ਵਿਧਾਇਕ ਸ਼ੈਰੀ ਕਲਸੀ ਨੇ ਪੋਲੀਟੈਕਨਿਕ ਕਾਲਜ ਤੇ ਆਈ.ਟੀ.ਆਈ ਬਟਾਲਾ ਵਿਖੇ ਤਿੰਨ ਰੋਜ਼ਾ ਖੇਡਾਂ "ਖੇਡਾਂ ਵਤਨ ਪੰਜਾਬ ਦੀਆਂ " ਦਾ ਕੀਤਾ ਅਗਾਜ
ਬਟਾਲਾ, 5 ਸਤੰਬਰ (ਨੀਰਜ ਸ਼ਰਮਾ, ਜਸਬੀਰ ਸਿੰਘ, ਬਲਜੀਤ ਸਿੰਘ)- ਪੰਜਾਬ ਸਰਕਾਰ ਵੱਲੋਂ ਕਰਵਾਈਆ ਜਾ ਰਹੀਆਂ "ਖੇਡਾਂ ਵਤਨ ਪੰਜਾਬ ਦੀਆਂ " ਤਹਿਤ ਅੱਜ ਪੋਲੀਟੈਕਨਿਕ ਕਾਲਜ ਤੇ ਆਈ.ਟੀ.ਆਈ ਬਟਾਲਾ ਵਿਖੇ ਧੂਮ ਧੜੱਕੇ ਨਾਲ ਸ਼ੁਰੂ ਕਰਵਾਈਆ ਗਈਆਂ। ਇਨ੍ਹਾਂ ਖੇਡਾਂ ਦਾ ਉਦਘਾਟਨ ਹਲਕਾ ਵਿਧਾਇਕ ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕੀਤਾ ਅਤੇ ਖੇਡਾਂ ਦਾ ਅਗਾਜ਼ ਕਰਵਾਇਆ । ਇਸ ਮੌਕੇ ਸ਼੍ਰੀਮਤੀ ਸ਼ਾਇਰੀ ਭੰਡਾਰੀ ਐੱਸ.ਡੀ.ਐੱਮ. ਬਟਾਲਾ, ਸ਼੍ਰੀਮਤੀ ਬਲਬੀਰ ਕੌਰ ਮਾਤਾ ਹਲਕਾ ਵਿਧਾਇਕ ਬਟਾਲਾ, ਲਖਵਿੰਦਰ ਸਿੰਘ ਨਾਇਬ ਤਹਿਸੀਲਦਾਰ, ਇਕਬਾਲ ਸਿੰਘ ਸਮਰਾ ਡਿਪਟੀ ਡੀ,ਈ.ਓ. ( ਖੇਡਾਂ) ਰਵਿੰਦਰ ਸਿੰਘ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਵੱਖ- ਵੱਖ ਸਕੂਲਾਂ ਦੇ ਅਧਿਆਪਕ ਤੇ ਕੋਚ ਆਦਿ ਹਾਜਰ ਸਨ।
ਇਸ ਮੌਕੇ ਸੰਬੋਧਨ ਕਰਦਿਆ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਮੁੜ ਸੁਰਜੀਤ ਕੀਤਾ ਜਾ ਰਿਹਾ ਹੈ ਤੇ ਸੂਬਾ ਭਰ ਅੰਦਰ ਖੇਡਾਂ ਦਾ ਮਹਾਂ ਕੁੰਭ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਆਪ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਨੌਜਵਾਨਾਂ ਨੂੰ ਸਮਾਜਿਕ ਬੁਰਾਈਆਂ ਤੋਂ ਦੂਰ ਕਰਨ ਦੇ ਮੰਤਵ ਨਾਲ ਖੇਡਾਂ ਵਤਨ ਪੰਜਾਬ ਦੀਆਂ " ਸ਼ੁਰੂ ਕਰਵਾਈਆਂ ਹਨ ਤਾਂ ਜੋ ਨੌਜਵਾਨ ਖੇਡਾਂ ਵੱਲ ਪ੍ਰੇਰਿਤ ਹੋਂਣ।
ਉਨ੍ਹਾਂ ਅੱਗੇ ਕਿਹਾ ਕਿ ਨੌਜਵਾਨ ਨੂੰ ਖੇਡਾਂ ਦੇ ਖੇਤਰ ਵਿੱਚ ਅੱਗੇ ਵਧਣ ਲਈ ਪੰਜਾਬ ਸਰਕਾਰ ਵੱਲੋਂ ਕੋਈ ਕਮੀਂ ਨਹੀਂ ਆਉਂਣ ਦਿੱਤੀ ਜਾਵੇਗੀ ਤੇ ਖਿਡਾਰੀਆਂ ਨੂੰ ਹਰ ਸਹੂਲਤ ਮਹੱਈਆ ਕਰਵਾਈ ਜਾਵੇਗੀ।
ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਅਧਿਆਪਕ ਦਿਵਸ ਮੌਕੇ ਅਧਿਆਪਕ ਵਰਗ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਅਧਿਆਪਕਾਂ ਦੀ ਸਮਾਜ ਨੂੰ ਬਹੁਤ ਵੱਡੀ ਦੇਂਣ ਹੈ ਅਤੇ ਉਹ ਵਿਦਿਆਰਥੀਆਂ ਨੂੰ ਸੇਧ ਦੇ ਕੇ ਜਿੰਦਗੀ ਵਿੱਚ ਕਾਮਯਾਬ ਬਣਾਂਉਦੇ ਹਨ। ਆਪ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਕੀਤੇ ਗਏ ਯਤਨ ਦੀ ਗੱਲ ਕਰਦਿਆ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆਂ ਨੂੰ ਪ੍ਰਮੁੱਖਤਾ ਨਾਲ ਅੱਗੇ ਲਿਜਾਇਆ ਜਾਵੇਗਾ, ਜਿਸ ਤਹਿਤ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਪਹਿਲੇ ਬਜਟ ਵਿੱਚ ਸਿੱਖਿਆ ਨੂੰ ਪਹਿਲ ਦਿੱਤੀ ਗਈ ਹੈ।
ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕਬੱਡੀ, ਐਥਲੈਟਿਕਸ, ਫੁੱਟਬਾਲ, ਖੋ-ਖੋ ਤੇ ਵਾਲੀਬਾਲ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਤੇ ਭਵਿੱਖ ਲਈ ਸ਼ੁਭਭਕਾਮਨਾਵਾਂ ਦਿੱਤੀਆਂ।
ਇਸ ਤੋਂ ਪਹਿਲਾ ਐਸ.ਡੀ.ਐੱਮ ਬਟਾਲਾ ਸ਼੍ਰੀਮਤੀ ਸ਼ਾਇਰੀ ਭੰਡਾਰੀ ਦੀ ਅਗਵਾਈ ਹੇਠ ਪ੍ਰਸ਼ਾਸ਼ਨ ਵੱਲੋਂ ਵਿਧਾਇਕ ਸ਼ੈਰੀ ਕਲਸੀ ਅਤੇ ਉਨ੍ਹਾਂ ਦੀ ਮਾਤਾ ਸ਼੍ਰੀਮਤੀ ਬਲਬੀਰ ਕੌਰ ਦਾ ਸਟੇਡੀਅਮ ਵਿਖੇ ਪਹੁੰਚਣ ਤੇ ਭਰਵਾਂ ਸਵਾਗਤ ਕੀਤਾ। ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਧਰਮਪੁਰਾ ਕਲੋਨੀ, ਬਟਾਲਾ ਦੀ ਵਿਦਿਆਰਥਣਾਂ ਵੱਲੋਂ ਗਿੱਧਾ ਅਤੇ ਮੈਰੀਗੋਲਡ ਸਕੂਲ, ਅਲੀਵਾਲ ਦੇ ਵਿਦਿਆਰਥੀਆਂ ਵੱਲੋਂ ਪੰਜਾਬ ਦੇ ਲੋਕ ਨਾਚ ਭੰਗੜਾ ਦੀ ਪੇਸ਼ਕਸ ਦਿੱਤੀ ਗਈ।
ਅੱਜ ਪਹਿਲੇ ਦਿਨ ਐਥਲੈਟਿਕਸ, ਵਾਲੀਵਾਲ, ਖੋ-ਖੋ, ਕਬੱਡੀ ਤੇ ਫੁੱਟਬਾਲ ਦੇ ਮੁਕਾਬਲੇ ਕਰਵਾਏ ਗਏ। ਇਸੇ ਤਰ੍ਹਾਂ ਅੱਜ ਪਿੰਡ ਕੋਟਲਾ ਸ਼ਾਹੀਆ ਵਿਖੇ ਵੀ ਖੇਡਾਂ ਕਰਵਾਈਆਂ ਗਈਆਂ।
[Important News]$type=slider$c=4$l=0$a=0$sn=600$c=8
अधिक खबरे देखे .
-
कैबिनेट मंत्री पंजाब श्री लाल चंद कटारूचक ने 2 करोड़ 63 लाख रुपये की लागत से बनने वाली सड़कों का शिलान्यास किया --- सड़कें जल्द ही बनकर जनत...
-
ग्रामीण बेरोजगार युवाओं के लिए डेयरी फार्मिंग प्रशिक्षण पाठ्यक्रम 27-10-2025 से 07-11-2025 तक प्रारंभ। पठानकोट, 13 अक्टूबर, 2025 (दीपक महा...
-
सत्र न्यायाधीश ने जेल का दौरा किया, कैदियों की समस्याएँ सुनीं पठानकोट, 9 अक्टूबर (दीपक महाजन) - जिला विधिक सेवा प्राधिकरण, पठानकोट के अध्य...
-
शाहजहांपुर जेल में दीपावली पर अयोध्या के तर्ज पर"भव्य दीपोत्सव " कार्यक्रम आयोजित किया गया। साथ ही सभी बंदियों की टीमें बनाकर साज-...
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
----संभावित बाढ़ की स्थिति को देखते हुए जिला प्रशासन द्वारा किए गए एहतियाती इंतजाम ---स्थिति को देखते हुए पठानकोट जिले में दो शरणार्थी शिवि...
-
श्री गुरु तेग बहादुर जी के 350वें प्रकाश पर्व के उपलक्ष्य में निकाले जाने वाले नगर कीर्तन की अग्रिम व्यवस्था हेतु जिला प्रशासन द्वारा विशेष ...
-
राज्य में शीघ्र ही बनेगा खेल विश्वविद्यालय- सीएम धामी कोटी कलोनी।। मुख्यमंत्री ने मेडिकल कॉलेज नई टिहरी की सड़कों का हॉट मिक्सि...
-
शाहजहांपुर जेल में बॉलीवुड अभिनेता एवं कॉमेडी किंग राजपाल यादव ने बंदियों को खूब गुदगुदाया। ज़िला कारागार में हास्य अभिनेता रा...

COMMENTS