ਚੇਅਰਮੈਨ ਪਨੂੰ ਨੇ ਸ਼ਹੀਦ ਰਣਜੀਤ ਸਿੰਘ ਔਲਖ ਦੀ ਯਾਦ ਵਿੱਚ ਕਰਵਾਏ ਤੀਸਰੇ ਕਬੱਡੀ ਕੱਪ ਤੇ ਛਿੰਝ ਮੇਲੇ ਵਿੱਚ ਕੀਤੀ ਸ਼ਿਰਕਤ
ਬਟਾਲਾ, 31 ਅਕਤੂਬਰ (ਨੀਰਜ ਸ਼ਰਮਾ, ਜਸਬੀਰ ਸਿੰਘ) ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋ ਨੋਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਵਿਸ਼ੇਸ ਉਪਰਾਲੇ ਕੀਤੇ ਗਏ ਹਨ ਅਤੇ ਸੂਬੇ ਅੰਦਰ ਖੇਡ ਸੱਭਿਆਚਾਰ ਪ੍ਰਫੁੱਲਿਤ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਸ. ਬਲੀਬਰ ਸਿੰਘ ਪਨੂੰ, ਚੇਅਰਮੈਨ ਪਨਸਪ ਅਤੇ ਹਲਕਾ ਇੰਚਾਰਜ ਆਪ ਪਾਰਟੀ ਫਤਿਹਗੜ੍ਹ ਚੂੜੀਆਂ ਨੇ ਪਿੰਡ ਅਵਾਣ ਨੇੜੇ ਵਡਾਲਾ ਗ੍ਰੰਥੀਆਂ ਵਿਖੇ ਸ਼ਹੀਦ ਰਣਜੀਤ ਸਿੰਘ ਔਲਖ ਦੀ ਯਾਦ ਵਿੱਚ ਕਰਵਾਏ ਤੀਸਰੇ ਕਬੱਡੀ ਕੱਪ ਤੇ ਛਿੰਝ ਮੇਲੇ ਵਿੱਚ ਸ਼ਿਰਕਤ ਕਰਨ ਮੌਕੇ ਕੀਤਾ। ਇਸ ਮੌੇਕੇ ਸ੍ਰੀਮਤੀ ਬਲਬੀਰ ਕੋਰ ਕਲਸੀ ਮਾਤਾ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਗੁਰਦੀਪ ਸਿੰਘ ਰੰਧਾਵਾ ਹਲਕਾ ਇੰਚਾਰਜ ਡੇਰਾ ਬਾਬਾ ਨਾਨਕ, ਜ਼ਿਲ੍ਹਾ ਯੂਥ ਪ੍ਰਧਾਨ ਮਨਦੀਪ ਸਿੰਘ, ਬਲਾਕ ਪ੍ਰਧਾਨ ਲਵਪ੍ਰੀਤ ਸਿੰਘ, ਬਲਾਕ ਪ੍ਰਧਾਨ ਮਲਕੀਅਤ ਸਿੰਘ, ਗੁਰਮਖ ਸਿੰਘ, ਕਰਨਜੀਤ ਸਿੰਘ, ਰਾਮ ਸਿੰਘ, ਗੁਰਪ੍ਰੀਤ ਸਿੰਘ, ਤੇਜਵਿੰਦਰ ਸਿੰਘ, ਸੋਨੀ ਤੇ ਬਲਜੀਤ ਸਿੰਘ ਚੌਹਾਨ ਆਦਿ ਮੋਜੂਦ ਸਨ। ਕਬੱਡੀ ਕੱਪ ਵਿਚ ਪਹਿਲਵਾਨਾਂ ਤੇ ਕਬੱਡੀ ਖਿਡਾਰੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਗੱਲ ਕਰਦਿਆਂ ਚੇਅਰਮੈਨ ਪਨੂੰ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਨੋਜਵਾਨਾਂ ਨੂੰ ਸਮਾਜਿਕ ਬੁਰਾਈਆਂ ਤੋਂ ਬਚਾਉਣ ਲਈ, ਉਨਾਂ ਨੂੰ ਖੇਡਾਂ ਵੱਲ ਮੋੜ ਰਹੀ ਹੈ, ਜਿਸ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਪਿੰਡਾਂ ਅਤੇ ਸ਼ਹਿਰਾਂ ਦੇ ਖਿਡਾਰੀਆਂ ਨੂੰ ਮੰਚ ਦੇ ਕੇ ਸੁਨਿਹਰੀ ਇਤਿਹਾਸ ਸਿਰਜਿਆ ਹੈ, ਜਿਸ ਨਾਲ ਸੂਬੇ ਦੇ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਦਾ ਬਹੁਤ ਵਧੀਆ ਮੌਕਾ ਮਿਲਿਆ ਹੈ।
ਚੇਅਰਮੈਨ ਪਨੂੰ ਨੇ ਅੱਗੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਕਰੀਬ ਹਰ ਪਿੰਡ-ਸ਼ਹਿਰ ਵਿਚੋਂ ਨੌਜਵਾਨਾਂ ਨੇ ਹਿੱਸਾ ਲਿਆ ਹੈ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬਲਬੀਰ ਸਿੰਘ ਸੀਨੀਅਰ ਵਜੀਫਾ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਤਹਿਤ ਕੌਮੀ ਪੱਧਰ ਉਤੇ ਪੁਜੀਸ਼ਨਾਂ ਹਾਸਲ ਕਰਨ ਵਾਲਿਆਂ ਨੂੰ 08 ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣੇ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦੇ ਅਜਿਹੇ ਯਤਨਾ ਨਾਲ ਸੂਬਾ ਪੰਜਾਬ ਖੇਡਾਂ ਦੇ ਖੇਤਰ ਵਿੱਚ ਇੱਕ ਵਾਰ ਫਿਰ ਮੋਹਰੀ ਬਣੇਗਾ।
[Important News]$type=slider$c=4$l=0$a=0$sn=600$c=8
अधिक खबरे देखे .
-
कण्डीसौड़।। थौलधार विकास खण्ड क्षेत्र पंचायत की प्रथम बैठक में विधुत,लो०नि०वि०,पेयजल आंगनबाड़ी, के मुद्दे छाए रहे। लो०नि०वि० की...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
सत्र न्यायाधीश ने जेल का दौरा किया, कैदियों की समस्याएँ सुनीं पठानकोट, 9 अक्टूबर (दीपक महाजन) - जिला विधिक सेवा प्राधिकरण, पठानकोट के अध्य...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
बानस्कांठा जिले के डीसा तालुका के कंपा गाँव में शितला सतम के अवसर पर एक अद्वितीय भटिगाल लोक मेला आयोजित किया गया था। न केवल इस मेले में बान...
-
शाहजहांपुर जेल में बॉलीवुड अभिनेता एवं कॉमेडी किंग राजपाल यादव ने बंदियों को खूब गुदगुदाया। ज़िला कारागार में हास्य अभिनेता रा...
-
गजा घण्टाकर्ण मंदिर पौराणिक मंदिरों में से एक है। गजा।। इस अवसर पर मुख्यमंत्री ने कहा कि ऐसे महोत्सवों के द्वारा क्षेत्रीय देवता को पूजा जा...
-
माननीय पंजाब सरकार एवं पुलिस महानिदेशक, पंजाब, चंडीगढ़ द्वारा शरारती तत्वों के विरुद्ध कड़ी कार्रवाई करने के निर्देश जारी किए गए थे। इन निर...
-
शाहजहांपुर जेल में दीपावली पर अयोध्या के तर्ज पर"भव्य दीपोत्सव " कार्यक्रम आयोजित किया गया। साथ ही सभी बंदियों की टीमें बनाकर साज-...

COMMENTS