ਗਰਦਾਸਪੁਰ 10 ਦਸੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ, ਜਸਬੀਰ ਸਿੰਘ)-ਨਕੋਦਰ 'ਚ ਕੱਪੜਾ ਵਪਾਰੀ ਅਤੇ ਉਸ ਦੇ ਸੁਰੱਖਿਆ ਗਾਰਡ (ਪੁਲਸ) ਦੇ ਗੋਲ਼ੀ ਮਾਰ ਕੇ ਕੀਤੇ ਕਤਲ ਨੂੰ ਲੈ ਕੇ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਿਆ ਹੈ। ਬਾਜਵਾ ਨੇ ਪ੍ਰਤੀਕਰਿਆ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਨੂੰ ਹੁਣ ਡੂੰਘੀ ਨੀਂਦ 'ਚੋਂ ਜਾਗਣਾ ਚਾਹੀਦਾ ਹੈ ਅਤੇ ਸੂਬੇ 'ਚ ਵਧਦੇ ਅਪਰਾਧਾਂ 'ਤੇ ਲਗਾਮ ਲਾਉਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਇਹ ਸਮਾਂ ਆ ਗਿਆ ਹੈ ਕਿ ਮੁੱਖ ਮੰਤਰੀ ਸੂਬੇ ਵੱਲ ਧਿਆਨ ਦੇਣ ਖ਼ਾਸ ਕਰਕੇ ਪੰਜਾਬ ਦੇ ਵਪਾਰੀ ਵਰਗ 'ਚ ਅਸੁਰੱਖਿਆ ਦੀ ਭਾਵਨਾ ਪੈਦਾ ਹੋ ਗਈ ਹੈ। ਇਕ ਮੀਡੀਆ ਰਿਪੋਰਟ ਅਨੁਸਾਰ ਪਿਛਲੇ ਛੇ ਮਹੀਨਿਆਂ 'ਚ 14 ਜ਼ਿਲ੍ਹਿਆਂ 'ਚ ਫਿਰੌਤੀ ਦੀਆਂ ਕਾਲਾਂ ਦੇ 58 ਮਾਮਲੇ ਦਰਜ ਕੀਤੇ ਗਏ ਹਨ। ਫਿਰੌਤੀ ਦਾ ਭੁਗਤਾਨ ਨਾ ਕਰਨ 'ਤੇ ਤਿੰਨ ਲੋਕਾਂ ਨੂੰ ਗੋਲ਼ੀ ਮਾਰ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਇਸ ਦੌਰਾਨ ਨਕੋਦਰ ਦੇ ਵਪਾਰੀ ਭੁਪਿੰਦਰ ਸਿੰਘ ਚਾਵਲਾ ਉਰਫ ਟਿੰਮੀ ਚਾਵਲਾ ਅਤੇ ਉਸ ਦੇ ਗੰਨਮੈਨ ਮਨਦੀਪ ਸਿੰਘ ਦਾ ਕਥਿਤ ਤੌਰ 'ਤੇ ਕੁਝ ਗੈਂਗਸਟਰਾਂ ਨੇ ਕਤਲ ਕਰ ਦਿੱਤਾ ਹੈ। ਇਥੋਂ ਤੱਕ ਕਿ ਪੁਲਸ ਸੁਰੱਖਿਆ ਵੀ ਉਨ੍ਹਾਂ ਨੂੰ ਨਹੀਂ ਬਚਾ ਸਕੀ।ਕੀ ਅਜਿਹੀ ਸਥਿਤੀ ਚਿੰਤਾਜਨਕ ਨਹੀਂ ਹੈ? ਜਾਂ ਇਹ ਸਿਰਫ ਕੁਝ ਮਾਮੂਲੀ ਅਪਰਾਧ ਦੀਆਂ ਘਟਨਾਵਾਂ ਹਨ ਤੇ ਸੂਬੇ ਦੇ ਕੁਝ ਹਿੱਸਿਆਂ 'ਚ ਵਾਪਰ ਰਹੀਆਂ ਹਨ, ਜਿਵੇਂ ਕਿ ਮੁੱਖ ਮੰਤਰੀ ਨੇ ਪਹਿਲਾਂ ਇਕ ਬਿਆਨ 'ਚ ਕਿਹਾ ਸੀ ? ਬਾਜਵਾ ਨੇ ਅੱਗੇ ਕਿਹਾ ਕਿ ਗੁਜਰਾਤ ਅਤੇ ਹਿਮਾਚਲ ਸੂਬਿਆਂ ਦੇ ਵਿਧਾਨ ਸਭਾ ਚੋਣ ਨਤੀਜਿਆਂ ਨੇ ਦਿਖਾਇਆ ਹੈ ਕਿ ਇਨ੍ਹਾਂ ਸੂਬਿਆਂ ਦੇ ਲੋਕਾਂ ਨੇ 'ਆਪ' ਦੇ ਪੰਜਾਬ ਅਤੇ ਦਿੱਲੀ ਮਾਡਲ ਨੂੰ ਨਹੀਂ ਖ਼ਰੀਦਿਆ ਭਾਵੇਂ ਕਿ ਪੰਜਾਬ ਦੀ ਪੂਰੀ 'ਆਪ' ਕੈਬਨਿਟ ਨੇ ਗੁਜਰਾਤ 'ਚ ਡੇਰੇ ਲਾਏ ਹੋਏ ਸਨ। ਇਨ੍ਹਾਂ ਸੂਬਿਆਂ ਦੇ ਵੋਟਰਾਂ ਨੇ 'ਆਪ' ਮਾਡਲ ਨੂੰ ਇਸ ਤੱਥ ਕਾਰਨ ਨਹੀਂ ਖਰੀਦਿਆ ਕਿਉਂਕਿ 'ਆਪ' ਆਪਣੇ 9 ਮਹੀਨਿਆਂ ਦੇ ਕਾਰਜਕਾਲ 'ਚ ਪੰਜਾਬ 'ਚ ਪ੍ਰਦਰਸ਼ਨ ਕਰਨ ਵਿਚ ਅਸਫ਼ਲ ਰਹੀ ਹੈ। 'ਆਪ' ਗੁੰਮਰਾਹਕੁੰਨ ਇਸ਼ਤਿਹਾਰਾਂ ਰਾਹੀਂ ਇਕ ਗ਼ਲਤ ਅਕਸ ਬਣਾਉਣ ਦੀ ਕੋਸ਼ਿਸ਼ ਕਰ ਰਹੀ ਸੀ।ਪੰਜਾਬ 'ਚ ਬੰਦੂਕ ਅਪਰਾਧ ਅਤੇ ਗੈਂਗਸਟਰਵਾਦ ਸਭ ਤੋਂ ਉੱਚੇ ਪੱਧਰ 'ਤੇ ਹੈ। ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਹੁਣ ਕਾਰਵਾਈ ਕਰਨੀ ਚਾਹੀਦੀ ਹੈ, ਇਸ ਤੋਂ ਪਹਿਲਾਂ ਕਿ ਪੰਜਾਬ 'ਚ ਅਮਨ-ਕਾਨੂੰਨ ਦੀ ਸਥਿਤੀ ਉੱਤਰ ਪ੍ਰਦੇਸ਼ ਅਤੇ ਬਿਹਾਰ ਵਰਗੇ ਸੂਬਿਆਂ ਵਾਂਗ ਵਿਗੜ ਜਾਵੇ।
[Important News]$type=slider$c=4$l=0$a=0$sn=600$c=8
अधिक खबरे देखे .
-
कण्डीसौड़।। थौलधार विकास खण्ड क्षेत्र पंचायत की प्रथम बैठक में विधुत,लो०नि०वि०,पेयजल आंगनबाड़ी, के मुद्दे छाए रहे। लो०नि०वि० की...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
विकासखंड रामनगर ग्राम सभा नरायनपुर के प्रधान के भतीजा कोटेदार राजनाथ यादव द्वारा कार्ड धारकों का एक यूनिट राशन धमकी देकर दबंगई पूर्वक काट...
-
सत्र न्यायाधीश ने जेल का दौरा किया, कैदियों की समस्याएँ सुनीं पठानकोट, 9 अक्टूबर (दीपक महाजन) - जिला विधिक सेवा प्राधिकरण, पठानकोट के अध्य...
-
बानस्कांठा जिले के डीसा तालुका के कंपा गाँव में शितला सतम के अवसर पर एक अद्वितीय भटिगाल लोक मेला आयोजित किया गया था। न केवल इस मेले में बान...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
शाहजहांपुर जेल में बॉलीवुड अभिनेता एवं कॉमेडी किंग राजपाल यादव ने बंदियों को खूब गुदगुदाया। ज़िला कारागार में हास्य अभिनेता रा...
-
शाहजहांपुर जेल में दीपावली पर अयोध्या के तर्ज पर"भव्य दीपोत्सव " कार्यक्रम आयोजित किया गया। साथ ही सभी बंदियों की टीमें बनाकर साज-...
-
माननीय पंजाब सरकार एवं पुलिस महानिदेशक, पंजाब, चंडीगढ़ द्वारा शरारती तत्वों के विरुद्ध कड़ी कार्रवाई करने के निर्देश जारी किए गए थे। इन निर...

COMMENTS