ਬਾਲ ਦਿਵਸ ਮੌਕੇ ਸਰਕਾਰੀ ਸਕੂਲਾਂ ਵਿੱਚ ਕਰਵਾਈਆਂ ਗਈਆਂ ਵੱਖ-ਵੱਖ ਗਤੀਵਿਧੀਆਂ
ਗੁਰਦਾਸਪੁਰ 14 ਨਵੰਬਰ ( ਜਗਜੀਤ ਸਿੰਘ ਪੱਡਾ,ਨੀਰਜ ਸ਼ਰਮਾ, ਜਸਬੀਰ ਸਿੰਘ)
ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਹਰਪਾਲ ਸਿੰਘ ਸੰਧਾਵਾਲੀਆ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਅਮਰਜੀਤ ਸਿੰਘ ਭਾਟੀਆ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਬਾਲ ਦਿਵਸ ਮਨਾਇਆ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਡੀ.ਈ.ਓ. ਸੈਕੰ: ਹਰਪਾਲ ਸਿੰਘ ਸੰਧਾਵਾਲੀਆ ਅਤੇ ਡੀ.ਈ.ਓ. ਐਲੀ: ਅਮਰਜੀਤ ਸਿੰਘ ਭਾਟੀਆ ਨੇ ਦੱਸਿਆ ਕਿ ਸਿੱਖਿਆ ਵਿਭਾਗ, ਪੰਜਾਬ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹੇ ਦੇ ਸਾਰੇ ਪ੍ਰਾਇਮਰੀ, ਹਾਈ , ਸੈਕੰਡਰੀ ਸਕੂਲਾਂ ਵਿੱਚ ਬਾਲ ਦਿਵਸ ਮੌਕੇ ਸਮਾਗਮ ਕਰਵਾਏ ਗਏ, ਜਿਸ ਵਿੱਚ ਸਾਰੇ ਸਰਕਾਰੀ ਸਕੂਲਾਂ ਵੱਲੋਂ ਸਲਾਨਾ ਸਕੂਲ ਮੈਗਜ਼ੀਨ ਜਾਰੀ ਕੀਤੇ ਗਏ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਕੂਲ ਮੈਗਜ਼ੀਨਾਂ ਵਿੱਚ ਵਿੱਚ ਅਧਿਆਪਕਾਂ ਅਤੇ ਵਿਦਿਆਰਥੀਆਂ ਦੁਆਰਾ ਲਿਖੀਆਂ ਸਾਹਿਤਕ ਰਚਨਾਵਾਂ ਨੂੰ ਸ਼ਾਮਲ ਕੀਤਾ ਗਿਆ। ਇਸ ਦੇ ਨਾਲ ਨਾਲ ਬੱਚਿਆਂ ਦੀਆਂ ਵੱਖ-ਵੱਖ ਗਤੀਵਿਧੀਆਂ ਵੀ ਕਰਵਾਈਆਂ ਗਈਆਂ, ਜਿਸ ਵਿੱਚ ਬੱਚਿਆਂ ਵੱਲੋਂ। ਉਤਸੁਕਤਾ ਨਾਲ ਭਾਗ ਲਿਆ ਗਿਆ। ਇਸ ਮੌਕੇ ਡਿਪਟੀ ਡੀ.ਈ.ਓ. ਸੈਕੰ: ਲਖਵਿੰਦਰ ਸਿੰਘ ਅਤੇ ਡਿਪਟੀ ਡੀ.ਈ.ਓ. ਐਲੀ: ਬਲਬੀਰ ਸਿੰਘ ਨੇ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਅਜਿਹੇ ਉਪਰਾਲੇ ਬੱਚਿਆਂ ਦਾ ਸਰਵਪੱਖੀ ਵਿਕਾਸ ਕਰਦੇ ਹਨ ਅਤੇ ਸਮੇਂ ਸਮੇਂ ਤੇ ਇਹੋ ਜਿਹੇ ਉਪਰਾਲੇ ਕੀਤੇ ਜਾਣੇ ਚਾਹੀਦੇ ਹਨ ਤਾਂ ਜੋ ਬੱਚਿਆਂ ਵਿੱਚ ਸਾਹਿਤਕ ਰੁਚੀ ਪ੍ਰਫੁੱਲਿਤ ਹੋ ਸਕੇ। ਇਸ ਦੌਰਾਨ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ , ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ , ਮੀਡੀਆ ਟੀਮ ਸਿੱਖਿਆ ਵਿਭਾਗ ਤੇ ਪੜ੍ਹੋ ਪੰਜਾਬ ਪੜਾਓ ਪੰਜਾਬ ਟੀਮ ਵੱਲੋਂ ਵੱਖ-ਵੱਖ ਸਕੂਲ ਵਿਜਟ ਕਰਕੇ ਬੱਚਿਆਂ ਅਤੇ ਅਧਿਆਪਕਾਂ ਨੂੰ ਬਾਲ ਦਿਵਸ ਦੀਆਂ ਸ਼ੁਭਕਾਮਨਾਵਾ ਦਿੱਤੀਆਂ। ਇਸ ਮੌਕੇ ਸਿੱਖਿਆ ਸੁਧਾਰ ਟੀਮ ਮੈਂਬਰ ਪ੍ਰਿੰਸੀਪਲ ਸੁਰਿੰਦਰ ਕੁਮਾਰ , ਕਮਲ ਕੁਮਾਰ , ਦਲਜੀਤ ਸਿੰਘ , ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਸਿੱਖਿਆ ਵਿਭਾਗ ਗਗਨਦੀਪ ਸਿੰਘ , ਪੜ੍ਹੋ ਪੰਜਾਬ ਜ਼ਿਲ੍ਹਾ ਕੋਆਰਡੀਨੇਟਰ ਲਖਵਿੰਦਰ ਸਿੰਘ ਸ਼ੇਖੋ , ਸਹਾਇਕ ਕੋਆਰਡੀਨੇਟਰ ਵਿਕਾਸ ਸ਼ਰਮਾ, ਨਿਸਚਿੰਤ ਕੁਮਾਰ , ਡੀ.ਐਮ. ਗੁਰਨਾਮ ਸਿੰਘ , ਡੀ.ਐਮ. ਨਰਿੰਦਰ ਸਿੰਘ , ਡੀ.ਐਮ. ਗੁਰਵਿੰਦਰ ਸਿੰਘ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
छत्तीसगढ़ टीचर्स एसोसिएशन ने शिक्षक से हुई मारपीट की निंदा की शिक्षक विजेंदर कुमार गुप्ता कोविड-19 की ड्यूटी में संलग्न थे। छत्तीसगढ़ टीचर्...
-
पंजाब के जिला बरनाला में थाना सिटी-1 की पुलिस ने शनिवार को जाली करंसी समेत दो मुस्लिम समुदाय के लोगों को गिरफ्तार किया है। पकड़े गए आरोपियों...
-
विकासशील इंसान पार्टी के जुलूस में उमड़ा जनसैलाब, हजारों कार्यकर्ताओं ने निकाला विशाल जुलूस राजू दास कि गिरफ्तारी के लिए आंदोलन मुकेश साहनी...
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
प्रेसनोट धोलापानी ग्राम पंचायत के ग्राम विकास अधिकारी पर ₹2000 रुपये का जुर्माना *श्याम सिंह सालवी आरटीआई एक्टिविस्ट ने पांच बिंदुओ...
-
निकटवर्ती ग्राम बिदारा निवासी के समाजसेवी पूरणमल बुनकर को वंचित वर्ग के लिए शिक्षा में शून्य निवेश नवाचार के अंतर्गत शिक्षा की गुणवत्ता में...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
शहर के अंदर साफ-सफाई को लेकर विधायक ने की नगर निगम अधिकारियों के साथ मीटिंग हर रोज शहर के अंदर की जाएगी साफ-सफाई --अमित विज पठानकोट 20 ज...
-
भारत के खिलाफ टी20 मैचोंके लिए विंडीज टीम घोषित पुसद:-भारत के साथ घरेलू सीरीज के लिए वेस्टइंडीज के चयनकर्ताओं ने अपनी टी20 टीम घोषित...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...

COMMENTS