ਬਟਾਲਾ 07 ਸਤੰਬਰ ( ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ, ਜਸਬੀਰ ਸਿੰਘ)
ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਮਾਪੇ ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਹਰਪਾਲ ਸਿੰਘ ਸੰਧਾਵਾਲੀਆ ਵੱਲੋਂ ਮੁੱਖ ਮਹਿਮਾਨ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਅਮਰਜੀਤ ਸਿੰਘ ਭਾਟੀਆ ਵੱਲੋਂ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਪਰਮਜੀਤ ਕੌਰ ਨੇ ਦੱਸਿਆ ਕਿ ਸਿੱਖਿਆ ਵਿਭਾਗ ਪੰਜਾਬ ਦੇ ਹੁਕਮਾਂ ਤੇ ਸਕੂਲ ਵਿੱਚ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ ਜਿਸ ਵਿੱਚ ਵੱਡੀ ਪੱਧਰ ਤੇ ਬੱਚਿਆਂ ਦੇ ਮਾਤਾ ਪਿਤਾ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਡੀ.ਈ.ਓ. ਸੈਕੰ: ਸੰਧਾਵਾਲੀਆ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜਾਈ ਹਰ ਪੱਖੋਂ ਬਿਹਤਰ ਹੈ ਅਤੇ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੜਦੇ ਬੱਚਿਆਂ ਨੂੰ ਹਰ ਪ੍ਰਕਾਰ ਦੀ ਸਹੂਲਤਾਂ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ। ਇਸ ਲਈ ਸਮਾਜਿਕ ਭਾਈਚਾਰੇ ਤੇ ਬੱਚਿਆਂ ਦੇ ਮਾਤਾ ਪਿਤਾ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ। ਇਸ ਦੌਰਾਨ ਡੀ.ਈ.ਓ. ਐਲੀ: ਅਮਰਜੀਤ ਸਿੰਘ ਭਾਟੀਆ ਨੇ ਸਿੱਖਿਆ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਅਧਿਆਪਕ ਜਿੱਥੇ ਉੱਚ ਯੋਗਤਾ ਪ੍ਰਾਪਤ ਹਨ ਉੱਥੇ ਸਰਕਾਰੀ ਸਕੂਲਾਂ ਦੀ ਖ਼ੂਬਸੂਰਤ ਇਮਾਰਤਾਂ ਹਰ ਇੱਕ ਦਾ ਧਿਆਨ ਆਪਣੇ ਵੱਲ ਖਿੱਚਦੀਆਂ ਹਨ।ਇੱਥੇ ਬਣੇ ਵੱਖ-ਵੱਖ ਵਿਸ਼ਿਆਂ ਦੇ ਵਿੱਦਿਅਕ ਪਾਰਕ ਵੀ ਬੱਚਿਆਂ ਨੂੰ ਗਿਆਨ ਪ੍ਰਦਾਨ ਕਰਦੇ ਹਨ। ਇਸ ਦੌਰਾਨ ਹਾਜ਼ਰ ਬੱਚਿਆਂ ਦੇ ਮਾਤਾ ਪਿਤਾ ਵੱਲੋਂ ਅਧਿਆਪਕਾਂ ਨਾਲ ਆਪਣੇ ਬੱਚਿਆਂ ਦੇ ਉਜਾਲਾ ਭਵਿੱਖ ਬਾਰੇ ਵਿਸਥਾਰ ਸਾਹਿਤ ਗੱਲ-ਬਾਤ ਕੀਤੀ ਅਤੇ ਭਵਿੱਖ ਵਿੱਚ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ। ਇਸ ਦੌਰਾਨ ਬੱਚਿਆਂ ਵੱਲੋਂ ਗਣਿਤ ਅਤੇ ਸਮਾਜਿਕ ਵਿਗਿਆਨ / ਅੰਗਰੇਜ਼ੀ ਵਿਸ਼ੇ ਨਾਲ ਸੰਬੰਧਤ ਪ੍ਰਦਰਸ਼ਨੀ ਲਗਾਈ ਗਈ। ਇਸ ਮੌਕੇ ਡੀ.ਐਮ. ਗਣਿਤ ਗੁਰਨਾਮ ਸਿੰਘ , ਡੀ.ਐਮ. ਅੰਗਰੇਜ਼ੀ ਨਰਿੰਦਰ ਸਿੰਘ , ਜ਼ਿਲ੍ਹਾ ਮੀਡੀਆ ਕੋਅਤਰਡੀਨੇਟਰ ਗਗਨਦੀਪ ਸਿੰਘ , ਬੀ.ਐਮ. ਨਵਦੀਪ ਸਿੰਘ , ਗੁਰਲਾਲ ਸਿੰਘ , ਗੁਰਮੀਤ ਸਿੰਘ , ਵਰਗਿਸ ਸਲਾਮਤ, ਕੰਸ ਰਾਜ , ਪ੍ਰੇਮ ਸਿੰਘ , ਮਨਜੋਤਪਾਲ ਕੌਰ ,ਜਤਿੰਦਰ ਸਿੰਘ ਆਦਿ ਹਾਜ਼ਰ ਸਨ। ਮੰਚ ਸੰਚਾਲਨ ਅਧਿਆਪਕ ਪਵਨ ਕੁਮਾਰ ਵੱਲੋਂ ਕੀਤਾ ਗਿਆ।
[Important News]$type=slider$c=4$l=0$a=0$sn=600$c=8
अधिक खबरे देखे .
-
ਬਟਾਲਾ, 7 ਦਸੰਬਰ (ਨੀਰਜ ਸ਼ਰਮਾ, ਜਸਬੀਰ ਸਿੰਘ) - ਸਥਾਨਿਕ ਬਟਾਲੀਅਨ ਹੈੱਡ ਕੁਆਟਰ ਨੰ:2 ਵਿਖੇ ਆਈ.ਪੀ.ਐਸ. ਸ਼ਪੈਸ਼ਲ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਹੋਮ ਗਾਰਡਜ਼ ...
-
देवली : ग्राम पंचायत देवली गाँव में राजीव गांधी ग्रामीण ओलंपिक खेल कल. ग्राम पंचायत देवली गाँव में राज्य सरकार की बजट घोषणा के अनुसार राजीव ...
-
ਬਟਾਲਾ 8 ਅਗਸਤ ( ਬਲਜੀਤ ਸਿੰਘ ਨੀਰਜ ਸ਼ਰਮਾ. ਜਸਬੀਰ ਸਿੰਘ ) ਬੀਐੱਸਐੱਫ ਦੀ 121ਵੀਂ ਬਟਾਲੀਅਨ ਦੇ ਬੀਓਪੀ ਢੀਂਡਾ ਖੇਤਰ 'ਚ ਕਾਰਜਕਾਰੀ...
-
हॉटमिक्स प्लांट अन्यत्र शिफ्ट करने की मांग, शिफ्ट न होने पर होगा आंदोलन कंडीसौड ।। थौलधार ब्लाक के मठियाली से हॉटमिक्स प्लांट अन्यत्र शिफ्ट...
-
अग्रसेन परिवार ने किया गौशाला में चारा दान सोनभद्र। अग्रसेन परिवार द्वारा चलाए जा रहे हैं गौ सेवा अभियान के तहत रविवार को मकर सक...
-
राजस्थान आदरणीय भंवर जितेंद्र सिंह जी 18 अप्रैल 2019 को अलवर लोकसभा सीट से कांग्रेस प्रत्याशी के रूप में अपना नामांकन दाखिल करते हुय । ...
-
जिला प्रशासन के द्वारा किए गए प्रयासों के माध्यम से परियों वाला बाग बना लोगों के लिए आकर्षण का केंद्र पठानकोट 4 जून दीपक महाजन...
-
ਜਲਦ ਹੋਣਗੀਆਂ ਸੈਂਟਰ ਹੈੱਡ ਟੀਚਰ ਦੀਆਂ ਤਰੱਕੀਆਂ : ਡੀ.ਈ.ਓ. ਐਲੀ: ਬਟਾਲਾ 05 ਅਕਤੂਬਰ ( ਡਾ ਬਲਜੀਤ ਸਿੰਘ ,ਨੀਰਜ ਸ਼ਰਮਾ) ਐਲੀਮੈਂਟਰੀ ਟੀਚਰਜ ਪੰਜਾਬ (ਰਜਿ:) ਜ਼...
-
किच्छा विधानसभा क्षेत्र की सभी तीनों जिला पंचायत सीट पर भारतीय जनता पार्टी के प्रत्याशी प्रतापपुर-संगीता देवी, लालपुर- हरविंदर कौर, कु...
-
प्रदेश की धनोल्टी विधानसभा सीट पर इस बार चुनावी मुकाबला बड़ा रोचक होगा अभी तक इस सीट पर भाजपा और कांग्रेस के बीच सियासी मुकाबला मना जा रहा था...

COMMENTS