ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਵਿੱਚ ਨੰਨ੍ਹੇ ਉਸਤਾਦਾਂ ਨੇ ਕੀਤੀਆਂ ਕਮਾਲਾਂ
ਖੇਡਾਂ ਦਾ ਬੱਚਿਆਂ ਦੇ ਸਰਬਪੱਖੀ ਵਿਕਾਸ ਵਿੱਚ ਵਿਸ਼ੇਸ਼ ਯੋਗਦਾਨ- ਡੀ.ਈ.ਓ. ਭਾਟੀਆ
ਬਟਾਲਾ/ ਨਿੱਕੇ ਘੁੰਮਣ 12 ਨਵੰਬਰ (ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ, ਜਸਬੀਰ ਸਿੰਘ)
ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਦੀ ਅਗਵਾਈ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਅਮਰਜੀਤ ਸਿੰਘ ਭਾਟੀਆ ਅਤੇ ਬਲਬੀਰ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਦੀ ਰਹਿਨੁਮਾਈ ਹੇਠ ਗੁਰਦਾਸਪੁਰ ਜ਼ਿਲ੍ਹੇ ਦੀਆਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਘੁੰਮਣ ਖੁਰਦ ਦੇ ਖੇਡ ਮੈਦਾਨ ਵਿੱਚ ਸ਼ਾਨੋ ਸ਼ੌਕਤ ਨਾਲ ਸੰਪੰਨ ਹੋ ਗਈਆਂ। ਇਸ ਮੌਕੇ ਅੱਜ ਬੱਚਿਆਂ ਨੂੰ ਆਸ਼ੀਰਵਾਦ ਦੇਣ ਅਤੇ ਹੌਂਸਲਾ ਅਫਜ਼ਾਈ ਕਰਨ ਲਈ ਬਾਬਾ ਅਮਰੀਕ ਸਿੰਘ ਨਿੱਕੇ ਘੁੰਮਣਾ ਵਾਲੇ , ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਅਮਰਜੀਤ ਸਿੰਘ ਭਾਟੀਆ ਅਤੇ ਬਲਬੀਰ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਵਿਸ਼ੇਸ਼ ਤੌਰ ਤੇ ਪਹੁੰਚੇ। ਉਨ੍ਹਾਂ ਵੱਲੋਂ ਵੱਖ-ਵੱਖ ਟੀਮਾਂ ਦੇ ਖਿਡਾਰੀਆਂ ਨਾਲ ਜਾਣ-ਪਹਿਚਾਣ ਕੀਤੀ ਅਤੇ ਸ਼ੋ ਮੈਚ ਦਾ ਅਨੰਦ ਮਾਣਿਆ ।ਡੀ.ਈ.ਓ. ਭਾਟੀਆ ਨੇ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਦਾ ਵਿਦਿਆਰਥੀ ਜੀਵਨ ਵਿੱਚ ਬਹੁਤ ਹੀ ਮਹੱਤਵ ਹੈ ਅਤੇ ਖੇਡਾਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿੱਚ ਵਿਸ਼ੇਸ਼ ਯੋਗਦਾਨ ਪਾਉਂਦੀਆਂ ਹਨ। ਉਨ੍ਹਾਂ ਜੇਤੂ ਟੀਮਾਂ ਨੂੰ ਮੁਬਾਰਕਬਾਦ ਦਿੰਦੇ ਹੋਏ ਭਵਿੱਖ ਲਈ ਸ਼ੁਭਇੱਛਾਵਾਂ ਦਿੱਤੀਆ। ਇਸ ਮੌਕੇ ਡਿਪਟੀ ਡੀ.ਈ.ਓ. ਐਲੀ: ਬਲਬੀਰ ਸਿੰਘ ਨੇ ਕਿਹਾ ਕਿ ਖੇਡਾਂ ਮਨੁੱਖ ਨੂੰ ਸਮਾਜ ਵਿੱਚ ਵਿਚਰਨਾ ਸਿਖਾਉਦੀਆਂ ਹਨ ਅਤੇ ਬੱਚਿਆਂ ਨੂੰ ਬਚਪਨ ਤੋਂ ਹੀ ਖੇਡਾਂ ਨਾਲ ਜੋੜਨਾ ਚਾਹੀਦਾ ਹੈ ਤਾਂ ਜੋ ਨਰੋਏ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਇਸ ਦੌਰਾਨ ਹਾਜ਼ਰ ਸਖਸੀਅਤਾਂ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਅਤੇ ਸਰਟੀਫੀਕੇਟ ਦੇ ਕੇ ਸਨਮਾਨਿਤ ਕੀਤਾ। ਸਕੂਲ ਸਿੱਖਿਆ ਵਿਭਾਗ ਦੇ ਜਿਲ੍ਹਾ ਮੀਡੀਆ ਕੋਆਰਡੀਨੇਟ ਗਗਨਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਵਿੱਚ ਕਬੱਡੀ ਨੈਸ਼ਨਲ, ਕਬੱਡੀ ਸਰਕਲ, ਖੋ-ਖੋ, ਰੱਸਾਕਸੀ, ਫੁੱਟਬਾਲ , ਸ਼ਾਟਪੁੱਟ , ਸਕੇਟਿੰਗ, ਐਥਲੈਟਿਕਸ, ਕੁਸ਼ਤੀ, ਸ਼ਤਰੰਜ, ਬੈਡਮਿੰਟਨ, ਯੋਗਾ, ਕਰਾਟੇ, ਜਿਮਨਾਸਟਿਕ ਆਦਿ ਦੇ ਮੁਕਾਬਲੇ ਕਰਵਾਏ ਗਏ ਹਨ। ਇਸ ਮੌਕੇ ਸੁਖਦੇਵ ਸਿੰਘ ਅਤੇ ਰਾਜਵਿੰਦਰਪਾਲ ਕੌਰ ਵੱਲੋਂ ਸਟੇਜ ਦੀ ਕਾਰਵਾਈ ਬਾਖੂਬੀ ਨਿਭਾਈ ਗਈ। ਉਵਰਆਲ ਟਰਾਫੀ ਬਲਾਕ ਬਟਾਲਾ 1 ਨੇ ਜਿੱਤੀ। ਇਸ ਦੌਰਾਨ ਨਵਦੀਪ ਸਿੰਘ ਬੀ.ਐਮ. , ਖੇਡ ਕਮੇਟੀ ਦੇ ਇੰਚਾਰਜ ਲਖਵਿੰਦਰ ਸਿੰਘ ਸ਼ੇਖੋ , ਅਨੁਸ਼ਾਸਨੀ ਕਮੇਟੀ ਦੇ ਮੈਂਬਰ ਬੀ.ਪੀ.ਈ.ਓ. ਬਲਵਿੰਦਰ ਸਿੰਘ ਗਿੱਲ, ਬੀ.ਪੀ.ਈ.ਓ.ਪੋਹਲਾ ਸਿੰਘ , ਬੀ.ਪੀ.ਈ.ਓ. ਜਸਵਿੰਦਰ ਸਿੰਘ , ਬੀ.ਐਸ.ਓ. ਨਵਜੋਤ ਕੌਰ , ਵਰਿੰਦਰ ਕੌਰ , ਹਰਪ੍ਰੀਤ ਸਿੰਘ , ਬੀ.ਪੀ.ਈ.ਓ. ਪਰਲੋਕ ਸਿੰਘ , ਬੀ.ਪੀ.ਈ.ਓ. ਰਾਕੇਸ਼ ਕੁਮਾਰ, ਬੀ.ਪੀ.ਈ.ਓ. ਤਰਸੇਮ ਸਿੰਘ , ਬੀ.ਪੀ.ਈ.ਓ. ਗੁਰਇੱਕਬਾਲ ਸਿੰਘ , ਬੀ.ਪੀ.ਈ.ਓ. ਨੀਰਜ ਕੁਮਾਰ, ਬੀ.ਪੀ.ਈ.ਓ. ਕੁਲਬੀਰ ਕੌਰ , ਬੀ.ਪੀ.ਈ.ਓ. ਸ਼ੁਦੇਸ਼ ਖੰਨਾ , ਕਮੇਟੀ ਮੈਂਬਰ ਮੀਡੀਆ ਕੋਆਰਡੀਨੇਟਰ ਗਗਨਦੀਪ ਸਿੰਘ , ਜਸਪਿੰਦਰ ਸਿੰਘ , ਉਂਕਾਰ ਸਿੰਘ , ਨਵਰੂਪ ਸਿੰਘ ਘੁੰਮਣ , ਬੀ.ਐਸ.ਓ. ਰਾਜਵਿੰਦਰ ਸਿੰਘ ਬਾਜਵਾ , ਰੁਪਿੰਦਰਜੀਤ ਕੌਰ , ਰਛਪਾਲ ਸਿੰਘ ਉਦੋਕੇ, ਬਲਜਿੰਦਰ ਸਿੰਘ ਬੱਲ, ਸੱਤਪਾਲ , ਰਵਿੰਦਰ ਸਿੰਘ ਜੈਤੋਸਰਜਾ , ਵਿਨੋਦ ਕੁਮਾਰ , ਉਂਕਾਰ ਸਿੰਘ, ਹਰਜਿੰਦਰ ਸਿੰਘ , ਪੂਨਮਜੋਤ ਕੌਰ , ਅਮਰੀਕ ਸਿੰਘ , ਰਾਜਵਿੰਦਰ ਸਿੰਘ , ਰਾਜਦੀਪ ਸਿੰਘ , ਮਨਦੀਪ ਸਿੰਘ , ਹਰਪ੍ਰੀਤ ਸਿੰਘ ਬੱਬੇਹਾਲੀ , ਹੀਰਾ ਸਿੰਘ, ਸਤਨਾਮ ਸਿੰਘ ਗਾਲੋਵਾਲ ਸਮੇਤ ਵੱਖ-ਵੱਖ ਬਲਾਕਾਂ ਦੇ ਅਧਿਆਪਕ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
ਬਟਾਲਾ, 7 ਦਸੰਬਰ (ਨੀਰਜ ਸ਼ਰਮਾ, ਜਸਬੀਰ ਸਿੰਘ) - ਸਥਾਨਿਕ ਬਟਾਲੀਅਨ ਹੈੱਡ ਕੁਆਟਰ ਨੰ:2 ਵਿਖੇ ਆਈ.ਪੀ.ਐਸ. ਸ਼ਪੈਸ਼ਲ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਹੋਮ ਗਾਰਡਜ਼ ...
-
देवली : ग्राम पंचायत देवली गाँव में राजीव गांधी ग्रामीण ओलंपिक खेल कल. ग्राम पंचायत देवली गाँव में राज्य सरकार की बजट घोषणा के अनुसार राजीव ...
-
ਬਟਾਲਾ 8 ਅਗਸਤ ( ਬਲਜੀਤ ਸਿੰਘ ਨੀਰਜ ਸ਼ਰਮਾ. ਜਸਬੀਰ ਸਿੰਘ ) ਬੀਐੱਸਐੱਫ ਦੀ 121ਵੀਂ ਬਟਾਲੀਅਨ ਦੇ ਬੀਓਪੀ ਢੀਂਡਾ ਖੇਤਰ 'ਚ ਕਾਰਜਕਾਰੀ...
-
हॉटमिक्स प्लांट अन्यत्र शिफ्ट करने की मांग, शिफ्ट न होने पर होगा आंदोलन कंडीसौड ।। थौलधार ब्लाक के मठियाली से हॉटमिक्स प्लांट अन्यत्र शिफ्ट...
-
अग्रसेन परिवार ने किया गौशाला में चारा दान सोनभद्र। अग्रसेन परिवार द्वारा चलाए जा रहे हैं गौ सेवा अभियान के तहत रविवार को मकर सक...
-
राजस्थान आदरणीय भंवर जितेंद्र सिंह जी 18 अप्रैल 2019 को अलवर लोकसभा सीट से कांग्रेस प्रत्याशी के रूप में अपना नामांकन दाखिल करते हुय । ...
-
जिला प्रशासन के द्वारा किए गए प्रयासों के माध्यम से परियों वाला बाग बना लोगों के लिए आकर्षण का केंद्र पठानकोट 4 जून दीपक महाजन...
-
ਜਲਦ ਹੋਣਗੀਆਂ ਸੈਂਟਰ ਹੈੱਡ ਟੀਚਰ ਦੀਆਂ ਤਰੱਕੀਆਂ : ਡੀ.ਈ.ਓ. ਐਲੀ: ਬਟਾਲਾ 05 ਅਕਤੂਬਰ ( ਡਾ ਬਲਜੀਤ ਸਿੰਘ ,ਨੀਰਜ ਸ਼ਰਮਾ) ਐਲੀਮੈਂਟਰੀ ਟੀਚਰਜ ਪੰਜਾਬ (ਰਜਿ:) ਜ਼...
-
किच्छा विधानसभा क्षेत्र की सभी तीनों जिला पंचायत सीट पर भारतीय जनता पार्टी के प्रत्याशी प्रतापपुर-संगीता देवी, लालपुर- हरविंदर कौर, कु...
-
प्रदेश की धनोल्टी विधानसभा सीट पर इस बार चुनावी मुकाबला बड़ा रोचक होगा अभी तक इस सीट पर भाजपा और कांग्रेस के बीच सियासी मुकाबला मना जा रहा था...

COMMENTS