ਬਟਾਲਾ 10 ਅਕਤੂਬਰ (ਬਲਜੀਤ ਸਿੰਘ .ਨੀਰਜ ਸ਼ਰਮਾ. ਜਸਬੀਰ ਸਿੰਘ ) : ਬਟਾਲਾ ਦੇ ਪਿੰਡ ਕੋਟਲਾ ਬੋਜਾ ਤੋਂ ਲੰਮੇ ਪੁਲਸ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕੀਤੇ ਗੈਂਗਸਟਰ ਰਣਜੋਤ ਸਿੰਘ ਉਰਫ਼ ਬੱਬਲੂ ਦਾ ਬਟਾਲਾ ਪੁਲਸ ਨੂੰ 4 ਦਿਨਾਂ ਦਾ ਪੁਲਸ ਰਿਮਾਂਡ ਮਿਲ ਗਿਆ। ਉਸ ਨੂੰ ਅੱਜ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ ਸੀ। ਦੱਸ ਦੇਈਏ ਕਿ ਗੈਂਗਸਟਰ ਬੱਬਲੂ ਦੇ ਗੋਲ਼ੀ ਲੱਗਣ ਕਾਰਨ ਉਹ ਹਸਪਤਾਲ 'ਚ ਜ਼ੇਰੇ ਇਲਾਜ ਸੀ।ਪੁਲਸ ਵੱਲੋਂ ਉਸ ਨੂੰ ਬਟਾਲਾ ਦੇ ਸਰਕਾਰੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਸੀ। ਜਿਸ ਤੋਂ ਬਾਅਦ ਅੱਜ ਉਸ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਸੀ। ਇਸ ਤੋਂ ਇਲਾਵਾ ਮਿਲੀ ਜਾਣਕਾਰੀ ਮੁਤਾਬਕ ਗੈਂਗਸਟਰ ਬੱਬਲੂ ਦੀ ਪਤਨੀ ਅਤੇ ਬੱਚੇ ਨੂੰ ਪੁਲਸ ਨੇ ਛੱਡ ਦਿੱਤਾ ਹੈ ਅਤੇ ਜਿਨ੍ਹਾਂ ਲੋਕਾਂ ਨੂੰ ਕੱਲ੍ਹ ਗ੍ਰਿਫ਼ਤਾਰ ਕੀਤੇ ਸੀ , ਉਸ ਕੋਲੋਂ ਫਿਲਹਾਲ ਪੁੱਛਗਿੱਛ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਬੀਤੇ ਦਿਨ ਬਟਾਲਾ ਵਿਖੇ ਪੰਜਾਬ ਪੁਲਸ ਦੇ ਜਵਾਨਾਂ ਅਤੇ ਗੈਂਗਸਟਰਾਂ ਵਿੱਚ ਜ਼ਬਰਦਸਤ ਮੁਕਾਬਲਾ ਹੋਇਆ ਸੀ। ਪੁਲਸ ਨਾਲ ਕਈ ਘੰਟੇ ਮੁਕਾਬਲੇ ਤੋਂ ਬਾਅਦ ਖੇਤਾਂ 'ਚ ਲੱਕ ਕੇ ਬੈਠੇ ਗੈਂਗਸਟਰ ਨੂੰ ਕਾਬੂ ਕਰ ਲਿਆ ਗਿਆ। ਦੱਸ ਦੇਈਏ ਕਿ ਥਾਣਾ ਰੰਗੜ ਨੰਗਲ ਦੇ ਐੱਸ. ਐੱਚ. ਓ. ਮਨਬੀਰ ਸਿੰਘ ਨੇ ਅੱਜ ਸਵੇਰੇ ਅੱਡਾ ਅੰਮੋਨੰਗਲ ਵਿਖੇ ਨਾਕਾਬੰਦੀ ਕੀਤੀ ਹੋਈ ਸੀ, ਇਸ ਦੌਰਾਨ ਕਾਬੂ ਕੀਤਾ ਗਿਆ ਗੈਂਗਸਟਰ ਬੀਤੇ ਦਿਨ ਆਪਣੀ ਪਤਨੀ ਸਮੇਤ ਬੱਚੇ ਨੂੰ ਸਕੂਲ ਛੱਡਣ ਜਾ ਰਿਹਾ ਸੀ ਪਰ ਪੁਲਸ ਨੂੰ ਦੇਖ ਕੇ ਉਹ ਅਚਾਨਕ ਪਿੱਛੇ ਮੁੜ ਗਿਆ, ਜਿਸ ਤੋਂ ਬਾਅਦ ਪੁਲਸ ਨੇ ਉਸਦਾ ਪਿੱਛਾ ਕੀਤਾ। ਇਸ ਦੌਰਾਨ ਉਹ ਆਪਣਾ ਮੋਟਰਸਾਈਕਲ ਤੇ ਪਤਨੀ-ਬੱਚੇ ਨੂੰ ਛੱਡ ਕੇ ਫ਼ਰਾਰ ਹੋ ਗਿਆ। ਜਿਸ ਤੋਂ ਬਾਅਦ ਪੁਲਸ ਅਤੇ ਗੈਂਗਸਟਰ ਦਰਮਿਆਨ ਪਿੰਡ ਕੋਟਲਾ ਬੋਝਾ ਸਿੰਘ ਵਿਖੇ ਆਹਮੋ-ਸਾਹਮਣੇ ਫਾਇਰਿੰਗ ਹੋ ਗਈ। ਇਸ ਮੁਕਾਬਲੇ ਦੌਰਾਨ ਦੋਵਾਂ ਪਾਸਿਓਂ 60 ਤੋਂ ਵੱਧ ਰੋਂਦ ਫਾਇਰਿੰਗ ਹੋਈ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...
-
शाहजहांपुर जेल में राष्ट्रीय खेल दिवस के उपलक्ष में महिला एवं पुरुष बंदियों के बीच विभिन्न खेलकूद प्रतियोगिताओं का आयोजन किया गया। जिसका स...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
महायज्ञ पांडाल में हर्षोल्लास के साथ मनाया गया श्री राम जन्म उत्सव - श्री राम राम जन्मोत्सव की सजाई गई झांकी। - मुख्य व्यास श्री सूर्यलाल ...
-
ਬਟਾਲਾ 28 ਅਗਸਤ (ਡਾ ਬਲਜੀਤ ਸਿੰਘ ,ਨੀਰਜ ਸ਼ਰਮਾ, ਜਸਬੀਰ ਸਿੰਘ) ਲਖਵਿੰਦਰ ਸਿੰਘ ਸੇਖੋਂ ਵੱਲੋਂ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਟਾਲਾ 2 ਦਾ ਵਾਧੂ ਚਾਰਜ ਸੰਭਾਲ ਲ...
-
भारतीय सेना में 12वीं पास के लिए बेहद सुनहरा मौका, जल्द करे अप्लाई 12वीं पास जल्द से जल्द करें आवेदन, 50 हजार रु मिलेंगी सैलरी TS पुलिस, P...
-
ਕਿਹਾ - ਕਿਸਾਨਾਂ, ਮਜਦੂਰਾਂ ਤੇ ਆੜਤੀਆਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਕਾਦੀਆਂ (ਬਟਾਲਾ), 24 ਅਪ੍ਰੈਲ (ਨੀਰਜ ਸ਼ਰਮਾ, ਜਸਬੀਰ ਸਿੰਘ) ਡਿ...
-
ਕੱਚੇ ਠੇਕੇ, ਆਉਟਸੋਰਸ ਮੁਲਾਜ਼ਮ ਭਰਤੀ 'ਚ ਕਾਂਗਰਸ ਦੇ ਨਾਲ ਨਾਲ ਅਕਾਲੀ ਦਲ ਵੀ ਬਰਾਬਰ ਦੀ ਦੋਸ਼ੀ - ਬੈਨੀਵਾਲ ਪੰਜਾਬ ਪੱਧਰੀ ਰੈਲੀ ਦੀ ਤਾਰੀਖ 14 ਮਾਰਚ ਤੋਂ ਬਦਲਕੇ 2 ਅਪ...
-
ਵਿਧਾਇਕ ਸ਼ੈਰੀ ਕਲਸੀ ਵੱਲੋਂ ਖੁਦ ਲੋਕਾਂ ਤੱਕ ਪਹੁੰਚ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਕੀਤੀਆਂ ਜਾ ਨੇ ਹੱਲ ਸਾਲ 2022 ਦੇ ਆਖਰੀ ਦਿਨ ਵੀ ਲੋਕਾਂ ਨਾਲ ਮਿ...

COMMENTS