ਵਿਧਾਇਕ ਸ਼ੈਰੀ ਕਲਸੀ ਵੱਲੋਂ ਖੁਦ ਲੋਕਾਂ ਤੱਕ ਪਹੁੰਚ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਕੀਤੀਆਂ ਜਾ ਨੇ ਹੱਲ ਸਾਲ 2022 ਦੇ ਆਖਰੀ ਦਿਨ ਵੀ ਲੋਕਾਂ ਨਾਲ ਮਿਲਣੀ ਕਰਕੇ ਮੁਸ਼ਕਲਾ ਦਾ ਕੀਤਾ ਨਿਪਟਾਰਾ ਬਟਾਲਾ, 31 ਦਸੰਬਰ ( ਨੀਰਜ ਸ਼ਰਮਾ, ਜਸਬੀਰ ਸਿੰਘ ) ਵਿਧਾਨ ਸਭਾ ਹਲਕਾ ਬਟਾਲਾ ਦੇ ਸਰਬਪੱਖੀ ਵਿਕਾਸ ਕਰਨਾ ਮੇਰੀ ਪਹਿਲੀ ਤਰਜੀਹ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਹਲਕਾ ਬਟਾਲਾ ਨੂੰ ਵਿਕਾਸ ਪੱਖੋਂ ਨਮੂਨੇ ਦਾ ਸ਼ਹਿਰ ਬਣਾਇਆਂ ਜਾਵੇਗਾ।
ਇਹ ਪ੍ਰਗਟਾਵਾ ਸ.ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਅੱਜ ਪਹਾੜੀ ਗੇਂਟ, ਬਟਾਲਾ ਵਿਖੇ ਲੋਕਾਂ ਦੀਆਂ ਮੁਸ਼ਕਲਾ ਸੁਣ ਕੇ ਸਬੰਧਤ ਅਧਿਕਾਰੀਆਂ ਵੱਲੋਂ ਹੱਲ ਕਰਵਾਉਣ ਉਪਰੰਤ ਪੱਤਰਕਾਰਾ ਨਾਲ ਗੱਲ ਬਾਤ ਕਰਦਿਆਂ ਕੀਤਾ।
ਵਿਧਾਇਕ ਸ਼ੈਰੀ ਕਲਸੀ ਨੇ ਪੱਤਰਕਾਰਾਂ ਨਾਲ ਗੱਲ ਬਾਤ ਕਰਦਿਆਂ ਸਭ ਤੋ ਪਹਿਲਾਂ ਲੋਕਾਂ ਨੂੰ ਨਵੇਂ ਸਾਲ 2023 ਦੀ ਮੁਬਾਰਕਬਾਦ ਦਿੱਤੀ ਤੇ ਕਿਹਾ ਕਿ ਨਵਾਂ ਸਾਲ ਸਾਰਿਆਂ ਲਈ ਖੁਸ਼ਹਾਲੀ ਤੇ ਤਰੱਕੀ ਲੈ ਕੇ ਆਵੇ।
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਬਟਾਲਾ ਹਲਕੇ ਦੇ ਲੋਕਾਂ ਨੇ ਉਨ੍ਹਾਂ ਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਹੈ ਤੇ ਉਨ੍ਹਾਂ ਦੀ ਪਹਿਲੀ ਤਰਜੀਹ ਹੈ ਕਿ ਹਲਕੇ ਦਾ ਸਰਬਪੱਖੀ ਵਿਕਾਸ ਕੀਤਾ ਜਾਵੇ ਅਤੇ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹਰ ਲਾਭ ਲੋਕਾਂ ਤੱਕ ਪੁੱਜਦਾ ਕੀਤਾ ਜਾਵੇ।
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਵੇਖਣ ਵਿੱਚ ਆਇਆ ਹੈ ਕਿ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਦੂਰ ਦਫਤਰਾਂ ਵਿੱਚ ਜਾਣਾ ਪੈਂਦਾ ਸੀ ਤੇ ਉਨ੍ਹਾਂ ਦਾ ਸਮਾਂ ਬਰਬਾਦ ਹੁੰਦਾ ਸੀ। ਉਨ੍ਹਾਂ ਅੱਗੇ ਕਿਹਾ ਕਿਹਾ ਕਿ ਵਆਪ ਪਾਰਟੀ ਦੇ ਸੁਪਰੀਮੋਂ ਸ਼੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਦੇ ਘਰਾਂ ਤੱਕ ਪਹੁੰਚ ਕਰ ਕੇ ਉਨ੍ਹਾਂ ਦੀਆਂ ਮੁਸ਼ਕਲਾ ਹੱਲ ਕੀਤੀਆਂ ਜਾ ਰਹੀਆਂ ਹਨ।
ਵਿਧਾਇਕ ਸ਼ੈਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਵੱਲੋਂ ਹਫਤੇ ਵਿੱਤ 3 ਦਿਨ ਸਨਿਚਵਾਰ, ਐਤਵਾਰ, ਸੋਮਵਾਰ, ਹਲਕਾ ਵਾਸੀਆਂ ਦੀਆਂ ਮੁਸ਼ਕਲਾ ਸੁਣ ਕੇ ਹਾਜਰ ਵਿਭਾਗਾਂ ਦੇ ਅਧਿਕਾਰੀਆਂ ਰਾਹੀ ਹੱਲ ਕਰਵਾਈਆਂ ਜਾਣਗੀਆਂ । ਉਨ੍ਹਾਂ ਅੱਗੇ ਦੱਸਿਆਂ ਕਿ ਅੱਜ ਸ਼ਹਿਰ ਦੇ ਪਹਾੜੀ ਗੇਂਟ ਵਾਰਡ ਨੰ .33 ਵਿਖੇ ਲੋਕ ਮਿਲਣੀ ਰਾਹੀ ਲੋਕਾਂ ਦੀਆਂ ਮੁਸ਼ਕਲਾ ਹੱਲ ਕੀਤੀਆਂ ਗਈਆਂ। ਇਸ ਮੌਕੇ ਲੋਕਾਂ ਵੱਲੋਂ ਸੀਵਰੇਜ ਦੀ ਸਫਾਈ, ਪਾਰਕ ਦੀ ਸਫਾਈ, ਸ਼ਗਨ ਸਕੀਮ, ਤੇ ਵਾਰਡ ਦੀ ਸਫਾਈ ਆਦਿ ਦੀਆਂ ਮੁਸ਼ਕਲਾ ਦੱਸੀਆਂ ਜਿਨ੍ਹਾਂ ਦੇ ਹੱਲ ਲਈ ਵਿਧਾਇਕ ਸ਼ੈਰੀ ਕਲਸੀ ਵੱਲੋਂ ਮੌਕੇ ਤੇ ਅਧਿਆਕਾਰੀ ਨੂੰ ਮੁਸ਼ਕਲਾਂ ਦਾ ਹੱਲ ਕਰਨ ਦੇ ਅਦੇਸ਼ ਦਿੱਤੇ ਗਏ।
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਦੱਸਿਆਂ ਇਸੇ ਤਰ੍ਹਾਂ ਕੱਲ 1 ਜਨਵਰੀ ਨੂੰ ਨਵੇਂ ਸਾਲ ਵਾਲੇ ਦਿਨ ਪਿੰਡ ਵਡਾਲਾ ਗ੍ਰੰਥੀਆਂ ਵਿਖੇ ਸਵੇਰੇ 9 ਵਜੇ ਤੋਂ 12 ਵਜੇ ਤੱਕ ਲੋਕਾਂ ਦੀਆਂ ਮੁਸ਼ਕਲਾ ਸੁਣੀਆਂ ਜਾਣਗੀਆਂ ਅਤੇ ਸੋਮਵਾਰ 2 ਜਨਵਰੀ ਨੂੰ ਉਸਮਾਨਪੁਰ ਸਿਟੀ ਬਟਾਲਾ ਵਿਖੇ 9 ਵਜੇ ਤੋਂ 12 ਵਜੇ ਤੱਕ ਲੋਕਾਂ ਨਾਲ ਮਿਲਣੀ ਕਰਕੇ ਉਨ੍ਹਾਂ ਦੀਆਂ ਮੁਸ਼ਕਲਾ ਦਾ ਹੱਲ ਕੀਤਾ ਜਾਵੇਗਾ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਲੋਕਾਂ ਨੇ ਜੋ ਵਿਸ਼ਵਾਸ਼ ਉਨ੍ਹਾਂ ਉਪਰ ਜਿਤਾਇਆ ਹੈ ਉਹ ਲੋਕਾਂ ਦੇ ਵਿਸ਼ਵਾਸ਼ ਉਪਰ ਪੂਰਾ ਉਤਰਨਗੇ। ਉਨ੍ਹਾਂ ਕਿਹਾ ਹਲਕੇ ਦਾ ਚਹੁਪੱਖੀ ਵਿਕਾਸ ਉਨ੍ਹਾਂ ਦੀ ਪਹਿਲੀ ਤਰਜੀਹ ਹੈ ਅਤੇ ਧਾਰਮਿਕ ਤੇ ਇਤਿਹਾਸਿਕ ਧਰਤੀ ਬਟਾਲਾ ਸ਼ਹਿਰ ਨੂੰ ਵਿਕਾਸ ਪੱਖੋਂ ਨਮੂਨੇ ਦਾ ਸ਼ਹਿਰ ਬਣਾਇਆਂ ਜਾਵੇਗਾ।
ਇਸ ਮੌਕੇ ਰਾਕੇਸ਼ ਤੁਲੀ ਸਿਟੀ ਪ੍ਰਧਾਨ ਆਪ ਪਾਰਟੀ, ਵਾਰਡ ਨੰ 33 ਦੇ ਇੰਚਾਰਜ ਹਨੀ ਚੌਹਾਨ,ਡੀ.ਐੱਸ.ਪੀ ਲਲਿਤ ਕੁਮਾਰ, ਬਲਵਿੰਦਰ ਸਿੰਘ ਮਿੰਟਾ, ਰਜੇਸ਼ ਤੁਲੀ, ਸਰਦੂਲ ਸਿੰਘ (ਸਾਰੇ ਐੱਮ ਸੀ) , ਗਗਨਦੀਪ ਸਿੰਘ, ਮਾਨਿਕ ਮਹਿਤਾ, ਬਲਜੀਤ ਸਿੰਘ, ਨਿੱਕੂ ਹੰਸ਼ਪਾਲ, ਨਵਦੀਪ ਸਿੰਘ, ਪਵਨ ਕੁਮਾਰ ਸਮੇਤ ਵੱਖ- ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
ਵਿਧਾਇਕ ਸ਼ੈਰੀ ਕਲਸੀ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ।
COMMENTS