, ਗਰਦਾਸਪੁਰ 13 ਦਸੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ, ਜਸਬੀਰ ਸਿੰਘ) : ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਪਰਿਵਾਰਾਂ ਲਈ ਕੁੱਝ ਪੁਨਰਵਾਸ ਪ੍ਰੋਗਰਾਮ ਦਾ ਐਲਾਨ ਕਰਨ, ਜਿਨ੍ਹਾਂ ਦੇ ਘਰ ਜਲੰਧਰ ਦੇ ਮਾਡਲ ਟਾਊਨ ਨੇੜੇ ਸਥਿਤ ਲਤੀਫ਼ਪੁਰਾ ਇਲਾਕੇ ਵਿੱਚ ਢਾਹ ਦਿੱਤੇ ਗਏ ਸਨ।ਬਾਜਵਾ ਨੇ ਕਿਹਾ ਕਿ ਇੰਨੇ ਵੱਡੇ ਪੱਧਰ 'ਤੇ ਘਰ ਢਾਉਣ ਦੀ ਮੁਹਿੰਮ ਸ਼ੁਰੂ ਕਰਨ ਤੋਂ ਪਹਿਲਾਂ, ਉਨ੍ਹਾਂ ਦੇ ਮੁੜ ਵਸੇਬੇ ਦਾ ਪ੍ਰਬੰਧ ਉਲੀਕਿਆ ਜਾਣਾ ਚਾਹੀਦਾ ਸੀ। ਹੁਣ ਇਹ 'ਆਪ' ਸਰਕਾਰ ਦੀ ਵੱਡੀ ਨਾਕਾਮੀ ਹੈ ਕਿਉਂਕਿ ਲੋਕਾਂ ਨੂੰ ਉਨ੍ਹਾਂ ਦੇ ਘਰਾਂ 'ਚੋਂ ਬੇਘਰ ਕਰ ਦਿੱਤਾ ਗਿਆ ਹੈ। ਜਲੰਧਰ ਇੰਪਰੂਵਮੈਂਟ ਟਰੱਸਟ ਵੱਲੋਂ ਮਕਾਨਾਂ ਨੂੰ ਢਾਹ ਦਿੱਤੇ ਜਾਣ ਤੋਂ ਬਾਅਦ ਔਰਤਾਂ, ਬੱਚਿਆਂ ਅਤੇ ਬਜ਼ੁਰਗਾਂ ਸਮੇਤ ਕਰੀਬ 50 ਪਰਿਵਾਰਾਂ ਦੇ ਮੈਂਬਰਾਂ ਨੂੰ ਸੜਕਾਂ ਕਿਨਾਰੇ ਠੰਢੀਆਂ ਰਾਤਾਂ ਕੱਟਣ ਲਈ ਮਜਬੂਰ ਹੋਣਾ ਪੈ ਰਿਹਾ ਹੈ।
ਬਾਜਵਾ ਨੇ ਅੱਗੇ ਕਿਹਾ ਪਿਛਲੇ 75 ਸਾਲਾਂ ਤੋਂ ਇਲਾਕੇ ਵਿੱਚ ਰਹਿ ਰਹੇ ਲੋਕ ਬੇਸਹਾਰਾ ਹਨ। ਇਸ ਲਈ, ਤਰਸ ਦੇ ਆਧਾਰ 'ਤੇ 'ਆਪ' ਸਰਕਾਰ ਨੂੰ ਕੁੱਝ ਪੁਨਰਵਾਸ ਪ੍ਰੋਗਰਾਮਾਂ ਦਾ ਐਲਾਨ ਕਰਨਾ ਚਾਹੀਦਾ ਹੈ। ਉਨ੍ਹਾਂ ਨੂੰ ਫ਼ੌਰੀ ਰਾਹਤ ਦੇਣ ਲਈ 'ਆਪ' ਸਰਕਾਰ ਨੂੰ ਘੱਟੋ-ਘੱਟ ਬੁਨਿਆਦੀ ਸਹੂਲਤਾਂ ਜਿਵੇਂ ਭੋਜਨ, ਗੱਦੇ, ਕੰਬਲ, ਤਰਪਾਲ ਜਾਂ ਟੀਨ ਸ਼ੈਲਟਰ ਅਤੇ ਲਈ ਅਸਥਾਈ ਪਖਾਨੇ ਆਦਿ ਦਾ ਪ੍ਰਬੰਧ ਕਰਨਾ ਚਾਹੀਦਾ ਹੈ।
ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਪਰਿਵਾਰਾਂ ਦਾ ਦਾਅਵਾ ਹੈ ਕਿ ਉਨ੍ਹਾਂ ਦੇ ਬਜ਼ੁਰਗ ਵੰਡ ਤੋਂ ਬਾਅਦ ਪਾਕਿਸਤਾਨ ਤੋਂ ਆਏ ਅਤੇ ਇੱਥੇ ਵੱਸ ਗਏ। ਪਿਛਲੇ 75 ਸਾਲਾਂ ਤੋਂ ਉਨ੍ਹਾਂ ਨੇ ਕਦੇ ਸੋਚਿਆ ਵੀ ਨਹੀਂ ਸੀ ਕਿ ਇਨ੍ਹਾਂ ਨੂੰ ਇਨ੍ਹਾਂ ਘਰਾਂ 'ਚੋਂ ਬਾਹਰ ਕੱਢ ਦਿੱਤਾ ਜਾਵੇਗਾ। ਉਨ੍ਹਾਂ ਦੇ ਬਜ਼ੁਰਗ 1947 ਵਿੱਚ ਇਸ ਉਮੀਦ ਨਾਲ ਭਾਰਤ ਆਏ ਸਨ ਕਿ ਉਹ ਆਪਣੇ ਲੋਕਾਂ ਨਾਲ ਜੁੜ ਰਹੇ ਹਨ, ਹੁਣ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਉਨ੍ਹਾਂ ਦੇ ਪਰਿਵਾਰ ਇਸ ਸਦਮੇ ਵਿੱਚੋਂ ਗੁਜ਼ਰ ਰਹੇ ਹਨ। ਬਾਜਵਾ ਨੇ ਅੱਗੇ ਕਿਹਾ ਭਗਵੰਤ ਮਾਨ ਸਰਕਾਰ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਅਸੀਂ ਇੱਕ ਕਲਿਆਣਕਾਰੀ ਰਾਜ ਵਿੱਚ ਰਹਿੰਦੇ ਹਾਂ। ਨਾਗਰਿਕਾਂ ਦੀ ਭਲਾਈ ਲਈ ਸੂਬੇ ਦੀ ਜ਼ਿੰਮੇਵਾਰੀ ਹੋਣੀ ਚਾਹੀਦੀ ਹੈ।
[Important News]$type=slider$c=4$l=0$a=0$sn=600$c=8
अधिक खबरे देखे .
-
सत्र न्यायाधीश ने जेल का दौरा किया, कैदियों की समस्याएँ सुनीं पठानकोट, 9 अक्टूबर (दीपक महाजन) - जिला विधिक सेवा प्राधिकरण, पठानकोट के अध्य...
-
श्री गुरु तेग बहादुर जी के 350वें प्रकाश पर्व के उपलक्ष्य में निकाले जाने वाले नगर कीर्तन की अग्रिम व्यवस्था हेतु जिला प्रशासन द्वारा विशेष ...
-
कैबिनेट मंत्री पंजाब श्री लाल चंद कटारूचक ने 2 करोड़ 63 लाख रुपये की लागत से बनने वाली सड़कों का शिलान्यास किया --- सड़कें जल्द ही बनकर जनत...
-
माननीय पंजाब सरकार एवं पुलिस महानिदेशक, पंजाब, चंडीगढ़ द्वारा शरारती तत्वों के विरुद्ध कड़ी कार्रवाई करने के निर्देश जारी किए गए थे। इन निर...
-
आज शाहजहांपुर जेल में बंद ऐसे महिला एवं पुरुष बंदियों जिनकी दृष्टि दोष है उन्हें 100 से अधिक निशुल्क चश्मे वितरित किए गए। ज्ञातव्य है कि वि...
-
आज करवा चौथ व्रत के पावन पर्व पर शाहजहांपुर जेल में निरुद्ध महिला बंदियों को करवा चौथ पर सजने संवरने के लिए श्रृंगार सामग्री एवं साड़ियां...
-
चुनाव नजदीक आते ही आई मुख्यमंत्री जी को जसवां प्रागपुर की याद।कोंग्रेसी नेता सुरेंद्र मनकोटिया ने बीजेपी सरकार व् मंत्री पर किये तीखे प्रह...
-
अंतरराष्ट्रीय महिला दिवस लैंगिक समानता वर्ष के रूप में मनाया जाएगा : प्रतिभा देवी - प्रकृति विधान फाउंडेशन द्वारा आयोजित हुआ कार्यक्रम। -सा...
-
नए साल में प्रदेश के सभी राशन उपभोक्ताओं को राशन डिपो में पहुंचने का मैसेज आएगा। इससे यह सुविधा होगी कि लोगों को पता लग जाएगा कि...
-
झांसी में रानीलक्ष्मीबाई के पास मुकताकाशी के आगे झांसी महोत्सव 2019 क आयोजन किया गया जिसमें लकड़ी का सामान की दुकान खाने के सटाल बच्चों क...
COMMENTS