- ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਗੰਨੇ ਦੀ ਸਾਰੀ ਬਕਾਇਆ ਰਾਸ਼ੀ ਅਦਾ ਕੀਤੀ - ਸ਼ਮਸ਼ੇਰ ਸਿੰਘ
ਗੁਰਦਾਸਪੁਰ, 30 ਸਤੰਬਰ (ਡਾ ਬਲਜੀਤ ਸਿੰਘ . ਨੀਰਜ ਸ਼ਰਮਾ. ਜਸਬੀਰ ਸਿੰਘ )- ਗੁਰਦਾਸਪਰ ਸਹਿਕਾਰੀ ਖੰਡ ਮਿੱਲ ਦੇ ਸਮੂਹ ਹਿੱਸੇਦਾਰਾਂ ਦਾ ਸੱਤਵਾਂ ਸਲਾਨਾ ਆਮ ਇਜਲਾਸ ਅੱਜ ਐਚ.ਕੇ. ਰਿਜੋਰਟ ਪਨਿਆੜ ਵਿਖੇ ਸਮੂਹ ਬੋਰਡ ਆਫ ਡਾਇਰੈਕਟਰਜ਼ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਸ ਵਿੱਚ 550 ਤੋਂ ਵੱਧ ਹਿੱਸੇਦਾਰਾਂ ਨੇ ਭਾਗ ਲਿਆ।ਉੱਘੇ ਜਨਤਕ ਆਗੂ ਸ੍ਰੀ ਸਮੇਸ਼ਰ ਸਿੰਘ ਦੀਨਾਨਗਰ ਵਿਸ਼ੇਸ ਤੌਰ 'ਤੇ ਇਸ ਆਮ ਇਜਲਾਸ ਵਿੱਚ ਪਹੰੁਚੇ। ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਹਿਕਾਰੀ ਖੰਡ ਮਿੱਲ ਗੁਰਦਾਸਪੁਰ ਦੀ ਬਕਾਇਆ ਰਹਿੰਦੀ ਸਾਰੀ ਰਾਸ਼ੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਅਦਾ ਕਰ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਗੁਰਦਾਸਪੁਰ ਇਲਾਕੇ ਦਾ ਪੌਣ-ਪਾਣੀ ਗੰਨੇ ਦੀ ਫਸਲ ਲਈ ਬਹੁਤ ਢੁਕਵਾਂ ਹੈ ਅਤੇ ਕਿਸਾਨਾਂ ਵੱਲੋਂ ਇਥੇ ਗੰਨੇ ਦੀ ਪੈਦਾਵਾਰ ਵਿੱਚ ਦਿਲਸਚਪੀ ਲਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਗੰਨਾਂ ਕਾਸ਼ਤਕਾਰਾਂ ਦੀ ਮੰਗ ਨੂੰ ਧਿਆਨ ਵਿੱਚ ਰੱਖਦੇ ਹੋਏ ਰਾਜ ਸਰਕਾਰ ਵੱਲੋਂ ਗੁਰਦਾਸਪੁਰ ਮਿੱਲ ਦੀ ਪਿੜਾਈ ਸਮਰੱਥਾ 2000 ਟੀ.ਸੀ.ਡੀ. ਤੋਂ ਵਧਾ ਕੇ 5000 ਟੀ.ਸੀ.ਡੀ. ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਿੱਲ ਦੀ ਸਮਰੱਥਾ ਵਧਾਉਣ ਦਾ ਪ੍ਰੋਜੈਕਟ ਮਾਰਚ 2023 ਤੱਕ ਮੁਕੰਮਲ ਕਰ ਲਿਆ ਜਾਵੇਗਾ ਅਤੇ ਗੁਰਦਾਸਪੁਰ ਇਲਾਕੇ ਦੇ ਸਾਰੇ ਗੰਨੇ ਦੀ ਪਿੜਾਈ ਇਹ ਸ਼ੂਗਰ ਮਿੱਲ ਹੀ ਕਰੇਗੀ।
ਇਸ ਮੌਕੇ ਸ਼ੂਗਰ ਮਿੱਲ ਦੇ ਜਨਰਲ ਮੈਨੇਜਰ ਅਤੇ ਸ਼ੂਗਰਫੈੱਡ ਦੇ ਨੁਮਾਇੰਦੇ ਸ਼੍ਰੀ ਅਰਵਿੰਦਰਪਾਲ ਸਿੰਘ ਕੈਰੋਂ ਵੱਲੋ ਮਿੱਲ ਦੀ ਸਲਾਨਾ ਕਾਰਗੁਜਾਰੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਇਸ ਉਪਰੰਤ ਮਿੱਲ ਦੇ ਮੁੱਖ ਲੇਖਾ ਅਫਸਰ ਸ਼੍ਰੀ ਐਸ.ਕੇ. ਮਲਹੋਤਰਾ ਵੱਲੋਂ ਆਮ ਇਜਲਾਸ 'ਚ ਵਿਚਾਰ ਕਰਨ ਲਈ ਏਜੰਡੇ ਰੱਖੇ ਗਏ, ਜੋ ਕਿ ਸਮੂਹ ਹਿੱਸੇਦਾਰਾਂ ਵੱਲੋਂ ਸਰਬਸੰਮਤੀ ਨਾਲ ਪ੍ਰਵਾਨ ਕੀਤੇ ਗਏ। ਜਨਰਲ ਮੈਨੇਜਰ ਵੱਲੋਂ ਦੱਸਿਆ ਗਿਆ ਕਿ ਪਿੜਾਈ ਸ਼ੀਜਨ 2022-23 ਵਾਸਤੇ 25.00 ਲੱਖ ਕੁਵਿੰਟਲ ਗੰਨਾ ਪੀੜਨ ਦਾ ਟੀਚਾ ਰੱਖਿਆ ਗਿਆ ਹੈ ਜਿਸ ਵਾਸਤੇ ਗੰਨੇ ਦੇ ਬਾਂਡ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ ਅਤੇ ਪਿੜਾਈ ਦੇ ਟੀਚੇ ਪੂਰੇ ਕਰ ਲਏ ਜਾਣਗੇ।
ਇਸ ਤੋਂ ਪਹਿਲਾਂ ਡਾ. ਹਰਪਾਲ ਸਿੰਘ, ਡਾ. ਮਿੱਤਰਮਾਨ ਸਿੰਘ, ਡਾ. ਮਨਜੀਤ ਸਿੰਘ, ਡਾ. ਸੁਨੀਲ ਕਸਯਪ, ਡਾ. ਨੈਨਾ ਪਾਂਡੇ ਪੀ.ਏ.ਯੂ. ਗੁਰਦਾਸਪੁਰ ਵੱਲਂੋ ਗੰਨੇ ਦੇ ਵਿਕਾਸ ਅਤੇ ਕੀੜੇ-ਮਕੋੜਿਆਂ ਦੀ ਰੋਕਥਾਮ ਸਬੰਧੀ ਗੰਨਾ ਕਾਸ਼ਤਕਾਰਾਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਮਾਹਿਰਾਂ ਵੱਲੋਂ ਅਗੇਤੀਆਂ ਅਤੇ ਵੱਧ ਝਾੜ ਦੇਣ ਵਾਲੀ ਕਿਸਮਾਂ ਜਿਵੇਂ ਕਿ ਸੀ.ਓ.ਪੀ.ਬੀ.-92, 95, 96, ਅਤੇ 98 ਦੀ ਬਿਜਾਈ ਕਰਨ ਲਈ ਗੰਨਾ ਕਾਸ਼ਤਕਾਰਾਂ ਨੂੰ ਪ੍ਰੇਰਿਤ ਕੀਤਾ ਗਿਆ ਅਤੇ ਉਹਨਾਂ ਵੱਲੋਂ ਦੱਸਿਆ ਗਿਆ ਕਿ ਸੀ.ਓ.-0238 ਕਿਸਮ ਅੰਦਰ ਰੱਤਾ ਰੋਗ ਦਾ ਹਮਲਾ ਦੇਖਣ ਵਿੱਚ ਆਇਆ ਇਸ ਲਈ ਸੀ.ਓ.-0238 ਅਧੀਨ ਰਕਬਾ ਘਟਾਇਆ ਜਾਵੇ।
ਇਸ ਤੋ ਇਲਾਵਾ ਸ਼੍ਰੀ ਹਰਦੇਵ ਸਿੰਘ ਚਿੱਟੀ, ਕੇਵਲ ਸਿੰਘ ਕੰਗ, ਸੁਖਜਿੰਦਰ ਸਿੰਘ ਕੱਤੋਵਾਲ ਅਤੇ ਦਿਲਬਾਗ ਸਿੰਘ ਚੀਮਾ ਵੱਲੋ ਵੀ ਗੰਨਾ ਕਾਸ਼ਤਕਾਰਾਂ ਨੂੰ ਸੰਬੋਧਨ ਕੀਤਾ ਗਿਆ। ਇਸ ਮੌਕੇ ਗੰਨਾ ਕਾਸ਼ਤਕਾਰਾਂ ਵਾਸਤੇ ਖੇਤੀਬਾੜੀ ਨਾਲ ਸਬੰਧਤ ਵੱਖ-ਵੱਖ ਕੰਪਨੀਆਂ ਵੱਲੋਂ ਖੇਤੀ ਮਸ਼ੀਨਰੀ ਅਤੇ ਦਵਾਈਆਂ ਦੀਆਂ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ।
ਇਸ ਮੌਕੇ ਸ਼੍ਰੀ ਪਵਨ ਕੁਮਾਰ ਭੱਲਾ, ਜਨਰਲ ਮੈਨੇਜਰ ਅਤੇ ਬਲਜਿੰਦਰ ਸਿੰਘ, ਡਾਇਰੈਕਟਰ ਵੱਲੋਂ ਆਏ ਹੋਏ ਮਹਿਮਾਨਾਂ ਅਤੇ ਗੰਨਾ ਕਾਸ਼ਤਕਾਰਾਂ ਦਾ ਧੰਨਵਾਦ ਕੀਤਾ ਗਿਆ। ਸਲਾਨਾ ਆਮ ਇਜਲਾਸ ਦਾ ਸਾਰਾ ਪ੍ਰੋਗਰਾਮ ਬੋਰਡ ਆਫ ਡਾਇਰੈਕਟਰ ਸ਼ੂਗਰ ਮਿੱਲ ਪਨਿਆੜ ਦੇ ਡਾਇਰੈਕਟਰ ਸ਼੍ਰੀ ਨਰਿੰਦਰ ਸਿੰਘ ਗੁਣੀਆਂ, ਸ਼੍ਰੀ ਕਸ਼ਮੀਰ ਸਿੰਘ, ਸ਼੍ਰੀ ਕਨਵਰਪ੍ਰਤਾਪ ਸਿੰਘ, ਸ਼੍ਰੀ ਬਿਸ਼ਨ ਦਾਸ, ਸ਼੍ਰੀ ਵਰਦਿੰਰ ਸਿੰਘ, ਸ਼੍ਰੀ ਬਲਜਿੰਦਰ ਸਿੰਘ, ਸ਼੍ਰੀ ਹਰਮਿੰਦਰ ਸਿੰਘ, ਸ਼੍ਰੀਮਤੀ ਅਨੀਤਾ ਕੁਮਾਰੀ, ਸ਼੍ਰੀਮਤੀ ਮਲਕੀਤ ਕੌਰ ਦੀ ਦੇਖ ਰੇਖ ਵਿੱਚ ਸਪੰਨ ਹੋਇਆ।
[Important News]$type=slider$c=4$l=0$a=0$sn=600$c=8
अधिक खबरे देखे .
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
टिहरी।।(सू.वि.) जिलाधिकारी टिहरी गढ़वाल नितिका खण्डेलवाल ने जनपद के सभी निर्माणाधीन विभागों को निर्देश दिये है कि जनपद के जनहित से जुड़े महत्व...
-
देहरादून।।हरिद्वार जिला छोड़ बाकी प्रदेश के 12 जिलों में त्रिस्तरीय पंचायत चुनाव कराए जाने संबंधित अधिसूचना जारी हो गई है। त्रिस...
-
थौलधार।। धनोल्टी विधानसभा क्षेत्र के पंचायत चुनाव पर्यवेक्षकों अतर सिंह तोमर (पूर्व राज्य मंत्री)व जोगिंदर पुंडीर(किसान मोर्चा प्रदेश अध्यक्...
-
देहरादून।।थौलधार विकास समिति देहरादून के प्रथम वार्षिक सम्मेलन का भव्य आयोजन रविवार को थौलधार क्षेत्र के श्रेष्ठ वेडिंग पॉइंट में संपन्न हुआ...
-
ਬਟਾਲਾ 11 ਜੂਨ, (ਡਾ ਬਲਜੀਤ ਸਿੰਘ, ਨੀਰਜ ਸ਼ਰਮਾ, ਜਸਬੀਰ ਸਿੰਘ) - ਇਥੋਂ ਨਜ਼ਦੀਕ ਪਿੰਡ ਢਡਿਆਲਾ ਨਤ ਵਿਖੇ ਕਬੀਰ ਭਵਨ ਧਰਮ ਸਾਲਾ ਸਭਾ (ਰਜਿ) ਕਮੇਟੀ ਵੱਲੋਂ ਸਮੂਹ ਸੰਗ...
-
थौलधार।।11वें अन्तर्राष्ट्रीय योग दिवस से पूर्व कार्यक्रमों की श्रृंखला के अंतर्गत जिला आयुर्वेद विभाग टिहरी की थौलधार ब्लॉक की आयुष टीम द्व...
-
टिहरी।। वर्ष 2023 को विश्व स्तर पर अंतर्राष्ट्रीय मोटे अनाज वर्ष के रूप में मनाया जा रहा है। मोटे अनाज स्वास्थ्य के लिए गुणकारी है। इसलिए हम...
-
*डिस्ट्रिक्ट बार एसोसिएशन ने दी सेवानिवृत्त जिला जज रविंद्र विक्रम सिंह को विदाई* ...
COMMENTS