ਬਟਾਲਾ, 18 ਨਵੰਬਰ
(ਡਾ ਬਲਜੀਤ ਸਿੰਘ .ਨੀਰਜ ਸਰਮਾ.ਜਸਬੀਰ ਸਿੰਘ )- ਸਿਟੀ ਰੋਡ ਬਟਾਲਾ 'ਚ ਦੁਕਾਨਦਾਰਾਂ ਵਲੋਂ ਆਪਣੀਆਂ ਦੁਕਾਨਾਂ ਅੱਗੇ ਜਿੱਥੇ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ, ਉੱਥੇ ਦੁਕਾਨਾਂ ਅੱਗੇ ਖੜੇ ਗਾਹਕਾਂ ਦੇ ਵਾਹਨ ਰਾਹਗੀਰਾਂ ਦੇ ਲੰਘਣ ਲਈ ਪ੍ਰੇਸ਼ਾਨੀ ਦਾ ਸਬੱਬ ਬਣ ਰਹੇ ਹਨ | ਸਥਾਨਕ ਗਾਂਧੀ ਚੌਕ ਤੋਂ ਲੈ ਕੇ ਨਹਿਰੂ ਗੇਟ ਤੱਕ ਕਈ ਵਾਰ ਲੰਮਾ ਜਾਮ ਲੱਗਾ ਰਹਿੰਦਾ ਹੈ | ਸੜਕ ਦੇ ਦੋਵੇਂ ਪਾਸੇ ਦੁਕਾਨਦਾਰਾਂ ਨੇ ਇਕ ਤਾਂ ਆਪਣੀਆਂ ਦੁਕਾਨਾਂ ਦਾ ਸਾਮਾਨ ਬਾਹਰ ਸੜਕ 'ਤੇ ਰੱਖਿਆ ਹੁੰਦਾ ਹੈ ਤੇ ਦੂਜਾ ਦੁਕਾਨਾਂ ਦੇ ਬਾਹਰ ਗਾਹਕਾਂ ਦੇ ਮੋਟਰਸਾਈਕਲ ਵੱਡੀ ਤਾਦਾਦ ਵਿਚ ਲੱਗੇ ਨਜ਼ਰ ਆਉਂਦੇ ਹਨ | ਸਿਟੀ ਰੋਡ ਦੇ ਬਾਜ਼ਾਰ ਵਿਚ ਕੱਪੜੇ ਦੀਆਂ ਵੱਡੀਆਂ ਦੁਕਾਨਾਂ ਅੱਗੇ 10-10 ਫੁੱਟ ਤੱਕ ਨਾਜਾਇਜ਼ ਕਬਜ਼ੇ ਵੇਖਣ ਨੂੰ ਮਿਲਦੇ ਹਨ | ਇਸ ਰੋਡ ਤੋਂ ਲੰਘਣ ਵਾਲੇ ਰਾਹਗੀਰਾਂ ਨੇ ਕਿਹਾ ਕਿ ਸੜਕਾਂ 'ਤੇ ਹੋਏ ਨਾਜਾਇਜ਼ ਕਬਜ਼ਿਆਂ ਕਾਰਨ ਸ਼ਹਿਰ ਵਿਚੋਂ ਲੰਘਣਾ ਬਹੁਤ ਹੀ ਮੁਸ਼ਕਿਲ ਹੈ, ਪਰ ਪੁਲਿਸ ਪ੍ਰਸ਼ਾਸਨ ਤੇ ਨਗਰ ਨਿਗਮ ਵਲੋਂ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ | ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਦੁਕਾਨਾਂ ਅੱਗੋਂ ਨਾਜਾਇਜ਼ ਕਬਜ਼ੇ ਹਟਾਏ ਜਾਣ | ਜਦ ਇਸ ਸਬੰਧੀ ਬਟਾਲਾ ਟ੍ਰੈਫਿਕ ਪੁਲਿਸ ਇੰਚਾਰਜ ਹਰਜੀਤ ਸਿੰਘ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਨਗਰ ਨਿਗਮ ਦੇ ਇੰਸਪੈਕਟਰ ਬਲਰਾਜ ਸਿੰਘ ਤੇ ਮੁਲਾਜ਼ਮ ਜੰਬਾ ਦੇ ਸਹਿਯੋਗ ਨਾਲ ਸ਼ਹਿਰ ਵਿਚ ਨਾਜਾਇਜ਼ ਕਬਜ਼ੇ ਹਟਾਉਣ ਲਈ ਵਿਸ਼ੇਸ ਮੁਹਿੰਮ ਚਲਾਈ ਹੋਈ ਹੈਅਤੇ ਵਾਹਨ ਚਾਲਕਾਂ ਨਾਲ ਵਿਸ਼ੇਸ਼ ਮੀਟਿੰਗਾਂ ਕਰਕੇ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਵੀ ਕੀਤਾ ਜਾ ਰਿਹਾ ਹੈ ਅਤੇ ਅੱਜ ਸਿਟੀ ਰੋਡ 'ਤੇ ਨਾਜਾਇਜ਼ ਕਬਜ਼ਾ ਕਰਨ ਵਾਲੇ ਦੁਕਾਨਦਾਰਾਂ ਦੇ 10-12 ਚਲਾਨ ਵੀ ਕੱਟੇ ਹਨ ਅਤੇ ਕਈਆਂ ਨੂੰ ਹਦਾਇਤਾਂ ਕੀਤੀਆਂ ਹਨ ਕਿ ਸੜਕਾਂ ਤੋਂ ਆਪਣਾ ਸਾਮਾਨ ਹਟਾਇਆ ਜਾਵੇ | ਉਨ੍ਹਾਂ ਕਿਹਾ ਕਿ ਸੜਕ 'ਤੇ ਨਾਜਾਇਜ਼ ਕਬਜ਼ਿਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ 'ਤੇ ਕਾਰਵਾਈ ਕੀਤੀ ਜਾਵੇਗੀ |
punjab
[Important News]$type=slider$c=4$l=0$a=0$sn=600$c=8
अधिक खबरे देखे .
-
कण्डीसौड़।। थाना छाम क्षेत्र के एक गाँव की एक महिला द्वारा थाना छाम में अपने साथ पच्चीस लाख रुपये साइबर ठगी का मामला दर्ज कराया है।जिससे जिल...
-
कण्डीसौड़।। छाम-मैण्डखाल मोटर मार्ग पर इडियान में सड़क पर तालाब में तब्दील हो गए गढ्ढों को लेकर प्रगति मीडिया ने समाचार प्रशारित किया था,जिस...
-
उत्तरकाशी।।उत्तरकाशी जिले के धरासू थाना से कुछ दूर आगे मरगांव जाने वाली रोड के पास ऑल वेदर प्रोजेक्ट के अंतर्गत कटिंग का कार्य चल रहा था। जह...
-
टिहरी।।तिवाड़ गांव टिहरी मे करवाई जा रही वाड वाचिंग ट्रेनिंग। थौलधार।।सरकार द्वारा टिहरी के तिवाड़ गांव को पर्यटन गांव घोषित किया...
-
थाना कंडीसौड़ क्षेत्र के नगुण भवान मार्ग पर एक वाहन हुआ दुर्घटनाग्रसत। कण्डीसौड़।। देहरादून से चिन्यालीसौड़ जा रहा पिकअप वाहन नग...
-
स्योहारा।अचानक शुरू हुए गर्मी के एहसास को आज शुरू हुई बारिश व ठंडी हवाओं ने फिर बदल डाला. स्योहारा ।अचानक शुरू हुए गर्मी के एहसास को आज शुरू...
-
टिहरी।। जिलाधिकारी टिहरी गढ़वाल डॉ.सौरभ गहरवार द्वारा आज अपने कार्यालय कक्ष में जनता मिलन कार्यक्रम के तहत जनता की समस्याएं सुनी गई। ...
-
स्योहारा। पुलिस अधीक्षक बिजनौर नीरज कुमार जादौन ने थाना स्योहारा का औचक निरीक्षण किया। स्योहारा। पुलिस अधीक्षक बिजनौर नीरज कुमार जादौन ने थ...
-
राजस्थान मेहंदीपुर बालाजी के पास उदयपुरा गांव में आज गणगौर का त्योहार बड़ी धूमधाम से मनाया गया. नन्ही मुन्नी बच्चियों के साथ दूल्हा दुल्...
-
पश्चिम उत्तर प्रदेश उद्योग व्यापार मंडल के अध्यक्ष आसिफ रईस ने चलाया सदस्यता अभियान. व्यापार मंडल के अध्यक्ष आसिफ रईस लगातार व्यापारियों को ...
COMMENTS