ਕਿਸਾਨਾਂ ਨੂੰ ਝੋਨੇ ਦੇ ਨਾੜ ਨੂੰ ਅੱਗ ਨਾ ਲਗਾਉਣ ਦੀ ਅਪੀਲ
ਬਟਾਲਾ, 27 ਸਤੰਬਰ ( ਨੀਰਜ ਸ਼ਰਮਾ ਜਸਬੀਰ ਸਿੰਘ ਜਰਨੈਲ ਸਿੰਘ) ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਗੁਰਦਾਸਪੁਰ ਵਲੋਂ ਕਿਸਾਨ ਨੂੰ ਝੋਨੇ ਦੇ ਨਾੜ/ਪਰਾਲੀ ਨੂੰ ਅੱਗ ਨਾ ਲਗਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਪਿੰਡ ਪੱਧਰ ਤਕ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਗੁਰਦਾਸਪੁਰ ਡਾ. ਕੰਵਲਪ੍ਰੀਤ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਦੇ ਮਹਿਰਾਂ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਝੋਨੇ ਦੀ ਕਟਾਈ ਤੋਂ ਬਾਅਦ ਨਾੜ ਨੂੰ ਅੱਗ ਬਿਲਕੱੁਲ ਨਾ ਲਗਾਉਣ ਕਿਉਂਕਿ ਅਜਿਹਾ ਕਰਨ ਨਾਲ ਜਿਥੇ ਜ਼ਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈ ਓਥੇ ਇਸ ਨਾਲ ਵਾਤਾਵਰਨ ਵੀ ਪ੍ਰਦੂਸ਼ਤ ਹੁੰਦਾ ਹੈ।
ਉਨਾਂ ਅੱਗੇ ਦੱਸਿਆ ਕਿ ਜਾਗਰੂਕਤਾ ਵੈਨਾਂ ਰਾਹੀਂ ਕਿਸਾਨਾਂ ਨੂੰ ਨਾੜ/ਪਰਾਲੀ ਨੂੰ ਅੱਗ ਲਗਾਉਣ ਕਾਰਨ ਹੁੰਦੇ ਨੁਕਸਾਨਾਂ ਬਾਰੇ ਦੱਸਿਆ ਜਾ ਰਿਹਾ ਹੈ। ਨਾੜ ਨੂੰ ਅੱਗ ਲਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘੱਟ ਹੋ ਜਾਂਦੀ ਹੈ ਜਿਸ ਕਾਰਨ ਫਸਲਾਂ ਦਾ ਝਾੜ ਘੱਟ ਨਿਕਲਣ ਕਾਰਨ ਕਿਸਾਨਾਂ ਨੂੰ ਆਰਥਿਕ ਘਾਟਾ ਪੈਂਦਾ ਹੈ। ਉਨਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਪ੍ਰਤੀ ਟਨ ਪਰਾਲੀ ਪਿਛੇ ਮਿਟੀ ਵਿਚ ਨਾਈਟਰੋਜਨ ਸਾਢੇ 5 ਕਿਲੋ, ਫਾਸਫੋਰਸ 2.3 ਕਿਲੋ, ਜੈਵਿਕ ਅਰਬਨ 400 ਕਿਲੋ ਅਤੇ ਸਲਫਰ 1.2 ਅਤੇ 50 ਤੋਂ 70 ਫੀਸਦੀ ਖੁਰਾਕੀ ਤੱਤ ਖਰਾਬ ਹੋ ਜਾਂਦੇ ਹਨ।
ਉਨਾਂ ਦੱਸਿਆ ਕਿ ਨਾੜ ਨੂੰ ਅੱਗ ਲਗਾਉਣ ਨਾਲ 70 ਫੀਸਦੀ ਕਾਰਬਨਆਕਸਾਈਡ, 7 ਫੀਸਦੀ ਕਾਰਬਨ ਮੋਨੋ ਆਕਸਾਈਡ, ਸਲਫਰ ਆਕਸਾਈਡ, 2.09 ਫੀਸਦੀ ਨਾਈਟਰੀਕ ਆਕਸਾਈਡ ਅਤੇ 0.66 ਮੈਥੀਲੀਨ ਆਦਿ ਜਹਿਰੀਲੀਆਂ ਗੈਸਾ ਪੈਦਾ ਹੁੰਦੀਆਂ ਹਨ, ਜੋ ਕਿ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਦੀਆਂ ਹਨ, ਜਿਸ ਨਾਲ ਮਨੁੱਖਾਂ ਅਤੇ ਜੀਵ ਜੰਤੂਆਂ ਨੂੰ ਸਾਹ ਲੈਣਾ ਔਖਾ ਹੋ ਜਾਂਦਾ ਹੈ।
ਉਨਾਂ ਦੱਸਿਆ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਰਾਲੀ ਨੂੰ ਖੇਤਾਂ ਵਿਚ ਪ੍ਰਬੰਧਨ ਕਰਨ ਲਈ ਕਿਸਾਨ ਗਰੁੱਪਾਂ, ਸਹਿਕਾਰੀ ਸਭਾਵਾਂ ਅਤੇ ਕਿਸਾਨਾਂ ਨੂੰ ਹੈਪੀ ਸੀਡਰ, ਸੁਪਰ ਸੀਡਰ, ਜੀਰੋ ਡਰਿਲ, ਐਮ.ਬੀ. ਪਲੋਅ, ਚੋਪਰ ਕਮ ਸ਼ਰੈਡਰ, ਮਲਚਰ, ਰੋਟਰੀ ਸਲੈਸਰ, ਸੁਪਰ ਐਸ.ਐਮ.ਐਸ ਆਦਿ ਨਵੀਨਤਮ ਖੇਤੀ ਮਸ਼ੀਨਰੀ ਸਬਸਿਡੀ ’ਤੇ ਮੁਹੱਈਆ ਕਰਵਾਈ ਜਾ ਰਹੀ ਹੈ।
ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਅਗਲੀਆਂ ਫਸਲਾਂ ਦੀ ਬਿਜਾਈ ਕਰਨ। ਪਰਾਲੀ ਦੇ ਨਿਪਟਾਰੇ ਸਬੰਧੀ ਵਧੇਰੇ ਜਾਣਕਾਰੀ ਲੈਣ ਲਈ ਨੇੜੇ ਦੇ ਖੇਤੀਬਾੜੀ ਦਫ਼ਤਰ ਵਿੱਚ ਵੀ ਸੰਪਰਕ ਕੀਤਾ ਜਾ ਸਕਦਾ ਹੈ।
[Important News]$type=slider$c=4$l=0$a=0$sn=600$c=8
अधिक खबरे देखे .
-
मलिकपुर कॉम्प्लेक्स में अपनी बदहाली पर आंसू बहाता वॉटरफॉल पठानकोट ()मलिकपुर कॉम्प्लेक्स में सुंदरता के लिए बनाया गया वाटरफॉल अब अपनी बदहा...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
ग्रीनलैंड क्रिकेट क्लब द्वारा आयोजित 47वें टूर्नामेंट में पठानकोट क्रिकेट क्लब ने दीनानगर क्रिकेट टीम को हराकर फाइनल में जगह बनाई। ---पठानक...
-
नड्डा को हटाया नहीं गया, अब भी हैं बीजेपी के राष्ट्रीय अध्यक्ष खबरों में भ्रम फैलाया जा रहा | कुछ समाचार संस्थानों द्वारा यह लिखा गया कि ...
-
खबर राजसमंद के आमेट की जहां प्रधानमंत्री आवास योजना की राशि देने के एवज में 8000 की रिश्वत मांगी 8 हजार की रिश्वत लेते संविदाकर्मी गिरफ्तार ...
-
राष्ट्रीय लोक अदालत में 9268 मामले पेश किए गए, 7719 का निपटारा किया गया 49,84,41,426 रुपये के मुआवज़े दिए गए पठानकोट,दिसंबर (दीपक महाजन )...
-
सिरमौर की नवनियुक्त डीसी श्रीमती प्रियंका वर्मा ने आज पदभार ग्रहण किया। नाहन, 30 अप्रैल : श्रीमती प्रियंका वर्मा ने आज उपायुक...
-
*युवा दिवस के अवसर पर अभाविप ने निकाली भव्य शोभा यात्रा* *अभाविप की देशव्यापी मुहिम "परिसर चलो अभियान" की हुई शुरुवात* सोनभद्र। ...
-
पठानकोट के उपायुक्त ने जिला परिषद और पंचायत समिति चुनावों की मतगणना की तैयारियों के संबंध में समीक्षा बैठक की। ----चुनाव के दौरान मतगणना क...
-
जिला पठानकोट से सटे जम्मू कश्मीर की सीमा चौकियों पर खनन सामग्री की रैंडम चेकिंग के लिए जिला प्रशासन द्वारा टीमें गठित पठानकोट, 10 दिसंबर (...

COMMENTS