ਗੁਰਦਾਸਪੁਰ 27 ਦਸੰਬਰ ( ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ, ਜਸਬੀਰ ਸਿੰਘ)
ਪੜ੍ਹੋ ਪੰਜਾਬ ਪੜਾਓ ਪੰਜਾਬ ਗਣਿਤ ਟੀਮ ਵੱਲੋਂ ਸਥਾਨਕ ਸਕੂਲ ਵਿਖੇ ਜ਼ਿਲ੍ਹਾ ਪੱਧਰੀ ਗਣਿਤ ਦਿਵਸ ਸਮਾਰੋਹ ਆਯੋਜਿਤ ਕੀਤਾ ਗਿਆ ਜਿਸ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਹਰਪਾਲ ਸਿੰਘ ਸੰਧਾਵਾਲੀਆ ਵੱਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਕੇ ਹਾਜ਼ਰ ਅਧਿਆਪਕਾਂ ਦੁਆਰਾ ਸਰਕਾਰੀ ਸਕੂਲਾਂ ਵਿੱਚ ਦਿੱਤੀਆਂ ਜਾ ਰਹੀਆਂ ਬਿਹਤਰ ਸੇਵਾਵਾਂ ਦੀ ਪ੍ਰਸੰਸਾ ਕਰਦੇ ਹੋਏ ਹੋਸਲਾ ਅਫ਼ਜਾਈ ਕੀਤੀ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਡੀ.ਐਮ. ਗਣਿਤ ਗੁਰਨਾਮ ਸਿੰਘ ਨੇ ਦੱਸਿਆ ਕਿ ਉੱਘੇ ਗਣਿਤ ਵਿਗਿਆਨੀ ਸ੍ਰੀ ਨਿਵਾਸਨ ਰਾਮਨੁਜਨ ਜੀ ਦੇ ਜਨਮ ਦਿਵਸ ਮੌਕੇ ਇਹ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਜ਼ਿਲ੍ਹੇ ਦੇ ਸਾਰੇ ਗਣਿਤ ਅਧਿਆਪਕ ਅਤੇ ਗਣਿਤ ਪੜਾਉਣ ਵਾਲੇ ਅਧਿਆਪਕਾਂ ਵੱਲੋਂ ਸ਼ਿਰਕਤ ਕੀਤੀ ਗਈ ਹੈ। ਇਸ ਮੌਕੇ ਡੀ.ਈ.ਓ. ਸੰਧਾਵਾਲੀਆ ਨੇ ਕਿਹਾ ਕਿ ਗਣਿਤ ਬਹੁਤ ਹੀ ਮਹੱਤਵਪੂਰਨ ਵਿਸ਼ਾ ਹੈ , ਜਿਸ ਵਿੱਚ ਹਰ ਬੱਚੇ ਦੀ ਮੁਹਾਰਤ ਹੋਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅੱਜ ਗਣਿਤ ਜਿਹੇ ਵਿਸ਼ੇ ਤੋਂ ਡਰਨ ਦੀ ਲੋੜ ਨਹੀਂ ਬਲਕਿ ਨਵੀਆਂ ਤਕਨੀਕਾਂ ਤੇ ਦਿਲਚਸਪੀ ਨਾਲ ਇਸ ਨੂੰ ਆਸਾਨ ਬਣਾਇਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਸਿੱਖਿਆ ਵਿਭਾਗ, ਪੰਜਾਬ ਵੱਲੋਂ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰੋਜੈਕਟ ਚਲਾਇਆ ਜਾ ਰਿਹਾ ਹੈ , ਜਿਸ ਵਿੱਚ ਸਮੇਂ-ਸਮੇਂ ਤੇ ਗਣਿਤ ਤੇ ਬਾਕੀ ਵਿਸ਼ਿਆਂ ਨਾਲ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ ਤਾਂ ਜੋ ਬੱਚੇ ਗਤੀਵਿਧੀਆਂ ਦੁਆਰਾ ਗਣਿਤ ਵਿੱਚ ਆਪਣੀ ਦਿਲਚਸਪੀ ਵਧਾ ਸਕਣ। ਇਸ ਮੌਕੇ ਗਣਿਤ ਵਿਸ਼ੇ ਵਿੱਚ ਬਿਹਤਰ ਸੇਵਾਵਾਂ ਦੇਣ ਵਾਲੇ ਅਧਿਆਪਕਾਂ ਨੂੰ ਡੀ.ਈ.ਓ. ਸੈਕੰ: ਹਰਪਾਲ ਸਿੰਘ ਸੰਧਾਵਾਲੀਆ ਵੱਲੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਡੀ.ਐਮ. ਸਾਇੰਸ ਗੁਰਵਿੰਦਰ ਸਿੰਘ , ਮੀਡੀਆ ਸੈੱਲ ਸਿੱਖਿਆ ਵਿਭਾਗ ਗਗਨਦੀਪ ਸਿੰਘ , ਬੀ.ਐਮ. ਗਣਿਤ ਨਵਦੀਪ ਸਿੰਘ, ਵਿਪਨ ਕੁਮਾਰ , ਰਜਿੰਦਰ ਸਿੰਘ , ਬਲਜੀਤ ਸਿੰਘ ,ਅਸ਼ਵਨੀ ਕੁਮਾਰ , ਨਰੇਸ਼ ਸ਼ਰਮਾ, ਰਾਜਕੁਮਾਰ, ਸੁਪਰੀਤ ਕੌਰ , ਬਾਦਲ ਅੰਗੂਰਾਲਾ, ਪਰਮਿੰਦਰ ਸਿੰਘ , ਅਰੁਣ ਕੁਮਾਰ , ਸਤਿੰਦਰ ਸਿੰਘ, ਪਰਮਜੀਤ ਸਿੰਘ , ਰਜਨੀ ਸੋਢੀ, ਸਤਿੰਦਰਪਾਲ ਸਿੰਘ, ਰਾਜ ਕੁਮਾਰ, ਰਵੀ ਦਾਸ ਆਦਿ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
छत्तीसगढ़ टीचर्स एसोसिएशन ने शिक्षक से हुई मारपीट की निंदा की शिक्षक विजेंदर कुमार गुप्ता कोविड-19 की ड्यूटी में संलग्न थे। छत्तीसगढ़ टीचर्...
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
विकासशील इंसान पार्टी के जुलूस में उमड़ा जनसैलाब, हजारों कार्यकर्ताओं ने निकाला विशाल जुलूस राजू दास कि गिरफ्तारी के लिए आंदोलन मुकेश साहनी...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
प्रेसनोट धोलापानी ग्राम पंचायत के ग्राम विकास अधिकारी पर ₹2000 रुपये का जुर्माना *श्याम सिंह सालवी आरटीआई एक्टिविस्ट ने पांच बिंदुओ...
-
निकटवर्ती ग्राम बिदारा निवासी के समाजसेवी पूरणमल बुनकर को वंचित वर्ग के लिए शिक्षा में शून्य निवेश नवाचार के अंतर्गत शिक्षा की गुणवत्ता में...
-
शहर के अंदर साफ-सफाई को लेकर विधायक ने की नगर निगम अधिकारियों के साथ मीटिंग हर रोज शहर के अंदर की जाएगी साफ-सफाई --अमित विज पठानकोट 20 ज...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
ગુજરાત કોરોના ઇફેકક્ટ્સ એક તરફ કોરોના નો વધતો કાળો કેર અને બીજી બાજુ રોમિયો ગિરી કરતા અમુક ઈસમો પર્યાવરણ ને અને લોકો ના સ્વાસ્થ્ય ને બ...
-
पंजाब के जिला बरनाला में थाना सिटी-1 की पुलिस ने शनिवार को जाली करंसी समेत दो मुस्लिम समुदाय के लोगों को गिरफ्तार किया है। पकड़े गए आरोपियों...

COMMENTS