ਬੜੇ ਚਾਅ ਅਤੇ ਉਤਸ਼ਾਹ ਨਾਲ ਮਾਵਾਂ ਨੇ ਮਦਰਜ਼ ਵਰਕਸ਼ਾਪ ਵਿੱਚ ਭਾਗ ਲਿਆ : ਡੀ.ਈ.ਓ ਭਾਟੀਆ
ਬਟਾਲਾ 30 ਸਤੰਬਰ (ਜਰਨੈਲ ਸਿੰਘ , ਨੀਰਜ ਸ਼ਰਮਾ, ਜਸਬੀਰ ਸਿੰਘ)
ਸਿੱਖਿਆ ਮੰਤਰੀ, ਪੰਜਾਬ ਹਰਜੋਤ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਅਮਰਜੀਤ ਸਿੰਘ। ਭਾਟੀਆ ਦੀ ਅਗਵਾਈ ਵਿੱਚ ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਬਲਬੀਰ ਸਿੰਘ ਦੇ ਸਹਿਯੋਗ ਨਾਲ ਗੁਰਦਾਸਪੁਰ ਜ਼ਿਲ੍ਹੇ ਦੇ ਸਮੂਹ ਸਰਕਾਰੀ ਪ੍ਰਾਇਮਰੀ ਸਕੂਲਾਂ ਅੰਦਰ ਵਿਦਿਆਰਥੀਆਂ ਦੇ ਮਾਪਿਆਂ ਦੀ ਭਾਗੀਦਾਰੀ ਬਣਾਉਣ ਦੇ ਅਣਥੱਕ ਯਤਨ ਕੀਤੇ ਜਾ ਰਹੇ ਹਨ। ਇਸੇ ਸਬੰਧ ਵਿੱਚ ਅੱਜ ਗੁਰਦਾਸਪੁਰ ਦੇ ਸਮੂਹ ਸਰਕਾਰੀ ਸਕੂਲਾਂ ਅੰਦਰ ਨੰਨ੍ਹੇ-ਮੁੰਨੇ ਬੱਚਿਆਂ ਦੀਆਂ ਮਾਵਾਂ ਨੂੰ ਉਹਨਾਂ ਦੇ ਬੱਚਿਆਂ ਪ੍ਰਤੀ ਹੋਰ ਸੰਵੇਦਨਸ਼ੀਲ ਬਣਾਉਣ ਅਤੇ ਘਰ ਵਿਚ ਆਪਣੇ ਬੱਚਿਆਂ ਨੂੰ ਸਕੂਲ ਦਾ ਕੰਮ ਕਰਵਾਉਣ ਦੇ ਉਦੇਸ਼ ਨਾਲ ਮਾਵਾਂ ਨੂੰ ਸਕੂਲ ਵਿੱਚ ਬੁਲਾ ਕੇ ਕਰਵਾਈਆਂ ਜਾਣ ਵਾਲੀਆਂ ਗਤੀਵਿਧੀਆਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ। ਇਸ ਸਬੰਧੀ ਗੱਲਬਾਤ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ. ਅਮਰਜੀਤ ਸਿੰਘ ਭਾਟੀਆ ਨੇ ਦੱਸਿਆ ਕਿ ਮਦਰ ਵਰਕਸ਼ਾਪ ਦਾ ਮੁੱਖ ਉਦੇਸ਼ ਮਾਵਾਂ ਅਤੇ ਸਕੂਲ ਵਿਚਕਾਰ ਆਪਸੀ ਤਾਲਮੇਲ ਸਥਾਪਿਤ ਕਰਨਾ ਹੈ। ਇਸਦੇ ਨਾਲ-ਨਾਲ ਮਾਵਾਂ ਨੂੰ ਘਰ ਵਿਚ ਬੱਚਿਆਂ ਨੂੰ ਕਰਵਾਈਆਂ ਜਾਣ ਵਾਲੀਆਂ ਗਤੀਵਿਧੀਆਂ ਅਤੇ ਵਰਤੇ ਜਾਣ ਵਾਲੇ ਸਮਾਨ ਬਾਰੇ ਜਾਣਕਾਰੀ ਦੇਣਾ ਹੈ। ਉਹਨਾਂ ਕਿਹਾ ਕਿ ਅੱਜ ਦੀ ਵਰਕਸ਼ਾਪ ਵਿੱਚ ਪਜ਼ਲ ਸੈੱਟ, ਲੇਸਿੰਗ ਸੈੱਟ ਅਤੇ ਟ੍ਰੇਸਿੰਗ ਸੈੱਟ ਬਣਾਉਣ ਸਬੰਧੀ ਜਾਣਕਾਰੀ ਦੇਣ ਦੇ ਨਾਲ-ਨਾਲ ਵੱਖ-ਵੱਖ ਗਤੀਵਿਧੀਆਂ ਵਿਚ ਮਾਵਾਂ ਦੀ ਭਾਗੀਦਾਰੀ ਬਣਾਈ ਗਈ । ਉੱਪ-ਜ਼ਿਲ੍ਹਾ ਸਿੱਖਿਆ ਅਫ਼ਸਰ ਐੱਲੀ. ਬਲਬੀਰ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਦੇ ਮਾਤਾ-ਪਿਤਾ ਸਹਿਬਾਨ ਨੂੰ ਸਕੂਲਾਂ ਨਾਲ ਜੋੜਨ ਲਈ ਸਿੱਖਿਆ ਵਿਭਾਗ ਬਿਹਤਰੀਨ ਉਪਰਾਲੇ ਕਰ ਰਿਹਾ ਹੈ ਅਤੇ ਇਹਨਾਂ ਵਰਕਸ਼ਾਪਾਂ ਦਾ ਉਦੇਸ਼ ਮਾਵਾਂ ਦੀ ਭਾਗੀਦਾਰੀ ਬਣਾ ਕੇ ਵਿਦਿਆਰਥੀਆਂ ਦਾ ਬੌਧਿਕ ਵਿਕਾਸ ਤੇਜ਼ੀ ਨਾਲ ਕਰਨਾ ਹੈ।ਉਨ੍ਹਾਂ ਕਿਹਾ ਕਿ ਅਜਿਹੀਆਂ ਵਰਕਸ਼ਾਪਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਹੀ ਲਾਹੇਵੰਦ ਹਨ। ਜਿਕਰਯੋਗ ਹੈ ਕਿ ਮਦਰਜ਼ ਵਰਕਸ਼ਾਪ ਦਾ ਮੁੱਖ ਮੰਤਵ ਮਾਵਾਂ ਨੂੰ ਘਰ ਵਿਚ ਰੰਗ, ਗਿਣਤੀ, ਹਲਕਾ-ਭਾਰੀ, ਫਲ, ਸਬਜ਼ੀਆਂ ਅਤੇ ਆਲੇ ਦੁਆਲੇ ਸਬੰਧੀ ਜਾਣਕਾਰੀ ਦੇਣਾ ਹੈ ।ਇਸ ਨਾਲ ਵਿਦਿਆਰਥੀ ਬਹੁਤ ਤੇਜ਼ੀ ਨਾਲ ਸਿੱਖਦੇ ਹਨ ।ਇਸ ਦੌਰਾਨ ਜ਼ਿਲ੍ਹਾ ਅਤੇ ਬਲਾਕ ਅਧਿਕਾਰੀਆਂ ਵੱਲੋਂ ਵੱਖ-ਵੱਖ ਸਕੂਲਾਂ ਵਿੱਚ ਸ਼ਿਰਕਤ ਕਰਕੇ ਮਾਵਾਂ ਨੂੰ ਵੱਧ ਤੋਂ ਵੱਧ ਸਕੂਲ ਵਿਚ ਅਧਿਆਪਕ ਸਹਿਬਾਨ ਨਾਲ ਰਾਬਤਾ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ । ਜ਼ਿਲ੍ਹੇ ਦੀ ਸਾਰੀ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਅਤੇ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰਾਂ ਨੇ ਸਕੂਲ ਵਿੱਚ ਆਈਆਂ ਹੋਈਆਂ ਮਾਵਾਂ ਦੀਆਂ ਗਤੀਵਿਧੀਆਂ ਨੂੰ ਦੇਖਿਆ ਅਤੇ ਵੱਧ ਤੋਂ ਵੱਧ ਸਕੂਲਾਂ ਵਿਚ ਸ਼ਮੂਲੀਅਤ ਲਈ ਪ੍ਰੇਰਿਤ ਕੀਤਾ 'ਤੇ ਇਹਨਾਂ ਵਰਕਸ਼ਾਪਾਂ ਨੂੰ ਵਿਦਿਆਰਥੀਆਂ ਲਈ ਵਰਦਾਨ ਦੱਸਦਿਆਂ ਹੋਇਆਂ ਕਿਹਾ ਕਿ ਇਹ ਵਰਕਸ਼ਾਪਾਂ ਸਮੇਂ-ਸਮੇਂ 'ਤੇ ਸਕੂਲਾਂ ਵਿਚ ਆਯੋਜਿਤ ਹੋਣੀਆਂ ਚਾਹੀਦੀਆਂ ਹਨ। ਜ਼ਿਲ੍ਹੇ ਦੇ ਸਮੂਹ ਸਕੂਲ, ਕਲੱਸਟਰ, ਬਲਾਕ ਅਤੇ ਜ਼ਿਲ੍ਹਾ ਮੀਡੀਆ ਟੀਮਾਂ ਨੇ ਸ਼ੋਸ਼ਲ ਮੀਡੀਆ 'ਤੇ ਪ੍ਰੀ ਪ੍ਰਾਇਮਰੀ ਬੱਚਿਆਂ ਦੀਆਂ ਮਾਵਾਂ ਦੀ ਵਰਕਸ਼ਾਪ ਦੀਆਂ ਗਤੀਵਿਧੀਆਂ ਨੂੰ ਜੰਗੀ ਪੱਧਰ 'ਤੇ ਸ਼ੇਅਰ ਕੀਤਾ। ਇਸ ਦੌਰਾਨ ਜ਼ਿਲ੍ਹਾ ਮੀਡੀਆ ਇਨਚਾਰਜ ਗਗਨਦੀਪ ਸਿੰਘ ਵੀ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
सत्र न्यायाधीश ने जेल का दौरा किया, कैदियों की समस्याएँ सुनीं पठानकोट, 7 नवंबर (दीपक महाजन) - जिला विधिक सेवा प्राधिकरण, पठानकोट के अध्यक्...
-
कैबिनेट मंत्री पंजाब श्री लाल चंद कटारू चक का चल रहे सड़क निर्माण कार्यों का निरीक्षण करने हेतु विशेष दौरा ---- विधानसभा क्षेत्र भोआ को 28...
-
दिव्यांग एवं जरूरतमंद बुजुर्गों को 28 लाख 63 हजार रुपये के निःशुल्क उपकरण वितरित-- श्री लाल चंद कटारूचक पठानकोट, 7 नवंबर (दीपक महाजन) हमा...
-
उपायुक्त डॉ. पल्लवी ने 4 नवंबर को आयोजित होने वाले लाइट एंड साउंड शो में भाग लेने के लिए जिलेवासियों को आमंत्रित किया ----लामिनी स्टेडियम, ...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
कण्डीसौड़।। थौलधार विकास खण्ड क्षेत्र पंचायत की प्रथम बैठक में विधुत,लो०नि०वि०,पेयजल आंगनबाड़ी, के मुद्दे छाए रहे। लो०नि०वि० की...
-
स्व० महिमानन्द कोली की दुसरी पुण्यतिथि पर स्वास्थ्य शिविर के साथ कई प्रतिभाओ का हुआ सम्मान। थत्युड़ ।। टिहरी के जौनपुर विकासखण्ड मे 65 व ...
-
गजा घण्टाकर्ण मंदिर पौराणिक मंदिरों में से एक है। गजा।। इस अवसर पर मुख्यमंत्री ने कहा कि ऐसे महोत्सवों के द्वारा क्षेत्रीय देवता को पूजा जा...
-
सोनभद्र। मिशन शक्ति व माननीय उच्च न्यायालय के आदेश के अनुक्रम में अभियान चलाकर काली फिल्म, मोडिफाइड साइलेंसर,सीट बेल्ट, बिना हेलमेट, तीन ...
-
टिहरी गढ़वाल।।त्रिस्तरीय पंचायत सामान्य निर्वाचन 2025 को लेकर राज्य चुनाव आयुक्त सुशील कुमार द्वारा रविवार 22 जून को समस्त जिलाधिकारी एवं सं...

COMMENTS