ਬਟਾਲਾ 1 ਨਵੰਬਰ ( ਬਲਜੀਤ ਸਿੰਘ .ਨੀਰਜ ਸ਼ਰਮਾ .ਜਸਬੀਰ ਸਿੰਘ ). ਪਜਾਬ ਸਰਕਾਰ ਵੱਲੋਂ ਲਗਾਤਾਰ ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚ ਪਰਾਲੀ ਨਾ ਸਾੜਨ ਨੂੰ ਲੈ ਕੇ ਅਪੀਲ ਕੀਤੀ ਜਾ ਰਹੀ ਹੈ, ਪਰ ਕਈ ਜ਼ਿਲ੍ਹਿਆਂ ਦੇ ਪਿੰਡਾਂ ਵਿੱਚ ਇਹ ਸਿਲਸਿਲਾ ਅਜੇ ਵੀ ਜਾਰੀ ਹੈ। ਕਿਸਾਨਾਂ ਨੇ ਇੱਥੋਂ ਤੱਕ ਕਹਿ ਦਿੱਤਾ ਹੈ ਕਿ ਉਨ੍ਹਾਂ ਨੂੰ ਸਰਕਾਰ ਵੱਲੋਂ ਕੀਤੀ ਸਖ਼ਤੀ ਦਾ ਕੋਈ ਡਰ ਨਹੀਂ ਹੈ।ਗੁਰਦਾਸਪੁਰ: ਪੰਜਾਬ ਸਰਕਾਰ ਵੱਲੋਂ ਲਗਾਤਾਰ ਕਿਸਾਨਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਆਪਣੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਨਾ ਲਗਾਉਣ, ਪਰ ਇਸਦੇ ਬਾਵਜੂਦ ਵੀ ਪੰਜਾਬ 'ਚ ਲਗਾਤਾਰ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਦਾ ਸਿਲਸਿਲਾ ਜਾਰੀ ਹੈ।ਗੁਰਦਾਸਪੁਰ ਦੇ ਕਸਬਾ ਨੌਸ਼ਹਿਰਾ ਮੱਝਾ ਸਿੰਘ ਵਿਖੇ ਵੀ ਕਿਸਾਨਾਂ ਵੱਲੋਂ ਆਪਣੇ ਖੇਤਾਂ ਵਿਚਲੀ ਪਰਾਲੀ ਨੂੰ ਅੱਗ ਲਗਾਈ ਗਈ ਹੈ। ਦੂਜੇ ਪਾਸੇ, ਕਿਸਾਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਪਰਾਲੀ ਨੂੰ ਸੰਭਾਲਣ ਲਈ ਕੋਈ ਢੁੱਕਵੇਂ ਪ੍ਰਬੰਧ ਨਹੀਂ ਕੀਤੇ ਅਤੇ ਨਾ ਹੀ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾ ਰਿਹਾ ਹੈ। ਇਸ ਲਈ ਕਿਸਾਨ ਪਰਾਲੀ ਨੂੰ ਅੱਗ ਲਗਾਉਣ ਲਈ ਮਜਬੂਰ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਸਾਰੇ ਵਾਅਦਿਆਂ ਤੋਂ ਮੁੱਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਨਾ ਤਾਂ ਪਰਾਲੀ ਨਾ ਜਲਾਉਣ ਲਈ ਮੁਆਵਜ਼ਾ ਮਿਲ ਰਿਹਾ ਹੈ ਅਤੇ ਨਾ ਹੀ ਅਜੇ ਤੱਕ ਉਨ੍ਹਾਂ ਦੇ ਕੋਲ ਪਰਾਲੀ ਨੂੰ ਸਾਂਭਣ ਲਈ ਕੋਈ ਸੰਦ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਿਰਫ਼ ਆਪਣੇ ਚਹੇਤਿਆਂ ਨੂੰ ਅਤੇ ਵੱਡੇ ਜ਼ਿਮੀਂਦਾਰਾਂ ਨੂੰ ਇਸ ਸੰਦ ਸਬਸਿਡੀ 'ਤੇ ਦਿੱਤੇ ਹਨ ਜਿਸ ਲਈ ਛੋਟਾ ਕਿਸਾਨ ਅੱਜ ਵੀ ਖੇਤਾਂ ਵਿੱਚ ਅੱਗ ਲਗਾਉਣ ਲਈ ਮਜਬੂਰ ਹੈ।ਪਰਾਲੀ ਨੂੰ ਅੱਗ ਲਗਾਉਣ ਦਾ ਸਿਲਸਿਲਾ ਜਾਰੀ
ਅੱਜ ਵੀ ਕਈ ਕਿਸਾਨਾਂ ਨੇ ਆਪਣੇ ਖੇਤਾਂ ਵਿਚ ਅੱਗ ਲਗਾਈ ਅਤੇ ਕਿਹਾ ਕਿ ਉਹ ਪੰਜਾਬ ਸਰਕਾਰ ਦੀ ਕਿਸੇ ਤਰ੍ਹਾਂ ਦੀ ਸਖ਼ਤੀ ਤੋਂ ਨਹੀਂ ਡਰਨਗੇ ਅਤੇ ਜੇਕਰ ਉਨ੍ਹਾਂ ਨੂੰ ਕੋਈ ਢੁੱਕਵਾਂ ਢੰਗ ਨਾ ਲੱਭਿਆ ਤਾਂ ਉਹ ਆਪਣੇ ਖੇਤਾਂ ਵਿੱਚ ਅੱਗ ਜ਼ਰੂਰ ਲਗਾਉਣਗੇ ਅਤੇ ਜੇਕਰ ਸਰਕਾਰ ਉਨ੍ਹਾਂ ਦੇ ਉੱਪਰ ਪਰਚੇ ਦਰਜ ਕਰੇਗੀ ਤਾਂ ਉਹ ਸਰਕਾਰ ਦਾ ਵੱਡੇ ਪੱਧਰ 'ਤੇ ਵਿਰੋਧ ਕਰਨਗੇ।
ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲਗਾਤਾਰ ਇਹ ਕੋਸ਼ਿਆਂ ਕੀਤੀਆਂ ਜਾ ਰਹੀਆਂ ਹਨ ਕਿ ਪੰਜਾਬ ਦੇ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਨਾ ਸਾੜਨ ਤਾਂ ਜੋ ਇਸ ਦੇ ਧੂੰਏ ਦੇ ਨਾਲ ਪ੍ਰਦੂਸ਼ਣ ਨਾ ਫੈਲ ਸਕੇ।ਇਸ ਲਈ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਨੂੰ ਪ੍ਰਭਾਵੀ ਢੰਗ ਨਾਲ ਰੋਕਣ ਦੀਆਂ ਕੋਸ਼ਿਸ਼ਾਂ ਤਹਿਤ ਅੱਜ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਪਰਾਲੀ ਸਾੜੇ ਜਾਣ ਵਾਲੇ ਸੰਭਾਵਿਤ ਇਲਾਕਿਆਂ ਵਿੱਚ ਅਜਿਹੀਆਂ ਘਟਨਾਵਾਂ ਉੱਤੇ ਕਾਬੂ ਪਾਊਣ ਦੇ ਲਈ ਹਦਾਇਤਾਂ ਵੀ ਜਾਰੀ ਕੀਤੀਆਂ ਹਨ।
[Important News]$type=slider$c=4$l=0$a=0$sn=600$c=8
अधिक खबरे देखे .
-
ਬਟਾਲਾ, 7 ਦਸੰਬਰ (ਨੀਰਜ ਸ਼ਰਮਾ, ਜਸਬੀਰ ਸਿੰਘ) - ਸਥਾਨਿਕ ਬਟਾਲੀਅਨ ਹੈੱਡ ਕੁਆਟਰ ਨੰ:2 ਵਿਖੇ ਆਈ.ਪੀ.ਐਸ. ਸ਼ਪੈਸ਼ਲ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਹੋਮ ਗਾਰਡਜ਼ ...
-
देवली : ग्राम पंचायत देवली गाँव में राजीव गांधी ग्रामीण ओलंपिक खेल कल. ग्राम पंचायत देवली गाँव में राज्य सरकार की बजट घोषणा के अनुसार राजीव ...
-
ਬਟਾਲਾ 8 ਅਗਸਤ ( ਬਲਜੀਤ ਸਿੰਘ ਨੀਰਜ ਸ਼ਰਮਾ. ਜਸਬੀਰ ਸਿੰਘ ) ਬੀਐੱਸਐੱਫ ਦੀ 121ਵੀਂ ਬਟਾਲੀਅਨ ਦੇ ਬੀਓਪੀ ਢੀਂਡਾ ਖੇਤਰ 'ਚ ਕਾਰਜਕਾਰੀ...
-
अग्रसेन परिवार ने किया गौशाला में चारा दान सोनभद्र। अग्रसेन परिवार द्वारा चलाए जा रहे हैं गौ सेवा अभियान के तहत रविवार को मकर सक...
-
ਜਲਦ ਹੋਣਗੀਆਂ ਸੈਂਟਰ ਹੈੱਡ ਟੀਚਰ ਦੀਆਂ ਤਰੱਕੀਆਂ : ਡੀ.ਈ.ਓ. ਐਲੀ: ਬਟਾਲਾ 05 ਅਕਤੂਬਰ ( ਡਾ ਬਲਜੀਤ ਸਿੰਘ ,ਨੀਰਜ ਸ਼ਰਮਾ) ਐਲੀਮੈਂਟਰੀ ਟੀਚਰਜ ਪੰਜਾਬ (ਰਜਿ:) ਜ਼...
-
किच्छा विधानसभा क्षेत्र की सभी तीनों जिला पंचायत सीट पर भारतीय जनता पार्टी के प्रत्याशी प्रतापपुर-संगीता देवी, लालपुर- हरविंदर कौर, कु...
-
राजस्थान आदरणीय भंवर जितेंद्र सिंह जी 18 अप्रैल 2019 को अलवर लोकसभा सीट से कांग्रेस प्रत्याशी के रूप में अपना नामांकन दाखिल करते हुय । ...
-
हॉटमिक्स प्लांट अन्यत्र शिफ्ट करने की मांग, शिफ्ट न होने पर होगा आंदोलन कंडीसौड ।। थौलधार ब्लाक के मठियाली से हॉटमिक्स प्लांट अन्यत्र शिफ्ट...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
ਬਟਾਲਾ 21ਅਗਸਤ( ਬਲਜੀਤ ਸਿੰਘ .ਨੀਰਜ ਸ਼ਰਮਾ. ਜਸਬੀਰ ਸਿੰਘ ) ਪੰਜਾਬ ਵਿਚ ਦੁਧਾਰੂ ਪਸ਼ੂਆ ਅੰਦਰ ਲੰਪੀ ਸਕਿਨ ਦੀ ਬਿਮਾਰੀ ਦਾ ਪ੍ਰਕੋ...

COMMENTS