ਸ੍ਰੀ ਅਚਲੇਸ਼ਵਰ ਧਾਮ ਵਿਖੇ ਸਫਾਈ ਤੇ ਆਵਾਜਾਈ ਸਮੇਤ ਵੱਖ-ਵੱਖ ਪ੍ਰਬੰਧਾਂ ਨੂੰ ਮੁੱਖ ਰੱਖਦਿਆਂ ਵਿਭਾਗਾਂ ਦੀਆਂ ਲਗਾਈਆਂ ਡਿਊਟੀਆਂ
ਬਟਾਲਾ, 31 ਅਕਤੂਬਰ ( ਨੀਰਜ ਸ਼ਰਮਾ, ਜਸਬੀਰ ਸਿੰਘ) ਸ੍ਰੀ ਅਚਲੇਸ਼ਵਰ ਧਾਮ ਵਿਖੇ ਨੌਵੀਂ ਦੇ ਦੱਸਵੀਂ ( 02 ਤੇ 03 ਨਵੰਬਰ) ਵਾਲੇ ਦਿਨ ਵਿਖੇ ਸੰਗਤਾਂ ਦੀ ਭਾਰੀ ਆਮਦ ਨੂੰ ਵੇਖਦਿਆਂ ਪ੍ਰਸ਼ਾਸਨ ਵਲੋਂ ਤਿਆਰੀਆਂ ਕੀਤੀਆਂ ਜਾ ਰਹੀ ਹੈ ਅਤੇ ਸ੍ਰੀ ਅਚਲੇਸ਼ਵਰ ਧਾਮ ਵਿਖੇ ਸਫਾਈ ਅਤੇ ਆਵਾਜਾਈ ਆਦਿ ਨੂੰ ਮੁੱਖ ਰੱਖਦਿਆਂ ਵਿਸ਼ੇਸ ਪ੍ਰਬੰਧ ਕੀਤੇ ਗਏ ਹਨ। ਇਹ ਜਾਣਕਾਰੀ ਡਾ. ਸ਼ਾਇਰੀ ਭੰਡਾਰੀ ਐਸ.ਡੀ.ਐਮ-ਕਮ-ਕਮਿਸ਼ਨਰਨਗਰ ਨਿਗਮ ਬਟਾਲਾ ਨੇ ਦਿੱਤੀ ।
ਉਨਾਂ ਅੱਗੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਵਲੋਂ ਵੱਖ-ਵੱਖ ਵਿਭਾਗਾਂ ਜਿਵੇਂ ਪੁਲਿਸ, ਸਿਹਤ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਵਾਟਰ ਸਪਲਾਈ, ਪੀ.ਡਬਲਿਊ.ਡੀ, ਟਰਾਂਸਪੋਰਟ, ਫਾਇਰ ਵਿਭਾਗ ਤੇ ਪਾਵਰਕਾਮ ਆਦਿ ਦੇ ਅਧਿਕਾਰੀਆਂ ਨੂੰ ਸ੍ਰੀ ਅਚਲੇਸ਼ਵਰ ਧਾਮ ਵਿਖੇ ਲੋੜੀਦੇ ਸਾਰੇ ਪ੍ਰਬੰਧ ਕਰਨ ਦੀ ਹਦਾਇਤ ਕੀਤੀ ਗਈ ਹੈ ਅਤੇ ਕਿਹਾ ਕਿ ਸੰਗਤਾਂ ਦੀ ਸਹੂਲਤ ਲਈ ਕੋਈ ਕਮੀਂ ਨਹੀਂ ਰਹਿਣੀ ਚਾਹੀਦੀ ਹੈ। ਉਨਾਂ ਦੱਸਿਆ ਕਿ ਸ੍ਰੀ ਅਚਲੇਸ਼ਵਰ ਧਾਮ ਵਿਖੇ ਦੇਸ਼-ਵਿਦੇਸ਼ ਤੋਂ ਸੰਗਤਾਂ ਨਤਮਸਤਕ ਹੋਣ ਲਈ ਆਉਂਦੀਆਂ ਹਨ, ਇਸ ਲਈ ਲੋੜੀਦੇ ਪ੍ਰਬੰਧ ਕੀਤੇ ਜਾਣੇ ਯਕੀਨੀ ਬਣਾਏ ਜਾਣ।
ਐਸ.ਡੀ.ਐਮ ਬਟਾਲਾ ਨੇ ਅੱਗੇ ਦੱਸਿਆ ਕਿ ਨਗਰ ਨਿਗਮ ਬਟਾਲਾ ਵਿਖੇ ਸ੍ਰੀ ਅਚਲੇਸ਼ਵਰ ਧਾਮ ਵਿਖੇ ਸਾਫ-ਸ਼ਫਾਈ, ਪਾਰਕਿੰਗ ਸਮੇਤ ਲੋੜੀਦੇ ਸਾਰੀਆਂ ਥਾਵਾਂ ’ਤੇ ਕਰਮਚਾਰੀਆਂ ਵਲੋਂ ਕੰਮ ਕੀਤਾ ਜਾ ਰਿਹਾ ਹੈ ਤਾਂ ਜੋ ਸੰਗਤਾਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ।
ਦੱਸਣਯੋਗ ਹੈ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਸ੍ਰੀ ਅਚਲੇਸ਼ਵਰ ਧਾਮ ਵਿਖੇ ਨੌਂਵੀਂ ਵਾਲੇ ਦਿਨ 2 ਨਵੰਬਰ ਨੂੰ ਉੱਪ ਮੰਡਲ, ਬਟਾਲਾ ਵਿੱਚ ਪੈਂਦੇ ਪੰਜਾਬ ਸਰਕਾਰ ਦੇ ਸਮੂਹ ਦਫ਼ਤਰ, ਸਰਕਾਰੀ ਅਤੇ ਗੈਰ ਸਰਕਾਰੀ ਵਿਦਿਅਕ ਸੰਸਥਾਵਾਂ ਵਿੱਚ ਲੋਕਲ ਛੁੱਟੀ ਦਾ ਐਲਾਨ ਕੀਤਾ ਹੈ। ਪ੍ਰੰਤੂ ਇਸ ਦਿਨ ਬੋਰਡ, ਯੂਨੀਵਰਸਿਟੀ ੋਅਤੇ ਵਿਦਿਅਕ ਸੰਸਥਾਵਾਂ ਵੱਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ ਦੀ ਤਰ੍ਹਾਂ ਹੀ ਹੋਣਗੀਆਂ।
----------------------ਕੈਪਸ਼ਨ----
ਸ੍ਰੀ ਅਚਲੇਸ਼ਵਰ ਧਾਮ ਵਿਖੇ ਸਫਾਈ ਕਰਮਚਾਰੀਆਂ ਵਲੋਂ ਸਫਾਈ ਕੀਤੇ ਜਾਣ ਦਾ ਦ੍ਰਿਸ਼।
[Important News]$type=slider$c=4$l=0$a=0$sn=600$c=8
अधिक खबरे देखे .
-
टिहरी।। मदननेगी।। जिलाधिकारी टिहरी गढ़वाल के दिशा-निर्देशन में जनमानस की समस्याओं की शिकायतों के समाधान व निस्तारण हेतु आज उप तहस...
-
मथुरा/सौंख। रात करीब 2 बजे लोरिया गांव स्थित सौंख बिजली घर में 250 केवी का ट्रांसफार्मर चोरी करने का प्रयास उस समय हादसे में बदल गया, जब ट्...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
ਪਿੰਡ ਪਾਖਰਪੁਰਾ ਵਿਖੇ ਲਹਿੰਦੀ ਪੱਤੀ ਗੁਰਦੁਆਰਾ ਸਾਹਿਬ ਜੀ ਦੀ ਇਮਾਰਤ ਦਾ ਲੈਂਟਰ ਪਾਇਆ ਅੰਮ੍ਰਿਤਸਰ,23 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰ...
-
आशीष रावत मध्यप्रदेश....... नेशनल इंवेस्टिगेशन एजेंसी (एनआईए) ने प्रदेश की राजधानी भोपाल और रायसेन जिले में रविवार को छापे मारे, एनआईए न...
-
राज्य महिला आयोग की माननीया सदस्या श्रीमती सुजीता कुमारी द्वारा आज शाहजहांपुर जेल में बंद महिला बंदियों व उनके साथ रह रहे बच्चों का हालचाल ज...
-
यूपी बोर्ड की हाई स्कूल एवं इंटरमीडिएट की परीक्षा में शाहजहांपुर जेल के सभी बंदी सफल हुए तथा चार बंदियों में से तीन बंदी प्रथम श्रेणी में...
-
ॐ भूर्भुव: स्व: तत्सवितुर्वरेण्यं भर्गो देवस्य धीमहि धियो यो न: प्रचोदयात्। इंद्रियसंयम सुख-शांति का ठोस आधार आत्मसंयम स्वर्ग का द्वार ...
-
ਬਟਾਲਾ 5 ਜੁਲਾਈ(ਡਾ ਬਲਜੀਤ ਸਿੰਘ,ਨੀਰਜ ਸ਼ਰਮਾ, ਜਸਬੀਰ ਸਿੰਘ) ਸਿਵਲ ਸਰਜਨ ਗੁਰਦਾਸਪੁਰ ਡਾ ਜਸਵਿੰਦਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ ਐਮ ਓ ਡਾਕਟਰ ਲਖਬ...
-
ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਸਿੱਖਾਂ ਵਾਸਤੇ ਪ੍ਰੇਰਨਾ ਦਾ ਸੋਮਾ ਹੈ ਬਟਾਲਾ 14 ਜੂਨ (ਨੀਰਜ ਸ਼ਰਮਾ/ ਜਸਬੀਰ ਸਿੰਘ/ਡਾ ਬਲਜੀਤ ਸਿੰਘ ਢਡਿਆਲਾ)ਜਗਤ ਗੁਰੂ ਪਹਿਲ...

COMMENTS