ਗੁਰਦਾਸਪੁਰ, /ਬਟਾਲਾ 15 ਸਤੰਬਰ (ਡਾ ਬਲਜੀਤ ਸਿੰਘ .ਨੀਰਜ ਸ਼ਰਮਾ. ਜਸਬੀਰ ਸਿੰਘ )- ਗੁਰਦਾਸਪੁਰ ਦੀ ਕੇਂਦਰੀ ਜੇਲ੍ਹ ਵਿੱਚ ਦੋ ਦਿਨ ਬਾਅਦ ਹੀ ਮੁੜ ਤੋਂ ਦੋ ਧਿਰਾਂ ਵਿੱਚ ਜ਼ਬਰਦਸਤ ਲੜਾਈ ਹੋਈ ਜਿਸ ਵਿੱਚ ਇੱਕ ਧਿਰ ਦੇ ਸੱਤ ਹਵਾਲਾਤੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਮਿਲੀ ਹੈ।ਮਿਲੀ ਜਾਣਕਾਰੀ ਅਨੁਸਾਰ ਬੈਰਕ ਨੰਬਰ 9 ਅਤੇ 10 ਦੀਆਂ ਚੱਕੀਆਂ ਦੇ ਕੁਝ ਹਵਾਲਾਤੀਆਂ ਦੀ ਦੋ ਦਿਨ ਪਹਿਲਾਂ ਕਿਸੇ ਗੱਲ ਨੂੰ ਲੈ ਕੇ ਬੈਰਕ ਨੰਬਰ 4 ਦੇ ਕੁਝ ਹਵਾਲਾਤੀਆਂ ਨਾਲ ਝੜਪ ਹੋਈ ਸੀ।
ਉਸ ਦੇ ਸਿੱਟੇ ਵਜੋਂ ਹੀ ਅੱਜ 9 ਅਤੇ 10 ਨੰਬਰ ਬੈਰਕ ਦੇ ਹਵਾਲਾਤੀਆਂ ਨੇ ਇਕੱਠੇ ਹੋ ਕੇ ਬੈਰਕ ਨੰਬਰ 4 ਦੇ ਹਵਾਲਾਤੀਆਂ ਤੇ ਹਮਲਾ ਕਰ ਦਿੱਤਾ। ਜਾਣਕਾਰੀ ਅਨੁਸਾਰ ਹਮਲਾਵਰਾਂ ਕੋਲ ਸਰੀਏ ਪਾਈਪਾਂ ਅਤੇ ਸਰੀਏ ਨੂੰ ਤਿੱਖੇ ਕਰਕੇ ਬਣਾਏ ਗਏ ਸੂਏ ਵੀ ਸੀ ਜੋ ਇਸ ਹਮਲੇ ਦੌਰਾਨ ਜੰਮ ਤੇ ਚਲਾਏ ਗਏ। ਹਮਲੇ ਦੌਰਾਨ 7 ਹਵਾਲਾਤੀ ਜ਼ਖ਼ਮੀ ਹੋਏ ਅਤੇ ਉਹਨਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀਆਂ ਅਨੁਸਾਰ ਮਾਮਲੇ ਵਿੱਚ ਜੇਲ੍ਹ ਅਧਿਕਾਰੀਆਂ ਦੀ ਰਿਪੋਰਟ ਦੇ ਆਧਾਰ ਤੇ ਕਾਰਵਾਈ ਕੀਤੀ ਜਾਵੇਗੀ।
ਜਾਣਕਾਰੀ ਦਿੰਦਿਆਂ ਇਕ ਜ਼ਖ਼ਮੀ ਹਵਾਲਾਤੀ ਨੇ ਦੱਸਿਆ ਕਿ ਉਹ ਅਤੇ ਉਸਦਾ ਭਰਾ ਪੇਸ਼ੀ ਤੋਂ ਵਾਪਸ ਆ ਕੇ ਖਾਣਾ ਬਣਾ ਰਹੇ ਸਨ ਕਿ ਬੈਰਕ ਨੰਬਰ 9 ਅਤੇ 10 ਦੇ 20_25 ਹਵਾਲਾਤੀਆਂ ਨੇ ਉਹਨਾਂ ਦੀ ਬੈਰਕ ਨੰਬਰ 4 ਦੇ ਹਵਾਲਾਤੀਆਂ ਤੇ ਹਮਲਾ ਕਰ ਦਿੱਤਾ। ਉਸ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਹੀ ਉਨ੍ਹਾਂ ਦੀ ਬੈਰਕ ਦੇ ਕੁਝ ਹਵਾਲਾਤੀਆਂ ਨਾਲ ਇਨ੍ਹਾਂ ਦਾ ਮਾਮੂਲੀ ਝਗੜਾ ਹੋਇਆ ਸੀ ਜਿਸ ਦਾ ਬਦਲਾ ਲੈਣ ਲਈ ਹੀ ਉਹਨਾਂ ਨੇ ਹਮਲਾ ਕੀਤਾ ਹੈ। ਉਸ ਨੇ ਦੱਸਿਆ ਕਿ ਹਮਲਾਵਰਾਂ ਨੇ ਪਾਈਪਾਂ ,ਸਰੀਏ ਅਤੇ ਸਰੀਏ ਨੂੰ ਤਿੱਖੇ ਕਰਕੇ ਬਣਾਏ ਸੂਏਆਂ ਦਾ ਹਮਲੇ ਦੌਰਾਨ ਜੰਮ ਕੇ ਪ੍ਰਯੋਗ ਕੀਤਾ ਜਿਸ ਕਾਰਨ ਉਨ੍ਹਾਂ ਦੀ ਬੈਰਕ ਦੇ ਕੁੱਲ 7 ਲੋਕਾਂ ਨੂੰ ਜ਼ਖ਼ਮੀ ਹਾਲਤ ਵਿੱਚ ਸਿਵਲ ਹਸਪਤਾਲ ਦਾਖਲ ਕਰਵਾਉਣਾ ਪਿਆ।
ਉਥੇ ਹੀ ਮੌਕੇ ਤੇ ਪਹੁੰਚੇ ਡੀ ਐਸ ਪੀ ਸਿਟੀ ਰਿਪੁਤਪਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਜੇਲ੍ਹ ਵਿੱਚ ਹੋਈ ਲੜ੍ਹਾਈ ਦੀ ਖਬਰ ਮਿਲੀ ਹੈ। ਜਾਣਕਾਰੀ ਅਨੁਸਾਰ ਦੋ ਧਿਰ ਆਪਸ ਵਿੱਚ ਭਿੜੇ ਹਨ ਅਤੇ ਕੁੱਲ 7 ਹਵਾਲਾਤੀ ਜ਼ਖ਼ਮੀ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਬਾਰੇ ਜੇਲ੍ਹ ਅਧਿਕਾਰੀਆਂ ਦੀ ਰਿਪੋਰਟ ਦੇ ਅਨੁਸਾਰ ਹੀ ਪੁਲਿਸ ਵੱਲੋਂ ਕਾਰਵਾਈ ਕੀਤੀ ਜਾਵੇਗੀ।
[Important News]$type=slider$c=4$l=0$a=0$sn=600$c=8
अधिक खबरे देखे .
-
सड़क सुरक्षा: आंकड़ों से आगे, जिम्मेदारी की ज़रूरत (विशेष लेख) भारत में सड़क हादसे एक बार फिर गंभीर चिंता का विषय बने हुए हैं। वर्ष 2025 के...
-
डी.ए.वी स्कूल, चंदन नगर बटाला के छात्रो ने राष्ट्रीय कराटे प्रतियोगिता में बढ़ाया मान. बटाला 5 मई (अशोक जरेवाल) डी.ए.वी स्कूल के छात्र ख़...
-
कमांद।। राजकीय महाविद्यालय कमांद का प्रथम छात्र संघ समारोह रंगारंग सांस्कृतिक कार्यक्रमों व शैक्षिक उन्नयन गोष्ठी के साथ सम्पन्न हुआ। ...
-
थानाध्यक्ष मदनपुर विनोद राजपूत संकट की घड़ी में में कभी मानव बनकर कभी देवदूत बनकर हर सम्भव दूसरों की मदद कर मानवता के लिए नए नए मील के पत्थर...
-
जिला मजिस्ट्रेट के सख्त आदेश: प्रेगाबालिन दवा की खुली बिक्री पर रोक पठानकोट, 08 मई 2026 — जिला मजिस्ट्रेट पठानकोट डॉ. पल्लवी (आईएएस) ने प्...
-
SI भर्ती 2021 परीक्षा रद्द, अब पुराने अभ्यर्थियों के लिए फिर होगी भर्ती परीक्षा राजस्थान लोक सेवा आयोग (RPSC) ने SI/प्लाटून कमांडर भर्ती पर...
-
परमजीत सिंह गिल की युवाओं को अपील विदेश जाना छोड़ो, पंजाब को देश का नेतृत्व करने लायक बनाओ कहा कि युवा पंजाब को आई. टी. हब के तौर पर विकस...
-
जौनपुर। नशेड़ी पति ने मायके में सो रही पत्नी को धारदार हथियार से किया घायल। बरसठी थाना अंतर्गत ग्राम कान्हापुर की रहने वाली लक...
-
संक्रमण के इस दौर में अब नया खतरा आंखों की रोशनी ले सकता है ब्लैक फंगस अबतक कोरोना संक्रमण से परेशान लोगों के लिए एक नया खतरा सामने आ रह...
-
ਬਟਾਲਾ 8 ਅਪਰੈਲ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ ) - ਡਾ ਗਗਨਦੀਪ ਖਿੰਦੜੀਆ ਅਤੇ ਡਾ ਬਲਜੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਦੋਂ...

COMMENTS