ਅੰਮ੍ਰਿਤਸਰ ,15 ਦਸੰਬਰ (ਵਿੱਕੀ / ਪੱਡਾ )
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਵਲੋਂ ਸੂਬੇ ਭਰ ਦੇ ਟੋਲ ਪਲਾਜ਼ਿਆਂ ਨੂੰ 15 ਦਸੰਬਰ ਤੋਂ 15 ਜਨਵਰੀ ਤੱਕ ਫ੍ਰੀ ਕਰਨ ਦੇ ਦਿੱਤੇ ਗਏ ਪ੍ਰੋਗਰਾਮ ਦੇ ਤਹਿਤ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ ਦੀ ਅਗਵਾਈ ਵਿੱਚ ਅੱਜ ਸੈਂਕੜੇ ਕਿਸਾਨਾਂ ਨੇ ਅਮਿ੍ੰਤਸਰ ਪਠਾਨਕੋਟ ਨੈਸ਼ਨਲ ਹਾਈਵੇ ਤੇ ਪੈਂਦੇ ਟੋਲ ਪਲਾਜ਼ਾ ਕੱਥੂਨੰਗਲ ਨੂੰ 15 ਦਸੰਬਰ ਤੋਂ 15 ਜਨਵਰੀ ਤੱਕ ਇੱਕ ਮਹੀਨੇ ਲਈ ਟੋਲ ਫ੍ਰੀ ਕਰ ਦਿੱਤਾ ਗਿਆ। ਇਸ ਮੌਕੇ ਤੇ ਵੱਖ ਵੱਖ ਕਿਸਾਨ ਆਗੂਆਂ ਨੇ ਕਿਸਾਨਾਂ ਦੇ ਭਾਰੀ ਇਕੱਠ ਨੂੰ ਇਥੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੀ ਕੇਂਦਰ ਸਰਕਾਰ ਵਾਂਗ ਕਾਰਪੋਰੇਟ ਪੱਖੀ ਨੀਤੀਆਂ ਲਾਗੂ ਕਰਨ ਵਿੱਚ ਲੱਗੀ ਹੋਈ ਹੈ ।ਪਿਛਲੇ ਦਿਨੀਂ ਕਿਸਾਨ ਯੂਨੀਅਨ ਦੀ ਸੂਬਾ ਸਰਕਾਰ ਨਾਲ ਹੋਈ ਗੱਲਬਾਤ ਦੌਰਾਨ ਇਹ ਵੀ ਸੱਚ ਸਾਹਮਣੇ ਆਇਆ ਕਿ ਸਰਕਾਰ ਕੋਲ ਹੁਣ ਤੱਕ ਦੇ 8 ਮਹੀਨੇ ਦੇ ਕਾਰਜਕਾਲ ਵਿੱਚ ਕੋਈ ਵੀ ਰੋਡ ਮੈਪ ਨਹੀਂ ਹੈ। ਆਮ ਆਦਮੀ ਪਾਰਟੀ ਨੇ ਬੇਰੁਜ਼ਗਾਰੀ,ਨਸ਼ਾ,ਕਰਜ਼ਾ ਮਾਫੀ,ਰੇਤ ਮਾਫੀਆ,ਲਾਅ ਐਂਡ ਆਰਡਰ ਆਦਿ ਮੁੱਦਿਆਂ ਤੇ ਵੋਟਾਂ ਬਟੋਰੀਆਂ ਪਰ ਅਜੇ ਤੱਕ ਕੋਈ ਵੀ ਮਜ਼ਬੂਤ ਪਾਲਿਸੀ ਸਾਹਮਣੇ ਨਹੀਂ ਆਈ ਹੈ । ਸੂਬੇ ਵਿਚ ਟੋਲ ਪਲਾਜਿਆ ਦੀ ਮਿਆਦ ਪੂਰੀ ਹੋਣ ਤੋਂ ਬਾਅਦ ਵੀ ਉਹਨਾਂ ਨੂੰ ਹਟਾਉਣ ਦੀ ਬਜਾਏ ਹਾਕਮ ਧਿਰਾਂ ਦੇਸ਼ ਦੀ ਪੂੰਜੀ ਲੁਟਾ ਰਹੀਆਂ ਹਨ ਜੋ ਦੇਸ਼ ਦੇ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਇਸ ਮੌਕੇ ਤੇ ਜ਼ਿਲ੍ਹਾ ਆਗੂ ਗੁਰਲਾਲ ਸਿੰਘ ਮਾਨ, ਬਲਦੇਵ ਸਿੰਘ ਬੱਗਾ, ਕੰਧਾਰ ਸਿੰਘ ਭੋਏਵਾਲ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਪੂਰੇ ਦੇਸ਼ ਵਿੱਚ ਇਕ ਵੱਡੀ ਲਹਿਰ ਖੜ੍ਹੀ ਹੋਵੇਗੀ ਜੋ ਐਮ ਐਸ ਪੀ ਗਰੰਟੀ ਕਾਨੂੰਨ ਅਤੇ ਦਿੱਲੀ ਮੋਰਚੇ ਦੀਆਂ ਸਾਰੀਆਂ ਮੰਗਾਂ ਪੂਰੀਆਂ ਕਰਵਾਏਗਾ । ਇਸ ਮੌਕੇ ਤੇ ਗੁਰਭੇਜ ਸਿੰਘ ਝੰਡੇ , ਮੇਜਰ ਸਿੰਘ ਅਬਦਾਲ , ਆਗੂ ਲਖਬੀਰ ਸਿੰਘ ਕੱਥੂਨੰਗਲ, ਮੁਖਤਾਰ ਸਿੰਘ ਭੰਗਵਾ, ਸੁਖਦੇਵ ਸਿੰਘ ਕਾਜੀਕੋਟ, ਟੇਕ ਸਿੰਘ ਝੰਡੇ, ਕਾਬਲ ਸਿੰਘ ਵਰਿਆਮ ਨੰਗਲ, ਕੁਲਦੀਪ ਸਿੰਘ ਚਾਚੋਵਾਲੀ, ਗੁਰਬਾਜ਼ ਸਿੰਘ ਭੁੱਲਰ, ਕਿਰਪਾਲ ਸਿੰਘ ਕਲੇਰ, ਗੁਰਦੀਪ ਸਿੰਘ ਹਮਜ਼ਾ, ਪ੍ਰਤਾਪ ਸਿੰਘ ਹਮਜ਼ਾ, ਬਲਵਿੰਦਰ ਸਿੰਘ ਕਲੇਰ ਬਾਲਾਂ, ਗੁਰਦੀਪ ਸਿੰਘ ਰਾਮਦੁਆਲੀ,ਸਰਵਣ ਸਿੰਘ ਮਾਨ, ਵਰਿੰਦਰ ਸਿੰਘ ਕੱਥੂਨੰਗਲ, ਅਵਤਾਰ ਸਿੰਘ ਜਹਾਂਗੀਰ, ਸਰਬਨਰੰਜਨ ਸਿੰਘ ਦੁਧਾਲਾ, ਸਰਦੂਲ ਸਿੰਘ ਟਾਹਲੀ ਸਾਹਿਬ , ਹਰਦੀਪ ਸਿੰਘ ਭੰਗਾਲੀ, ਖਜ਼ਾਨ ਸਿੰਘ ਖੈੜਾ, ਲਵਪ੍ਰੀਤ ਸਿੰਘ,ਸੱਜਣ ਸਿੰਘ ਬੱਗਾ, ਬੀਬੀ ਰੁਪਿੰਦਰ ਕੌਰ ਅਬਦਾਲ, ਕਸ਼ਮੀਰ ਕੌਰ ਵਰਿਆਮ ਨੰਗਲ ਆਦਿ ਵਿਸ਼ੇਸ਼ ਤੌਰ ਤੇ ਹਾਜ਼ਰ ਸਨ
ਕੈਪਸਨ ਕੱਥੂਨੰਗਲ ਟੋਲ ਪਲਾਜ਼ਾ ਨੂੰ ਫ੍ਰੀ ਕਰਨ ਮੌਕੇ ਕਿਸਾਨਾਂ ਦਾ ਲਾਮਿਸਾਲ ਇਕੱਠ ।
[Important News]$type=slider$c=4$l=0$a=0$sn=600$c=8
अधिक खबरे देखे .
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
देहरादून।।हरिद्वार जिला छोड़ बाकी प्रदेश के 12 जिलों में त्रिस्तरीय पंचायत चुनाव कराए जाने संबंधित अधिसूचना जारी हो गई है। त्रिस...
-
टिहरी।।(सू.वि.) जिलाधिकारी टिहरी गढ़वाल नितिका खण्डेलवाल ने जनपद के सभी निर्माणाधीन विभागों को निर्देश दिये है कि जनपद के जनहित से जुड़े महत्व...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
थौलधार।। धनोल्टी विधानसभा क्षेत्र के पंचायत चुनाव पर्यवेक्षकों अतर सिंह तोमर (पूर्व राज्य मंत्री)व जोगिंदर पुंडीर(किसान मोर्चा प्रदेश अध्यक्...
-
देहरादून।।थौलधार विकास समिति देहरादून के प्रथम वार्षिक सम्मेलन का भव्य आयोजन रविवार को थौलधार क्षेत्र के श्रेष्ठ वेडिंग पॉइंट में संपन्न हुआ...
-
टिहरी गढ़वाल।।(सू.वि.) जिलाधिकारी टिहरी गढ़वाल के निर्देशन में चारधाम यात्रा को सुचारु एवं सुरक्षित बनाने हेतु मंगलवार को तहसीलदार टिहरी मौ....
-
थौलधार।।11वें अन्तर्राष्ट्रीय योग दिवस से पूर्व कार्यक्रमों की श्रृंखला के अंतर्गत जिला आयुर्वेद विभाग टिहरी की थौलधार ब्लॉक की आयुष टीम द्व...
-
*डिस्ट्रिक्ट बार एसोसिएशन ने दी सेवानिवृत्त जिला जज रविंद्र विक्रम सिंह को विदाई* ...
-
टिहरी।। वर्ष 2023 को विश्व स्तर पर अंतर्राष्ट्रीय मोटे अनाज वर्ष के रूप में मनाया जा रहा है। मोटे अनाज स्वास्थ्य के लिए गुणकारी है। इसलिए हम...
COMMENTS