ਅੰਮ੍ਰਿਤਸਰ,1 ਸਤੰਬਰ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ) - ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ਼ ਯੂਨੀਅਨ ਦੀ ਸੂਬਾ ਕਮੇਟੀ ਵੱਲੋ ਸੂਬਾ ਪ੍ਰਧਾਨ ਵਾਸਵੀਰ ਸਿੰਘ ਭੁੱਲਰ ਅਤੇ ਮਨਦੀਪ ਸਿੰਘ ਸਿੱਧੂ ਸੂਬਾ ਜਨਰਲ ਸਕੱਤਰ ਦੀ ਅਗਵਾਈ ਹੇਠ ਮਿਤੀ 28/08/2022 ਨੂੰ ਸੂਬਾ ਕਮੇਟੀ ਦੀ ਹੋਈ ਮੀਟਿੰਗ ਵਿੱਚ ਸੰਘਰਸ਼ ਸਬੰਧੀ ਲਏ ਫੈਸਲੇ ਤਹਿਤ ਮਨਿਸਟੀਰੀਅਲ ਕਾਮਿਆਂ ਦੀਆਂ ਹੱਕੀ ਅਤੇ ਜਾਇਜ ਮੰਗਾਂ ਦੀ ਪ੍ਰਾਪਤੀ ਲਈ ਅੰਮ੍ਰਿਤਸਰ ਵਿਖੇ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਮਾਝਾ ਜੋਨ ਦੇ 4 ਜਿਲਿਆਂ ਦੀ ਭਰਵੀਂ ਜੋਨਲ ਰੈਲੀ ਮਿਤੀ 08/09/2022 ਕੀਤੀ ਜਾਵੇਗੀ ।
ਜਿਸ ਦੀ ਤਿਆਰੀ ਲਈ ਜਿਲ੍ਹਾ ਇਕਾਈ ਅੰਮ੍ਰਿਤਸਰ ਦੀ ਮੀਟਿੰਗ ਮਨਜਿੰਦਰ ਸਿੰਘ ਸੰਧੂ ਜਿਲਾ ਪ੍ਰਧਾਨ ਅਤੇ ਜਗਦੀਸ਼ ਠਾਕੁਰ ਜਿਲਾ ਜਨਰਲ ਸਕੱਤਰ,ਮਨਦੀਪ ਸਿੰਘ ਚੌਹਾਨ ਜਿਲਾ ਵਿੱਤ ਸਕੱਤਰ,ਤੇਜਿੰਦਰ ਸਿੰਘ ਢਿੱਲੋਂ ਜਿਲਾ ਮੁੱਖ ਬੁਲਾਰਾ,ਅਸਨੀਲ ਸ਼ਰਮਾ ਜਿਲਾ ਮੁੱਖ ਸਲਾਹਕਾਰ,ਗੁਰਵੇਲ ਸਿੰਘ ਸੇਖੋਂ ਐਡੀਸ਼ਨਲ ਜਨਰਲ ਸਕੱਤਰ, ਅਮਨ ਥਰੀਏਵਾਲ,ਅਮਨਦੀਪ ਸਿੰਘ ਸੇਖੋਂ, ਅਤੇ ਮੁਨੀਸ਼ ਕੁਮਾਰ ਸੂਦ ਸੀਨੀਅਰ ਮੀਤ ਪ੍ਰਧਾਨ ਦੀ ਅਗਵਾਈ ਹੇਠ ਕੀਤੀ ਗਈ ।ਜਿਸ ਵਿੱਚ ਮਨਿਸਟੀਰੀਅਲ ਕਾਮਿਆਂ ਦੀਆਂ ਚਿਰਾਂ ਤੋ ਭਖਦੀਆਂ ਮੰਗਾਂ ਸਬੰਧੀ ਜੋਨਲ ਰੈਲੀ ਦੀ ਵੱਡੇ ਪੱਧਰ ਤੇ ਤਿਆਰੀਆਂ ਸਬੰਧੀ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ਵੱਖ ਵਿਭਾਗਾਂ ਤੋਂ ਸਿਹਤ ਵਿਭਾਗ ਤੋਂ ਤੇਜਿੰਦਰ ਸਿੰਘ ਢਿੱਲੋਂ , ਡਿਪਟੀ ਕਮਿਸ਼ਨਰ ਦਫਤਰ ਤੋਂ ਅਸਨੀਲ ਸ਼ਰਮਾ,ਦੀਪਕ ਅਰੋੜਾ ਅਤੇ ਸਾਹਿਬ ਕੁਮਾਰ,ਖਜਾਨਾ ਵਿਭਾਗ ਤੋਂ ਮੁਨੀਸ਼ ਕੁਮਾਰ ਸ਼ਰਮਾ,ਸੰਦੀਪ ਅਰੋੜਾ ਅਤੇ ਗੁਰਮੁੱਖ ਸਿੰਘ ਚਾਹਲ,ਜਲ ਸਰੋਤ ਵਿਭਾਗ ਤੋਂ ਮੁਨੀਸ਼ ਕੁਮਾਰ ਸੂਦ ਅਤੇ ਗੁਰਵੇਲ ਸਿੰਘ ਸੇਖੋਂ , ਸਿੱਖਿਆ ਵਿਭਾਗ ਤੋਂ ਬਿਕਰਮਜੀਤ ਸਿੰਘ ਅਤੇ ਅਮਨ ਥਰੀਏਵਾਲ ਅਤੇ ਸੁਰਿੰਦਰ ਸਿੰਘ ਲੋਕ ਨਿਰਮਾਣ ਵਿਭਾਗ ਤੋਂ ਕੁਲਬੀਰ ਸਿੰਘ ਅਤੇ ਹਸ਼ਵਿੰਦਰਪਾਲ ਸਿੰਘ,ਐਕਸਾਈਜ਼ ਵਿਭਾਗ ਤੋਂ ਸਿਮਰਨਜੀਤ ਸਿੰਘ ਹੀਰਾ ਅਤੇ ਸ਼ਮਸ਼ੇਰ ਸਿੰਘ,ਆਈ ਟੀ ਆਈ ਵਿਭਾਗ ਤੋਂ ਭੁਪਿੰਦਰ ਸਿੰਘ ਭਕਨਾ,ਵਾਟਰ ਸਪਲਾਈ ਤੋਂ ਰੋਬਿੰਦਰ ਸ਼ਰਮਾਂ,ਖੇਤੀਬਾੜੀ ਵਿਭਾਗ ਤੋਂ ਅਨੂਪਮ ਭਾਟੀਆ ਅਤੇ ਸਾਹਿਲ ਚੌਪੜਾ,ਰੋਡਵੇਜ਼ ਵਿਭਾਗ ਤੋਂ ਮਨੋਜ ਕੁਮਾਰ ,ਐਨ ਸੀ ਸੀ ਵਿਭਾਗ ਤੋਂ ਸੰਦੀਪ ਸਿੰਘ ਅਤੇ ਬਿਕਰਮਜੀਤ ਸਿੰਘ, ਤਕਨੀਕੀ ਸਿੱਖਿਆ ਵਿਭਾਗ ਤੋਂ ਦਵਿੰਦਰ ਸਿੰਘ ਅਤੇ ਸੁਰਜੀਤ ਸਿੰਘ, ਕੋਆਪਰੇਟਿਵ ਵਿਭਾਗ ਤੋਂ ਤੇਜਪਾਲ ਸਿੰਘ, ਰੋਜ਼ਗਾਰ ਵਿਭਾਗ ਤੋਂ ਜਤਿੰਦਰਪਾਲ ਸਿੰਘ ਅਤੇ ਦੀਪਕ ਕੁਮਾਰ, ਆਦਿ ਹਾਜ਼ਰ ਹੋਏ। ਇਸ ਮੌਕੇ ਮਨਜਿੰਦਰ ਸਿੰਘ ਸੰਧੂ ਜਿਲਾ ਪ੍ਰਧਾਨ ਅਤੇ ਜਗਦੀਸ਼ ਠਾਕੁਰ ਜਿਲਾ ਜਨਰਲ ਸਕੱਤਰ ਨੇ ਕਿਹਾ ਕਿ ਛੇਵੇਂ ਤਨਖਾਹ ਕਮਿਸ਼ਨ ਦੀ ਜਾਰੀ ਰਿਪੋਰਟ ਵਿੱਚ ਸੋਧ ਕਰਦੇ ਹੋਏ 31/12/2015 ਨੂੰ ਮਿਲੀ ਆਖਰੀ ਬੇਸਿਕ ਤਨਖਾਹ ਉਪਰ 125% ਡੀ.ਏ ਦਾ ਰਲੇਵਾਂ ਕਰਕੇ ਉਸ ਉੱਪਰ 20% ਲਾਭ ਦਿੱਤਾ ਜਾਵੇ। ਮਿਤੀ 01/07/2021 ਤੋਂ ਸੈਂਟਰ ਦੀ ਤਰਜ ਤੇ 28% ਤੋਂ 31% ਅਤੇ 1 ਜਨਵਰੀ 2022 ਤੋਂ 31% ਤੋਂ 34 % ਤੱਕ ਪੈਂਡਿੰਗ ਡੀ.ਏ ਦੀਆਂ ਕਿਸ਼ਤਾਂ ਤੁਰੰਤ ਰਲੀਜ ਕੀਤੀਆਂ ਜਾਣ,01/04/2004 ਤੋਂ ਬਾਅਦ ਭਰਤੀ ਹੋਏ ਸਾਰੇ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਤਰਸ ਦੇ ਆਧਾਰ 'ਤੇ ਭਰਤੀ ਕੀਤੇ ਗਏ ਕਰਮਚਾਰੀਆਂ ਲਈ ਟਾਈਪ ਟੈਸਟ ਤੋਂ ਛੋਟ ਦੇ ਕੇ ਉਸ ਦੀ ਥਾਂ 'ਤੇ ਕੰਪਿਊਟਰ ਕੋਰਸ ਲਾਗੂ ਕੀਤਾ ਜਾਵੇ ,6ਵੇਂ ਤਨਖਾਹ ਕਮਿਸ਼ਨ ਦਾ ਲਾਭ 2.72% ਨਾਲ ਦਿੱਤਾ ਜਾਵੇ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
सड़क सुरक्षा: आंकड़ों से आगे, जिम्मेदारी की ज़रूरत (विशेष लेख) भारत में सड़क हादसे एक बार फिर गंभीर चिंता का विषय बने हुए हैं। वर्ष 2025 के...
-
डी.ए.वी स्कूल, चंदन नगर बटाला के छात्रो ने राष्ट्रीय कराटे प्रतियोगिता में बढ़ाया मान. बटाला 5 मई (अशोक जरेवाल) डी.ए.वी स्कूल के छात्र ख़...
-
कमांद।। राजकीय महाविद्यालय कमांद का प्रथम छात्र संघ समारोह रंगारंग सांस्कृतिक कार्यक्रमों व शैक्षिक उन्नयन गोष्ठी के साथ सम्पन्न हुआ। ...
-
परमजीत सिंह गिल की युवाओं को अपील विदेश जाना छोड़ो, पंजाब को देश का नेतृत्व करने लायक बनाओ कहा कि युवा पंजाब को आई. टी. हब के तौर पर विकस...
-
जिला मजिस्ट्रेट के सख्त आदेश: प्रेगाबालिन दवा की खुली बिक्री पर रोक पठानकोट, 08 मई 2026 — जिला मजिस्ट्रेट पठानकोट डॉ. पल्लवी (आईएएस) ने प्...
-
ਬਟਾਲਾ, 10 ਅਕਤਬਰ (ਨੀਰਜ ਸ਼ਰਮਾ. ਜਸਬੀਰ ਸਿੰਘ ) ਡਾ. ਕੰਵਲਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭ...
-
बजरंग दल अम्ब के बजरंगीयो ने लगातार सातवें मंगलवार सप्ताहिक हनुमान_चालीसा_पाठ का किया जाप * आज मंगलवार दिनांक 07/09/2021 शाम 7:00 बजे बजरंग ...

COMMENTS