ਬੱਚਿਆਂ ਨੂੰ ਯੋਜਨਾਬੰਦ ਤਰੀਕੇ ਨਾਲ ਪੇਪਰਾਂ ਦੀ ਤਿਆਰੀ ਕਰਵਾਈ ਜਾਵੇ : ਡੀ.ਈ.ਓ. ਸੰਧਾਵਾਲੀਆ
ਗੁਰਦਾਸਪੁਰ 19 ਸਤੰਬਰ ( ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ,ਜਸਬੀਰ ਸਿੰਘ)
ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਹਰਪਾਲ ਵਿੱਚ ਸੰਧਾਵਾਲੀਆ ਵੱਲੋਂ ਸਤੰਬਰ ਮਹੀਨੇ ਸ਼ੁਰੂ ਹੋਣ ਵਾਲੇ ਬੱਚਿਆਂ ਦੇ ਪੇਪਰਾਂ ਦੀ ਤਿਆਰੀ ਨੂੰ ਲੈ ਕੇ ਜ਼ਿਲ੍ਹੇ ਦੇ ਸਾਰੇ ਸਕੂਲ ਮੁਖੀਆਂ ਨਾਲ ਬਲਾਕ ਪੱਧਰੀ ਮੀਟਿੰਗ ਕਰਨ ਤਹਿਤ ਅੱਜ ਬਲਾਕ ਗੁਰਦਾਸਪੁਰ 1 ਅਤੇ ਗੁਰਦਾਸਪੁਰ 2 ਦੇ ਸਕੂਲ ਮੁੱਖੀਆਂ ਦੀ ਸਰਕਾਰੀ ਸੀਨੀਃ ਸੈਕੰ: ਸਕੂਲ ਤਿੱਬੜ੍ਹ ਅਤੇ ਬਲਾਕ ਕਾਹਨੂੰਵਾਨ 1 ਅਤੇ ਕਾਹਨੂੰਵਾਨ 2 ਦੇ ਸਕੂਲ ਮੁੱਖੀਆਂ ਦੀ ਸਰਕਾਰੀ ਆਦਰਸ਼ ਸੀਨੀ: ਸੈਕੰ: ਸਕੂਲ ਕੋਟ ਧੰਦਲ ਵਿਖੇ ਮਹੱਤਵਪੂਰਨ ਮੀਟਿੰਗ ਕੀਤੀ ਗਈ। ਇਸ ਦੌਰਾਨ ਡੀ.ਈ.ਓ. ਹਰਪਾਲ ਸਿੰਘ ਸੰਧਾਵਾਲੀਆ ਨੇ ਸੰਬੋਧਨ ਕਿਹਾ ਕਿ ਸਤੰਬਰ ਵਿੱਚ ਹੋਣ ਵਾਲੇ ਪੇਪਰਾਂ ਦੀ ਡੇਟਸ਼ੀਟ ਸਿੱਖਿਆ ਵਿਭਾਗ ਵੱਲੋਂ ਜਾਰੀ ਕਰ ਦਿੱਤੀ ਗਈ ਹੈ ਅਤੇ ਇਸ ਦੇ ਅਨੁਸਾਰ ਬੱਚਿਆਂ ਨੂੰ ਯੋਜਨਾਬੰਦ ਤਰੀਕੇ ਨਾਲ ਤਿਆਰੀ ਕਰਵਾਈ ਜਾਵੇ ਤਾਂ ਜੋ ਬੱਚੇ ਬੋਝ ਮਹਿਸੂਸ ਨਾ ਕਰਨ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਤੇ ਅਮਲ ਕਰਦਿਆਂ ਬੋਰਡ ਦੇ ਪੇਪਰਾਂ ਵਾਂਗ ਬੱਚਿਆਂ ਨੂੰ ਮਾਹੌਲ ਮੁਹੱਈਆ ਕਰਵਾਇਆ ਜਾਵੇ ਤਾਂ ਬੱਚਿਆਂ ਦੀ ਕਾਰਗੁਜ਼ਾਰੀ ਵਿੱਚ ਸੁਧਾਰ ਹੋ ਸਕੇ ਅਤੇ ਇਸ ਦੇ ਨਾਲ ਨਾਲ ਸਵੇਰ ਦੀ ਸਭਾ ਵਿੱਚ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸਕੂਲ ਮੁੱਖੀ ਵੱਖ-ਵੱਖ ਸਮਾਜਿਕ ਭਾਈਚਾਰੇ ਨੂੰ ਵੱਖ-ਵੱਖ ਸਾਧਨਾਂ ਦੁਆਰਾ ਪਰਾਲੀ ਨਾ ਜਲਾਉਣ ਲਈ ਜਾਗਰੂਕ ਕਰਨ ਤਾਂ ਜੋ ਵਾਤਾਵਰਨ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਿਆ ਜਾ ਸਕੇ। ਇਸ ਦੌਰਾਨ ਉਨ੍ਹਾਂ ਸਤੰਬਰ ਪੇਪਰਾਂ ਲਈ ਸਕੂਲ ਮੁੱਖੀਆਂ , ਅਧਿਆਪਕਾਂ ਅਤੇ ਬੱਚਿਆਂ ਨੂੰ ਸ਼ੁਭਇੱਛਾਵਾਂ ਦਿੱਤੀਆਂ। ਇਸ ਮੌਕੇ ਸਿੱਖਿਆ ਸੁਧਾਰ ਟੀਮ ਦੇ ਇੰਚਾਰਜ ਸੁਰਿੰਦਰ ਕੁਮਾਰ , ਬੀ.ਐਨ.ਓ. ਗੀਤਿਕਾ ਗੋਸਵਾਮੀ, ਬੀ.ਐਨ.ਓ. ਕੁਲਦੀਪ ਸਿੰਘ , ਬੀ.ਐਨ.ਓ. ਨਰੇਸ਼ ਮਹਿਤਾ , ਬੀ.ਐਨ.ਓ. ਗੱਜਣ ਸਿੰਘ, ਪ੍ਰਿੰਸੀਪਲ ਜਸਬੀਰ ਲਾਲ, ਪ੍ਰਿੰਸੀਪਲ ਸੁਖਜਿੰਦਰ ਸਿੰਘ , ਡੀ.ਐਮ. ਗਣਿਤ ਗੁਰਨਾਮ ਸਿੰਘ ਅਤੇ ਵੱਖ ਵੱਖ ਸਕੂਲਾਂ ਦੇ ਮੁੱਖੀ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
कण्डीसौड़।। थौलधार विकास खण्ड क्षेत्र पंचायत की प्रथम बैठक में विधुत,लो०नि०वि०,पेयजल आंगनबाड़ी, के मुद्दे छाए रहे। लो०नि०वि० की...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
उपायुक्त डॉ. पल्लवी ने 4 नवंबर को आयोजित होने वाले लाइट एंड साउंड शो में भाग लेने के लिए जिलेवासियों को आमंत्रित किया ----लामिनी स्टेडियम, ...
-
सत्र न्यायाधीश ने जेल का दौरा किया, कैदियों की समस्याएँ सुनीं पठानकोट, 9 अक्टूबर (दीपक महाजन) - जिला विधिक सेवा प्राधिकरण, पठानकोट के अध्य...
-
गजा घण्टाकर्ण मंदिर पौराणिक मंदिरों में से एक है। गजा।। इस अवसर पर मुख्यमंत्री ने कहा कि ऐसे महोत्सवों के द्वारा क्षेत्रीय देवता को पूजा जा...
-
स्व० महिमानन्द कोली की दुसरी पुण्यतिथि पर स्वास्थ्य शिविर के साथ कई प्रतिभाओ का हुआ सम्मान। थत्युड़ ।। टिहरी के जौनपुर विकासखण्ड मे 65 व ...
-
शाहजहांपुर जेल में बॉलीवुड अभिनेता एवं कॉमेडी किंग राजपाल यादव ने बंदियों को खूब गुदगुदाया। ज़िला कारागार में हास्य अभिनेता रा...
-
किसान सम्मेलन उमरिया उमरिया मध्य प्रदेश 11 लाख से अधिक डिफाल्टर किसानों का 123 करोड़ का ब्याज माफ करेगी राज्य सरकार श्री दर्शन सिंह चौध...

COMMENTS