ਇਤਿਹਾਸ ਵਿੱਚ ਪਹਿਲੀ ਵਾਰ ਡਿਪਟੀ ਕਮਿਸ਼ਨਰ, ਐੱਸ.ਡੀ.ਐੱਮ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਇਲਾਕੇ ਦੇ ਸਕੂਲਾਂ ਦਾ ਦੌਰਾ ਕਰ ਕਰਣਗੇ ਇੰਸਪਾਇਰ ਮੀਟ ਵਿੱਚ ਸ਼ਿਰਕਤ
ਸਿੱਖਿਆ ਵਿਭਾਗ ਸਰਕਾਰੀ ਸਕੂਲਾਂ ਵਿੱਚ ਉੱਚ ਦਰਜੇ ਦੀ ਸਿੱਖਿਆ ਦੇਣ ਲਈ ਵਚਨਬੱਧ ਜ਼ਿਲ੍ਹਾ ਅਧਿਕਾਰੀ
ਬਟਾਲਾ , 23 ਦਿਸੰਬਰ ( ਜਗਜੀਤ ਸਿੰਘ ਪੱਡਾ )
ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਸਕੂਲ ਸਿੱਖਿਆ ਵਿਭਾਗ ਵਲੋਂ ਸਕੂਲ ਸਿੱਖਿਆ ਵਿੱਚ ਗੁਣਾਤਮਿਕ ਸੁਧਾਰ ਅਤੇ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਲਈ ਅਨੇਕਾਂ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਉਪਰਾਲਿਆਂ ਤਹਿਤ ਸਿੱਖਿਆ ਵਿਭਾਗ ਪਠਾਨਕੋਟ ਵੱਲੋਂ ਮੁੱਖ ਮੰਤਰੀ ਪੰਜਾਬ ਅਤੇ ਸਿੱਖਿਆ ਮੰਤਰੀ ਪੰਜਾਬ ਸਰਦਾਰ ਹਰਜੋਤ ਬੈਂਸ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਗੁਰਦਾਸਪੁਰ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ 24 ਦਿਸੰਬਰ ਸ਼ਨੀਵਾਰ ਨੂੰ ਮਾਪੇ ਅਧਿਆਪਕ ਮਿਲਣੀ ਇੰਸਪਾਇਰ ਮੀਟ 2.0 ਕਰਵਾਈ ਜਾ ਰਹੀ ਹੈ, ਜਿਸ ਵਿੱਚ ਪਹਿਲੀਂ ਵਾਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸਹਿਬਾਨ, ਐਸਡੀਐਮ ਸਹਿਬਾਨ ਅਤੇ ਪ੍ਰਸ਼ਾਸਨਿਕ ਅਧਿਕਾਰੀ ਭਾਗ ਲੈਣਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਹਰਾਪਾਲ ਸਿੰਘ ਸੰਧਾਵਾਲੀਆ , ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਅਮਰਜੀਤ ਸਿੰਘ ਭਾਟੀਆ , ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਲਖਵਿੰਦਰ ਸਿੰਘ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਬਲਬੀਰ ਸਿੰਘ ਨੇ ਪ੍ਰੈਸ ਨੋਟ ਰਾਹੀਂ ਅਧਿਆਪਕ ਮਾਪੇ ਮਿਲਣੀ ਇੰਸਪਾਇਰ ਮੀਟ 2.0 ਸਬੰਧੀ ਜਾਣਕਾਰੀ ਦਿੰਦਿਆਂ ਕੀਤਾ। ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਦੇ ਅਧਿਆਪਕ ਬਹੁਤ ਮਿਹਨਤੀ ਹਨ ਅਤੇ ਆਪਣੇ ਵਿਦਿਆਰਥੀਆਂ ਨੂੰ ਉੱਚ ਦਰਜੇ ਦੀ ਸਿੱਖਿਆ ਦੇਣ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਕਰਵਾਈ ਜਾ ਰਹੀ ਇਸ ਮਾਪੇ ਅਧਿਆਪਕ ਮਿਲਣੀ ਵਿੱਚ ਵੱਧ ਤੋਂ ਵੱਧ ਮਾਪਿਆਂ ਦੀ ਸ਼ਮੂਲੀਅਤ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਸਵੇਰੇ 10:00 ਵਜੇ ਤੋਂ ਬਾਅਦ ਦੁਪਹਿਰ 3:00 ਵਜੇ ਤੱਕ ਚੱਲਣ ਵਾਲੇ ਇਸ ਪ੍ਰੋਗਰਾਮ ਵਿੱਚ ਅਧਿਆਪਕ, ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ, ਸਕੂਲ ਮੈਨੇਜਮੈਂਟ ਕਮੇਟੀਆਂ ਅਤੇ ਹੋਰ ਮੋਹਤਬਰ ਵਿਅਕਤੀ ਮਿਲ ਬੈਠ ਕੇ ਸਕੂਲ ਸਿੱਖਿਆ ਦੇ ਪ੍ਰਬੰਧਾਂ ਨੂੰ ਬਿਹਤਰ ਬਣਾਉਣ ਵਾਸਤੇ ਵਿਚਾਰ ਕਰਨਗੇ। ਉਨ੍ਹਾਂ ਕਿਹਾ ਕਿ ਇਸ ਮੌਕੇ ਸਕੂਲਾਂ ਵਿੱਚ ਕੀਤੇ ਜਾ ਕੰਮਾਂ ਨੂੰ ਪ੍ਰਦਰਸ਼ਿਤ ਕਰਦੀਆਂ ਪ੍ਰਦਰਸ਼ਨੀਆਂ,ਲਾਇਬ੍ਰੇਰੀ ਲੰਗਰ ਅਤੇ ਅਕਾਦਮਿਕ ਪ੍ਰਾਪਤੀਆਂ ਇਸ ਪ੍ਰੋਗਰਾਮ ਖਿੱਚ ਦਾ ਕੇਂਦਰ ਹੋਣਗੀਆਂ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਇਤਿਹਾਸਿਕ ਮੌਕੇ ਵਿੱਚ ਆਪਣੀ ਭਾਗੀਦਾਰੀ ਯਕੀਨੀ ਬਣਾਉਣ। ਉਨ੍ਹਾਂ ਬੀਪੀਈਓ ਸਹਿਬਾਨਾਂ ਨੂੰ 24 ਦਸੰਬਰ ਦਾ ਸਾਰਾ ਦਿਨ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਤੇ ਹੱਲਾਸ਼ੇਰੀ ਦੇਣ ਵਾਸਤੇ ਰਾਖਵਾਂ ਰੱਖਣ ਲਈ ਕਿਹਾ ਤਾਂ ਕਿ ਪੰਜਾਬ ਦੇ ਸਕੂਲ ਸਿੱਖਿਆ ਸਿਸਟਮ ਨੂੰ ਵਿਸ਼ਵ ਪੱਧਰੀ ਬਣਾਉਣ ਦੇ ਸੁਪਨੇ ਨੂੰ ਸਾਕਾਰ ਕੀਤਾ ਜਾ ਸਕੇ। ਇਸ ਮੌਕੇ ਜ਼ਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਗਗਨਦੀਪ ਸਿੰਘ ਜ਼ਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਲਖਵਿੰਦਰ ਸਿੰਘ ਸ਼ੇਖੋ ਆਦਿ ਮੌਜੂਦ ਸਨ।*
*ਫੋਟੋ ਕੈਪਸ਼ਨ:- ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਅਧਿਕਾਰੀ*
[Important News]$type=slider$c=4$l=0$a=0$sn=600$c=8
अधिक खबरे देखे .
-
राजसमंद व भीलवाड़ा जिले के बॉर्डर पर स्थित है प्रभु श्री खजुरिया श्याम के दरबार में क्षेत्र में सुख समृद्धि खुशहाली की कामना को लेकर 60 घंटे ...
-
थत्युड़।। जिलाधिकारी मयूर दीक्षित ने विकासखंड जौनपुर के ग्राम पंचायत भरवाकाटल पहुंचकर सुनी क्षेत्र की जन समस्याएं,अधिकांश शिकायतों का किया न...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
भीलवाड़ा रविवार को पोटलां कस्बे में भारत के प्रधानमंत्री नरेंद्र मोदी का जन्मदिन भाजपाइयों सहित ग्रामीणों द्वारा मनाया गया पोटलां भाजपा नगर ...
-
नाथद्वारा : 18 सितम्बर 2023 , भारतीय जनता पार्टी नाथद्वारा नगर मण्डल और शक्ति केंद्र की बैठक आज पार्टी कार्यालय पर हुई भाजपा जिला मंत्री एव...
-
गोवलिया गांव के चारभुजा नाथ मंदिर पर 24 घंटे की अखंड रामधुन का आयोजन आज दिनांक 24 9 2023 को दोपहर 2:15 बजे से शुरू होने जा रहा है अत्यंत हर...
-
टिहरी।। जिला सभागार नई टिहरी में आयोजित हुई बैठक। जिलाधिकारी द्वारा जिला खनिज फाउण्डेशन न्यास के अन्तर्गत प्रस्तावित/स्वीकृत कार...
-
कण्डीसौड़।। आयुष्मान भव:कार्यक्रम के अन्तर्गत राजकीय उच्च प्राथमिक स्वास्थ्य केन्द्र छाम में गुरुवार को विशेषज्ञ चिकित्सा शिविर ...
-
राजसमन्द : 24 सितम्बर 2023 , हिंदुआ सूरज महाराणा राज सिंह की जन्मजयंती पर पुष्पांजलि के साथ आयोजित विचार गोष्ठी में समस्त व्यापार मंडल सोसा...
-
थौलधार/कमांद।।प्रधानमंत्री नरेंद्र मोदी जी की 'मन की बात ' व 'मेरी माटी मेरा देश,कार्यक्रम के अवसर पर थौलधार ब्लाक के ग्राम पंचा...
COMMENTS