10ਵੀਂ, 12ਵੀਂ, ਆਈ.ਟੀ.ਆਈ, ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਪਾਸ ਉਮੀਦਵਾਰ ਲੈ ਸਕਦੇ ਹਨ ਰੋਜ਼ਗਾਰ ਮੇਲੇ ਵਿੱਚ ਭਾਗ
ਬਟਾਲਾ, 12 ਦਸੰਬਰ (ਨੀਰਜ ਸ਼ਰਮਾ, ਜਸਬੀਰ ਸਿੰਘ) ਡਾ. ਨਿਧੀ ਕੁਮੁਦ ਬਾਮਬਾ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਲੋਂ 14 ਦਸੰਬਰ ਨੂੰ ਮੈਗਾ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਪਰਸ਼ੋਤਮ ਸਿੰਘ ਨੇ ਦੱਸਿਆ ਰੋਜ਼ਗਾਰ ਦਫਤਰ ਗੁਰਦਾਸਪੁਰ ਵਿਖੇ ਲੱਗਣ ਵਾਲੇ ਇਸ ਰੋਜ਼ਗਾਰ ਮੇਲੇ ਵਿੱਚ 10ਵੀਂ, 12ਵੀਂ, ਆਈ.ਟੀ.ਆਈ ਗਰੈਜੁਏਟ ਅਤੇ ਪੋਸਟ ਗਰੇਜੂਏਟ ਪ੍ਰਾਰਥੀਆਂ ਨੂੰ ਟੈਕਨੀਕਲ ਅਤੇ ਨਾਨ ਟੈਕਨੀਕਲ ਪੋਸਟਾਂ ਲਈ ਵਧੀਆ ਸੈਲਰੀ ਤੇ ਯੋਗਤਾ ਅਨੁਸਾਰ ਭਰਤੀ ਕੀਤਾ ਜਾਵੇਗਾ।
ਇਸ ਰੋਜ਼ਗਾਰ ਮੇਲੇ ਵਿੱਚ ਮਸ਼ਹੂਰ ਜੀ.ਐਨ.ਏ (ਆਟੋ ਪਾਰਟ ਕੰਪਨੀ) ਵਲੋਂ ਆਈ.ਟੀ.ਆਈ. ਪਾਸ ਪ੍ਰਾਰਥੀ, ਜੌਰਗਰ ਕੰਪਨੀ ਮੋਹਾਲੀ ਅਤੇ ਗਰੇਸ ਕੇਅਰ ਕੰਪਨੀ ਵਲੋਂ ਹੋਮ/ਪੇਸ਼ੰਟ ਕੇਅਰ ਦੇ ਸਟਾਫ਼ ਦੀ ਭਰਤੀ ਲਈ, ਏ.ਐਨ.ਐਮ/ਜੀ.ਐਨ.ਐਮ ਪਾਸ ਲੜਕੇ ਲੜਕੀਆ, ਸਕਿਉਰਟੀ ਗਾਰਡ ਦੀ ਭਰਤੀ ਲਈ ਰਾਕਸਾ ਸਕਿਉਰਟੀ, ਸਕਿਉਰੇਟਾਸ ਸਕਿਉਰਟੀ ਕੰਪਨੀ ਵੱਲੋਂ ਅਤੇ ਐਲ.ਐਨ.ਟੀ ਫਾਈਨੈਸ਼ੀਅਲ ਕੰਪਨੀ ਵਲੋਂ ਗੁਰਦਾਸਪੁਰ, ਮੁਕੇਰੀਆ, ਦਸੂਆ ਆਦਿ ਏਰੀਏ ਲਈ ਮਾਈਕਰੋ ਲੋਨ ਅਫਸਰ ਦੀ ਆਸਾਮੀ ਲਈ ਭਰਤੀ ਕੀਤੀ ਜਾਵੇਗੀ।
ਇਸ ਤੋਂ ਇਲਾਵਾ ਰੋਜ਼ਗਾਰ ਮੇਲੇ ਵਿੱਚ ਲਿੰਕਯਾਰਡ ਕੰਪਨੀ ਵਲੋਂ ਵਰਕ ਫਰਾਮ ਹੋਮ ਦੇ ਲਈ, ਐਸ.ਪੀ.ਐਰ.ਐਨ ਅਤੇ ਜੀ.ਓ. ਸਰਵਸਿਸ ਕੰਪਨੀ ਵੱਲੋਂ ਕਸਟਮਰ ਕੇਅਰ ਐਗਜੀਕਿਉਟਿਵ, ਸਵਾਸਤੀਕ ਐਨਟਰ ਪ੍ਰਾਈਜ ਕੰਪਿਊਟਰ ਟ੍ਰੇਨਰ/ਵੈਬ ਡਿਵੈਲਪਰ ਅਤੇ ਸ਼੍ਰੀ ਰਾਮ ਫਾਈਨਾਸ ਕੰਪਨੀ ਵਲੋਂ ਇੰਸ਼ੋਰੈਂਸ ਦੇ ਫੀਲਡ ਵਿੱਚ ਚੰਗੀ ਸੈਲਰੀ ’ਤੇ ਭਰਤੀ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ 10ਵੀਂ, 12ਵੀਂ, ਆਈ.ਟੀ.ਆਈ, ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਪਾਸ ਉਮੀਦਵਾਰ ਜਿਨ੍ਹਾਂ ਦੀ ਉਮਰ 18 ਤੋਂ 35 ਸਾਲ ਹੈ, ਉਹ ਮਿਤੀ 14 ਦਸੰਬਰ 2022 ਸਵੇਰੇ 9:00 ਵਜੇ ਜ਼ਿਲ੍ਹਾ ਰੋਜ਼ਗਾਰ ਦਫ਼ਤਰ, ਕਮਰਾ ਨੰ: 217, ਬਲਾਕ ਬੀ, ਡੀ.ਸੀ ਦਫਤਰ, ਨੇੜੇ ਬੱਸ ਸਟੈਂਡ ਗੁਰਦਾਸਪੁਰ ਵਿਖੇ ਨਿੱਜੀ ਤੌਰ ’ਤੇ ਫਾਰਮਲ ਡਰੈਸ ਵਿੱਚ ਆਪਣਾ ਰੀਜਿਊਮ ਅਤੇ ਪੜ੍ਹਾਈ ਦੇ ਸਰਟੀਫਿਕੇਟ ਨਾਲ ਲੈ ਕੇ ਇੰਟਰਵਿਊ ਲਈ ਹਾਜ਼ਰ ਹੋ ਸਕਦੇ ਹਨ।
[Important News]$type=slider$c=4$l=0$a=0$sn=600$c=8
अधिक खबरे देखे .
-
कैबिनेट मंत्री पंजाब श्री लाल चंद कटारूचक ने 2 करोड़ 63 लाख रुपये की लागत से बनने वाली सड़कों का शिलान्यास किया --- सड़कें जल्द ही बनकर जनत...
-
ग्रामीण बेरोजगार युवाओं के लिए डेयरी फार्मिंग प्रशिक्षण पाठ्यक्रम 27-10-2025 से 07-11-2025 तक प्रारंभ। पठानकोट, 13 अक्टूबर, 2025 (दीपक महा...
-
सत्र न्यायाधीश ने जेल का दौरा किया, कैदियों की समस्याएँ सुनीं पठानकोट, 9 अक्टूबर (दीपक महाजन) - जिला विधिक सेवा प्राधिकरण, पठानकोट के अध्य...
-
अंतरराष्ट्रीय महिला दिवस लैंगिक समानता वर्ष के रूप में मनाया जाएगा : प्रतिभा देवी - प्रकृति विधान फाउंडेशन द्वारा आयोजित हुआ कार्यक्रम। -सा...
-
श्री गुरु तेग बहादुर जी के 350वें प्रकाश पर्व के उपलक्ष्य में निकाले जाने वाले नगर कीर्तन की अग्रिम व्यवस्था हेतु जिला प्रशासन द्वारा विशेष ...
-
माननीय पंजाब सरकार एवं पुलिस महानिदेशक, पंजाब, चंडीगढ़ द्वारा शरारती तत्वों के विरुद्ध कड़ी कार्रवाई करने के निर्देश जारी किए गए थे। इन निर...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
----संभावित बाढ़ की स्थिति को देखते हुए जिला प्रशासन द्वारा किए गए एहतियाती इंतजाम ---स्थिति को देखते हुए पठानकोट जिले में दो शरणार्थी शिवि...
-
आज शाहजहांपुर जेल में बंद ऐसे महिला एवं पुरुष बंदियों जिनकी दृष्टि दोष है उन्हें 100 से अधिक निशुल्क चश्मे वितरित किए गए। ज्ञातव्य है कि वि...
-
For telephonic guidance on COVID-19 from 8 am to 12 noon - Dr Tushar Shah. 9321469911 Dr M Bhatt. 9320407074 Dr D Doshi. ...
COMMENTS