ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਮਾਸ ਮੀਡੀਆ ਰਾਹੀਂ ਮੁੱਖ ਮੰਤਰੀ ਨਾਲ ਲਿਆ ਸ਼ਹੀਦੇ -ਏ- ਆਜ਼ਮ ਦੇ ਸੁਪਨਿਆਂ ਦਾ ਰਾਜ ਸਿਰਜਣ ਦਾ ਹਲਫ਼
ਗੁਰਦਾਸਪੁਰ , 29 ਸਤੰਬਰ ( ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ, ਜਸਬੀਰ ਸਿੰਘ)
ਸਿੱਖਿਆ ਵਿਭਾਗ ਵੱਲੋਂ ਇਸ ਵਾਰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ 115ਵਾਂ ਜਨਮ ਦਿਵਸ ਬਹੁਤ ਹੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਉੱਤੇ ਵੱਖ ਵੱਖ ਸਕੂਲਾਂ ਵੱਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਨੂੰ ਸਮਰਪਿਤ ਦੇਸ਼ ਭਗਤੀ ਦੀਆਂ ਪੇਸ਼ਕਾਰੀਆਂ ਕਰਵਾਈਆਂ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਹਰਪਾਲ ਸਿੰਘ ਸੰਧਾਵਾਲੀਆ , ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਅਮਰਜੀਤ ਸਿੰਘ ਭਾਟੀਆ ਨੇ ਦੱਸਿਆ ਕਿ ਜਿਥੇ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਸਵੇਰ ਦੀ ਸਭਾ ਦੌਰਾਨ ਸ਼ਹੀਦ ਭਗਤ ਸਿੰਘ ਦੇ ਜੀਵਨ ਬਾਰੇ ਵਿਸਤਾਰ ਨਾਲ ਜਾਣਕਾਰੀ ਦਿੱਤੀ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਪਾਈਆਂ ਹੋਈਆਂ ਲੀਹਾਂ ਤੇ ਚੱਲਣ ਲਈ ਪ੍ਰੇਰਿਤ ਕੀਤਾ ਉਥੇ ਹੀ ਦੁਪਹਿਰ ਨੂੰ ਰਾਜ ਦੇ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੇ ਨਾਲ ਮਾਸ ਮੀਡੀਆ ਰਾਹੀਂ ਸ਼ਹੀਦੇ- ਏ- ਆਜ਼ਮ ਭਗਤ ਸਿੰਘ ਦੇ ਸੁਪਨਿਆਂ ਦਾ ਰਾਜ ਸਿਰਜਣ ਦੀ ਹਲਫ਼ ਲਈ।
ਅਧਿਕਾਰੀਆਂ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਲਾਮਿਸਾਲ ਕੁਰਬਾਨੀ ਸਾਡੇ ਸਾਰਿਆਂ ਲਈ ਪ੍ਰੇਰਣਾ ਸਰੋਤ ਹੈ, ਜਿਸ ਤੋਂ ਸਾਨੂੰ ਸੇਧ ਲੈਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ, ਸ਼ਹੀਦ ਉਧਮ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ ਆਦਿ ਦੇਸ਼ ਭਗਤਾਂ ਦੀਆਂ ਕੁਰਬਾਨੀ ਨਾਲ ਹੀ ਦੇਸ਼ ਆਜਾਦ ਹੋਇਆ ਸੀ ਅਤੇ ਉਹਨਾਂ ਦੀਆਂ ਸਿੱਖਿਆਵਾਂ ‘ਤੇ ਨੌਜਵਾਨਾਂ ਨੂੰ ਚੱਲ ਕੇ ਦੇਸ਼ ਭਗਤੀ ਦੇ ਕੰਮ ਕਰਨੇ ਚਾਹੀਦੇ ਹਨ। ਇਸ ਮੌਕੇ ਵਿਦਿਆਰਥੀਆਂ ਵੱਲੋਂ ਜਿਥੇ ਦੇਸ਼ ਭਗਤੀ ਨਾਲ ਸੰਬੰਧਿਤ ਗੀਤ, ਕਵਿਤਾਵਾਂ ਬੋਲੀਆਂ ਗਈਆਂ ਅਤੇ ਭਗਤ ਸਿੰਘ ਦੀ ਜੀਵਨੀ ਨਾਲ ਸਬੰਧਤ ਪ੍ਰਸ਼ਨੋਤਰੀ , ਪੇਂਟਿੰਗ, ਕੋਰਿਓਗ੍ਰਾਫੀ ਆਦਿ ਮੁਕਾਬਲੇ ਕਰਵਾਏ ਗਏ। ਉਥੇ ਹੀ ਵਿਦਿਆਰਥੀਆਂ ਵੱਲੋਂ ਸਾਇਕਲ ਰੈਲੀਆਂ ਅਤੇ ਨਾਟਕਾਂ ਰਾਹੀਂ ਸ਼ਹੀਦ ਭਗਤ ਸਿੰਘ ਨੂੰ ਯਾਦ ਕੀਤਾ। ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਨਾਲ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨਾਲ ਪ੍ਰੋਜੈਕਟਰ, ਐਲਈਡੀ, ਐਜੂਸੈਟ, ਆਰਟੀਓ ਰਾਹੀਂ ਸ਼ਹੀਦੇ - ਏ - ਆਜ਼ਮ ਭਗਤ ਸਿੰਘ ਦੇ ਸੁਪਨਿਆਂ ਦਾ ਰਾਜ ਸਿਰਜਣ ਦਾ ਪ੍ਰਣ ਲਿਆ। ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ : ਲਖਵਿੰਦਰ ਸਿੰਘ , ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਬਲਬੀਰ ਸਿੰਘ , ਜ਼ਿਲ੍ਹਾ ਮੀਡੀਆ ਇੰਚਾਰਜ ਗਗਨਦੀਪ ਸਿੰਘ ਵੀ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
टिहरी।। वर्ष 2023 को विश्व स्तर पर अंतर्राष्ट्रीय मोटे अनाज वर्ष के रूप में मनाया जा रहा है। मोटे अनाज स्वास्थ्य के लिए गुणकारी है। इसलिए हम...
-
टैक्सी यूनियन के अध्यक्ष के नेतृत्व में नवसृजित थानाध्यक्ष एवं उनकी टीम का किया स्वागत कार्यक्रम। मैडंखाल।।बैठक में टैक्सी यूनिय...
-
विकासखंड थौलधार में एन आर एल एम की हुई क्लस्टर बैठक।। टिहरी।।बैठक में स्वयं सहायता समूह की विभिन्न क्षेत्र की सहायता समूह के सदस...
-
मुख्य विकास अधिकारी द्वारा प्रकरणों के निस्तारण हेतु समय सीमा निर्धारित करते हुए संबंधित अधिकारियों को आवश्यक दिशा-निर्देश दिये गये। ...
-
टिहरी।। जिला सड़क सुरक्षा समिति की बैठक आज जिला सभागार नई टिहरी में जिला मजिस्ट्रेट/अध्यक्ष जिला सड़क सुरक्षा समिति टिहरी गढ़वाल डाॅ.सौरभ गह...
-
जीरो बजट प्राकृतिक खेती भारतीय कृषि की प्राचीनतम पद्धति है प्राकृतिक खेती. डॉ राकेश यादव किसान मोर्चा जिला महामंत्री उमरिया मध्य प्रदेश ...
-
कैबिनेट मंत्री सतपाल महाराज ने 1313.55 लाख की 11 विभागीय योजनाओं का किया शिलान्यास। टिहरी। उत्तराखण्ड सरकार के कैबिनेट मंत्री सत...
-
ग्राम प्रधानों ने ब्लॉक मुख्यालय थौलधार में जड़ा ताला। थौलधार।।ब्लॉक मुख्यालय थौलधार में विकासखंड के ग्राम प्रधान पूर्व निर्धारि...
-
ਜ਼ਿਲ੍ਹੇ ਦੀਆਂ ਸਹਿਕਾਰੀ ਕਿਰਤ ਤੇ ਉਸਾਰੀ ਸਭਾਵਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਨਹਿਰੀ ਦਫਤਰ ਅੱਗੇ ਲਾਇਆ ਗਿਆਂ ਰੋਸ ਧਰਨਾ ਅੰਮ੍ਰਿਤਸਰ,5 ਫਰਵਰੀ (ਪੱਤਰ ਪ੍ਰੇਰਕ ਬਲ...
-
भाजपा किसान मोर्चा राष्ट्रीय कार्यकारिणी बैठक बेलगाबइ कर्नाटक मे विधिवत गौ माता पूजन कर कार्यक्रम का शुभारंभ हुआ कर्नाटक भाजपा किसान मो...
COMMENTS