ਸਕੂਲ ਵਿਖੇ ਕਾਮਰਸ ਬਲਾਕ ਦਾ ਉਦਘਾਟਨ ਕੀਤਾ
ਸਿੱਖਿਆ ਤੇ ਸਿਹਤ ਦੇ ਖੇਤਰ ਵਿੱਚ ਪੰਜਾਬ ਸਰਕਾਰ ਸੰਜੀਦਗੀ ਨਾਲ ਕੰਮ ਕਰ ਰਹੀ ਹੈ : ਅੰਮ੍ਰਿਤ ਕਲਸੀ
ਬਟਾਲਾ 21 ਦਸੰਬਰ ( ਨੀਰਜ ਸ਼ਰਮਾ, ਜਸਬੀਰ ਸਿੰਘ) ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਸਾਣੀਆਂ ਵਿਖੇ ਸਲਾਨਾ ਸਮਾਗਮ ਆਯੋਜਿਤ ਕੀਤਾ ਗਿਆ। ਜਿਸ ਵਿੱਚ ਐਮ.ਐਲ.ਏ. ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੇ ਮਾਤਾ ਜੀ ਬਲਬੀਰ ਕੌਰ ਅਤੇ ਭਰਾ ਅੰਮ੍ਰਿਤ ਕਲਸੀ ਵੱਲੋਂ ਮੁੱਖ ਮਹਿਮਾਨ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਹਰਪਾਲ ਸਿੰਘ ਸੰਧਾਵਾਲੀਆ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ : ਅਮਰਜੀਤ ਸਿੰਘ ਭਾਟੀਆ ਵੱਲੋਂ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਰਾਕੇਸ਼ ਕੁਮਾਰ ਨੇ ਦੱਸਿਆ ਕਿ ਸਕੂਲ ਵਿੱਚ ਪੜ੍ਹਾਈ, ਸੱਭਿਆਚਾਰਿਕ ਤੇ ਹੋਰ ਵੱਖ-ਵੱਖ ਗਤੀਵਿਧੀਆਂ ਵਿੱਚ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਹੈ। ਇਸ ਦੌਰਾਨ ਹਾਜ਼ਰ ਮਹਿਮਾਨਾਂ ਵੱਲੋਂ ਨਵੇਂ ਬਣਾਏ ਕਾਮਰਸ ਬਲਾਕ ਦਾ ਵੀ ਉਦਘਾਟਨ ਕੀਤਾ ਹੈ।
ਇਸ ਮੌਕੇ ਸੰਬੋਧਨ ਕਰਦਿਆਂ ਅੰਮ੍ਰਿਤ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਤੇ ਸਿਹਤ ਦੇ ਖੇਤਰ ਵਿੱਚ ਸੰਜੀਦਗੀ ਨਾਲ ਕੰਮ ਕਰ ਰਹੀ ਹੈ ਅਤੇ ਸਰਕਾਰ ਵੱਲੋਂ ਹਰ ਪ੍ਰਕਾਰ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਤਾਂ ਜੋ ਬੱਚੇ ਪੜ੍ਹ ਕੇ ਦੇਸ਼ ਦੇ ਚੰਗੇ ਨਾਗਰਿਕ ਬਣ ਕੇ ਸਫਲਤਾ ਦੀਆਂ ਬੁਲੰਦੀਆਂ ਨੂੰ ਛੂਹ ਸਕਣ।
ਇਸ ਮੌਕੇ ਡੀ.ਈ.ਓ. ਸੈਕੰ : ਹਰਪਾਲ ਸਿੰਘ ਸੰਧਾਵਾਲੀਆ ਅਤੇ ਡੀ.ਈ.ਓ. ਐਲੀ: ਅਮਰਜੀਤ ਸਿੰਘ ਭਾਟੀਆ ਵੱਲੋਂ ਹਾਜ਼ਰ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਵੱਖ-ਵੱਖ ਪ੍ਰਾਪਤੀਆਂ ਲਈ ਵਧਾਈ ਦਿੱਤੀ ਤੇ ਭਵਿੱਖ ਲਈ ਸ਼ੁਭਇੱਛਾਵਾਂ ਦਿੱਤੀਆਂ।ਇਸ ਦੌਰਾਨ ਪ੍ਰਿੰਸੀਪਲ ਰਾਕੇਸ਼ ਕੁਮਾਰ ਵੱਲੋਂ ਸਕੂਲ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦੇ ਹੋਏ ਸਲਾਨਾ ਰਿਪੋਰਟ ਪੜੀ ਗਈ। ਇਸ ਮੌਕੇ ਬੀ.ਐਨ.ਓ. ਵਿਜੈ ਕੁਮਾਰ , ਮੀਡੀਆ ਕੋਆਰਡੀਨੇਟਰ ਸਿੱਖਿਆ ਵਿਭਾਗ ਗਗਨਦੀਪ ਸਿੰਘ , ਸਰਪੰਚ ਗੁਰਵਿੰਦਰ ਸਿੰਘ ਕਾਹਲੋਂ , ਵਿਕਰਮ ਸਰੀਨ , ਡੀ.ਈ.ਓ. ਦਫ਼ਤਰ ਤੋਂ ਰਾਜਕੁਮਾਰ , ਅਮਨ ਗੁਪਤਾ , ਵਾਸਦੇਵ ਸ਼ਰਮਾ, ਹਰਵਿੰਦਰ ਸਿੰਘ ਕਾਹਲੋਂ, ਸੁਮਿਤ ਤ੍ਰੇਹਨ , ਸੁਰਜੀਤ ਸਿੰਘ ਮੱਲੀ , ਲੈਕ: ਜਤਿੰਦਰ ਸਿੰਘ , ਲੈਕ: ਰਜਿੰਦਰ ਸਿੰਘ , ਲੈਕ: ਰਮਨਦੀਪ ਸਿੰਘ, ਮੈਡਮ ਕਮਲਜੀਤ ਕੌਰ, ਲੈਕ: ਸੁਖਵਿੰਦਰ ਕੌਰ, ਮਨਿੰਦਰ ਸਿੰਘ , ਰਿਤੂ ਬਾਲਾ , ਲੈਕ ਸੁਖਪ੍ਰੀਤ ਸਿੰਘ, ਬਖ਼ਸ਼ੀਸ਼ ਸਿੰਘ, ਸਨਦੀਪ ਕੁਮਾਰ ਆਦਿ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
देहरादून।।हरिद्वार जिला छोड़ बाकी प्रदेश के 12 जिलों में त्रिस्तरीय पंचायत चुनाव कराए जाने संबंधित अधिसूचना जारी हो गई है। त्रिस...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
थौलधार।। धनोल्टी विधानसभा क्षेत्र के पंचायत चुनाव पर्यवेक्षकों अतर सिंह तोमर (पूर्व राज्य मंत्री)व जोगिंदर पुंडीर(किसान मोर्चा प्रदेश अध्यक्...
-
देहरादून।।थौलधार विकास समिति देहरादून के प्रथम वार्षिक सम्मेलन का भव्य आयोजन रविवार को थौलधार क्षेत्र के श्रेष्ठ वेडिंग पॉइंट में संपन्न हुआ...
-
टिहरी गढ़वाल।।(सू.वि.) जिलाधिकारी टिहरी गढ़वाल के निर्देशन में चारधाम यात्रा को सुचारु एवं सुरक्षित बनाने हेतु मंगलवार को तहसीलदार टिहरी मौ....
-
*डिस्ट्रिक्ट बार एसोसिएशन ने दी सेवानिवृत्त जिला जज रविंद्र विक्रम सिंह को विदाई* ...
-
थौलधार।।11वें अन्तर्राष्ट्रीय योग दिवस से पूर्व कार्यक्रमों की श्रृंखला के अंतर्गत जिला आयुर्वेद विभाग टिहरी की थौलधार ब्लॉक की आयुष टीम द्व...
-
देहरादून।।त्रिस्तरीय पंचायत चुनाव की अधिसूचना जारी 25 जून से नामांकन प्रक्रिया,आज से आचार संहिता लागू। उत्तराखंड में पंचायत चुना...
-
ਬਟਾਲਾ 11 ਜੂਨ, (ਡਾ ਬਲਜੀਤ ਸਿੰਘ, ਨੀਰਜ ਸ਼ਰਮਾ, ਜਸਬੀਰ ਸਿੰਘ) - ਇਥੋਂ ਨਜ਼ਦੀਕ ਪਿੰਡ ਢਡਿਆਲਾ ਨਤ ਵਿਖੇ ਕਬੀਰ ਭਵਨ ਧਰਮ ਸਾਲਾ ਸਭਾ (ਰਜਿ) ਕਮੇਟੀ ਵੱਲੋਂ ਸਮੂਹ ਸੰਗ...
COMMENTS