ਬਟਾਲਾ, 3 ਅਕਤੂਬਰ ( ਨੀਰਜ ਸ਼ਰਮਾ, ਜਸਬੀਰ ਸਿੰਘ) ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ/ਨਾੜ ਨੂੰ ਅੱਗ ਨਾ ਲਗਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਪਿੰਡਾਂ ਅੰਦਰ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਕੰਵਲਪ੍ਰੀਤ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਦੇ ਮਹਿਰਾਂ ਵੱਲੋਂ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਨਾੜ ਨੂੰ ਅੱਗ ਲਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘੱਟ ਹੋ ਜਾਂਦੀ ਹੈ, ਜਿਸ ਕਾਰਨ ਫਸਲਾਂ ਦਾ ਝਾੜ ਘੱਟ ਨਿਕਲਦਾ ਹੈ। ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਪ੍ਰਤੀ ਟਨ ਪਰਾਲੀ ਪਿੱਛੇ ਮਿੱਟੀ ਵਿਚ ਨਾਈਟਰੋਜਨ ਸਾਢੇ 5 ਕਿਲੋ, ਫਾਸਫੋਰਸ 2.3 ਕਿਲੋ, ਜੈਵਿਕ ਅਰਬਨ 400 ਕਿਲੋ ਅਤੇ ਸਲਫਰ 1.2 ਅਤੇ 50 ਤੋਂ 70 ਫੀਸਦੀ ਖੁਰਾਕੀ ਤੱਤ ਖਰਾਬ ਹੋ ਜਾਂਦੇ ਹਨ।
ਉਨਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਖੇਤੀਬਾੜੀ ਵਿਭਾਗ ਵਲੋਂ ਜਾਗਰੂਕਤਾ ਵੈਨਾਂ ਰਾਹੀਂ ਕਿਸਾਨਾਂ ਨੂੰ ਨਾੜ/ਪਰਾਲੀ ਨੂੰ ਅੱਗ ਲਗਾਉਣ ਕਾਰਨ ਹੁੰਦੇ ਨੁਕਸਾਨਾਂ ਬਾਰੇ ਦੱਸਿਆ ਜਾ ਰਿਹਾ ਹੈ। ਨਾੜ ਨੂੰ ਅੱਗ ਲਗਾਉਣ ਨਾਲ 70 ਫੀਸਦੀ ਕਾਰਬਨਆਕਸਾਈਡ, 7 ਫੀਸਦੀ ਕਾਰਬਨ ਮੋਨੋ ਆਕਸਾਈਡ, ਸਲਫਰ ਆਕਸਾਈਡ, 2.09 ਫੀਸਦੀ ਨਾਈਟਰੀਕ ਆਕਸਾਈਡ ਅਤੇ 0.66 ਮੈਥੀਲੀਨ ਆਦਿ ਜਹਿਰੀਲੀਆਂ ਗੈਸਾ ਪੈਦਾ ਹੁੰਦੀਆਂ ਹਨ, ਜੋ ਕਿ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਦੀਆਂ ਹਨ, ਜਿਸ ਨਾਲ ਮਨੁੱਖਾਂ ਅਤੇ ਜੀਵ ਜੰਤੂਆਂ ਨੂੰ ਸਾਹ ਲੈਣਾ ਔਖਾ ਹੋ ਜਾਂਦਾ ਹੈ।
ਉਨਾਂ ਦੱਸਿਆ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਰਾਲੀ ਨੂੰ ਖੇਤਾਂ ਵਿਚ ਪ੍ਰਬੰਧਨ ਕਰਨ ਲਈ ਕਿਸਾਨ ਗਰੁੱਪਾਂ, ਸਹਿਕਾਰੀ ਸਭਾਵਾਂ ਅਤੇ ਕਿਸਾਨਾਂ ਨੂੰ ਹੈਪੀ ਸੀਡਰ, ਸੁਪਰ ਸੀਡਰ, ਜੀਰੋ ਡਰਿਲ, ਐਮ.ਬੀ. ਪਲੋਅ, ਚੋਪਰ ਕਮ ਸ਼ਰੈਡਰ, ਮਲਚਰ, ਰੋਟਰੀ ਸਲੈਸਰ, ਸੁਪਰ ਐਸ.ਐਮ.ਐਸ ਆਦਿ ਨਵੀਨਤਮ ਖੇਤੀ ਮਸ਼ੀਨਰੀ ਸਬਸਿਡੀ ’ਤੇ ਮੁਹੱਈਆ ਕਰਵਾਈ ਜਾ ਰਹੀ ਹੈ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਅਗਲੀਆਂ ਫਸਲਾਂ ਦੀ ਬਿਜਾਈ ਕਰਨ। ਪਰਾਲੀ ਦੇ ਨਿਪਟਾਰੇ ਸਬੰਧੀ ਵਧੇਰੇ ਜਾਣਕਾਰੀ ਲੈਣ ਲਈ ਨੇੜੇ ਦੇ ਖੇਤੀਬਾੜੀ ਦਫ਼ਤਰ ਵਿੱਚ ਵੀ ਸੰਪਰਕ ਕੀਤਾ ਜਾ ਸਕਦਾ ਹੈ।
[Important News]$type=slider$c=4$l=0$a=0$sn=600$c=8
अधिक खबरे देखे .
-
स्योहारा जिला बिजनौर से प्रगति मीडिया न्यूज रिपोर्टर मोहम्मद कासिम कि खास रिपोर्ट स्योहारा जिला बिजनौर में परिंदा सोशल वेलफेयर फाउंडेशन द...
-
पठानकोट में माननीय पंजाब राज्यपाल के दौरे को लेकर प्रशासन ने की बैठक 16, 17 और 18 अप्रैल को राज्यपाल श्री गुलाब चंद कटारिया का रहेगा दौरा ...
-
हिमाचल प्रदेश के सिरमौर जिला ग्राम पंचायत लाना चैता के उप प्रधान श्री गुमान सिंह ग्राम रामपुर का हिमसोना टमाटर आज सब्जी मंडी दिल्ली में ...
-
जौनपुर उत्तर प्रदेश सहकारी भूमि विकास बैंक के नवनिर्वाचित चेयरमैन का स्वागत समारोह का किया गया आयोजन। मड़ियाहूं नगर में उत्तर प्रदेश सहकारी...
-
भंडरिया (गढ़वा)- भाजपा जिला अध्यक्ष ओमप्रकाश केशरी के अवास पर सोमवार को भाजपा कार्यकर्ताओं के द्वारा भारतीय जनता पार्टी का 40वा स्थापना द...
-
डॉक्टर डे पर वरिष्ठ चिकित्सक डॉ कुसुमाकर हुए सम्मानित -चिकित्सा के क्षेत्र में दीर्घकालीन सेवा के लिए किया गया सम्मानित। -सम्मानित होने पर...
-
Uttar Pradesh News: जिलाधिकारी ने पूर्णागिरि धाम में बनाये गये कम्युनिटी किचन/स्टोर का किया निरीक्षणउन्नाव : जिलाधिकारी ने नोवेल कोरोना वायरस कोविड-19 के संक्रमण के दृष्टिगत जनपद में 14 अप्रैल 2020 तक लॉक डाउन के फलस्वरूप जनपद के जरूरतम...
-
उत्तर प्रदेश सरकार हमेशा से अपने काम को चलते हुए सुर्खियो में रहा है . उत्तर प्रदेश में सरकारी कर्मचारी अपने काम पर ध्यान नहीं देते है . सर...
-
श्याम चरण मिश्रा लेन । देवघर देवघर नगर निगम वार्ड 21 के उपेक्षित सड़क श्रेणी श्रृंखला की फेहरिस्त में कई गलियों, सड़कों का नाम सुनने व द...
-
लॉक डाउन को भले ही कुछ लोग गंभीरता से नहीं ले रहे एवं इसका उल्लंघन कर रहे हैं, लेकिन वहीं कुछ ऐसे लोग भी हैं जो इसका जिस शिद्दत के साथ पाल...

COMMENTS