ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੈਂਡਲ ਲਾਈਟ ਮਾਰਚ
ਬਟਾਲਾ, 28 ਸਤੰਬਰ (ਨੀਰਜ ਸ਼ਰਮਾ, ਜਸਬੀਰ ਸਿੰਘ) ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ 115ਵੇਂ ਜਨਮ ਵਰੇ੍ਹਗੰਢ ਨੂੰ ਸਮਰਪਿਤ ਕੈਂਡਲ ਲਾਈਟ ਮਾਰਚ ਕੱਢਿਆ ਗਿਆ,ਜਿਸ ਵਿੱਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ, ਸਕੂਲ ਦੇ ਪਿ੍ਰੰਸੀਪਲ, ਅਧਿਆਪਕ, ਸਹਾਰਾ ਕਲੱਬ ਤੇ ਸਿਵਲ ਡਿਫੈਂਸ ਦੇ ਵਲੰਟੀਅਰ ਆਦਿ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਇਸ ਮੌਕੇ ਤਹਿਸੀਲਦਾਰ ਲਖਵਿੰਦਰ ਸਿੰਘ, ਨਾਇਬ ਤਹਿਸੀਲਦਾਰ ਲਖਵਿੰਦਰ ਸਿੰਘ, ਤਰਨਪ੍ਰੀਤ ਸਿੰਘ ਕਲਸੀ (ਭਰਾ ਵਿਧਾਇਕ ਸ਼ੈਰੀ ਕਲਸੀ) ਅਤੇ ਡੀ.ਐਸ.ਪੀ ਲਲਿਤ ਕੁਮਾਰ ਵੀ ਮੋਜੂਦ ਸਨ।
ਇਸ ਮੌਕੇ ਪੱਤਰਕਾਰ ਨਾਲ ਗੱਲ ਕਰਦਿਆਂ ਤਹਿਸੀਲਦਾਰ ਲਖਵਿੰਦਰ ਸਿੰਘ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਦੀ ਸ਼ਹਾਦਤ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਹੈ ਅਤੇ ਸ਼ਹੀਦਾਂ ਦੀ ਬਦੌਲਤ ਹੀ ਅਸੀਂ ਆਜਾਦ ਫਿਜਾ ਵਿੱਚ ਵਿਚਰ ਰਹੇ ਹਾਂ।
ਉਨਾਂ ਅੱਗੇ ਕਿਹਾ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਅੱਜ ਜਿਲ੍ਹੇ ਭਰ ਅੰਦਰ ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵੱਖ-ਵੱਖ ਪ੍ਰੋਗਰਾਮ ਕਰਵਾਏ ਗਏ ਹਨ। ਜਿਲ੍ਹੇ ਅੰਦਰ ਸਾਈਕਲ ਰੈਲੀ, ਸਕੂਲਾਂ ਵਿੱਚ ਵਿਦਿਆਰਥੀਆਂ ਦੇ ਮੁਕਾਬਲੇ ਤੇ ਪੰਜਾਬ ਪੁਲਿਸ ਦੇ ਜਵਾਨਾਂ ਵਲੋਂ ਗਾਰਡ ਆਫ ਆਨਰ ਆਦਿ ਸਬੰਧੀ ਪਰੋਗਰਾਮ ਕਰਵਾਏ ਗਏ ਸਨ।
ਉਨਾਂ ਕਿਹਾ ਕਿ ਸ਼ਾਮ ਨੂੰ ਕੈਂਡਲ ਲਾਈਟ ਮਾਰਚ ਕੀਤਾ ਗਿਆ ਹੈ ਤੇ ਸ਼ਹੀਦ ਭਗਤ ਸਿੰਘ ਵਲੋਂ ਛੋਟੀ ਉਮਰ ਵਿੱਚ ਦਿੱਤੀ ਸ਼ਹਾਦਤ ਨੂੰ ਉਹ ਪ੍ਰਣਾਮ ਕਰਦੇ ਹਨ। ਉਨਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਦਿਲ ਵਿਚ ਦੇਸ਼ ਪ੍ਰਤੀ ਜੋ ਪਿਆਰ ਤੇ ਜ਼ਜ਼ਬਾ ਸੀ , ਉਸ ਤੋਂ ਸਿੱਖਣ ਦੀ ਲੋੜ ਹੈ ਅਤੇ ਉਨਾਂ ਦੇ ਦਿਲ ਵਿਚ ਜੋ ਸੁਪਨੇ ਸਨ, ਉਸਨੂੰ ਪੂਰਾ ਕਰਨ ਲਈ ਸਾਨੂੰ ਪ੍ਰਣ ਕਰਨ ਚਾਹੀਦਾ ਹੈ ਅਤੇ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਆਪਣਾ ਵੱਧ ਤੋਂ ਵੱਧ ਯੋਗਦਾਨ ਪਾਉਣਾ ਚਾਹੀਦਾ ਹੈ।
ਕੈਂਡਲ ਮਾਰਚ ਦਫਤਰ ਐਸ.ਡੀ.ਐਮ ਬਟਾਲਾ ਤੋਂ ਸ਼ੁਰੂ ਹੋ ਕੇ ਗਾਂਧੀ ਚੋਂਕ ਬਟਾਲਾ ਤੱਕ ਕੀਤਾ ਗਿਆ। ਜਿਸ ਵਿੱਚ ਹਰਦੀਪ ਸਿੰਘ ਬਾਜਵਾ, ਹਰਬਖ਼ਸ਼ ਸਿੰਘ, ਚੇਅਰਮੈਨ ਸਹਾਰਾ ਕਲੱਬ ਰਾਜੀਵ ਖੁੱਲਰ, ਮਾਸਟਰ ਜੋਗਿੰਦਰ ਸਿੰਘ ਅਚਲੀ ਗੇਟ, ਨਵਦੀਪ ਸਿੰਘ, ਜੀ.ਐਸ.ਕਾਹਲੋਂ, ਜਸਬੀਰ ਸਿੰਘ, ਤੇਜਬੀਰ ਸਿੰਘ, ਅਨਿਲ ਸਹਿਦੇਵ, ਸੰਜੀਵ ਭਸੀਨ, ਜਤਿੰਦਰ ਕੱਦ, ਪਾਰਥ ਚੌਹਾਨ, ਨਿਰਮਲ ਸਿੰਘ ਸੁਪਰਡੈਂਟ, ਨਵਦੀਪ ਸਿੰਘ ਆਦਿ ਮੋਜੂਦ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जिला कानूनी सेवा अथॉरिटी पठानकोट की ओर से क्वार्टरली और अंडर ट्रायल रिव्यू कमेटी की मीटिंग की गई। पठानकोट 6 जनवरी (दीपक महाजन):-...
-
Hello Friends, Pragati Media's Astrology Institute team is such a team that works with astrology and in conjunction with science. You m...
-
धनोल्टी: राजकीय इंटर काँलेज मैडंखाल में आज प्रतिभा दिवस एवं मातृत्व दिवस का कार्यक्रम किया गया है स्कुल के प्रधानाचार्य व मुख्य अतिथियों के ...
-
टिहरी । उत्तराखंड क्रांति दल ने उर्मिला महर को टिहरी जिलाध्यक्ष पद पर मनोनीत किया है। उर्मिला महर ने बताया कि केंद्रीय अध्यक्ष...
-
प्रत्येक बूथ पर मजबूत यूथ से बनेगी सपा सरकार : प्रेम बाल्मीकि कार्यकर्ताओं को क्रियाशील होकर करना होगा जनसंपर्क : आशीष अहारिया ल...
-
ਕਿਹਾ - ਕਿਸਾਨਾਂ, ਮਜਦੂਰਾਂ ਤੇ ਆੜਤੀਆਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਕਾਦੀਆਂ (ਬਟਾਲਾ), 24 ਅਪ੍ਰੈਲ (ਨੀਰਜ ਸ਼ਰਮਾ, ਜਸਬੀਰ ਸਿੰਘ) ਡਿ...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...
-
टिहरी गढ़वाल।। चम्बा से गजा आ रहे डोबरा गाँव के युवक अनिल कुडियाल पुत्र कमलेश्वर प्रसाद की इंटर कालेज गजा गेट के पास सड़क पर हृदय गति रुकने ...
-
ਸਿਹਤ ਸੇਵਾਵਾਂ ਵਿੱਚ ਸੁਧਾਰ ਕਰਨਾ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਏਜੰਡਾ - ਵਿਧਾਇਕ ਸ਼ੈਰੀ ਕਲਸੀ ਬਟਾਲਾ, 25 ਅਪ੍ਰੈਲ ( ਜ...

COMMENTS