ਬਟਾਲਾ, 19 ਅਕਤੂਬਰ ( ਨੀਰਜ ਸ਼ਰਮਾ, ਜਸਬੀਰ ਸਿੰਘ ) ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ 1 ਜਨਵਰੀ 2023 ਦੀ ਯੋਗਤਾ ਦੇ ਅਧਾਰ ’ਤੇ ਵੋਟਰ ਸੂਚੀਆਂ ਦੀ ਸੁਧਾਈ ਅਤੇ ਅਧਾਰ ਕਾਰਡ ਨੂੰ ਵੋਟਰ ਕਾਰਡ ਨਾਲ ਲਿੰਕ ਕਰਨ ਲਈ ਬੂਥ ਲੈਵਲ ’ਤੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਨਾਂ ਵਿਸ਼ੇਸ਼ ਕੈਂਪਾਂ ਵਿੱਚ ਬੂਥ ਲੈਵਲ ਅਫ਼ਸਰਾਂ ਵੱਲੋਂ ਵੋਟਰਾਂ ਦੇ ਘਰ-ਘਰ ਜਾ ਕੇ ਵੋਟਰਾਂ ਦੀ ਵੋਟ ਅਤੇ ਅਧਾਰ ਕਾਰਡ ਨੂੰ ਗਰੁੜਾ ਐਪ ਵਿਧੀ ਰਾਹੀਂ ਆਨ-ਲਾਈਨ ਕੀਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ 70.08 ਫੀਸਦੀ ਵੋਟਰ ਕਾਰਡਾਂ ਨੂੰ ਅਧਾਰ ਕਾਰਡ ਨਾਲ ਲਿੰਕ ਕਰ ਲਿਆ ਗਿਆ ਹੈ।
ਜ਼ਿਲ੍ਹਾ ਚੋਣ ਅਫਸਰ ਨੇ ਅੱਗੇ ਦੱਸਿਆ ਕਿ ਜਿਹੜੇ ਵੋਟਰ ਕਾਰਡ ਅਜੇ ਤੱਕ ਅਧਾਰ ਕਾਰਡਾਂ ਨਾਲ ਲਿੰਕ ਨਹੀਂ ਹੋ ਸਕੇ ਉਨ੍ਹਾਂ ਨੂੰ ਲਿੰਕ ਕਰਨ ਲਈ ਜ਼ਿਲ੍ਹੇ ਦੇ ਸਮੂਹ ਬੀ.ਐੱਲ.ਓਜ਼ ਵੱਲੋਂ 21 ਤੇ 22 ਅਕਤੂਬਰ 2022 ਨੂੰ ਆਪਣੇ ਖੇਤਰ ਦੇ ਵੋਟਰਾਂ ਦੇ ਘਰ-ਘਰ ਜਾ ਕੇ ਅਧਾਰ ਕਾਰਡਾਂ ਦੇ ਡਾਟੇ ਨੂੰ ਵੋਟਰ ਸੂਚੀਆਂ ਨਾਲ ਲਿੰਕ ਕੀਤਾ ਜਾਵੇਗਾ। ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਅਤੇ ਸਮੂਹ ਦਫ਼ਤਰਾਂ ਦੇ ਮੁੱਖੀਆਂ ਨੂੰ ਵੀ ਹਦਾਇਤ ਕੀਤੀ ਹੈ ਕਿ ਉਹ ਆਪਣੇ ਵਿਭਾਗ ਦੇ ਜਿਨ੍ਹਾਂ ਅਧਿਆਪਕਾਂ/ਕਰਮਚਾਰੀਆਂ ਦੀ ਡਿਊਟੀ ਬੀ.ਐੱਲ.ਓਜ਼ ਵਜੋਂ ਲੱਗੀ ਹੈ ਉਨ੍ਹਾਂ ਨੂੰ ਸਪੈਸ਼ਲ ਕੈਂਪਾਂ ਦੌਰਾਨ ਡਿਊਟੀ ਸਮੇਂ ਵਿੱਚ ਛੋਟ ਦਿੱਤੀ ਜਾਵੇ ਤਾਂ ਜੋ ਅਧਾਰ ਡਾਟਾ ਕੁਲੈਕਸ਼ਨ ਦੇ ਟੀਚੇ ਨੂੰ ਸਮੇਂ ਸਿਰ ਪੂਰਾ ਕੀਤਾ ਜਾ ਸਕੇ।
ਜ਼ਿਲ੍ਹਾ ਚੋਣ ਅਧਿਕਾਰੀ ਨੇ ਸਮੂਹ ਈ.ਆਰ.ਓਜ਼, ਸੈਕਟਰ ਅਫ਼ਸਰਾਂ ਅਤੇ ਸੁਪਰਵਾਈਜ਼ਰਾਂ ਨੂੰ ਹਦਾਇਤਾਂ ਦਿੱਤੀਆਂ ਹਨ ਕਿ ਉਹ 21 ਤੇ 22 ਅਕਤੂਬਰ ਨੂੰ ਇਹ ਯਕੀਨੀ ਬਣਾਉਣਗੇ ਕਿ ਸਾਰੇ ਬੀ.ਐੱਲ.ਓਜ਼ ਵੱਲੋਂ ਆਪਣੇ ਖੇਤਰਾਂ ਵਿੱਚ ਘਰ-ਘਰ ਜਾ ਕੇ ਅਧਾਰ ਕਾਰਡਾਂ ਦੇ ਡਾਟੇ ਨੂੰ ਵੋਟਰ ਸੂਚੀਆਂ ਨਾਲ ਲਿੰਕ ਕੀਤਾ ਜਾਵੇ। ਉਨਾਂ ਕਿਹਾ ਕਿ ਘੱਟ ਪ੍ਰਗਤੀ ਵਾਲੇ ਪੋਲਿੰਗ ਬੂਥਾਂ ਉੱਪਰ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਨ੍ਹਾਂ ਜ਼ਿਲ੍ਹੇ ਦੇ ਵੋਟਰਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਅਧਾਰ ਕਾਰਡ ਲਿੰਕ ਕਰਵਾਉਣ ਵਿੱਚ ਬੀ.ਐੱਲ.ਓਜ਼ ਨੂੰ ਸਹਿਯੋਗ ਕਰਨ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...
-
महायज्ञ पांडाल में हर्षोल्लास के साथ मनाया गया श्री राम जन्म उत्सव - श्री राम राम जन्मोत्सव की सजाई गई झांकी। - मुख्य व्यास श्री सूर्यलाल ...
-
18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨੌਜਵਾਨਾਂ ਦੀਆਂ ਵੋਟਾਂ ਬਣਾਉਣ ਦੀਆਂ ਵਿਸ਼ੇਸ਼ ਹਦਾਇਤਾਂ ਦਿੱਤੀਆਂ ਗੁਰਦਾਸਪੁਰ, 6 ਸਤੰਬਰ (ਡਾ ਬਲਜੀਤ ਸਿੰਘ ,ਨੀਰਜ ਸ਼ਰਮਾ :) ਜ਼ਿਲ੍ਹਾ ...
-
ਵਿਧਾਇਕ ਸ਼ੈਰੀ ਕਲਸੀ ਵੱਲੋਂ ਖੁਦ ਲੋਕਾਂ ਤੱਕ ਪਹੁੰਚ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਕੀਤੀਆਂ ਜਾ ਨੇ ਹੱਲ ਸਾਲ 2022 ਦੇ ਆਖਰੀ ਦਿਨ ਵੀ ਲੋਕਾਂ ਨਾਲ ਮਿ...
-
शाहजहांपुर जेल में राष्ट्रीय खेल दिवस के उपलक्ष में महिला एवं पुरुष बंदियों के बीच विभिन्न खेलकूद प्रतियोगिताओं का आयोजन किया गया। जिसका स...
-
बांग्लादेश को हराकर भारत ने सातवीं बार जीता अंडर-19 एशिया कप सांवदाता पुसद :- भारतीय क्रिकेट टीम अंडर 19 स्तर पर भी एशिया की बादशाह ...
-
एनएच 8 बहरोड दूध की पिकअप मैं कार वाले ने मारी टक्कर कार पूरी तरह से क्षतिग्रस्त सवारियों के किसी प्रकार की चोट नहीं आई कार की टक्कर से पिकअ...
-
ਅੰਮ੍ਰਿਤਸਰ,23 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰਘ ਪੱਡਾ) - ਅੰਮਿ੍ਤਸਰ - ਪਠਾਨਕੋਟ ਨੈਸ਼ਨਲ ਹਾਈਵੇ ਤੇ ਸਥਿਤ ਪਿੰਡ ਪਾਖਰਪੁਰਾ ...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...

COMMENTS