ਮਿਸ਼ਨ 100 ਪ੍ਰਤੀਸਤ ਗਿਵ ਯੂਅਰ ਬੈਸਟ ਲਈ ਯੋਜਨਾਬੰਦੀ ਤਹਿਤ ਕੰਮ ਕੀਤਾ ਜਾਵੇ : ਡੀ.ਈ.ਓ. ਭਾਟੀਆ
ਬਟਾਲਾ 12 ਦਸੰਬਰ ( ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ, ਜਸਬੀਰ ਸਿੰਘ)
ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਵੱਲੋਂ ਬੀਤੇ ਦਿਨੀ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਮਿਸ਼ਨ 100 ਪ੍ਰਤੀਸਤ ਗਿਵ ਯੂਅਰ ਬੈਸਟ ਦੀ ਐਜੂਸੈਟ ਦੁਆਰਾ ਅਧਿਆਪਕਾਂ ਨੂੰ ਸੰਬੋਧਨ ਕਰਕੇ ਸ਼ੁਰੂਆਤ ਕੀਤੀ ਗਈ ਸੀ, ਜਿਸਦੀ ਪ੍ਰਾਪਤੀ ਲਈ ਸਿੱਖਿਆ ਅਧਿਕਾਰੀਆਂ ਵੱਲੋਂ ਬਲਾਕ ਅਫ਼ਸਰਾਂ , ਪੜ੍ਹੋ ਪੰਜਾਬ ਟੀਮ , ਸਕੂਲ ਮੁਖੀਆਂ ਤੇ ਅਧਿਆਪਕਾਂ ਆਨ ਲਾਈਨ ਜੂਮ ਮੀਟਿੰਗ ਕਰਕੇ ਮਿਸ਼ਨ ਸੌ ਪ੍ਰਤੀਸਤ ਗਿਵ ਯੂਅਰ ਬੈਸਟ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਦੌਰਾਨ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਸ. ਅਮਰਜੀਤ ਸਿੰਘ ਭਾਟੀਆ ਵੱਲੋਂ ਸੈਂਟਰ ਮੁੱਖ ਅਧਿਆਪਕਾਂ ਨਾਲ ਮਹੱਤਵਪੂਰਨ ਆਨ ਲਾਈਨ ਮੀਟਿੰਗ ਕਰਕੇ ਮਿਸ਼ਨ 100 ਪ੍ਰਤੀਸਤ ਗਿਵ ਯੂਅਰ ਬੈਸਟ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਡੀ.ਈ.ਓ. ਭਾਟੀਆ ਨੇ ਕਿਹਾ ਕਿ ਸੈਂਟਰ ਮੁੱਖ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਿਸ਼ਨ 100 ਪ੍ਰਤੀਸਤ ਗਿਵ ਯੂਅਰ ਬੈਸਟ ਲਈ ਯੋਜਨਾਬੰਦੀ ਤਹਿਤ ਕੰਮ ਕੀਤਾ ਜਾਵੇ। ਇਸ ਦੇ ਤਹਿਤ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਪੱਧਰ ਅਨੁਸਾਰ ਪੜਾਈ ਕਰਵਾਈ ਜਾਵੇ। ਉਨ੍ਹਾਂ ਆਨ ਲਾਈਨ ਵਿਦਿਆਰਥੀਆਂ ਨਾਲ ਵੀ ਗੱਲ-ਬਾਤ ਕੀਤੀ ਅਤੇ ਉਨ੍ਹਾਂ ਦੀ ਪੜ੍ਹਾਈ ਸਬੰਧੀ ਵਿਚਾਰ ਵਟਾਂਦਰਾ ਕਰਕੇ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾ ਕਿਹਾ ਕਿਵਿਦਿਆਰਥੀ ਸਵੇਰ ਦੀ ਸਭਾ ਵਿੱਚ ਰੋਜ਼ਾਨਾ ਪ੍ਰਣ ਕਰਨਗੇ। ਇਸ ਦੇ ਨਾਲ ਨਾਲ ਵਿਦਿਆਰਥੀਆਂ ਦਾ ਡਾਟਾ ਇਕੱਤਰ ਕਰਕੇ ਸਮੇਂ-ਸਮੇਂ ਤੇ ਇਸ ਦਾ ਵਿਸ਼ਲੇਸ਼ਣ ਕੀਤਾ ਜਾਵੇਗਾ ਅਤੇ ਵਿਦਿਆਰਥੀ ਇਨ੍ਹਾਂ ਦੇ ਪੋਸਟਰ ਵੀ ਜ਼ਾਰੀ ਕਰਨਗੇ। ਇਸ ਮੌਕੇ ਡਿਪਟੀ ਡੀ.ਈ.ਓ. ਬਲਬੀਰ ਸਿੰਘ ਨੇ ਦੱਸਿਆ ਕਿ 100 ਪ੍ਰਤੀਸਤ ਗਿਵ ਯੂਅਰ ਬੈਸਟ ਨਾਲ ਸੰਬੰਧਤ ਵਿਦਿਆਰਥੀਆਂ ਦੀਆਂ ਵੀਡੀਓ ਵੀ ਜਾਰੀ ਕੀਤੀਆਂ ਜਾਣਗੀਆਂ ਤਾਂ ਜੋ ਇਹ ਬਾਕੀ ਬੱਚਿਆਂ ਲਈ ਪ੍ਰੇਰਨਾਸਰੋਤ ਦੇ ਤੌਰ ਤੇ ਕੰਮ ਕਰਨ। ਉਨ੍ਹਾਂ ਜਾਣਕਾਰੀ ਦਿੱਤੀ ਕਿ ਵਧੀਆ ਕਾਰਗੁਜ਼ਾਰੀ ਵਾਲੇ ਅਧਿਆਪਕਾਂ ਨੂੰ ਵਿਭਾਗ ਵੱਲੋਂ ਪ੍ਰਸ਼ੰਸਾ ਪੱਤਰ ਦਿੱਤੇ ਜਾਣਗੇ। ਇਸ ਦੌਰਾਨ ਉਨ੍ਹਾਂ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਮਿਸ਼ਨ 100 ਪ੍ਰਤੀਸਤ ਗਿਵ ਯੂਅਰ ਬੈਸਟ ਦੀ ਪ੍ਰਾਪਤੀ ਲਈ ਸ਼ੁਭਇੱਛਾਵਾਂ ਦਿੱਤੀਆਂ।ਇਸ ਦੌਰਾਨ ਬੀ.ਪੀ.ਈ.ਓ. ਲਖਵਿੰਦਰ ਸਿੰਘ ਸ਼ੇਖੋ , ਜਸਵਿੰਦਰ ਸਿੰਘ , ਨੀਰਜ ਕੁਮਾਰ , ਮੀਡੀਆ ਕੋਆਰਡੀਨੇਟਰ ਸਿੱਖਿਆ ਵਿਭਾਗ ਗਗਨਦੀਪ ਸਿੰਘ , ਜ਼ਿਲ੍ਹਾ ਐਮ.ਆਈ.ਐਸ ਮੁਨੀਸ਼ ਕੁਮਾਰ ਸਮੇਤ ਜ਼ਿਲ੍ਹੇ ਦੇ ਸੈਂਟਰ ਮੁੱਖ ਅਧਿਆਪਕ ਵੱਲੋਂ ਮੀਟਿੰਗ ਵਿੱਚ ਹਿੱਸਾ ਲੈ ਕੇ ਹੋਰ ਮਿਹਨਤ ਕਰਨ ਦਾ ਭਰੋਸਾ ਦਿੱਤਾ ।
[Important News]$type=slider$c=4$l=0$a=0$sn=600$c=8
अधिक खबरे देखे .
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
जम्मू-कश्मीर पर शाहिद अफरीदी के ट्वीट का गंभीर ने दिया करारा जवाब पुसद:-क्रिकेटर से राजनेता बने गौतम गंभीर ने पाकिस्तान के पूर्व क...
-
25 जनवरी (अशोक Jarewal,नीरज शर्मा विनोद कुमार बटाला श्री रक्षपाल सिंह जी दी दिशा निर्देश अनुसार डीएसपी ट्रैफिक स्वामी गुरदीप सिंह जी एसपी ...
-
विकासखंड थौलधार के मैडंखाल बाजार में श्रीमद् भागवत कथा के दिव्या आयोजन के शुभ अवसर पर सामाजिक कार्यकर्ता श्री गौरव तिवारी जी सम्मिलित हुए व...
-
ਅੰਮ੍ਰਿਤਸਰ,1 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰਘ ਪੱਡਾ) - ਅੰਮ੍ਰਿਤਸਰ - ਪਠਾਨਕੋਟ ਨੈਸ਼ਨਲ ਹਾਈਵੇ ਤੋਂ ਕਸਬਾ ਟਾਹਲੀ ਸਾਹਿਬ...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
गजल पुस्तिका उम्मीद-ए- वफा का विमोचन, हुई काव्य गोष्ठी - स्व. रिंद बनारसी के पुत्र को मिला स्व. मुनीर बख्श आलम तृतीय स्मृति सम्मान - आलम ने...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
ਪਾਠ ਦਾ ਭੋਗ ਤੇ ਅੰਤਿਮ ਅਰਦਾਸ 24 ਨੂੰ ਬਟਾਲਾ 23 ਜਨਵਰੀ ( ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ, ਜਸਬੀਰ ਸਿੰਘ) ਸੀਨੀਅਰ ਸਿਟੀਜਨ ਫੋਰਮ ...
-
डी.ए.वी स्कूल, चंदन नगर बटाला के छात्रो ने राष्ट्रीय कराटे प्रतियोगिता में बढ़ाया मान. बटाला 5 मई (अशोक जरेवाल) डी.ए.वी स्कूल के छात्र ख़...

COMMENTS