ਸਬੰਧਤ ਕਿਸਾਨਾਂ ਦੇ ਸਾਰੇ ਬਕਾਏ ਜਾਰੀ ਕਰਦਿਆਂ 75 ਕਰੋੜ ਰੁਪਏ ਦੀ ਆਖਰੀ ਕਿਸ਼ਤ, ਕਿਸਾਨਾਂ ਦੇ ਖਾਤਿਆਂ ਵਿੱਚ ਕਰਵਾਈ ਜਮਾਂ
ਬਟਾਲਾ, 9 ਸਤੰਬਰ (ਨੀਰਜ ਸ਼ਰਮਾ, ਜਸਬੀਰ ਸਿੰਘ, ਬਲਜੀਤ ਸਿੰਘ) ਆਪ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਗੰਨਾ ਕਾਸ਼ਤਕਾਰਾਂ ਨਾਲ ਕੀਤੇ ਆਪਣੇ ਇਕ ਹੋਰ ਵਾਅਦੇ ਨੂੰ ਪੂਰਾ ਕਰਦਿਆਂ ਵੱਡਾ ਤੇ ਲਾਮਿਸਾਲ ਕਦਮ ਚੁੱਕਦਿਆਂ ਗੰਨਾ ਕਿਸਾਨਾਂ ਦੇ ਸਾਰੇ ਬਕਾਏ ਜਾਰੀ ਕਰਕੇ ਉਨਾਂ ਦੇ ਖਾਤਿਆਂ ਵਿੱਚ 75 ਕਰੋੜ ਰੁਪਏ ਦੀ ਆਖਰੀ ਕਿਸ਼ਤ ਵਜੋਂ ਜਮਾਂ ਕਰਵਾ ਦਿੱਤੀ ਹੈ।
ਇਹ ਪ੍ਰਗਟਾਵਾ ਕਰਦਿਆਂ ਬਟਾਲਾ ਵਿਧਾਨ ਸਭਾ ਹਲਕੇ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਦੱਸਿਆ ਕਿ ਸ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਗੰਨਾ ਕਿਸਾਨਾਂ ਨੂੰ ਅਦਾਇਗੀ ਵਜੋਂ 75 ਕਰੋੜ ਰੁਪਏ ਸੂਗਰਫੈੱਡ, ਪੰਜਾਬ ਰਾਹੀਂ ਜਾਰੀ ਕਰ ਦਿੱਤੇ ਹਨ ਅਤੇ ਕਾਸ਼ਤਕਾਰਾਂ ਦੇ ਖਾਤਿਆਂ ਵਿੱਚ ਇਹ ਰਕਮ ਜਮਾਂ ਕਰਵਾ ਦਿੱਤੀ ਗਈ ਹੈ।
ਵਿਧਾਇਕ ਕਲਸੀ ਨੇ ਦੱਸਿਆ ਕਿ ਇਸ ਅਦਾਇਗੀ ਤੋਂ ਬਾਅਦ ਬਟਾਲਾ, ਗੁਰਦਾਸਪੁਰ, ਅਜਨਾਲਾ, ਬੁੱਢੇਵਾਲ, ਭੋਗਪੁਰ, ਫਾਜ਼ਿਲਕਾ, ਮੋਰਿੰਡਾ, ਨਕੋਦਰ ਅਤੇ ਨਵਾਂਸਹਿਰ ਵੱਲ ਗੰਨਾ ਕਾਸਤਕਾਰਾਂ ਦਾ ਕੋਈ ਬਕਾਇਆ ਨਹੀਂ ਬਚਿਆ ਹੈ।
ਵਿਧਾਇਕ ਸ਼ੈਰੀ ਕਲਸੀ ਨੇ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਅਤੇ ਖੇਤੀਬਾੜੀ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਵਚਨਬੱਧ ਹੈ ਅਤੇ ਰਾਜ ਸਰਕਾਰ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਉਨਾਂ ਕਿਹਾ ਕਿ ਫਸਲੀ ਵਿਭਿੰਨਤਾ ਰਾਹੀਂ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਸਰਕਾਰ ਕੋਈ ਕਸਰ ਬਾਕੀ ਨਹੀਂ ਰਹਿਣ ਦੇਵੇਗੀ।
ਦੱਸਣਯੋਗ ਹੈ ਕਿ ਇਹ ਬਕਾਇਆ ਅਦਾਇਗੀਆਂ ਪਿੜਾਈ ਸੀਜਨ 2021-22 ਨਾਲ ਸਬੰਧਤ ਹਨ ਅਤੇ ਪਹਿਲੀ ਦਫਾ ਕਿਸਾਨਾਂ ਦੇ ਸਾਰੇ ਬਕਾਏ ਜਾਰੀ ਕੀਤੇ ਗਏ ਹਨ। 75 ਕਰੋੜ ਰੁਪਏ ਦੀ ਇਸ ਅਦਾਇਗੀ ਨਾਲ ਸੂਬੇ ਦੀਆਂ ਸਹਿਕਾਰੀ ਖੰਡ ਮਿੱਲਾਂ ਨੇ ਗੰਨਾ ਕਿਸਾਨਾਂ ਦੇ ਸਾਰੇ ਬਕਾਏ ਭੁਗਤਾ ਦਿੱਤੇ ਹਨ। ਹੁਣ ਤੱਕ ਗੰਨਾ ਕਿਸਾਨਾਂ ਨੂੰ 619.62 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਅਤੇ ਹਾਲ ਦੀ ਘੜੀ ਕਿਸਾਨਾਂ ਦਾ ਕੁੱਝ ਵੀ ਬਕਾਇਆ ਨਹੀਂ ਹੈ।
[Important News]$type=slider$c=4$l=0$a=0$sn=600$c=8
अधिक खबरे देखे .
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
कैबिनेट मंत्री पंजाब श्री लाल चंद कटारूचक ने 2 करोड़ 63 लाख रुपये की लागत से बनने वाली सड़कों का शिलान्यास किया --- सड़कें जल्द ही बनकर जनत...
-
सत्र न्यायाधीश ने जेल का दौरा किया, कैदियों की समस्याएँ सुनीं पठानकोट, 9 अक्टूबर (दीपक महाजन) - जिला विधिक सेवा प्राधिकरण, पठानकोट के अध्य...
-
शाहजहांपुर जेल में दीपावली पर अयोध्या के तर्ज पर"भव्य दीपोत्सव " कार्यक्रम आयोजित किया गया। साथ ही सभी बंदियों की टीमें बनाकर साज-...
-
ਕਹਿਰ ਦੀ ਬਾਰਿਸ਼ ਵਿੱਚ ਬਸਪਾ ਵਰਕਰਾਂ ਨੇ ਬੁਲੰਦ ਹੌਂਸਲੇ ਵਿੱਚ ਘੇਰੀ ਭਗਵੰਤ ਮਾਨ ਦੀ ਕੋਠੀ ਸਰਕਾਰ ਸਿਹਤ ਸਿਖਿਆ ਰੁਜ਼ਗਾਰ ਸਹੂਲਤਾਂ ਦੇਣ ਨਾਲ ਮਹਿੰਗਾਈ ਨੂੰ ਕੰਟਰੋਲ ਕ...
-
आज करवा चौथ व्रत के पावन पर्व पर शाहजहांपुर जेल में निरुद्ध महिला बंदियों को करवा चौथ पर सजने संवरने के लिए श्रृंगार सामग्री एवं साड़ियां...
-
ग्रामीण बेरोजगार युवाओं के लिए डेयरी फार्मिंग प्रशिक्षण पाठ्यक्रम 27-10-2025 से 07-11-2025 तक प्रारंभ। पठानकोट, 13 अक्टूबर, 2025 (दीपक महा...
-
शाहजहांपुर जेल में बॉलीवुड अभिनेता एवं कॉमेडी किंग राजपाल यादव ने बंदियों को खूब गुदगुदाया। ज़िला कारागार में हास्य अभिनेता रा...
-
पठानकोट ज़िले का पहला गाँव रामकलवां वाई-फाई हुआ ---- कैबिनेट मंत्री पंजाब श्री लाल चंद कटारूचक ने रामकलवां गाँव पहुँचकर वाई-फाई प्रणाली लोग...

COMMENTS