ਸੈਮੀਨਾਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਦੇ ਕੰਮ ਕਾਜ ਦੀ ਜਾਣਕਾਰੀ ਦੇਣਾ:- ਡੀ.ਜੀ. ਸਿੰਘ।
ਡੀਐਲਐਡ ਸਾਲ ਦੂਜਾ ਦੇ ਵਿਦਿਆਰਥੀਆਂ ਦੀ 117 ਦਿਨਾਂ ਦੀ ਲਗੇਗੀ ਟੀਚਿੰਗ ਪਰੈਕਟਿਸ:- ਡੀ.ਜੀ ਸਿੰਘ।
ਗੁਰਦਾਸਪੁਰ, 3 ਅਕਤੂਬਰ (ਜਗਜੀਤ ਸਿੰਘ ਪੱਡਾ, ਜਸਬੀਰ ਸਿੰਘ) ਜ਼ਿਲ੍ਹਾ ਪਠਾਨਕੋਟ ਅਤੇ ਗੁਰਦਾਸਪੁਰ ਦੇ ਪ੍ਰਾਈਵੇਟ ਕਾਲਜਾਂ ਵਿੱਚ ਡੀਐਲਐਡ ਕਰ ਰਹੇ ਸਾਲ ਦੂਜਾ ਦੇ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਦੇ ਕੰਮ ਕਾਜ ਦੀ ਜਾਣਕਾਰੀ ਦੇਣ ਲਈ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਤਹਿਤ ਡਾਇਟ ਗੁਰਦਾਸਪੁਰ ਦੇ ਪ੍ਰਿੰਸੀਪਲ ਸੀ.ਵੀ. ਸਿੰਘ ਦੀ ਅਗਵਾਈ ਹੇਠ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਵੱਲੋਂ ਡਾਇਟ ਗੁਰਦਾਸਪੁਰ ਵਿੱਚ ਦੋ ਰੋਜ਼ਾ ਸੈਮੀਨਾਰ ਦੀ ਸ਼ੁਰੂਆਤ ਕੀਤੀ ਗਈ। ਸੈਮੀਨਾਰ ਦੇ ਪਹਿਲੇ ਦਿਨ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਠਾਨਕੋਟ ਡੀ.ਜੀ. ਸਿੰਘ, ਸ਼ਮੀਰ ਸ਼ਰਮਾ ਡੀਐਮ ਅੰਗਰੇਜ਼ੀ ਪਠਾਨਕੋਟ , ਵਨੀਤ ਮਹਾਜਨ ਜ਼ਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪਠਾਨਕੋਟ ਅਤੇ ਡਾਇਟ ਗੁਰਦਾਸਪੁਰ ਦੇ ਲੈਕਚਰਾਰ ਅਨੀਤਾ ਨੇ ਵਿਸ਼ੇਸ਼ ਤੌਰ ਤੇ ਪਹੁੰਚ ਕੇ ਸਿਖਿਆਰਥੀਆਂ ਅਧਿਆਪਕਾਂ ਨੂੰ ਸਕੂਲਾਂ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਉਣ ਲਈ ਪ੍ਰੇਰਿਤ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡੀਈਓ ਐਲੀਮੈਂਟਰੀ ਡੀ.ਜੀ. ਸਿੰਘ ਨੇ ਦੱਸਿਆ ਕਿ ਸਿਖਿਆਰਥੀ ਅਧਿਆਪਕਾਂ ਦੀ 10 ਅਕਤੂਬਰ ਤੋਂ ਲਗਭਗ 117 ਦਿਨਾਂ ਦੀ ਟੀਚਿੰਗ ਪਰੈਕਟਿਸ ਜ਼ਿਲ੍ਹਾ ਪਠਾਨਕੋਟ ਅਤੇ ਗੁਰਦਾਸਪੁਰ ਦੇ ਸਰਕਾਰੀ ਸਕੂਲਾਂ ਵਿੱਚ ਲਗ ਰਹੀ ਹੈ ਅਤੇ ਇਨ੍ਹਾਂ ਅਧਿਆਪਕਾਂ ਨੂੰ ਸਰਕਾਰੀ ਸਕੂਲਾਂ ਦੇ ਕੰਮਕਾਜ ਤੋਂ ਜਾਣੂ ਕਰਵਾਉਣ ਲਈ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਵੱਲੋਂ ਸੈਮੀਨਾਰ ਲਗਾਏ ਜਾ ਰਹੇ ਹਨ। ਅੱਜ ਸੈਮੀਨਾਰ ਦੇ ਪਹਿਲੇ ਦਿਨ ਜ਼ਿਲ੍ਹਾ ਪਠਾਨਕੋਟ ਦੇ ਰਿਸੋਰਸ ਪਰਸਨ ਸ਼ਾਮ ਲਾਲ ਸ਼ਰਮਾ, ਦੀਪਕ ਸੈਣੀ, ਬਿਸੰਬਰ ਦਾਸ ਅਤੇ ਰਾਜ ਕੁਮਾਰ ਵੱਲੋਂ ਸਿੱਖਿਆਰਥੀ ਅਧਿਆਪਕਾਂ ਨੂੰ ਵਿਭਾਗੀ ਨਿਯਮਾਂ ਅਤੇ ਪੜ੍ਹਾਉਣ ਦੀਆਂ ਨਵੀਆਂ ਤਕਨੀਕਾਂ ਤੋਂ ਜਾਣੂ ਕਰਵਾਇਆ ਗਿਆ ਹੈ।
ਤਾਂ ਜੋ ਉਹ ਭਵਿੱਖ ਵਿੱਚ ਵਧੀਆ ਅਧਿਆਪਕ ਬਣ ਸਕਣ ਅਤੇ ਵਿਦਿਆਰਥੀਆਂ ਨੂੰ ਵਧੀਆ ਸਿੱਖਿਆ ਦੇ ਸਕਣ।
ਇਸ ਮੌਕੇ ਤੇ ਲੈਕਚਰਾਰ ਨਰੇਸ਼ ਕੁਮਾਰ, ਸਹਾਇਕ ਜ਼ਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪਠਾਨਕੋਟ ਰਾਜੇਸ਼ ਸ਼ਰਮਾ, ਜ਼ਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਗੁਰਦਾਸਪੁਰ ਗਗਨਦੀਪ ਸਿੰਘ, ਜ਼ਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਪਠਾਨਕੋਟ ਬਲਕਾਰ ਅੱਤਰੀ ਆਦਿ ਹਾਜ਼ਰ ਸਨ।
ਫੋਟੋ ਕੈਪਸ਼ਨ:- ਸਿੱਖਿਆਰਥੀ ਅਧਿਆਪਕਾਂ ਨੂੰ ਪ੍ਰੇਰਿਤ ਕਰਦੇ ਹੋਏ ਡਿਪਟੀ ਡੀਈਓ ਐਲੀਮੈਂਟਰੀ ਪਠਾਨਕੋਟ ਡੀ.ਜੀ. ਸਿੰਘ।
[Important News]$type=slider$c=4$l=0$a=0$sn=600$c=8
अधिक खबरे देखे .
-
छत्तीसगढ़ टीचर्स एसोसिएशन ने शिक्षक से हुई मारपीट की निंदा की शिक्षक विजेंदर कुमार गुप्ता कोविड-19 की ड्यूटी में संलग्न थे। छत्तीसगढ़ टीचर्...
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
पंजाब के जिला बरनाला में थाना सिटी-1 की पुलिस ने शनिवार को जाली करंसी समेत दो मुस्लिम समुदाय के लोगों को गिरफ्तार किया है। पकड़े गए आरोपियों...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
॥ *ऐ री सखी, मैं शिव हो जाऊं* ॥ *ऐ री सखी, मैं शिव हो जाऊं* न पहनूं कोई कनक-अम्बर न धारूँ पीताम्बर रेशमी मैं तो मृगछाला ओढ़ इतराऊं *ऐ री ...
-
निकटवर्ती ग्राम बिदारा निवासी के समाजसेवी पूरणमल बुनकर को वंचित वर्ग के लिए शिक्षा में शून्य निवेश नवाचार के अंतर्गत शिक्षा की गुणवत्ता में...
-
शहर के अंदर साफ-सफाई को लेकर विधायक ने की नगर निगम अधिकारियों के साथ मीटिंग हर रोज शहर के अंदर की जाएगी साफ-सफाई --अमित विज पठानकोट 20 ज...
-
भारत के खिलाफ टी20 मैचोंके लिए विंडीज टीम घोषित पुसद:-भारत के साथ घरेलू सीरीज के लिए वेस्टइंडीज के चयनकर्ताओं ने अपनी टी20 टीम घोषित...
-
प्रेसनोट धोलापानी ग्राम पंचायत के ग्राम विकास अधिकारी पर ₹2000 रुपये का जुर्माना *श्याम सिंह सालवी आरटीआई एक्टिविस्ट ने पांच बिंदुओ...
-
विकासशील इंसान पार्टी के जुलूस में उमड़ा जनसैलाब, हजारों कार्यकर्ताओं ने निकाला विशाल जुलूस राजू दास कि गिरफ्तारी के लिए आंदोलन मुकेश साहनी...

COMMENTS