ਵਾਰਡ ਨੰਬਰ 22 ਦੇ ਸਾਬਕਾ ਕੌਂਸਲਰ ਦਿਲਬਾਗ ਸਿੰਘ ਆਪਣੀ ਟੀਮ ਸਮੇਤ ਆਪ ਪਾਰਟੀ ਵਿਚ ਸ਼ਾਮਲ
ਬਟਾਲਾ, 29 ਸਤੰਬਰ (ਨੀਰਜ ਸ਼ਰਮਾ, ਜਸਬੀਰ ਸਿੰਘ) ਬਟਾਲਾ ਵਿਧਾਨ ਸਭਾ ਹਲਕੇ ਦੇ ਨੋਜਵਾਨ ਵਿਧਾਇਕ ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਆਮ ਆਦਮੀ ਪਾਰਟੀ ਦੀ ਮਜ਼ਬੂਤੀ ਲਈ ਕੀਤੇ ਜਾ ਰਹੇ ਯਤਨਾਂ ਨੂੰ ਹੋਰ ਹੁਲਾਰਾ ਮਿਲਿਆ ਹੈ। ਜਿਸ ਦੇ ਚੱਲਦਿਆਂ ਬਟਾਲਾ ਸ਼ਹਿਰ ਦੀ ਵਾਰਡ ਨੰਬਰ 22 ਦੇ ਸਾਬਕਾ ਕੌਂਸਲਰ ਦਿਲਬਾਗ ਸਿੰਘ ਨੇ ਆਪਣੇ ਪਰਿਵਾਰ ਤੇ ਟੀਮ ਸਮੇਤ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਆਪ ਪਾਰਟੀ ਦਾ ਪੱਲਾ ਫੜ੍ਹਿਆ ਹੈ। ਇਸ ਮੌਕੇ ਆਪ ਪਾਰਟੀ ਦੇ ਕੌਂਸਲਰ ਰਾਜੇਸ ਤੁਲੀ, ਸਰਦੂਲ ਸਿੰਘ ਤੇ ਬਲਵਿੰਦਰ ਸਿੰਘ ਮਿੰਟਾ ਵੀ ਮੋਜੂਦ ਸਨ।
ਇਸ ਮੌਕੇ ਕਰਵਾਏ ਇਕ ਸਮਾਗਮ ਦੌਰਾਨ ਵਿਧਾਇਕ ਸ਼ੈਰੀ ਕਲਸੀ ਨੇ ਸਾਬਕਾ ਕੌਸਲਰ ਦਿਲਬਾਗ ਸਿੰਘ ਸਮੇਤ ਸਮੁੱਚੀ ਟੀਮ ਦਾ ਆਪ ਪਾਰਟੀ ਵਿਚ ਸ਼ਾਮਿਲ ਹੋਣ ’ਤੇ ਸਵਾਗਤ ਕਰਦਿਆਂ ਕਿਹਾ ਕਿ ਆਪ ਪਾਰਟੀ, ਆਮ ਲੋਕਾਂ ਦੀ ਪਾਰਟੀ ਹੈ ਅਤੇ ਲੋਕ ਆਪ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੀਤੇ ਜਾ ਰਹੇ ਲੋਕ ਪੱਖੀ ਫੈਸਲਿਆਂ ਤੋਂ ਖੁਸ਼ ਹਨ।
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਆਪ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਲੋਕਹਿੱਤ ਲਈ ਵੱਡੇ ਫੈਸਲੇ ਲਏ ਹਨ ਅਤੇ ਮਹਿਜ਼ 6 ਮਹਿਨਿਆਂ ਦੇ ਕਾਰਜਕਾਲ ਵਿਚ ਇਤਿਹਾਸਕ ਕਦਮ ਚੁੱਕੇ ਗਏ ਹਨ। ਉਨਾਂ ਦੱਸਿਆ ਕਿ ਆਪ ਸਰਕਾਰ ਵਲੋਂ ਸਿਹਤ ਤੇ ਸਿੱਖਿਆ ਦੇ ਖੇਤਰ ਦਾ ਮਿਆਰ ਹੋਰ ਚੁੱਕਿਆ ਗਿਆ ਹੈ, ਜਿਸ ਦੇ ਚੱਲਦਿਆਂ ਲੋਕਾਂ ਦੀ ਸਹੂਲਤ ਲਈ 100 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ, ਜੋ ਸਫਲਤਾਪੂਰਵਕ ਚੱਲ ਰਹੇ ਹਨ। ਇਨਾਂ ਵਿਚ ਮਰੀਜਾਂ ਦੇ ਮੁਫ਼ਤ ਟੈਸਤ ਤੇ ਦਵਾਈਆਂ ਆਦਿ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਇਸੇ ਤਰਾਂ ਸੂਬਾ ਸਰਕਾਰ ਵਲੋਂ ਬੇਰੁਜ਼ਗਾਰੀ ਨੂੰ ਖਤਮ ਕਰਨ ਦੇ ਮੰਤਵ ਨਾਲ ਨੋਜਵਾਨਾਂ ਨੂੰ ਨਵੀਆਂ ਨੋਕਰੀਆਂ ਪ੍ਰਦਾਨ ਕਰਨ ਲਈ, ਮੁਲਾਜ਼ਮਾਂ ਨੂੰ ਪੱਕਿਆ ਕਰਨ ਸਬੰਧੀ ਅਤੇ ਬਿਜਲੀ ਦਾ ਬਿੱਲ ਜੀਰੋ ਕਰਨ ਸਮੇਤ ਕਈ ਵੱਡੇ ਲੋਕਪੱਖੀ ਫੈਸਲੇ ਲਏ ਗਏ ਹਨ, ਜਿਸ ਤੋਂ ਸਪੱਸ਼ਟ ਹੈ ਕਿ ਪੰਜਾਬ ਸਰਕਾਰ ਦਾ ਕੰਮ ਬੋਲਦਾ ਹੈ, ਜੋ ਭਵਿੱਖ ਵਿਚ ਵੀ ਇਸੇ ਤਰਾਂ ਬੋਲਦਾ ਰਹੇਗਾ।
[Important News]$type=slider$c=4$l=0$a=0$sn=600$c=8
अधिक खबरे देखे .
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
मथुरा/सौंख। रात करीब 2 बजे लोरिया गांव स्थित सौंख बिजली घर में 250 केवी का ट्रांसफार्मर चोरी करने का प्रयास उस समय हादसे में बदल गया, जब ट्...
-
टिहरी।। मदननेगी।। जिलाधिकारी टिहरी गढ़वाल के दिशा-निर्देशन में जनमानस की समस्याओं की शिकायतों के समाधान व निस्तारण हेतु आज उप तहस...
-
आशीष रावत मध्यप्रदेश....... नेशनल इंवेस्टिगेशन एजेंसी (एनआईए) ने प्रदेश की राजधानी भोपाल और रायसेन जिले में रविवार को छापे मारे, एनआईए न...
-
ਪਿੰਡ ਪਾਖਰਪੁਰਾ ਵਿਖੇ ਲਹਿੰਦੀ ਪੱਤੀ ਗੁਰਦੁਆਰਾ ਸਾਹਿਬ ਜੀ ਦੀ ਇਮਾਰਤ ਦਾ ਲੈਂਟਰ ਪਾਇਆ ਅੰਮ੍ਰਿਤਸਰ,23 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰ...
-
॥ *ऐ री सखी, मैं शिव हो जाऊं* ॥ *ऐ री सखी, मैं शिव हो जाऊं* न पहनूं कोई कनक-अम्बर न धारूँ पीताम्बर रेशमी मैं तो मृगछाला ओढ़ इतराऊं *ऐ री ...
-
यूपी बोर्ड की हाई स्कूल एवं इंटरमीडिएट की परीक्षा में शाहजहांपुर जेल के सभी बंदी सफल हुए तथा चार बंदियों में से तीन बंदी प्रथम श्रेणी में...
-
राज्य महिला आयोग की माननीया सदस्या श्रीमती सुजीता कुमारी द्वारा आज शाहजहांपुर जेल में बंद महिला बंदियों व उनके साथ रह रहे बच्चों का हालचाल ज...
-
ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਸਿੱਖਾਂ ਵਾਸਤੇ ਪ੍ਰੇਰਨਾ ਦਾ ਸੋਮਾ ਹੈ ਬਟਾਲਾ 14 ਜੂਨ (ਨੀਰਜ ਸ਼ਰਮਾ/ ਜਸਬੀਰ ਸਿੰਘ/ਡਾ ਬਲਜੀਤ ਸਿੰਘ ਢਡਿਆਲਾ)ਜਗਤ ਗੁਰੂ ਪਹਿਲ...
-
ਬਟਾਲਾ 5 ਜੁਲਾਈ(ਡਾ ਬਲਜੀਤ ਸਿੰਘ,ਨੀਰਜ ਸ਼ਰਮਾ, ਜਸਬੀਰ ਸਿੰਘ) ਸਿਵਲ ਸਰਜਨ ਗੁਰਦਾਸਪੁਰ ਡਾ ਜਸਵਿੰਦਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ ਐਮ ਓ ਡਾਕਟਰ ਲਖਬ...

COMMENTS