ਸਿੱਖਿਆ ਅਧਿਕਾਰੀਆਂ ਵੱਲੋਂ ਸਿੱਖਿਆ ਦੇ ਮਾਪਦੰਡਾਂ ਸਬੰਧੀ ਚਰਚਾ ਕੀਤੀ
ਗੁਰਦਾਸਪੁਰ 21 ਅਕਤੂਬਰ ( ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ, ਜਸਬੀਰ ਸਿੰਘ)
ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਦੀ ਅਗਵਾਈ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਗੁਣਾਤਮਕ ਸੁਧਾਰ ਲਿਆਉਣ ਲਈ ਅਹਿਮ ਯਤਨ ਕੀਤੇ ਜਾ ਰਹੇ ਹਨ। ਇਸੇ ਲੜ੍ਹ੍ਹੀ ਦੇ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਅਫ਼ਸਰ ਐਲੀ: ਅਮਰਜੀਤ ਸਿੰਘ ਦੇ ਸਹਿਯੋਗ ਨਾਲ ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਗੁਰਦਾਸਪੁਰ ਵਿਖੇ ਈ.ਟੀ.ਟੀ. ਕਰ ਰਹੇ ਵਿਦਿਆਰਥੀਆਂ ਦਾ 2 ਰੋਜ਼ਾ ਸੈਮੀਨਾਰ ਆਯੋਜਿਤ ਕੀਤਾ ਗਿਆ , ਜਿਸ ਵਿੱਚ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਦੇ ਮੈਂਬਰਾਂ ਵੱਲੋਂ ਬੁਨਿਆਦੀ ਸਾਖ਼ਰਤਾ ਅਤੇ ਸੰਖਿਆ ਗਿਆਨ ਬਾਰੇ ਵਿਸਥਾਰ ਸਾਹਿਤ ਜਾਣਕਾਰੀ ਦਿੱਤੀ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਦੇ ਜ਼ਿਲ੍ਹਾ ਕੋਆਰਡੀਨੇਟਰ ਲਖਵਿੰਦਰ ਸਿੰਘ ਸ਼ੇਖੋ ਨੇ ਦੱਸਿਆ ਕਿ ਡਾਇਟ ਵਿਖੇ ਈ.ਟੀ.ਟੀ. ਕਰ ਰਹੇ ਵਿਦਿਆਰਥੀਆਂ ਦੀ ਟੀਚਿੰਗ ਪ੍ਰੈਕਟਿਸ ਸਰਕਾਰੀ ਪ੍ਰਾਇਮਰੀ ਲਗਾਈ ਜਾਣੀ ਹੈ , ਇਸ ਲਈ ਇਨ੍ਹਾਂ ਵਿਦਿਆਰਥੀਆਂ ਨੂੰ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਸਿੱਖਿਆ ਸੁਧਾਰ ਲਈ ਚੱਲ ਰਹੇ ਵੱਖ-ਵੱਖ ਪ੍ਰਾਜੈਕਟਾਂ ਬਾਰੇ ਵਿਸਥਾਰ ਸਾਹਿਤ ਜਾਣੂ ਕਰਵਾਇਆ ਹੈ ਤਾਂ ਜੋ ਉਪਰੋਕਤ ਵਿਦਿਆਰਥੀ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਜਾ ਕੇ ਬੱਚਿਆਂ ਨੂੰ ਯੋਜਨਾਬੰਦ ਤਰੀਕੇ ਨਾਲ ਪੜ੍ਹਾਈ ਕਰਵਾ ਸਕਣ। ਇਸ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਅਮਰਜੀਤ ਸਿੰਘ ਭਾਟੀਆ , ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਬਲਬੀਰ ਸਿੰਘ , ਡਾਇਟ ਪ੍ਰਿੰਸੀਪਲ ਚਰਨਬੀਰ ਸਿੰਘ ਵੱਲੋਂ ਪਹੁੰਚ ਕੇ ਸਿੱਖਿਆ ਅਧਿਕਾਰੀਆਂ ਵੱਲੋਂ ਸਿੱਖਿਆ ਦੇ ਮਾਪਦੰਡਾਂ ਸਬੰਧੀ ਵਿਸਥਾਰ ਸਾਹਿਤ ਚਰਚਾ ਕੀਤੀ। ਇਸ ਮੌਕੇ ਡੀ.ਈ.ਓ. ਭਾਟੀਆ ਨੇ ਕਿਹਾ ਕਿ ਪ੍ਰਾਇਮਰੀ ਸਿੱਖਿਆ ਦੀ ਜੜ੍ਹ ਹੈ ਅਤੇ ਇਸ ਨੂੰ ਮਜ਼ਬੂਤ ਕਰਨ ਲਈ ਅਧਿਆਪਕਾਂ ਵੱਲੋਂ ਯੋਜਨਾਬੰਦ ਤਰੀਕੇ ਨਾਲ ਬੱਚਿਆਂ ਨੂੰ ਕੰਮ ਕਰਵਾਇਆ ਜਾ ਰਿਹਾ ਹੈ ਤਾਂ ਜੋ ਸਿੱਖਿਆ ਦਾ ਮਿਆਰ ਉੱਚਾ ਚੁੱਕਿਆ ਜਾ ਸਕੇ। ਇਸ ਦੌਰਾਨ ਡਿਪਟੀ ਡੀ.ਈ.ਓ. ਬਲਬੀਰ ਸਿੰਘ ਨੇ ਕਿਹਾ ਕਿ ਸਿੱਖਿਆ ਵਿਭਾਗ ਸਰਕਾਰੀ ਸਕੂਲਾਂ ਵਿੱਚ ਵਧੀਆ ਪੜ੍ਹਾਈ ਲਈ ਯਤਨਸ਼ੀਲ ਹੈ ਅਤੇ ਇਸ ਦੇ ਮੱਦੇਨਜ਼ਰ ਮੁੱਖ ਦਫ਼ਤਰ ਵੱਲੋਂ ਬੱਚਿਆਂ ਲਈ ਵੱਖ-ਵੱਖ ਤਰ੍ਹਾਂ ਦਾ ਲਰਨਿੰਗ ਮਟੀਰੀਅਲ ਭੇਜਿਆ ਗਿਆ ਤਾਂ ਜੋ ਬੱਚੇ ਦੇ ਲੈਵਲ ਅਨੁਸਾਰ ਕੰਮ ਕਰਵਾਇਆ ਜਾ ਸਕੇ। ਉਨ੍ਹਾਂ ਈ.ਟੀ.ਟੀ. ਅਧਿਆਪਕਾਂ ਨੂੰ ਉਨ੍ਹਾਂ ਦੀ ਸ਼ੁਰੂ ਹੋਣ ਵਾਲੀ ਟੀਚਿੰਗ ਪ੍ਰੈਕਟਿਸ ਲਈ ਸ਼ੁਭਇੱਛਾਵਾ ਦਿੱਤੀਆਂ। ਇਸ ਮੌਕੇ ਸਹਾਇਕ ਕੋਆਰਡੀਨੇਟਰ , ਵਿਕਾਸ ਸ਼ਰਮਾ , ਨਿੰਸਚਿੰਤ ਕੁਮਾਰ , ਰਿਸੋਰਸ ਪਰਸਨ ਸੁਰਿੰਦਰ ਕੁਮਾਰ , ਸੁਖਮਨਜੀਤ ਸਿੰਘ , ਜਗਦੀਪ ਰਾਮ ਬੈਂਸ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
छत्तीसगढ़ टीचर्स एसोसिएशन ने शिक्षक से हुई मारपीट की निंदा की शिक्षक विजेंदर कुमार गुप्ता कोविड-19 की ड्यूटी में संलग्न थे। छत्तीसगढ़ टीचर्...
-
पंजाब के जिला बरनाला में थाना सिटी-1 की पुलिस ने शनिवार को जाली करंसी समेत दो मुस्लिम समुदाय के लोगों को गिरफ्तार किया है। पकड़े गए आरोपियों...
-
विकासशील इंसान पार्टी के जुलूस में उमड़ा जनसैलाब, हजारों कार्यकर्ताओं ने निकाला विशाल जुलूस राजू दास कि गिरफ्तारी के लिए आंदोलन मुकेश साहनी...
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
प्रेसनोट धोलापानी ग्राम पंचायत के ग्राम विकास अधिकारी पर ₹2000 रुपये का जुर्माना *श्याम सिंह सालवी आरटीआई एक्टिविस्ट ने पांच बिंदुओ...
-
निकटवर्ती ग्राम बिदारा निवासी के समाजसेवी पूरणमल बुनकर को वंचित वर्ग के लिए शिक्षा में शून्य निवेश नवाचार के अंतर्गत शिक्षा की गुणवत्ता में...
-
शहर के अंदर साफ-सफाई को लेकर विधायक ने की नगर निगम अधिकारियों के साथ मीटिंग हर रोज शहर के अंदर की जाएगी साफ-सफाई --अमित विज पठानकोट 20 ज...
-
भारत के खिलाफ टी20 मैचोंके लिए विंडीज टीम घोषित पुसद:-भारत के साथ घरेलू सीरीज के लिए वेस्टइंडीज के चयनकर्ताओं ने अपनी टी20 टीम घोषित...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...

COMMENTS