ਪੁਲਿਸ ਜਿਲਾ ਬਟਾਲਾ ਵਲੋਂ ਨਸ਼ਾ ਵੇਚਣ ਵਾਲੇ ਜਾਂ ਨਸ਼ਾ ਕਰਨ ਵਾਲੇ ਦੀ ਜਾਣਕਾਰੀ ਦੇਣ ਲਈ ਜਾਰੀ ਵੱਟਸਐਪ ਨੰਬਰ 62804-07088 ’ਤੇ ਜਾਣਕਾਰੀ ਭੇਜੀ ਜਾਵੇ
ਬਟਾਲਾ, 9 ਨਵੰਬਰ (ਨੀਰਜ ਸ਼ਰਮਾ.ਜਸਬੀਰ ਸਿੰਘ) ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਪੁਲਿਸ ਵਲੋਂ ਸਰਹੱਦੀ ਸੂਬੇ ਪੰਜਾਬ ਤੋਂ ਨੁਸ਼ਿਆਂ ਦੀ ਅਲਾਮਤ ਨੂੰ ਨੱਥ ਪਾਉਣ ਲਈ ਵਿਅਪਕ ਪੱਧਰ ’ਤੇ ਨਸ਼ਾ ਵਿਰੋਧੀ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਕਰਦਿਆਂ ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ ਹਲਕਾ ਵਿਧਾਇਕ ਬਟਾਲਾ ਨੇ ਕਿਹਾ ਕਿ ਪੰਜਾਬ ਪੁਲਿਸ ਵਲੋਂ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਨਸ਼ਾ ਤਸਕਰੀ ਵਾਲੇ ਸੰਵੇਦਨਸ਼ੀਲ ਸਥਾਨਾਂ ਦੀ ਸ਼ਨਾਖਤ ਕੀਤੀ ਜਾ ਰਹੀ ਹੈ ਤਾਂ ਜੋ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ।
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਹਲਕੇ ਬਟਾਲਾ ਅੰਦਰ ਨਸ਼ੇ ਨੂੰ ਠੱਲ੍ਹ ਪਾਉਣ ਲਈ ਪੁਲਿਸ ਵਿਭਾਗ ਵਲੋਂ ਵਿੱਢੀ ਮੁਹਿੰਮ ਤਹਿਤ ਨਸ਼ਾ ਵੇਚਣ ਵਾਲੇ ਜਾਂ ਨਸ਼ਾ ਕਰਨ ਵਾਲੇ ਦੀ ਜਾਣਕਾਰੀ ਦੇਣ ਲਈ ਵੱਟਸਐਪ ਨੰਬਰ 62804-07088 ਜਾਰੀ ਕੀਤਾ ਗਿਆ ਹੈ ਤਾਂ ਜੋ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਨੱਥ ਪਾਈ ਜਾ ਸਕੇ। ਉਨਾਂ ਦੱਸਿਆ ਕਿ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਦੀ ਜਾਣਕਾਰੀ ਦੇਣ ਵਾਲੇ ਦਾ ਨਾਂਅ ਗੁਪਤ ਰੱਖਿਆ ਜਾਵੇਗਾ।
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨੋਜਵਾਨਾਂ ਨੂੰ ਨਸ਼ਿਆਂ ਵਿੱਚੋ ਕੱਢਣ ਦੇ ਮੰਤਵ ਨਾਲ ਨੋਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਤ ਕੀਤਾ ਜਾ ਰਿਹਾ ਹੈ ਅਤੇ ਕਿਸੇ ਕਾਰਨ ਨਸ਼ਿਆਂ ਦੇ ਜਾਲ ਵਿੱਚ ਫਸੇ ਵਿਅਕਤੀਆਂ ਨੂੰ ਮੁੜ ਮੁੱਖ ਧਾਰਾ ਵਿੱਚ ਲਿਆਉਣ ਲਈ ਨਸ਼ਾ ਛੁਡਾਊ ਕੇਂਦਰਾਂ ਵਿੱਚ ਮੁਫਤ ਇਲਾਜ ਕੀਤਾ ਜਾ ਰਿਹਾ ਹੈ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨਾਂ ਦੇ ਆਸ ਪਾਸ ਕੋਈ ਵਿਅਕਤੀ ਕਿਸੇ ਕਾਰਨ ਨਸ਼ਿਆਂ ਵਿੱਚ ਫਸ ਗਿਆ ਹੈ , ਉਸਦੇ ਇਲਾਜ ਲਈ ਉਸਨੂੰ ਨਸ਼ਾ ਛੁਡਾਊ ਕੇਂਦਰ ਵਿੱਚ ਇਲਾਜ ਲਈ ਭੇਜਿਆ ਜਾਵੇ, ਜਿਥੇ ਉਸ਼ਦਾ ਮੁਫਤ ਇਲਾਜ ਕੀਤਾ ਜਾਂਦਾ ਹੈ।
ਦੱਸਣਯੋਗ ਹੈ ਕਿ ਸਿਵਲ ਹਸਪਾਤਲ, ਬੱਬਰੀ ਬਾਈਪਾਸ ਗੁਰਦਾਸਪੁਰ, ਸਬ ਡਵੀਜ਼ਨ ਸਿਵਲ ਹਸਪਤਾਲ ਬਟਾਲਾ, ਕਮਿਊਨਿਟੀ ਹੈਲਥ ਸੈਂਟਰ ਕਲਾਨੋਰ, ਫਤਿਹਗੜ੍ਹ ਚੂੜੀਆਂ, ਸਿੰਘੋਵਾਲ, ਭਾਮ, ਕਾਹਨੂੰਵਾਨ, ਡੇਰਾ ਬਾਬਾ ਨਾਨਕ, ਧਾਰੀਵਾਲ, ਕੇਂਦਰੀ ਜੇਲ੍ਹ ਗੁਰਦਾਸਪੁਰ ਆਦਿ ਵਿਚ ਸਥਾਪਤ ੳਟ ਸੈਂਟਰਾਂ ਵਿਚ ਮਰੀਜ਼ ਨੂੰ ਨਸ਼ਾ ਛੱਡਣ ਲਈ ਦਵਾਈ ਡਾਕਟਰ ਦੀ ਹਾਜ਼ਰੀ ਵਿਚ ਹੀ ਦਿੱਤੀ ਜਾਂਦੀ ਹੈ
[Important News]$type=slider$c=4$l=0$a=0$sn=600$c=8
अधिक खबरे देखे .
-
हल्दी रस्म के बीच पहुंचे अधिकारी,रुकवाया बाल विवाह- रोमी पाठक जिला बाल संरक्षण इकाई टीम के त्वरित कार्यवाही से नाबालिग बालिका को बधू बनने ...
-
आज शाहजहांपुर जेल में बंदियों में सद्भाव व आध्यात्मिक ज्ञान दर्शन के उद्देश्य से प्रसिद्ध श्रीमद्भागवत कथावाचक परमपूज्य प्रशांत प्रभु जी महा...
-
छत्तीसगढ़ टीचर्स एसोसिएशन ने शिक्षक से हुई मारपीट की निंदा की शिक्षक विजेंदर कुमार गुप्ता कोविड-19 की ड्यूटी में संलग्न थे। छत्तीसगढ़ टीचर्...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
राम भक्तों का नगर रॉबर्ट्सगंज सोनभद्र-संपूर्ण विश्व लोक ग्रंथ महाकाव्य श्री रामचरितमानस के रचनाकार संत शिरोमणि गोस्वामी ...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
भिण्ड ।। महिला डेस्क मुख्य अधिकारी dsp पूनम थापा की सक्रिय कार्यबाही मुखविर तंत्र की सूचना पर हुई कार्यबाही शासकीय इंसास गन के मिले जिंदा का...
-
॥ *ऐ री सखी, मैं शिव हो जाऊं* ॥ *ऐ री सखी, मैं शिव हो जाऊं* न पहनूं कोई कनक-अम्बर न धारूँ पीताम्बर रेशमी मैं तो मृगछाला ओढ़ इतराऊं *ऐ री ...
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
बहरोड मोती होटल एनएच 8 के पास बड़ा हादसा होने से बचा शाम 5:30 बजे एक ट्रक दिल्ली की तरफ जाते हुए शॉर्ट सर्किट होने से ट्रक केबिन में लगी ...

COMMENTS