ਨਿਸ਼ਕਾਮ ਸੇਵਾ ਲਈ ਲਿਆ ਮਾਨਵ ਸੇਵਾ ਸੰਕਲਪ
ਬਟਾਲਾ, 20 ਸਤੰਬਰ (ਨੀਰਜ ਸ਼ਰਮਾ, ਜਸਬੀਰ ਸਿੰਘ, ਜਰਨੈਲ ਸਿੰਘ) ਭਾਈ ਘਨੱਈਆਂ ਜੀ ਦੀ 304 ਵੀਂ ਬਰਸੀ 'ਤੇ “ਮਲੱਮ-ਪੱਟੀ ਦਿਹਾੜਾ” ਸ੍ਰੀ ਗੁਰੂ ਨਾਨਕ ਦੇਵ ਅਕੈਡਮੀ, ਕੰਡਿਆਲ ਵਿਖੇ ਮਨਾਇਆ ਗਿਆ । ਇਸ ਮੋਕੇ ਜਾਗਰੂਕਤਾ ਕੈਂਪ ਵਿਚ ਪੋਸਟ ਵਾਰਡਨ ਹਰਬਖਸ਼ ਸਿੰਘ, ਸੈਕਟਰ ਵਾਰਡਨ ਰਜਿੰਦਰਪਾਲ ਸਿੰਘ ਮਠਾਰੂ, ਸੀ.ਡੀ. ਵਲੰਟੀਅਰ ਹਰਪਰੀਤ ਸਿੰਘ ਤੇ ਰਜਿੰਦਰ ਸਿੰਘ, ਐਮ.ਡੀ. ਰਜਿੰਦਰ ਸਿੰਘ ਰੰਧਾਵਾ, ਪ੍ਰਿੰਸੀਪਲ ਅਮਨਦੀਪ ਕੌਰ, ਅਧਿਆਪਕਾ ਸੁਖਮਿੰਦਰ ਕੌਰ ਅਤੇ ਵਿਦਿਆਰਥੀਆਂ ਨੇ ਹਿੱਸਾ ਲਿਆ।
ਇਸ ਮੌਕੇ ਪੋਸਟ ਵਾਰਡਨ ਹਰਬਖਸ਼ ਸਿੰਘ ਨੇ ਕਿਹਾ ਹਰ ਸਾਲ 20 ਸਤੰਬਰ ਨੂੰ ਸਕੂਲਾਂ, ਕਾਲਜਾਂ ਤੇ ਉੱਚ ਸਿੱਖਿਆ ਸੰਸਥਾਵਾਂ ਵਿਚ “ਮਾਨਵ ਸੇਵਾ ਸੰਕਲਪ ਦਿਵਸ”ਵਜੋਂ ਮਨਾਇਆ ਜਾਂਦਾ ਹੈ। ਉਹਨਾਂ ਕਿਹਾ ਕਿ ਇਸ ਨਾਲ ਬੱਚਿਆਂ ਵਿਚ ਸੇਵਾ ਭਾਵਨਾ ਪੈਦਾ ਹੁੰਦੀ ਹੈ ਤਾਂ ਜੋ ਉਹ ਕਿਸੇ ਵੀ ਹਾਦਸੇ ਜਾਂ ਆਫਤ ਮੌਕੇ ਆਪਣਾ ਫ਼ਰਜ਼ ਨਿਭਾਉਣ ।ਉਨ੍ਹਾਂ ਕਿਹਾ ਕਿ ਭਾਈ ਘੱਨਈਆ ਜੀ ਮੁਢੱਲੀ ਸਹਾਇਤਾ ਦੇ ਬਾਨੀ ਹਨ। 1704-05 ‘ਚ ਜੰਗਾਂ ਦੌਰਾਨ ਜਖਮੀਆਂ ਨੂੰ ਬਿਨਾਂ ਵਿਤਕਰੇ ਪਾਣੀ ਪਿਲਾਉਣ ਦੀ ਸੇਵਾ ਕਰਦੇ ਸਨ। ਸਿੰਘਾਂ ਵਲੋ ਗੁਰੂ ਜੀ ਨੂੰ ਸ਼ਿਕਾਇਤ ਕੀਤੀ ਗਈ ਤਾਂ ਗੁਰੁ ਜੀ ਨੇ ਭਾਈ ਜੀ ਨੂੰ ਪੁੱਛਿਆ ਕਿ ਸੱਚ ਹੈ ਕਿ ਤੁਸੀ ਦਸ਼ਮਣ ਫੌਜਾਂ ਨੂੰ ਵੀ ਪਾਣੀ ਪਿਲਾ ਰਹੇ ਹੋ ਤਾਂ ਭਾਈ ਘਨ੍ਹਈਆ ਨੇ ਕਿਹਾ "ਹਾਂ ਜੀ, ਮੇਰੇ ਗੁਰੂ ਜੀ, ਉਹ ਜੋ ਕਹਿੰਦੇ ਹਨ ਉਹ ਸੱਚ ਹੈ। ਪਰ ਮਹਾਰਾਜ, ਮੈਂ ਜੰਗ ਦੇ ਮੈਦਾਨ ਵਿੱਚ ਕੋਈ ਮੁਗਲ ਜਾਂ ਸਿੱਖ ਨਹੀਂ ਦੇਖਿਆ, ਮੈਂ ਸਿਰਫ ਮਨੁੱਖਾਂ ਨੂੰ ਦੇਖਿਆ, ਉਹਨਾਂ ਸਾਰਿਆਂ ਵਿੱਚ ਇੱਕ ਹੀ ਰੱਬ ਦੀ ਆਤਮਾ ਹੈ ।
ਇਸ ਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖੁਸ਼ ਹੋ ਕੇ ਮਲ੍ਹਮ ਦੀ ਡੱਬੀ ਤੇ ਪੱਟੀ ਵੀ ਨਾਲ ਦੇ ਦਿੱਤੀ ਤੇ ਹੁਕਮ ਕੀਤਾ ਕਿ ਭਾਈ ਘਨੱਈਆ ਜੀ ਅੱਜ ਤੋਂ ਮਲ੍ਹਮ ਪੱਟੀ ਦੀ ਸੇਵਾ ਵੀ ਸੰਭਾਲ ਲਓ ਤੇ ਪਾਣੀ ਪਿਲਾਉਣ ਦੇ ਨਾਲ ਜ਼ਖ਼ਮੀਆਂ ਦੇ ਮਲ੍ਹਮ ਪੱਟੀ ਵੀ ਕਰ ਦਿਆ ਕਰੋ। ਇਸੇ ਨੂੰ ਸਮਰਪਿਤ “ਮਲੱਮ-ਪੱਟੀ ਦਿਹਾੜਾ” ਮਨਾਇਆ ਗਿਆ ।
ਇਸ ਮੌਕੇ ਹਰਬਖਸ਼ ਸਿੰਘ ਨੇ ਕਿਹਾ ਅਜੋਕੇ ਸਮੇਂ ਤੇਜ਼ ਰਫ਼ਤਾਰ ਜਿੰਦਗੀ ਵਿਚ ਹਾਦਸੇ ਜੀਵਨ ਦਾ ਹਿੱਸਾ ਬਣਦੇ ਜਾ ਰਹੇ ਹਨ ਇਹਨਾਂ ਤੋ ਬਚਾਅ ਸਬੰਧੀ ਮੁੱਢਲੀ ਸਹਾਇਤਾ ਦੇ ਗੁਰਾਂ ਤੋ ਸਿੱਖਿਅਤ ਹੋਣਾ ਬਹੁਤ ਜਰੂਰੀ ਹੈ । ਛੋਟੇ ਮੋਟੇ ਹਾਦਸੇ ਮੌਕੇ ਵੈਸੇ ਤਾਂ ਹਰੇਕ ਇਨਸਾਨ “ਮੁੱਢਲੀ ਸਹਾਇਤਾ ਆਪਣੀ ਆਪ” ਕਰਦਾ ਜਾਂ ਕਰ ਸਕਦਾ ਹੈ ਪਰ ਜੇਕਰ ਕੋਈ ਵੱਡਾ ਹਾਦਸਾ ਵਾਪਰ ਜਾਵੇ ਤਾਂ ਉਥੇ ਮੌਕੇ ‘ਤੇ ਮੌਜੂਦ ਲੋਕਾਂ ਵਲੋ ਸਹਾਇਤਾ ਦਿੱਤੀ ਜਾਂਦੀ ਹੈ ਜੇਕਰ ਹਰੇਕ ਨਾਗਰਿਕ ਮੁਢਲੀ ਸਹਾਇਤਾ ਦੇ ਗੁਰਾਂ ਤੋ ਸਿੱਖਿਅਤ ਹੋ ਜਾਏ, ਤਾਂ ਕਈ ਕੀਮਤੀ ਜਾਨਾਂ ਬੱਚ ਸਕਦੀਆਂ ਹਨ। ਐਮਰਜੈਂਸੀ ਨੰਬਰਾਂ ਬਾਰੇ ਵੀ ਜਾਣਕਾਰੀ ਦਿੱਤੀ । ਆਖਰ ਵਿਚ ਨਿਸ਼ਕਾਮ ਸੇਵਾ ਲਈ ਪ੍ਰੇਰਿਤ ਕਰਦੇ ਹੋਏ “ਮਾਨਵ ਸੇਵਾ ਸੰਕਲਪ” ਲਿਆ ਗਿਆ ।
punjab
[Important News]$type=slider$c=4$l=0$a=0$sn=600$c=8
अधिक खबरे देखे .
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
टिहरी।।(सू.वि.) जिलाधिकारी टिहरी गढ़वाल नितिका खण्डेलवाल ने जनपद के सभी निर्माणाधीन विभागों को निर्देश दिये है कि जनपद के जनहित से जुड़े महत्व...
-
देहरादून।।हरिद्वार जिला छोड़ बाकी प्रदेश के 12 जिलों में त्रिस्तरीय पंचायत चुनाव कराए जाने संबंधित अधिसूचना जारी हो गई है। त्रिस...
-
थौलधार।। धनोल्टी विधानसभा क्षेत्र के पंचायत चुनाव पर्यवेक्षकों अतर सिंह तोमर (पूर्व राज्य मंत्री)व जोगिंदर पुंडीर(किसान मोर्चा प्रदेश अध्यक्...
-
देहरादून।।थौलधार विकास समिति देहरादून के प्रथम वार्षिक सम्मेलन का भव्य आयोजन रविवार को थौलधार क्षेत्र के श्रेष्ठ वेडिंग पॉइंट में संपन्न हुआ...
-
ਬਟਾਲਾ 11 ਜੂਨ, (ਡਾ ਬਲਜੀਤ ਸਿੰਘ, ਨੀਰਜ ਸ਼ਰਮਾ, ਜਸਬੀਰ ਸਿੰਘ) - ਇਥੋਂ ਨਜ਼ਦੀਕ ਪਿੰਡ ਢਡਿਆਲਾ ਨਤ ਵਿਖੇ ਕਬੀਰ ਭਵਨ ਧਰਮ ਸਾਲਾ ਸਭਾ (ਰਜਿ) ਕਮੇਟੀ ਵੱਲੋਂ ਸਮੂਹ ਸੰਗ...
-
थौलधार।।11वें अन्तर्राष्ट्रीय योग दिवस से पूर्व कार्यक्रमों की श्रृंखला के अंतर्गत जिला आयुर्वेद विभाग टिहरी की थौलधार ब्लॉक की आयुष टीम द्व...
-
टिहरी।। वर्ष 2023 को विश्व स्तर पर अंतर्राष्ट्रीय मोटे अनाज वर्ष के रूप में मनाया जा रहा है। मोटे अनाज स्वास्थ्य के लिए गुणकारी है। इसलिए हम...
-
*डिस्ट्रिक्ट बार एसोसिएशन ने दी सेवानिवृत्त जिला जज रविंद्र विक्रम सिंह को विदाई* ...
COMMENTS