ਬਟਾਲਾ, 21 ਅਕਤੂਬਰ ( ਨੀਰਜ ਸ਼ਰਮਾ, ਜਸਬੀਰ ਸਿੰਘ)-ਡਿਪਟੀ ਡਾਇਰੈਕਟਰ-ਕਮ- ਸਿਵਲ ਸਰਜਨ ਗੁਰਦਾਸਪੁਰ ਡਾ. ਹਰਭਜਨ ਰਾਮ ਮਾਂਡੀ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਐਪੀਡਿਮਾਲੋਜਿਸ਼ਟ ਡਾ. ਪ੍ਰਭਜੋਤ ਕੌਰ "ਕਲਸੀ" ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੇਂਗੂ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਐਂਟੀ ਲਾਰਵਾ ਟੀਮ ਨੇ ਪਹਿਲਾ ਹੀ ਅਰਬਨ ਏਰੀਆਂ ਬਟਾਲਾ ਵਿਖ਼ੇ ਆਪਣਾ ਕੰਮ ਕਰਨਾ ਸ਼ੁਰੂ ਕੀਤਾ ਹੋਇਆ ਹੈ l ਇਹ ਐਂਟੀ ਲਾਰਵਾ ਟੀਮ ਦੇ ਕੰਮ ਦੀ ਚੈਕਿੰਗ ਕਰਨ ਲਈ ਰਛਪਾਲ ਸਿੰਘ ਸਹਾਇਕ ਮਲੇਰੀਆ ਅਫ਼ਸਰ ਗੁਰਦਾਸਪੁਰ ਵਿਸ਼ੇਸ ਤੌਰ ਤੇਂ ਅਰਬਨ ਏਰੀਆਂ ਬਟਾਲਾ ਵਿਖੇ ਟੀਮ ਨਾਲ ਹਰ ਘਰ ਵਿੱਚ ਗਏ ਤੇਂ ਐਂਟੀ ਲਾਰਵਾ ਟੀਮ ਦਾ ਕੰਮ ਚੈਕ ਕਰਨ ਤੇ ਤਸੱਲੀਬਖ਼ਸ ਪਾਇਆ ਗਿਆ, ਐਟੀ ਲਾਰਵਾ ਟੀਮ ਦੇ ਸਾਰੇ ਮੈਂਬਰ ਆਪਣੀ ਡਿਊਟੀ ਤੇਂ ਹਾਜ਼ਰ ਸਨ I
ਉਨ੍ਹਾਂ ਕਿਹਾ ਕਿ ਇਹ ਐਂਟੀ ਲਾਰਵਾ ਟੀਮ ਨੂੰ ਕਿਹਾ ਗਿਆ ਕਿ ਉਹ ਲੋਕਾਂ ਦੇ ਹਰ ਘਰ ਵਿੱਚ ਕੂਲਰ, ਫਰਿਜਾਂ ਦੀਆਂ ਵੇਸਟ ਪਾਣੀ ਦੀਆਂ ਟਰੇਆਂ , ਟੁੱਟੇ ਭੱਜੇ ਬਰਤਨ, ਫੁੱਲਾਂ ਦੇ ਗਮਲਿਆਂ ਤੇਂ ਹੋਰ ਪਾਣੀ ਵਾਲੇ ਥਾਵਾਂ ਵਿੱਚ ਮੱਛਰ ਦਾ ਲਾਰਵਾ ਚੰਗੀ ਤਰ੍ਹਾਂ ਦੇਖਿਆ ਜਾਵੇ ਲਾਰਵਾ ਮਿਲਣ ਤੇਂ ਮੌਕੇ ਤੇਂ ਹੀ ਨਸ਼ਟ ਕੀਤਾ ਜਾਵੇ ਤੇਂ ਹਰ ਘਰ ਵਿੱਚ ਮੱਛਰ ਮਾਰਨ ਵਾਲੀ ਦਵਾਈ ਦੀ ਸਪਰੇਅ ਕੀਤੀ ਜਾਵੇ, ਲੋਕਾਂ ਨੂੰ ਮੱਛਰ ਦੇ ਪੈਦਾ ਹੋਣ ਦੀ ਰੋਕਥਾਮ ਬਾਰੇ ਜਾਣਕਾਰੀ ਦਿੱਤੀ ਜਾਵੇ l
ਇਸ ਮੌਕੇ ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵੀ ਇਹ ਐਂਟੀ ਲਾਰਵਾ ਟੀਮ ਦਾ ਪੂਰਾ-ਪੂਰਾ ਸਾਥ ਦੇਣ ਲਈ ਕਿਹਾ ਗਿਆ ਤੇਂ ਇਸ ਦੇ ਨਾਲ ਲੋਕਾਂ ਨੂੰ ਜਾਣਕਾਰੀ ਦਿੱਤੀ ਕਿ ਡੇਂਗੂ ਬੁਖਾਰ ਦੇ ਲੱਛਣ ਤੇਜ਼ ਬੁਖਾਰ, ਸਿਰ ਤੇਂ ਮਾਸ-ਪੇਸੀਆਂ ਵਿੱਚ ਦਰਦ,ਚਮੜੀ ਤੇਂ ਦਾਣੇ, ਅੱਖਾਂ ਦੇ ਪਿਛਲੇ ਹਿੱਸੇ ਦਰਦ, ਮੂੰਹ,ਨੱਕ ਤੇਂ ਕੰਨ ਵਿੱਚੋ ਖੂਨ ਵਗਣਾ, ਬੁਖਾਰ ਉਤਰਨ ਤੇ ਕਮਜ਼ੋਰੀ ਮਹਿਸੂਸ ਹੋਣਾ ਆਦਿ ਅਜਿਹੇ ਲੱਛਣ ਦਿਖਾਈ ਦੇਣ ਤਾਂ ਤਰੁੰਤ ਨਜ਼ਦੀਕੀ ਸਿਹਤ ਸੈਂਟਰ ਵਿੱਚ ਜਾਣਾ ਚਾਹੀਦਾ ਹੈ ਡੇਂਗੂ ਬੁਖਾਰ ਦਾ ਟੈਸਟ ਤੇਂ ਇਲਾਜ਼ ਸਾਰੇ ਸਰਕਾਰੀ ਹਸਪਤਾਲ ਵਿੱਚ ਮੁਫ਼ਤ ਹੁੰਦਾ ਹੈ I
ਇਸ ਮੌਕੇ ਬਿਕਰਮਜੀਤ ਸਿੰਘ ਹੈਲਥ ਇੰਸਪੈਕਟਰ, ਬਲਜੀਤ ਸਿੰਘ, ਹਰਪਾਲ ਸਿੰਘ, ਅਮਨਦੀਪ ਸਿੰਘ ਤੇਂ ਹੋਰ ਬਰੀਡਿੰਗ ਚੈਕਰ ਹਾਜ਼ਰ ਸਨ I
[Important News]$type=slider$c=4$l=0$a=0$sn=600$c=8
अधिक खबरे देखे .
-
जिला पठानकोट से सटे जम्मू कश्मीर की सीमा चौकियों पर खनन सामग्री की रैंडम चेकिंग के लिए जिला प्रशासन द्वारा टीमें गठित पठानकोट, 10 दिसंबर (...
-
हल्का भोआ में कांग्रेस और बीजेपी को लगा बड़ा झटका पूर्व ब्लॉक समिति चेयरमैन सहित दर्जनों परिवार मंत्री कटारूचक्क के नेतृत्व में 'आप...
-
जिला परिषद और ब्लॉक समिति चुनावों के संबंध में किए गए कार्यों की समीक्षा के लिए उपायुक्त ने प्रशासनिक अधिकारियों के साथ एक विशेष बैठक की। ...
-
18 पंजाव रैलीमैट (हर मैदान फतेह) का बैटल हौनर ब्राचील पास अँड वाली मलिक 1971 युद्ध का विजय दिवस समारोह। पठानकोट 8 दिसम्बर 2025 (दीपक महाज...
-
4 से 6 दिसंबर तक पठानकोट और गुरदासपुर ज़िले के प्रत्येक ख़ज़ाना कार्यालय में पेंशनभोगियों की EKYC करके पेंशनभोगी सेवा पोर्टल से जोड़ा जाएगा ...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जिला परिषद एवं ब्लॉक समिति (पंचायत समिति) चुनाव, 2025 के दौरान किसी भी प्रकार के हथियार ले जाने पर प्रतिबंध के आदेश जारी पठानकोट, 1 दिसंबर...
-
जिला भाषा कार्यालय, पठानकोट ने उर्दू आमोद पाठ्यक्रम में प्रवेश शुरू किया: शोध अधिकारी डॉ. राजेश कुमार पठानकोट, 5 दिसंबर 2025 (दीपक महाजन) ...
-
ਗੁਰਦਾਸਪੁਰ 02 ਮਾਰਚ ਫ਼ਰਵਰੀ( ਜਗਜੀਤ ਸਿੰਘ ਪੱਡਾ ਨੀਰਜ ਸ਼ਰਮਾ ਜਸਬੀਰ ਸਿੰਘ) *ਸਕੱਤਰ ਸਕੂਲ ਸਿੱਖਿਆ ਅਜੋਏ ਸ਼ਰਮਾ ਦੇ ਦਿਸ਼ਾ-ਨਿਰਦੇਸ਼ ਅਤੇ ਡਾਇਰੈਕਟਰ ਜਨਰਲ ਸਕੂਲ ਸਿੱ...
-
13 दिसंबर को राष्ट्रीय लोक अदालत का आयोजन: सत्र न्यायाधीश सत्र न्यायाधीश ने लोक अदालत के संबंध में पैनल अधिवक्ताओं के साथ बैठक की पठानको...

COMMENTS