ਮਿਸ਼ਨ 100 ਪ੍ਰਤੀਸਤ ਗਿਵ ਯੂਅਰ ਬੈਸਟ ਲਈ ਪ੍ਰੇਰਿਤ ਕੀਤਾ
ਬਟਾਲਾ 17 ਦਸੰਬਰ (ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ, ਜਸਬੀਰ ਸਿੰਘ)
ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਵੱਲੋਂ ਬੀਤੇ ਦਿਨੀ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਮਿਸ਼ਨ 100 ਪ੍ਰਤੀਸਤ ਗਿਵ ਯੂਅਰ ਬੈਸਟ ਦੀ ਐਜੂਸੈਟ ਦੁਆਰਾ ਅਧਿਆਪਕਾਂ ਨੂੰ ਸੰਬੋਧਨ ਕਰਕੇ ਸ਼ੁਰੂਆਤ ਕੀਤੀ ਗਈ ਸੀ, ਜਿਸ ਦੇ ਤਹਿਤ ਸਿੱਖਿਆ ਅਧਿਕਾਰੀਆਂ ਵੱਲੋਂ ਸਕੂਲ ਵਿਜਟ ਕਰਕੇ ਅਧਿਆਪਕਾਂ ਅਤੇ ਬੱਚਿਆਂ ਨੂੰ ਮਿਸ਼ਨ ਸੌ ਪ੍ਰਤੀਸਤ ਗਿਵ ਯੂਅਰ ਬੈਸਟ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਦੌਰਾਨ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਸ. ਅਮਰਜੀਤ ਸਿੰਘ ਭਾਟੀਆ ਵੱਲੋਂ ਵੱਖ ਵੱਖ ਸਰਕਾਰੀ ਸਕੂਲਾਂ ਦਾ ਦੌਰਾ ਕਰਕੇ ਅਧਿਆਪਕਾਂ ਅਤੇ ਬੱਚਿਆਂ ਨੂੰ ਮਿਸ਼ਨ 100 ਪ੍ਰਤੀਸਤ ਗਿਵ ਯੂਅਰ ਬੈਸਟ ਲਈ ਪ੍ਰੇਰਿਤ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਈ.ਓ. ਭਾਟੀਆ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਸਰਕਾਰੀ ਮਿਡਲ ਸਕੂਲ ਸੁਨੱਈਆ , ਸਰਕਾਰੀ ਪ੍ਰਾਇਮਰੀ ਸਕੂਲ ਸੁਨੱਈਆ , ਸਰਕਾਰੀ ਪ੍ਰਾਇਮਰੀ ਸਕੂਲ ਸਦਾ ਰੰਗ ਅਤੇ ਸਰਕਾਰੀ ਮਿਡਲ ਸਕੂਲ ਸਦਾ ਰੰਗ ਵਿਜਟ ਕਰਕੇ ਅਧਿਆਪਕਾਂ ਅਤੇ ਬੱਚਿਆਂ ਨੂੰ ਮਿਸ਼ਨ 100 ਪ੍ਰਤੀਸਤ ਗਿਵ ਯੂਅਰ ਬੈਸਟ ਸਬੰਧੀ ਉਤਸ਼ਾਹਿਤ ਕੀਤਾ ਹੈ। ਇਸ ਦੌਰਾਨ ਉਨ੍ਹਾਂ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਵਿਸਥਾਰ ਸਾਹਿਤ ਗੱਲ-ਬਾਤ ਕਰਕੇ ਸਿੱਖਿਆ ਸੁਧਾਰਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਸਕੂਲ ਮੁੱਖੀਆਂ, ਅਧਿਆਪਕਾਂ , ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆ ਦੇ ਸਮੂਹਿਕ ਯਤਨਾਂ ਨਾਲ ਬੋਰਡ ਦੇ ਇਮਤਿਹਾਨਾਂ ਵਿੱਚ 100% ਪਾਸ ਪ੍ਰਤੀਸਤ ਨੂੰ ਯੋਜਨਾਬੰਦ ਤਰੀਕੇ ਨਾਲ ਪ੍ਰਾਪਤ ਕਰਨ ਲਈ ਇਸ ਮਿਸ਼ਨ ਨੂੰ ਚਲਾਇਆ ਜਾ ਰਿਹਾ ਹੈ। ਇਸ ਦੇ ਤਹਿਤ ਵਿਦਿਆਰਥੀ ਸਵੇਰ ਦੀ ਸਭਾ ਵਿੱਚ ਰੋਜ਼ਾਨਾ ਪ੍ਰਣ ਕਰ ਰਹੇ ਹਨ। ਇਸ ਦੇ ਨਾਲ ਨਾਲ ਵਿਦਿਆਰਥੀਆਂ ਦਾ ਡਾਟਾ ਇਕੱਤਰ ਕਰਕੇ ਸਮੇਂ-ਸਮੇਂ ਤੇ ਇਸ ਦਾ ਵਿਸ਼ਲੇਸ਼ਣ ਕੀਤਾ ਜਾਵੇਗਾ ਅਤੇ ਵਿਦਿਆਰਥੀ ਇਨ੍ਹਾਂ ਦੇ ਪੋਸਟਰ ਵੀ ਜ਼ਾਰੀ ਕਰਨਗੇ। ਉਨ੍ਹਾਂ ਦੱਸਿਆ ਕਿ 100 ਪ੍ਰਤੀਸਤ ਗਿਵ ਯੂਅਰ ਬੈਸਟ ਨਾਲ ਸੰਬੰਧਤ ਵਿਦਿਆਰਥੀਆਂ ਦੀਆਂ ਵੀਡੀਓ ਵੀ ਜਾਰੀ ਕੀਤੀਆਂ ਜਾਣਗੀਆਂ ਤਾਂ ਜੋ ਇਹ ਬਾਕੀ ਬੱਚਿਆਂ ਲਈ ਪ੍ਰੇਰਨਾਸਰੋਤ ਦੇ ਤੌਰ ਤੇ ਕੰਮ ਕਰਨ। ਉਨ੍ਹਾਂ ਜਾਣਕਾਰੀ ਦਿੱਤੀ ਕਿ ਵਧੀਆ ਕਾਰਗੁਜ਼ਾਰੀ ਵਾਲੇ ਅਧਿਆਪਕਾਂ ਨੂੰ ਵਿਭਾਗ ਵੱਲੋਂ ਪ੍ਰਸ਼ੰਸਾ ਪੱਤਰ ਦਿੱਤੇ ਜਾਣਗੇ। ਇਸ ਦੌਰਾਨ ਉਨ੍ਹਾਂ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਮਿਸ਼ਨ 100 ਪ੍ਰਤੀਸਤ ਗਿਵ ਯੂਅਰ ਬੈਸਟ ਦੀ ਪ੍ਰਾਪਤੀ ਲਈ ਸ਼ੁਭਇੱਛਾਵਾਂ ਦਿੱਤੀਆਂ ।
punjab
[Important News]$type=slider$c=4$l=0$a=0$sn=600$c=8
अधिक खबरे देखे .
-
डिस्ट्रिक्ट मजिस्ट्रेट ने प्रेगाबेलिन दवा के खुलेआम इस्तेमाल पर रोक लगाई पठानकोट, 09 जनवरी, 2026(दीपक महाजन)--- प्रेगाबेलिन के फॉर्मूले से...
-
पठानकोट में नशा बेचने वालों पर पंजाब सरकार का बुलडोजर चला पठानकोट (दीपक महाजन)पंजाब का युवा पीढ़ी को नशे में धकेल उनके घर उजाड़ कर अपने घ...
-
डिस्ट्रिक्ट लीगल सर्विसेज़ अथॉरिटी ने बाढ़ पीड़ित 10 परिवारों को 7.70 लाख रुपये की आर्थिक मदद दी पठानकोट 14 जनवरी (दीपक महाजन) - डिस्ट्रि...
-
कर्मचारी राज्य बीमा निगम द्वारा बीमाकृत की मृत्यु के उपरांत उनके आश्रितों को आश्रितजन हितलाभ का भुगतान किया गया पठानकोट 8 जनवरी (दीपक महा...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
उत्तर प्रदेश सरकार हमेशा से अपने काम को चलते हुए सुर्खियो में रहा है . उत्तर प्रदेश में सरकारी कर्मचारी अपने काम पर ध्यान नहीं देते है . सर...
-
जौनपुर। जौनपुर में कोरोना संक्रमित की सूची का मीटर बढ़ता ही चला जा रहा है। मिले 63 कोरोना संक्रमित मरीज। डीएम दिनेश कुमार सिंह ...
-
थौलधार।। उत्तराखंड कांग्रेस के प्रदेश अध्यक्ष करण महारा के जनसंपर्क अभियान के अंतर्गत आज विकासखंड थौलधार के कंडीसौड बाजार में का...
-
e-Shram card: ई-श्रम कार्ड योजना से असंगठित क्षेत्र के मजदूरों को फायदा होगा. इस योजना से देश के लगभग 38 करोड़ से ज्यादा श्रमिक संगठित हो सक...
-
ब्रेकिंग न्यूज--- बांसी के पत्रकार व उनके परिजनों के साथ दबंगों ने की मारपीट जहां कोरोना महामारी मे पत्रकारों की...

COMMENTS