ਬੀਬੀਆਂ ਸੰਭਾਲਣ ਗੀਆ ਮੋਰਚੇ ਦੀ ਕਮਾਂਡ।
ਅੰਮ੍ਰਿਤਸਰ ,10 ਨਵੰਬਰ( ਵਿੱਕੀ / ਪੱਡਾ)
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ 12 ਦਸੰਬਰ ਨੂੰ ਕੈਬਿਨੇਟ ਮੰਤਰੀਆਂ ਦੇ ਘਰਾਂ ਦੇ ਘਿਰਾਓ ਕਰਨ ਦੀਆਂ ਤਿਆਰੀਆਂ ਨੂੰ ਲੈ ਕਿ ਜੋਨ ਮਜੀਠਾ, ਕੱਥੂਨੰਗਲ, ਬਾਬਾ ਬੁੱਢਾ ਸਾਹਿਬ ਜੀ ਅਤੇ ਜੋਨ ਟਾਹਲੀ ਸਾਹਿਬ ਦੀ ਇਕ ਹੰਗਾਮੀ ਮੀਟਿੰਗ ਅੱਜ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਹੋਈ ।ਇਸ ਮੌਕੇ ਤੇ ਵੱਖ ਵੱਖ ਕਿਸਾਨ ਆਗੂਆਂ ਨੇ ਕਿਸਾਨਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਅਤੇ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਅੱਜ ਤੱਕ ਲਾਗੂ ਨਹੀਂ ਕੀਤਾ ਗਿਆ ਹੈ ਜਿਸਦੇ ਰੋਸ ਵਜੋਂ ਇਸ ਅੱਤ ਦੀ ਠੰਢ ਵਿੱਚ ਕਿਸਾਨ ਮਜ਼ਦੂਰ ਜ਼ਿਲ੍ਹਾ ਹੈੱਡ ਕੁਆਰਟਰ ਤੇ ਡੀ ਸੀ ਦਫਤਰਾ ਦੇ ਸਾਹਮਣੇ ਧਰਨਾ ਦੇਣ ਲਈ ਮਜਬੂਰ ਹਨ । ਹਾਕਮ ਸਰਕਾਰਾ ਕਾਰਪੋਰੇਟ ਪੱਖੀ ਨੀਤੀਆਂ ਨੂੰ ਵਧਾਵਾਂ ਦੇਣ ਤੇ ਲੱਗੀਆਂ ਹੋਈਆਂ ਹਨ ਜੋਂ ਦੇਸ਼ ਦਾ ਕਿਸਾਨ ਅਤੇ ਮਜ਼ਦੂਰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਓਹਨਾ ਅੱਗੇ ਕਿਹਾ ਕਿ ਜਥੇਬੰਦੀ ਵਲੋਂ 12 ਦਸੰਬਰ ਨੂੰ ਪੰਜਾਬ ਦੇ ਕੈਬਨਿਟ ਮੰਤਰੀਆਂ ਦੇ ਘਰਾਂ ਦੇ ਘਿਰਾਓ ਦਾ ਐਲਾਨ ਕੀਤਾ ਗਿਆ ਹੈ ਤੇ ਇਸ ਮੋਰਚੇ ਦੀ ਕਮਾਂਡ ਬੀਬੀਆਂ ਨੂੰ ਸੋਂਪੀ ਗਈ ਹੈ । ਸੰਘਰਸ਼ ਦੇ ਦੂਜੇ ਪੜਾਅ ਦੇ ਤਹਿਤ 15 ਦਸੰਬਰ ਤੋਂ 15 ਜਨਵਰੀ ਤੱਕ ਪੰਜਾਬ ਦੇ ਸਾਰੇ ਟੋਲ ਪਲਾਜੇ ਫ੍ਰੀ ਕੀਤੇ ਜਾਣਗੇ ।ਇਸਦੇ ਬਾਵਜੂਦ ਵੀ ਜੇਕਰ ਪੰਜਾਬ ਦੀ ਮਾਨ ਸਰਕਾਰ ਨੇ ਸਮਾਂ ਰਹਿੰਦਿਆਂ ਕਿਸਾਨਾਂ ਦੀਆਂ ਮੰਗਾਂ ਦਾ ਨਿਪਟਾਰਾ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਦੀ ਰੂਪ ਰੇਖਾ ਹੋਰ ਤਿੱਖੀ ਤੇ ਵਿਸ਼ਾਲ ਕੀਤੀ ਜਾਵੇਗੀ। ਇਸ ਮੌਕੇ ਤੇ ਕਿਸਾਨ ਆਗੂ ਗੁਰਲਾਲ ਸਿੰਘ ਮਾਨ, ਬਲਦੇਵ ਸਿੰਘ ਬੱਗਾ, ਕੰਧਾਰ ਸਿੰਘ ਭੋਏਵਾਲ, ਸਵਿੰਦਰ ਸਿੰਘ ਰੂਪੋਵਾਲੀ,ਮੁਖਤਾਰ ਸਿੰਘ ਭੰਗਵਾ, ਕਿਰਪਾਲ ਸਿੰਘ ਕਲੇਰ, ਗੁਰਦੀਪ ਸਿੰਘ ਹਮਜ਼ਾ, ਪ੍ਰਤਾਪ ਸਿੰਘ ਹਮਜ਼ਾ,ਸਵਰਨ ਸਿੰਘ ਕੋਟਲਾ ਗੁੱਜਰਾ, ਹਰਪਾਲ ਸਿੰਘ ਕੋਟਲਾ ਸੁਲਤਾਨ, ਗੁਰਭੇਜ ਸਿੰਘ ਝੰਡੇ, ਟੇਕ ਸਿੰਘ ਝੰਡੇ, ਗੁਰਦੇਵ ਸਿੰਘ ਮੁ਼ਘੋਸੋਹੀ, ਕੁਲਦੀਪ ਸਿੰਘ ਚਾਚੋਵਾਲੀ, ਗੁਰਬਾਜ਼ ਸਿੰਘ ਭੁੱਲਰ, ਵਰਿੰਦਰ ਸਿੰਘ ਕੱਥੂਨੰਗਲ, ਜਗਜੀਤ ਸਿੰਘ ਸ਼ਹਿਜ਼ਾਦਾ,ਪਰਜੀਤ ਸਿੰਘ ਮਾਨ, ਸੁਖਦੇਵ ਸਿੰਘ ਕਾਜੀਕੋਟ,ਬਲਵਿੰਦਰ ਸਿੰਘ ਕਲੇਰ, ਕੇਵਲ ਸਿੰਘ ਮੱਤੇਵਾਲ, ਗੁਰਦੀਪ ਸਿੰਘ ਰਾਮ ਦੀਵਾਲੀ ਖਜ਼ਾਨ ਸਿੰਘ ਖੈੜਾ, ਸਰਦੂਲ ਸਿੰਘ ਟਾਹਲੀ ਸਾਹਿਬ,ਨਿਰਮਲ ਸਿੰਘ ਸਿਆਲਕਾ,ਸੱਜਣ ਸਿੰਘ ਬੱਗਾ, ਰੇਸ਼ਮ ਸਿੰਘ ਆਦਿ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਕੈਪਸਨ -ਜੋਨ ਮੀਟਿੰਗ ਦੌਰਾਨ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਆਗੂ ।
[Important News]$type=slider$c=4$l=0$a=0$sn=600$c=8
अधिक खबरे देखे .
-
कैबिनेट मंत्री पंजाब श्री लाल चंद कटारूचक ने 2 करोड़ 63 लाख रुपये की लागत से बनने वाली सड़कों का शिलान्यास किया --- सड़कें जल्द ही बनकर जनत...
-
ग्रामीण बेरोजगार युवाओं के लिए डेयरी फार्मिंग प्रशिक्षण पाठ्यक्रम 27-10-2025 से 07-11-2025 तक प्रारंभ। पठानकोट, 13 अक्टूबर, 2025 (दीपक महा...
-
सत्र न्यायाधीश ने जेल का दौरा किया, कैदियों की समस्याएँ सुनीं पठानकोट, 9 अक्टूबर (दीपक महाजन) - जिला विधिक सेवा प्राधिकरण, पठानकोट के अध्य...
-
शाहजहांपुर जेल में दीपावली पर अयोध्या के तर्ज पर"भव्य दीपोत्सव " कार्यक्रम आयोजित किया गया। साथ ही सभी बंदियों की टीमें बनाकर साज-...
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
----संभावित बाढ़ की स्थिति को देखते हुए जिला प्रशासन द्वारा किए गए एहतियाती इंतजाम ---स्थिति को देखते हुए पठानकोट जिले में दो शरणार्थी शिवि...
-
श्री गुरु तेग बहादुर जी के 350वें प्रकाश पर्व के उपलक्ष्य में निकाले जाने वाले नगर कीर्तन की अग्रिम व्यवस्था हेतु जिला प्रशासन द्वारा विशेष ...
-
राज्य में शीघ्र ही बनेगा खेल विश्वविद्यालय- सीएम धामी कोटी कलोनी।। मुख्यमंत्री ने मेडिकल कॉलेज नई टिहरी की सड़कों का हॉट मिक्सि...
-
शाहजहांपुर जेल में बॉलीवुड अभिनेता एवं कॉमेडी किंग राजपाल यादव ने बंदियों को खूब गुदगुदाया। ज़िला कारागार में हास्य अभिनेता रा...

COMMENTS