ਅੱਗਫਾਇਰ ਬਿਰਗੇਡ ਦੀਆਂ ਛੇ ਗੱਡੀਆਂ ਨੇ ਪਾਇਆ ਅੱਗ 'ਤੇ ਕਾਬੂ,ਲੱਖਾਂ ਰੁਪਇਆ ਦਾ ਹੋਇਆ ਨੁਕਸਾਨ,
ਬਟਾਲਾ 09 ਨਵੰਬਰ( ਡਾ ਬਲਜੀਤ ਸਿੰਘ .ਨੀਰਜ ਸ਼ਰਮਾ. ਜਸਬੀਰ ਸਿੰਘ )
ਬਟਾਲਾ ਦੇ ਇੰਡਸਟਰੀ ਏਰੀਆ 'ਚ ਮੰਗਲਵਾਰ ਦੇਰ ਸ਼ਾਮ ਕਬਾੜ ਦੇ ਗੋਦਾਮ 'ਚ ਅਚਾਨਕ ਅੱਗ ਲੱਗ ਗਈ।ਅੱਗ ਦੀਆਂ ਲਪਟਾਂ ਇੰਨੀਆਂ ਵੱਧ ਰਹੀਆਂ ਸਨ ਕਿ ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਨੂੰ ਕਾਫੀ ਮੁਸ਼ੱਕਤ ਕਰਨੀ ਪਈ। ਅੱਗ 'ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਦੀ ਮਦਦ ਲਈ ਗਈ। ਅੱਗ ਤੇ ਕਾਬੂ ਪਾਉਣ ਤੱਕ ਲੱਖਾਂ ਰੁਪਈਆ ਦਾ ਨੁਕਸਾਨ ਹੋ ਚੁਕਿਆ ਸੀ ।
ਕਬਾੜ ਦੇ ਗੋਦਾਮ ਦੇ ਪੀੜਤ ਮਾਲਿਕ ਹਰਸ਼ ਅਗਰਵਾਲ ਵਾਸੀ ਟਿੱਬਾ ਬਾਜ਼ਾਰ ਬਟਾਲਾ ਨੇ ਦੱਸਿਆ ਕਿ ਉਹ ਕਰੀਬ 4 ਸਾਲਾਂ ਤੋਂ ਇੰਡਸਟਰੀ ਏਰੀਆ ਬਟਾਲਾ ਵਿੱਚ ਕਬਾੜ ਦਾ ਕੰਮ ਕਰ ਰਿਹਾ ਹੈ। ਉਨ੍ਹਾਂ ਦਾ ਉਕਤ ਉਦਯੋਗਿਕ ਖੇਤਰ ਵਿੱਚ ਕਬਾੜ ਦਾ ਵੱਡਾ ਗੋਦਾਮ ਹੈ। ਉਨ੍ਹਾਂ ਦੱਸਿਆ ਕਿ ਗੋਦਾਮ ਦੀ ਛੱਤ ਨਹੀਂ ਹੈ, ਜਿਸ ਕਾਰਨ ਮੰਗਲਵਾਰ ਦੀ ਰਾਤ ਨੂੰ ਆਲੇ-ਦੁਆਲੇ ਦੇ ਲੋਕਾਂ ਵੱਲੋਂ ਆਤਿਸ਼ਬਾਜ਼ੀ ਚਲਾਏ ਜਾਣ ਕਾਰਨ ਅੱਗ ਲੱਗ ਗਈ, ਹੋ ਸਕਦਾ ਹੈ ਕਿ ਆਤਿਸ਼ਬਾਜ਼ੀ ਦੀ ਚੰਗਿਆੜੀ ਕਾਰਨ ਅੱਗ ਲੱਗੀ ਹੋਵੇ। ਉਨ੍ਹਾਂ ਦੱਸਿਆ ਕਿ ਅੱਗ ਲੱਗਣ ਕਾਰਨ ਉਨ੍ਹਾਂ ਦਾ 5 ਲੱਖ ਰੁਪਏ ਦੇ ਕਰੀਬ ਦਾ ਨੁਕਸਾਨ ਹੋਇਆ ਹੈ। ਇਸ ਦੇ ਨਾਲ ਹੀ ਸਾਮਾਨ ਦੀ ਢੋਆ-ਢੁਆਈ ਲਈ ਰੱਖਿਆ 407 ਵਾਹਨ ਵੀ ਸੜ ਗਿਆ ਹੈ। ਉਸ ਨੇ ਦੱਸਿਆ ਕਿ ਉਹ ਇਸ ਤੋਂ ਇਲਾਵਾ ਕੋਈ ਹੋਰ ਕੰਮ ਨਹੀਂ ਕਰਦਾ। ਇਕ ਤਰ੍ਹਾਂ ਨਾਲ ਉਨ੍ਹਾਂ ਦੀ ਰੋਜ਼ੀ-ਰੋਟੀ ਖੁਸ ਗਈ ਹੈ ਅਤੇ ਹੁਣ ਪਰਿਵਾਰ ਦਾ ਗੁਜ਼ਾਰਾ ਚਲਾਉਣਾ ਮੁਸ਼ਕਲ ਹੋ ਜਾਵੇਗਾ। ਇਸ ਘਟਨਾ ਨੂੰ ਲੈਕ ਮੌਕੇ ਤੇ ਪਹੁੰਚੇ ਬਟਾਲਾ ਫਾਇਰ ਬਿਰਗੇਡ ਦੇ ਅਧਿਕਾਰੀ ਸਤਿੰਦਰ ਸਿੰਘ ਨੇ ਦੱਸਿਆ ਕਿ ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਪਰ ਅੱਗ ਇੰਨੀ ਜ਼ਿਆਦਾ ਸੀ ਕਿ ਫਾਇਰ ਬ੍ਰਿਗੇਡ ਨੂੰ ਅੱਗ 'ਤੇ ਕਾਬੂ ਪਾਉਣ ਲਈ ਕਾਫੀ ਮੁਸ਼ੱਕਤ ਕਰਨੀ ਪਈ। ਬਟਾਲਾ ਸਮੇਤ ਗੁਰਦਾਸਪੁਰ ਅਤੇ ਅਮ੍ਰਿਤਸਰ ਤੋਂ ਵੀ ਫਾਇਰ ਬਿਰਗੇਡ ਦੀਆਂ ਗੱਡੀਆਂ ਮੰਗਵਾਉਣੀਆ ਪਾਈਆ ,,,ਫਿਲਹਾਲ ਅੱਗ ਤੇ ਕਾਬੂ ਪਾ ਲਿਆ ਗਿਆ ਹੈ।
[Important News]$type=slider$c=4$l=0$a=0$sn=600$c=8
अधिक खबरे देखे .
-
कडींसौड़/कमांद।। ईश्वर का बोध अर्थात ब्रह्मज्ञान ही सर्व श्रेष्ठ ज्ञान है मानव शरीर पाकर भी परमात्मा से अनभिज्ञ रहना वास्तव में ...
-
कण्डीसौड़।। विधानसभा अध्यक्ष श्रीमती रितु भूषण खण्डूड़ी के गंगोत्री से नई टिहरी जाते हुए कण्डीसौड़ के विकासखण्ड सभागार में भाजपा...
-
कुंभलगढ़ विधायक सुरेंद्र सिंह राठौड़ के 61 वें जन्मदिन पर आमेट के घोसुंडी पंचायत पूर्व सरपंच कान सिंह चौहान ने चांदी की तलवार दे कर शुभकामन...
-
मुख्यमंत्री पुष्कर सिंह धामी ने कहा की मुझे गौ सेवक पूज्य संत श्री महाराज जी का आशीर्वाद हर जगह प्राप्त होता है चिन्यालीसौड़।। म...
-
थौलधार।। उत्तराखंड कांग्रेस के प्रदेश अध्यक्ष करण महारा के जनसंपर्क अभियान के अंतर्गत आज विकासखंड थौलधार के कंडीसौड बाजार में का...
-
भीलवाड़ा जिले के गंगापुर स्थित गोवलिया गांव में चोरी की वारदात देवेंद्र कुमार टाक पिता ओम प्रकाश टाक निवासी गोवलिया के घर में रात को हुई चो...
-
12 जून को 'बाल विधान सभा' का सत्र बच्चे अलग-अलग भूमिकाएं निभाते हुए एक दिन के लिए सदन चलाएंगे।राजकीय वरिष्ठ माध्यमिक विद्यालय लानाच...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
खबर.....यात्रियों से भरी बस पलटी एक दर्जन से अधिक यात्री हुए घायल बस के पलटते ही मची अफरा तफरी बस की खिडकियो के शीशे तोड कर यात्रियों को बा...
-
राजसमंद.5 जून 2023 विश्व पर्यावरण दिवस के शुभ अवसर पर राजसमंद पर्यावरण संरक्षण के जिला संयोजक बद्री लाल माली एवं राजनगर क्षेत्र के समस्त व्य...
COMMENTS