ਮਿਸ਼ਨ 100 % ਨੂੰ ਪ੍ਰਾਪਤ ਕਰਨ ਲਈ ਵਿਸ਼ੇਸ਼ ਯੋਜਨਾਬੰਦੀ ਤਹਿਤ ਕੰਮ ਕੀਤਾ ਜਾਵੇ : ਜਸਵਿੰਦਰ ਸਿੰਘ
ਸਕੂਲ ਵਿੱਚ ਦੁਪਿਹਰ ਦਾ ਖਾਣਾ ਬਣਾਉਣ ਸਮੇਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਦੇ ਦਿਸ਼ਾ ਨਿਰਦੇਸ਼ ਦਿੱਤੇ
ਬਟਾਲਾ, 19 ਦਸੰਬਰ ( ਨੀਰਜ ਸ਼ਰਮਾ,ਜਸਬੀਰ ਸਿੰਘ) ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ: ) ਸ. ਅਮਰਜੀਤ ਸਿੰਘ ਭਾਟੀਆ ਦੀ ਅਗਵਾਈ ਵਿੱਚ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਸ. ਬਲਬੀਰ ਸਿੰਘ ਦੇ ਸਹਿਯੋਗ ਨਾਲ ਬੀ.ਪੀ.ਈ.ਓ. ਬਟਾਲਾ 1 ਜਸਵਿੰਦਰ ਸਿੰਘ ਵੱਲੋਂ ਸਮੂਹ ਸਕੂਲ ਮੁੱਖੀਆਂ ਅਤੇ ਮਿਡ-ਡੇ-ਮੀਲ ਕੁੱਕਾਂ ਦੀ ਮਹੱਤਵਪੂਰਨ ਮੀਟਿੰਗ ਬਲਾਕ ਦਫ਼ਤਰ ਵਿਖੇ ਕੀਤੀ ਗਈ ਜਿਸ ਵਿੱਚ ਉਨ੍ਹਾਂ ਸਿੱਖਿਆ ਵਿਭਾਗ ਵੱਲੋਂ ਜਾਰੀ ਹਦਾਇਤਾਂ ਬਾਰੇ ਵਿਸਥਾਰ ਸਾਹਿਤ ਜਾਣਕਾਰੀ ਦਿੱਤੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬੀ.ਪੀ.ਈ.ਓ. ਜਸਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਵੱਲੋਂ ਅੱਜ ਬਲਾਕ ਦੇ ਸਕੂਲ ਮੁੱਖੀਆਂ ਤੇ ਮਿਡ-ਡੇ-ਮੀਲ ਕੁੱਕਾਂ ਨਾਲ ਮੀਟਿੰਗ ਕੀਤੀ ਹੈ , ਜਿਸ ਵਿੱਚ ਸਕੂਲਾਂ ਵਿੱਚ ਦੁਪਿਹਰ ਦਾ ਖਾਣਾ ਬਣਾਉਣ ਸਮੇਂ ਪੂਰੀ ਸਫ਼ਾਈ ਦਾ ਧਿਆਨ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਕੁੱਕਾਂ ਦੇ ਨਹੁੰ ਕੱਟੇ ਹੋਣੇ ਚਾਹੀਦੇ ਹਨ , ਹੱਥ ਬਿਲਕੁੱਲ ਸਾਫ਼ ਹੋਣ ਤੇ ਸਿਰ ਢੱਕਿਆ ਹੋਵੇ। ਖਾਣਾ ਖੁਆਉਣ ਸਮੇਂ ਦਸਤਾਨੇ ਪਹਿਨੇ ਜਾਣ।
ਉਨ੍ਹਾਂ ਕਿਹਾ ਕਿ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਵੱਲੋਂ ਮਿਸ਼ਨ 100% ਗਿਵ ਯੂਅਰ ਬੈਸਟ ਦਾ ਨਾਅਰਾ ਦਿੱਤਾ ਗਿਆ ਹੈ। ਇਸ ਤਹਿਤ ਯੋਜਨਾਬੰਦ ਤਰੀਕੇ ਨਾਲ ਅਧਿਆਪਕ ਪੜ੍ਹਾਈ ਕਰਵਾਉਣ ਤਾਂ ਜੋ ਸੌ ਪ੍ਰੀਤਸ਼ਤ ਨਤੀਜੇ ਪ੍ਰਾਪਤ ਕੀਤੇ ਜਾ ਸਕਣ ਤੇ ਇਸ ਲਈ ਬੱਚਿਆਂ ਦੀ 100 ਫੀਸਦੀ ਸਕੂਲ ਵਿੱਚ ਹਾਜ਼ਰੀ ਯਕੀਨੀ ਬਣਾਉਣ ਦੇ ਉਪਰਾਲੇ ਕੀਤੇ ਜਾਣ। ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਸਮਾਰਟ ਰੂਮ ਬਣੇ ਹੋਏ ਹਨ ਤੇ ਪੜ੍ਹਾਉਣ ਸਮੇਂ ਪ੍ਰੋਜੈਕਟਰ/ਸਮਾਰਟ ਐਲ.ਈ.ਡੀ. ਵਰਤੋਂ ਯਕੀਨੀ ਬਣਾਈ ਜਾਵੇ। ਉਨ੍ਹਾਂ ਜਾਣਕਾਰੀ ਦਿੱਤੀ ਕਿ ਸਰਕਾਰੀ ਸਕੂਲਾਂ ਵਿੱਚ ਦਾਖਲਾ ਸ਼ੁਰੂ ਹੈ , ਜਿਸ ਦੇ ਤਹਿਤ ਨਵੀਂ ਰਜਿਸਟ੍ਰੇਸ਼ਨ ਕਰਵਾਉਣ ਲਈ ਸਮਾਜਿਕ ਭਾਈਚਾਰੇ ਤੇ ਬੱਚਿਆਂ ਦੇ ਮਾਤਾ ਪਿਤਾ ਨੂੰ ਜਾਗਰੂਕ ਕੀਤਾ ਜਾਵੇ।
ਇਸ ਮੌਕੇ ਮੀਡੀਆ ਕੋਆਰਡੀਨੇਟਰ ਸਿੱਖਿਆ ਵਿਭਾਗ ਗਗਨਦੀਪ ਸਿੰਘ , ਬੀ.ਐਮ.ਟੀ. ਜਤਿੰਦਰ ਸਿੰਘ , ਸੈਂਟਰ ਮੁੱਖ ਅਧਿਆਪਕ ਅਮਰਜੀਤ ਕੌਰ, ਸੈਂਟਰ ਮੁੱਖ ਅਧਿਆਪਕ ਜਸਵਿੰਦਰ ਸਿੰਘ , ਸੈਂਟਰ ਮੁੱਖ ਅਧਿਆਪਕ ਸਿਮਰਨਪਾਲ ਸਿੰਘ, ਸੈਂਟਰ ਮੁੱਖ ਅਧਿਆਪਕ ਅਮਨਦੀਪ ਕੌਰ , ਹੈੱਡ ਟੀਚਰ ਰਛਪਾਲ ਸਿੰਘ ਉਦੋਕੇ, ਹੈੱਡ ਟੀਚਰ ਭੁਪਿੰਦਰ ਸਿੰਘ ਦਿਉ, ਹੈੱਡ ਟੀਚਰ ਰਵਿੰਦਰ ਸਿੰਘ , ਹੈੱਡ ਟੀਚਰ ਗੁਰਪ੍ਰੀਤ ਸਿੰਘ , ਹੈੱਡ ਟੀਚਰ ਸੂਰਜ ਪ੍ਰਕਾਸ਼ , ਹੈੱਡ ਟੀਚਰ ਅਜੈ ਪਾਲ , ਹੈੱਡ ਟੀਚਰ ਮੈਡਮ ਰਜਨੀ ਬਾਲਾ , ਹੈੱਡ ਟੀਚਰ ਮੈਡਮ ਜਸਪਾਲ ਸਿੰਘ , ਹੈੱਡ ਟੀਚਰ ਸੁਖਦੇਵ ਸਿੰਘ , ਅਧਿਆਪਕ ਸੁਰਿੰਦਰ ਸਿੰਘ , ਜਤਿੰਦਰ ਸਿੰਘ , ਹਰਪਿੰਦਰ ਸਿੰਘ , ਦੀਪਕ ਸਚਦੇਵਾ, ਸੁਖਵਿੰਦਰਜੀਤ ਕੌਰ, ਮੋਹਨ ਕੌਰ, ਜਤਿੰਦਰ ਕੁਮਾਰ , ਮਿਡ-ਡੇ-ਮੀਲ ਇੰਚਾਰਜ ਰਾਜਵਿੰਦਰ ਕੌਰ , ਸਮੇਤ ਮਿਡ-ਡੇ-ਮੀਲ ਕੁੱਕ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
डिस्ट्रिक्ट लीगल सर्विसेज़ अथॉरिटी ने बाढ़ पीड़ित 10 परिवारों को 7.70 लाख रुपये की आर्थिक मदद दी पठानकोट 14 जनवरी (दीपक महाजन) - डिस्ट्रि...
-
डिस्ट्रिक्ट मजिस्ट्रेट ने प्रेगाबेलिन दवा के खुलेआम इस्तेमाल पर रोक लगाई पठानकोट, 09 जनवरी, 2026(दीपक महाजन)--- प्रेगाबेलिन के फॉर्मूले से...
-
पठानकोट में नशा बेचने वालों पर पंजाब सरकार का बुलडोजर चला पठानकोट (दीपक महाजन)पंजाब का युवा पीढ़ी को नशे में धकेल उनके घर उजाड़ कर अपने घ...
-
कर्मचारी राज्य बीमा निगम द्वारा बीमाकृत की मृत्यु के उपरांत उनके आश्रितों को आश्रितजन हितलाभ का भुगतान किया गया पठानकोट 8 जनवरी (दीपक महा...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
उत्तर प्रदेश सरकार हमेशा से अपने काम को चलते हुए सुर्खियो में रहा है . उत्तर प्रदेश में सरकारी कर्मचारी अपने काम पर ध्यान नहीं देते है . सर...
-
e-Shram card: ई-श्रम कार्ड योजना से असंगठित क्षेत्र के मजदूरों को फायदा होगा. इस योजना से देश के लगभग 38 करोड़ से ज्यादा श्रमिक संगठित हो सक...
-
ब्रेकिंग न्यूज--- बांसी के पत्रकार व उनके परिजनों के साथ दबंगों ने की मारपीट जहां कोरोना महामारी मे पत्रकारों की...
-
जौनपुर। जौनपुर में कोरोना संक्रमित की सूची का मीटर बढ़ता ही चला जा रहा है। मिले 63 कोरोना संक्रमित मरीज। डीएम दिनेश कुमार सिंह ...
-
थौलधार।। उत्तराखंड कांग्रेस के प्रदेश अध्यक्ष करण महारा के जनसंपर्क अभियान के अंतर्गत आज विकासखंड थौलधार के कंडीसौड बाजार में का...

COMMENTS