,ਬਟਾਲਾ 2 ਦਸੰਬਰ ( ਬਲਜੀਤ ਸਿੰਘ ,ਨੀਰਜ ਸ਼ਰਮਾ ਜਸਬੀਰ ਸਿੰਘ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਲਗਾਏ ਪੱਕੇ ਮੋਰਚੇ ਵਿਚ ਅੱਜ ਬੀਬੀਆਂ ਦੇ ਵਿਸ਼ਾਲ ਇਕੱਠ ਵਲੋਂ ਸ਼ਿਰਕਤ ਕੀਤੀ ਗਈ | ਇਸ ਮੌਕੇ ਸੂਬਾ ਆਗੂ ਲਖਵਿੰਦਰ ਸਿੰਘ ਵਰਿਆਮ ਨੰਗਲ, ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਫ਼ੌਜੀ, ਜ਼ਿਲ੍ਹਾ ਸਕੱਤਰ ਹਰਵਿੰਦਰ ਸਿੰਘ ਖੁਜਾਲਾ, ਜ਼ਿਲ੍ਹਾ ਪ੍ਰੈੱਸ ਸਕੱਤਰ ਸੁਖਦੇਵ ਸਿੰਘ, ਗੁਰਪ੍ਰੀਤ ਨਾਨੋਵਾਲ ਨੇ ਕੇਂਦਰ ਸਰਕਾਰ ਵਲੋਂ ਅੰਨ ਕਲਿਆਣ ਯੋਜਨਾ ਤਹਿਤ ਪੰਜਾਬ ਨੰੂ ਦਿੱਤੇ ਜਾ ਰਹੇ ਕੋਟੇ 'ਤੇ 11 ਫ਼ੀਸਦੀ ਕੱਟ ਲਗਾਉਣ ਦੀ ਸਖ਼ਤ ਨਿਖੇਧੀ ਕੀਤੀ | ਉਨ੍ਹਾਂ ਕਿਹਾ ਕਿ ਸਰਕਾਰ ਇਹ ਭੁਲੇਖਾ ਕੱਢ ਦੇਵੇ ਕਿ ਮਜ਼ਦੂਰ ਇਕੱਲੇ ਹਨ ਪਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਹਮੇਸ਼ਾ ਮਜ਼ਦੂਰ ਵਰਗ ਨਾਲ ਚਟਾਨ ਵਾਂਗ ਖੜ੍ਹੀ ਰਹੇਗੀ | ਇਸ ਮੌਕੇ ਬੀਬੀਆਂ ਨੇ ਜ਼ੋਰਦਾਰ ਮੰਗ ਕਰਦਿਆਂ ਬਿਜਲੀ ਵੰਡ ਕਾਨੰੂਨ ਰੱਦ ਕਰਨ, 23 ਫ਼ਸਲਾਂ ਦੀ ਖ਼ਰੀਦ ਦਾ ਗਰੰਟੀ ਕਾਨੰੂਨ ਬਣਾਉਣ, ਚੋਣ ਵਾਅਦੇ ਅਨੁਸਾਰ 300 ਯੂਨਿਟ ਮੁਆਫ਼ੀ ਸਾਰੇ ਖਪਤਕਾਰਾਂ ਨੰੂ ਇਕਸਾਰ ਦੇਣ, ਔਰਤਾਂ ਨੰੂ ਪ੍ਰਤੀ ਮਹੀਨਾ 1 ਹਜ਼ਾਰ ਦੇਣ, ਸਾਢੇ 17 ਏਕੜ ਹੱਦਬੰਦੀ ਕਾਨੰੂਨ ਲਾਗੂ ਕਰਕੇ ਵੱਡੇ ਧਨਾਢਾਂ, ਕਾਰਪੋਰੇਟਾਂ, ਨੇਤਾਵਾਂ, ਵੱਡੀ ਅਫ਼ਸਰਸ਼ਾਹੀ ਤੇ ਮਾਫ਼ੀਆ ਗਰੁੱਪਾਂ ਪਾਸੋਂ ਸਰਪਲੱਸ ਜ਼ਮੀਨਾਂ ਖੋਹ ਕੇ ਬੇਜ਼ਮੀਨਿਆਂ 'ਚ ਵੰਡਣ, ਫ਼ਰੀਦਕੋਟ ਦੀ ਰਿਆਸਤ ਦੀ 20 ਹਜ਼ਾਰ ਏਕੜ ਤੋਂ ਵੱਧ ਦੀ ਜ਼ਮੀਨ ਪੰਜਾਬ ਸਰਕਾਰ ਵਲੋਂ ਜ਼ਬਤ ਕਰਕੇ ਬੇਜ਼ਮੀਨਿਆਂ ਤੇ ûੜ ਜ਼ਮੀਨਿਆਂ ਵਿਚ ਵੰਡਣ ਆਦਿ ਦੀ ਮੰਗ ਕੀਤੀ | ਇਸ ਮੌਕੇ ਬੀਬੀ ਗੁਰਪ੍ਰੀਤ ਕੌਰ, ਰਣਜੀਤ ਕੌਰ, ਗੁਰਦੀਪ ਕੌਰ, ਗੁਰਮੀਤ ਕੌਰ, ਸੁਰਜੀਤ ਕੌਰ, ਹਰਭਜਨ ਕੌਰ, ਸੁਖਦੇਵ ਕੌਰ, ਮਨਜਿੰਦਰ ਕੌਰ, ਬੀਬੀ ਦਵਿੰਦਰ ਕੌਰ, ਬਲਵਿੰਦਰ ਕੌਰ, ਬੀਬੀ ਪ੍ਰਕਾਸ਼ ਕੌਰ, ਬਲਵਿੰਦਰ ਕੌਰ, ਗੁਰਮੀਤ ਕੌਰ, ਰਾਜਿੰਦਰ ਕੌਰ, ਦਵਿੰਦਰ ਕੌਰ, ਮਨਜੀਤ ਕੌਰ, ਅਮਰਜੀਤ ਕੌਰ, ਦਰਸ਼ਨ ਕੌਰ, ਨਿਰਮਲ ਕੌਰ, ਹਰਜੀਤ ਕੌਰ, ਸੁਖਵਿੰਦਰ ਕੌਰ, ਜਸਪ੍ਰੀਤ ਕੌਰ, ਸੁਖਜਿੰਦਰ ਸਿੰਘ, ਜਸਬੀਰ ਸਿੰਘ ਗੋਰਾਇਆ, ਸੁਖਵਿੰਦਰ ਸਿੰਘ, ਸਤਨਾਮ ਸਿੰਘ ਖ਼ਜ਼ਾਨਚੀ, ਕਰਨੈਲ ਸਿੰਘ, ਗੁਰਮੁਖ ਸਿੰਘ, ਹਰਜੀਤ ਸਿੰਘ, ਕੈਪਟਨ ਸਮਿੰਦਰ ਸਿੰਘ, ਹਰਭਜਨ ਸਿੰਘ ਤੇ ਹੋਰ ਆਗੂ ਹਾਜ਼ਰ ਸਨ |
[Important News]$type=slider$c=4$l=0$a=0$sn=600$c=8
अधिक खबरे देखे .
-
जिला परिषद एवं ब्लॉक समिति (पंचायत समिति) चुनाव, 2025 के दौरान किसी भी प्रकार के हथियार ले जाने पर प्रतिबंध के आदेश जारी पठानकोट, 1 दिसंबर...
-
4 से 6 दिसंबर तक पठानकोट और गुरदासपुर ज़िले के प्रत्येक ख़ज़ाना कार्यालय में पेंशनभोगियों की EKYC करके पेंशनभोगी सेवा पोर्टल से जोड़ा जाएगा ...
-
जिला भाषा कार्यालय, पठानकोट ने उर्दू आमोद पाठ्यक्रम में प्रवेश शुरू किया: शोध अधिकारी डॉ. राजेश कुमार पठानकोट, 5 दिसंबर 2025 (दीपक महाजन) ...
-
जिला परिषद एवं पंचायत समिति आम चुनाव-2025 का कार्यक्रम जारी --- नामांकन के लिए विभिन्न स्थानों पर व्यवस्थाएँ की गईं पठानकोट, 1 दिसंबर, 20...
-
ग्रामीण बेरोजगार युवाओं हेतु डेयरी फार्मिंग हेतु चार सप्ताह का डेयरी उद्यमिता प्रशिक्षण पाठ्यक्रम प्रारंभ तिथि 01-12-2025 से 30-12-2025 तक ...
-
13 दिसंबर को राष्ट्रीय लोक अदालत का आयोजन: सत्र न्यायाधीश सत्र न्यायाधीश ने लोक अदालत के संबंध में पैनल अधिवक्ताओं के साथ बैठक की पठानको...
-
*ਗੁਰਦਾਸਪੁਰ 10 ਅਗਸਤ ( ਜਗਜੀਤ ਸਿੰਘ ਪੱਡਾ/ ਨੀਰਜ ਸ਼ਰਮਾ) *ਸਰਕਾਰੀ ਸਕੂਲ ਮੁੱਖੀ , ਸਕੂਲ ਮੈਨਜਮੈਂਟ ਕਮੇਟੀ ਚੇਅਰਮੈਨ ਤੇ ਸਮਾਜਿਕ ਭਾਈਚਾਰੇ ਵੱਲੋਂ ਅੱਜ ...
-
जिला सड़क सुरक्षा समिति ने महत्वपूर्ण मुद्दों पर चर्चा की पठानकोट, 27 नवंबर (दीपक महाजन): पठानकोट की डिप्टी कमिश्नर की डॉ. पल्ल...
-
भाजपा के वरिष्ठ नेता रमेश दुबे ने जिला अस्पताल पहुंचकर कोविड-19 से पीड़ित मरीजों ओर उनके परिजनों से मिलकर उनके स्वास्थ्य के बारे में चर्चा...
-
अंतर्राष्ट्रीय योग दिवस पर अंचल राजगढ, उपसंच लाना चैता में विशेष कार्यक्रम: उपसंच लाना चैता के सभी आचार्य व ग्राम समिति व बच्चों ने सीखे यो...

COMMENTS