ਗੁਰਦਾਸਪੁਰ, 03 ਅਕਤੂਬਰ( ਡਾ ਬਲਜੀਤ ਸਿੰਘ .ਨੀਰਜ ਸ਼ਰਮਾ. ਜਸਬੀਰ ਸਿੰਘ )
ਲੋਕ ਸੰਘਰਸ਼ ਕਮੇਟੀ ਗੁਰਦਾਸਪੁਰ ਵੱਲੋ ਇਕ ਨਿਜੀ ਹੋਟਲ ਵਿਖੇ ਪ੍ਰੈੱਸ ਕਾਨਫਰੰਸ ਕੀਤੀ ਗਈ ਅਤੇ ਉਹਨਾਂ ਵੱਲੋਂ ਐਨ ਐਚ ਐਮ ਵਿਭਾਗ ਵਿੱਚ ਕਰੋਨਾ ਕਾਲ ਦੌਰਾਨ ਕਰੋੜਾਂ ਦੀ ਘਪਲੇਬਾਜ਼ੀ ਹੋਂਣ ਦੇ ਦੋਸ਼ ਲਗਾਏ ਗਏ।ਬੈਸਟ ਪ੍ਰੈਸ ਕਾਨਫਰੰਸ ਰਾਹੀ ਇਸ ਸਬੰਧੀ ਜਾਣਕਾਰੀ ਦਿੰਦਿਆਂ ਲੋਕ ਸੰਘਰਸ਼ ਕਮੇਟੀ ਦੇ ਚੇਅਰਮੈਨ ਡਾ.ਮਨਮੋਹਨ ਸਿੰਘ ਭਾਗੋਵਾਲੀਆ ਨੇ ਦੱਸਿਆ ਕਿ ਸਿਵਲ ਹਸਪਤਾਲ ਦੇ ਐਨ ਐਚ ਐਮ ਵਿਭਾਗ ਵਿੱਚ ਕੋਵਿਡ ਦੌਰਾਨ ਅਕਾਊਂਟੈਂਟ ਅਫ਼ਸਰ ਵੱਲੋਂ 15 ਕਰੋੜ ਦੀ ਹੇਰਾਫੇਰੀ ਕੀਤੀ ਗਈ ਸੀ। ਉਹਨਾਂ ਨੇ ਕਿਹਾ ਕਿ ਇਹ ਮਾਮਲਾ ਉਦੋਂ ਸਾਹਮਣੇ ਆਇਆ ਸੀ ਜਦੋਂ ਸਿਵਲ ਸਰਜਨ ਵੱਲੋਂ ਪ੍ਰਿੰਸੀਪਲ ਸੈਕਟਰੀ ਨੂੰ ਲਿਖੀ ਚਿੱਠੀ ਸਾਹਮਣੇ ਆਈ ਸੀ ਜਿਸ ਵਿੱਚ ਇਹ ਕਿਹਾ ਗਿਆ ਸੀ ਕਿ ਵਿਭਾਗ ਦੀ ਅਕਾਊਂਟ ਅਫਸਰ ਦੀਪਿਕਾ ਭਲ਼ਾ ਨੇ ਆਪਣੇ ਭਰਾ ਦੇ ਨਾਂ ਤੇ ਆਰ.ਵੀ. ਐਂਟਰਪ੍ਰਾਈਜਿਜ਼ ਫਰਮ ਬਣਾ ਕੇ ਕਰੋੜਾਂ ਰੁਪਏ ਉਸ ਦੇ ਖਾਤੇ ਵਿਚ ਪਾਏ ਹਨ। ਉਨ੍ਹਾਂ ਕਿਹਾ ਕਿ ਸ਼ਗਨ ਐਂਟਰਪ੍ਰਾਈਜ਼ਿਜ਼ ਦੇ ਖਾਤੇ ਵਿੱਚ ਵੀ ਪੈਸੇ ਟਰਾਂਸਫਰ ਹੁੰਦੇ ਰਹੇ। ਉਨ੍ਹਾਂ ਦੋਸ਼ ਲਗਾਇਆ ਕਿ ਕਰੋਨਾ ਕਾਲ ਦੌਰਾਨ ਹੀ ਕਿਰਾਏ ਤੇ ਸਿਵਲ ਹਸਪਤਾਲ ਵੱਲੋਂ ਲਈਆਂ ਗਈਆਂ ਗੱਡੀਆਂ ਅਤੇ ਕਾਰਾਂ ਦੇ ਕਿਰਾਏ ਦੇ ਵੀ ਜਾਲੀ ਬਿੱਲ ਪਾਉਣ ਦੀ ਗੱਲ ਵੀ ਸਾਹਮਣੇ ਆਈ ਹੈ। ਉਨ੍ਹਾਂ ਨੇ ਕਿਹਾ ਕਿ ਕੁਝ ਸਿਆਸੀ ਆਗੂ ਅਤੇ ਇਸ ਵਿਭਾਗ ਨਾਲ ਸਬੰਧਤ ਅਧਿਕਾਰੀ ਇਸ ਮਾਮਲੇ ਨੂੰ ਠੰਡੇ ਬਸਤੇ ਵਿੱਚ ਪਾ ਰਹੇ ਹਨ।ਉਨ੍ਹਾਂ ਨੇ ਕਿਹਾ ਕਿ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ਅਤੇ ਨਾਲ ਹੀ ਚੇਤਾਵਨੀ ਦਿੱਤੀ ਕਿ ਕਾਰਵਾਈ ਨਾ ਹੋਣ ਦੀ ਸੂਰਤ ਵਿਚ ਲੋਕ ਸੰਘਰਸ਼ ਕਮੇਟੀ ਸੰਘਰਸ਼ ਦਾ ਰਸਤਾ ਅਪਣਾਏਗੀ।
ਉਥੇ ਹੀ ਜਦੋਂ ਇਸ ਬਾਰੇ ਐਨ ਐਚ ਐਮ ਅਕਾਊਂਟ ਅਫਸਰ ਦੀਪਿਕਾ ਭੱਲਾ ਦੇ ਭਰਾ ਰਾਜਨ ਭੱਲਾ ਦਾ ਪੱਖ ਜਾਣਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਹਨਾਂ ਨੇ ਇਨ੍ਹਾਂ ਸਾਰੇ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ। ਉਹਨਾਂ ਨੇ ਕਿਹਾ ਕਿ ਇਸਦੀ ਜਾਂਚ ਚੱਲ ਰਹੀ ਹੈ ਅਤੇ ਜਿੰਨਾ ਵੀ ਲੋਕਾਂ ਵੱਲੋਂ ਪ੍ਰੈੱਸ ਕਾਨਫਰੰਸ ਕਰਕੇ ਸਾਡੇ ਉਪਰ ਦੋਸ਼ ਲਗਾਏ ਜਾ ਰਹੇ ਹਨ ਉਨ੍ਹਾਂ ਕੋਲ ਕੋਈ ਵੀ ਠੋਸ ਸਬੂਤ ਨਹੀ ਹਨ। ਜਿਸ ਕਰਕੇ ਸਿਰਫ ਸਾਡੀ ਛਵੀ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਉਹਨਾਂ ਨੇ ਕਿਹਾ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਅਤੇ ਕੋਰਟ ਵਲੋ ਜੋ ਵੀ ਫੈਸਲਾ ਕੀਤਾ ਜਾਵੇਗਾ ਸਾਨੂੰ ਮਨਜੂਰ ਹੋਵੇਗਾ। ਉਹਨਾਂ ਨੇ ਕਿਹਾ ਕਿ ਜਿਹੜੇ ਲੋਕ ਸਾਡੀ ਛਵੀ ਖ਼ਰਾਬ ਕਰ ਰਹੇ ਹਨ ਉਨ੍ਹਾਂ ਦੇ ਖਿਲਾਫ ਵੀ ਸਖਤ ਕਾਰਵਾਈ ਕਰਾਂਗੇ।
[Important News]$type=slider$c=4$l=0$a=0$sn=600$c=8
अधिक खबरे देखे .
-
छत्तीसगढ़ टीचर्स एसोसिएशन ने शिक्षक से हुई मारपीट की निंदा की शिक्षक विजेंदर कुमार गुप्ता कोविड-19 की ड्यूटी में संलग्न थे। छत्तीसगढ़ टीचर्...
-
विकासशील इंसान पार्टी के जुलूस में उमड़ा जनसैलाब, हजारों कार्यकर्ताओं ने निकाला विशाल जुलूस राजू दास कि गिरफ्तारी के लिए आंदोलन मुकेश साहनी...
-
पंजाब के जिला बरनाला में थाना सिटी-1 की पुलिस ने शनिवार को जाली करंसी समेत दो मुस्लिम समुदाय के लोगों को गिरफ्तार किया है। पकड़े गए आरोपियों...
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
निकटवर्ती ग्राम बिदारा निवासी के समाजसेवी पूरणमल बुनकर को वंचित वर्ग के लिए शिक्षा में शून्य निवेश नवाचार के अंतर्गत शिक्षा की गुणवत्ता में...
-
शहर के अंदर साफ-सफाई को लेकर विधायक ने की नगर निगम अधिकारियों के साथ मीटिंग हर रोज शहर के अंदर की जाएगी साफ-सफाई --अमित विज पठानकोट 20 ज...
-
॥ *ऐ री सखी, मैं शिव हो जाऊं* ॥ *ऐ री सखी, मैं शिव हो जाऊं* न पहनूं कोई कनक-अम्बर न धारूँ पीताम्बर रेशमी मैं तो मृगछाला ओढ़ इतराऊं *ऐ री ...
-
भारत के खिलाफ टी20 मैचोंके लिए विंडीज टीम घोषित पुसद:-भारत के साथ घरेलू सीरीज के लिए वेस्टइंडीज के चयनकर्ताओं ने अपनी टी20 टीम घोषित...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...

COMMENTS