ਬਰਾਤ ਰੂਪੀ ਚੌਂਕੀ ਸਾਹਿਬ ਦਾ ਕੀਤਾ ਗਿਆ ਭਰਵਾਂ ਸਵਾਗਤ
ਅੰਮ੍ਰਿਤਸਰ,3 ਸਤੰਬਰ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ) -ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ ਕਸਬਾ ਜੈਂਤੀਪੁਰ ਅਤੇ ਇਲਾਕੇ ਦੀ ਸੰਮੂਹ ਸੰਗਤ ਵੱਲੋਂ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਤੋਂ ਗੁਰਦੁਆਰਾ ਸ੍ਰੀ ਕੰਧ ਸਾਹਿਬ ਬਟਾਲਾ ਤੱਕ ਜਾਣ ਵਾਲੀ ਬਰਾਤ ਰੂਪੀ ਚੌਂਕੀ ਸਾਹਿਬ ਦਾ ਕਸਬਾ ਜੈਂਤੀਪੁਰ ਅਤੇ ਇਲਾਕੇ ਦੇ ਹੋਰ ਬਹੁਤ ਸਾਰੇ ਪਿੰਡਾਂ ਦੀ ਸੰਗਤ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਜਾਂਦਾ ਹੈ ਅਤੇ ਚਾਹ ਪਕੌੜੇ, ਜਲੇਬੀਆਂ,ਫਲ, ਤੇ ਹੋਰ ਬਹੁਤ ਸਾਰੇ ਵੱਖ-ਵੱਖ ਪਦਾਰਥਾਂ ਦੇ ਗੁਰੂ ਕੇ ਲੰਗਰ ਲਗਾ ਕੇ ਸੰਗਤਾਂ ਦੀ ਟਹਿਲ ਸੇਵਾ ਕੀਤੀ ਜਾਂਦੀ ਹੈ
। ਇਸ ਮੌਕੇ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਜੇ ਦੀਵਾਨ ਵਿੱਚ ਬੀਬੀ ਹਰਸ਼ਰਨ ਕੌਰ ਕਾਦਰਾਂਬਾਦ ਅਤੇ ਭਾਈ ਗੁਰਮਿੰਦਰ ਸਿੰਘ ਦੇ ਕੀਰਤਨੀ ਜਥੇ ਨੇ ਸੰਗਤਾਂ ਨੂੰ ਇਲਾਹੀ ਬਾਣੀ ਦਾ ਕੀਰਤਨ ਸਰਵਣ ਕਰਵਾ ਕੇ ਨਿਹਾਲ ਕੀਤਾ। ਇਸੇ ਤਰ੍ਹਾਂ ਪਿੰਡ ਸੋਹੀਆਂ, ਜੇਠੂਵਾਲ, ਲੁੱਧੜ, ਗੋਪਾਲਪੁਰ, ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਜੀ ਕੱਥੂਨੰਗਲ, ਵਰਿਆਮ ਨੰਗਲ, ਅਲਕੜੇ, ਝੰਡੇ,ਸਹਿਣੇਵਾਲੀ, ਅਬਦਾਲ, ਤਲਵੰਡੀ ਖੁੱਮਣ, ਪਾਖਰਪੁਰਾ, ਸ਼ੇਖਪੁਰਾ, ਘਸੀਟਪੁਰ, ਕੋਟਲਾ ਸ਼ਰਫ਼, ਹਰਦੋਝੰਡੇ ਅਤੇ ਸੈਦਮੁਬਾਰਕ ਦੀਆਂ ਸੰਗਤਾਂ ਵੱਲੋਂ ਵੀ ਇਸ ਬਰਾਤ ਰੂਪੀ ਚੌਂਕੀ ਸਾਹਿਬ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ।
ਫੋਟੋ ਕੈਪਸਨ: ਕਸਬਾ ਜੈਂਤੀਪੁਰ ਵਿਖੇ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਦੌਰਾਨ ਕੀਰਤਨ ਕਰਦਾ ਹੋਇਆ ਭਾਈ ਗੁਰਭਿੰਦਰ ਸਿੰਘ ਦਾ ਜੱਥਾ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
ਬਟਾਲਾ, 7 ਦਸੰਬਰ (ਨੀਰਜ ਸ਼ਰਮਾ, ਜਸਬੀਰ ਸਿੰਘ) - ਸਥਾਨਿਕ ਬਟਾਲੀਅਨ ਹੈੱਡ ਕੁਆਟਰ ਨੰ:2 ਵਿਖੇ ਆਈ.ਪੀ.ਐਸ. ਸ਼ਪੈਸ਼ਲ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਹੋਮ ਗਾਰਡਜ਼ ...
-
देवली : ग्राम पंचायत देवली गाँव में राजीव गांधी ग्रामीण ओलंपिक खेल कल. ग्राम पंचायत देवली गाँव में राज्य सरकार की बजट घोषणा के अनुसार राजीव ...
-
ਬਟਾਲਾ 8 ਅਗਸਤ ( ਬਲਜੀਤ ਸਿੰਘ ਨੀਰਜ ਸ਼ਰਮਾ. ਜਸਬੀਰ ਸਿੰਘ ) ਬੀਐੱਸਐੱਫ ਦੀ 121ਵੀਂ ਬਟਾਲੀਅਨ ਦੇ ਬੀਓਪੀ ਢੀਂਡਾ ਖੇਤਰ 'ਚ ਕਾਰਜਕਾਰੀ...
-
हॉटमिक्स प्लांट अन्यत्र शिफ्ट करने की मांग, शिफ्ट न होने पर होगा आंदोलन कंडीसौड ।। थौलधार ब्लाक के मठियाली से हॉटमिक्स प्लांट अन्यत्र शिफ्ट...
-
अग्रसेन परिवार ने किया गौशाला में चारा दान सोनभद्र। अग्रसेन परिवार द्वारा चलाए जा रहे हैं गौ सेवा अभियान के तहत रविवार को मकर सक...
-
राजस्थान आदरणीय भंवर जितेंद्र सिंह जी 18 अप्रैल 2019 को अलवर लोकसभा सीट से कांग्रेस प्रत्याशी के रूप में अपना नामांकन दाखिल करते हुय । ...
-
ਬਟਾਲਾ 21ਅਗਸਤ( ਬਲਜੀਤ ਸਿੰਘ .ਨੀਰਜ ਸ਼ਰਮਾ. ਜਸਬੀਰ ਸਿੰਘ ) ਪੰਜਾਬ ਵਿਚ ਦੁਧਾਰੂ ਪਸ਼ੂਆ ਅੰਦਰ ਲੰਪੀ ਸਕਿਨ ਦੀ ਬਿਮਾਰੀ ਦਾ ਪ੍ਰਕੋ...
-
ਜਲਦ ਹੋਣਗੀਆਂ ਸੈਂਟਰ ਹੈੱਡ ਟੀਚਰ ਦੀਆਂ ਤਰੱਕੀਆਂ : ਡੀ.ਈ.ਓ. ਐਲੀ: ਬਟਾਲਾ 05 ਅਕਤੂਬਰ ( ਡਾ ਬਲਜੀਤ ਸਿੰਘ ,ਨੀਰਜ ਸ਼ਰਮਾ) ਐਲੀਮੈਂਟਰੀ ਟੀਚਰਜ ਪੰਜਾਬ (ਰਜਿ:) ਜ਼...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
સ્વ. સુહાસિનીબેન વ્યાસના આત્માની સદગતી માટે પ્રાર્થના કરવામાં આવી સ્વ. સુહાસીનીબેન વ્યાસના દુ:ખદ નિધન બાદ સમગ્ર સિધ્ધપુરમાં શોક છવાયો છે ત્...

COMMENTS