ਵਿਧਾਇਕ ਅਮਰਪਾਲ ਸਿੰਘ ਨੇ ਰੂਰਲ ਹਸਪਤਾਲ ਸ੍ਰੀ ਹਰਗੋਬਿੰਦਪੁਰ ਸਾਹਿਬ ਦੀ ਹਾਲਤ ਸੁਧਾਰਨ ਦਾ ਦਿੱਤਾ ਭਰੋਸਾ
ਗੁਰਦਾਸਪੁਰ, 10 ਸਤੰਬਰ ( ਨੀਰਜ ਸ਼ਰਮਾ, ਜਸਬੀਰ ਸਿੰਘ, ਬਲਜੀਤ ਸਿੰਘ) - ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਅੱਜ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਰੂਰਲ ਹਸਪਤਾਲ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸਿਵਲ ਸਰਜਨ ਡਾ. ਹਰਭਜਨ ਰਾਮ ਮਾਂਡੀ ਵੀ ਮੌਜੂਦ ਸਨ। ਇਸ ਮੌਕੇ ਉਨ੍ਹਾਂ ਹਸਪਤਾਲ ਦੀ ਓ.ਪੀ.ਡੀ. ਚੈੱਕ ਕਰਨ ਤੋਂ ਇਲਾਵਾ ਹਸਪਤਾਲ ਵਿੱਚ ਮਰੀਜ਼ਾਂ ਨੂੰ ਮਿਲ ਰਹੀਆਂ ਸਿਹਤ ਸੇਵਾਵਾਂ ਦਾ ਨਿਰੀਖਣ ਕੀਤਾ। ਚੈਕਿੰਗ ਦੌਰਾਨ ਪਾਇਆ ਗਿਆ ਕਿ ਇਸ ਹਸਪਤਾਲ ਵਿੱਚ ਰੋਜ਼ਾਨਾਂ 70 ਤੋਂ 100 ਦੇ ਕਰੀਬ ਮਰੀਜ਼ ਦਵਾਈ ਲੈਣ ਆੳਂਦੇ ਹਨ ਅਤੇ ਅੱਜ ਹਸਪਤਾਲ ਵਿੱਚ 6 ਮਰੀਜ਼ ਇਲਾਜ ਲਈ ਦਾਖਲ ਸਨ।
ਵਿਧਾਇਕ ਅਮਰਪਾਲ ਸਿੰਘ ਨੇ ਕਿਹਾ ਕਿ ਸ੍ਰੀ ਹਰਗੋਬਿੰਦਪੁਰ ਸਾਹਿਬ ਦਾ ਇਹ ਰੂਰਲ ਹਸਪਤਾਲ ਇਸ ਸ਼ਹਿਰ ਦੇ ਨਾਲ ਆਸ-ਪਾਸ ਦੇ ਦਰਜਨਾਂ ਪਿੰਡਾਂ ਨੂੰ ਸਿਹਤ ਸੇਵਾਵਾਂ ਦਿੰਦਾ ਹੈ। ਵਿਧਾਇਕ ਨੇ ਕਿਹਾ ਕਿ ਉਹ ਖੁਦ ਵੀ ਲੋੜ ਪੈਣ ’ਤੇ ਇਸੇ ਹਸਪਤਾਲ ਤੋਂ ਦਵਾਈ ਲੈਂਦੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਰੂਰਲ ਹਸਪਤਾਲ ਦੀ ਵੀ ਕਾਇਆ ਕਲਪ ਕੀਤੀ ਜਾਵੇਗੀ ਅਤੇ ਇਥੇ ਮਾਹਿਰ ਡਾਕਟਰ ਤਾਇਨਾਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਉਹ ਜਲਦ ਹੀ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਨਾਲ ਮੁਲਾਕਾਤ ਕਰਨਗੇ।
ਵਿਧਾਇਕ ਅਮਰਪਾਲ ਸਿੰਘ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਸਿਹਤ ਸੇਵਾਵਾਂ ਵੱਲ ਧਿਆਨ ਨਾ ਦੇਣ ਕਾਰਨ ਸਰਕਾਰੀ ਹਸਪਤਾਲਾਂ ਤੇ ਹੋਰ ਸਿਹਤ ਸੰਸਥਾਵਾਂ ਵਿੱਚ ਸਿਹਤ ਸੇਵਾਵਾਂ ਦੇ ਮਿਆਰ ਵਿੱਚ ਕਮੀ ਆਈ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਏਜੰਡਾ ਸਿਹਤ ਸੇਵਾਵਾਂ ਨੂੰ ਠੀਕ ਕਰਕੇ ਸਸਤੀਆਂ ਤੇ ਮਿਆਰੀ ਸਿਹਤ ਸੇਵਾਵਾਂ ਆਮ ਇਨਸਾਨ ਦੀ ਪਹੁੰਚ ਵਿੱਚ ਲਿਆਉਣਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਜਿਥੇ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ ਓਥੇ ਹਸਪਤਾਲਾਂ ਵਿੱਚ ਵੀ ਸੁਧਾਰ ਕੀਤਾ ਜਾ ਰਿਹਾ ਹੈ। ਇਸ ਮੌਕੇ ਐਸਐਮਓ ਡਾ. ਮਨੋਹਰ ਲਾਲ, ਮੈਡੀਕਲ ਅਫਸਰ ਡਾ. ਰਮਨੀਤ ਕੌਰ ਤੇ ਹੋਰ ਸਟਾਫ਼ ਵੀ ਹਾਜ਼ਰ ਸੀ।
[Important News]$type=slider$c=4$l=0$a=0$sn=600$c=8
अधिक खबरे देखे .
-
सड़क सुरक्षा: आंकड़ों से आगे, जिम्मेदारी की ज़रूरत (विशेष लेख) भारत में सड़क हादसे एक बार फिर गंभीर चिंता का विषय बने हुए हैं। वर्ष 2025 के...
-
डी.ए.वी स्कूल, चंदन नगर बटाला के छात्रो ने राष्ट्रीय कराटे प्रतियोगिता में बढ़ाया मान. बटाला 5 मई (अशोक जरेवाल) डी.ए.वी स्कूल के छात्र ख़...
-
कमांद।। राजकीय महाविद्यालय कमांद का प्रथम छात्र संघ समारोह रंगारंग सांस्कृतिक कार्यक्रमों व शैक्षिक उन्नयन गोष्ठी के साथ सम्पन्न हुआ। ...
-
थानाध्यक्ष मदनपुर विनोद राजपूत संकट की घड़ी में में कभी मानव बनकर कभी देवदूत बनकर हर सम्भव दूसरों की मदद कर मानवता के लिए नए नए मील के पत्थर...
-
जिला मजिस्ट्रेट के सख्त आदेश: प्रेगाबालिन दवा की खुली बिक्री पर रोक पठानकोट, 08 मई 2026 — जिला मजिस्ट्रेट पठानकोट डॉ. पल्लवी (आईएएस) ने प्...
-
जौनपुर। नशेड़ी पति ने मायके में सो रही पत्नी को धारदार हथियार से किया घायल। बरसठी थाना अंतर्गत ग्राम कान्हापुर की रहने वाली लक...
-
संक्रमण के इस दौर में अब नया खतरा आंखों की रोशनी ले सकता है ब्लैक फंगस अबतक कोरोना संक्रमण से परेशान लोगों के लिए एक नया खतरा सामने आ रह...
-
SI भर्ती 2021 परीक्षा रद्द, अब पुराने अभ्यर्थियों के लिए फिर होगी भर्ती परीक्षा राजस्थान लोक सेवा आयोग (RPSC) ने SI/प्लाटून कमांडर भर्ती पर...
-
ਬਟਾਲਾ 8 ਅਪਰੈਲ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ ) - ਡਾ ਗਗਨਦੀਪ ਖਿੰਦੜੀਆ ਅਤੇ ਡਾ ਬਲਜੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਦੋਂ...
-
परमजीत सिंह गिल की युवाओं को अपील विदेश जाना छोड़ो, पंजाब को देश का नेतृत्व करने लायक बनाओ कहा कि युवा पंजाब को आई. टी. हब के तौर पर विकस...

COMMENTS