ਬਟਾਲਾ, 20 ਜਨਵਰੀ ( ਨੀਰਜ ਸ਼ਰਮਾ, ਜਸਬੀਰ ਸਿੰਘ) ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਬਟਾਲਾ ਦੇ ਲੋਕਾਂ ਦੀ ਮੁਸ਼ਕਿਲਾਂ ਦਾ ਹੱਲ ਕਰਨਾ ਤੇ ਹਲਕੇ ਦਾ ਸਰਬਪੱਖੀ ਵਿਕਾਸ ਕਰਨਾ ਮੇਰੀ ਪਹਿਲੀ ਤਰਜੀਹ ਹੈ। ਵਿਧਾਇਕ ਸ਼ੈਰੀ ਕਲਸੀ ਵਲੋਂ ਲੋਕ ਮਿਲਣੀ ਤਹਿਤ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਤੇ ਸਬੰਧਤ ਵਿਭਾਗਾਂ ਰਾਹੀਂ ਹੱਲ ਕਰਵਾਈਆਂ ਗਈਆਂ।
ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਆਪ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨ ਅਤੇ ਸਰਬਪੱਖੀ ਵਿਕਾਸ ਕਾਰਜ ਕੀਤੇ ਜਾ ਰਹੇ ਹਨ, ਜਿਸ ਦੇ ਚੱਲਦਿਆਂ ਧਾਰਮਿਕ ਤੇ ਇਤਿਹਾਸਕ ਸ਼ਹਿਰ ਬਟਾਲਾ ਅੰਦਰ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਹਲਕੇ ਦਾ ਸਰਬਪੱਖੀ ਵਿਕਾਸ ਕਰਨਾ ਉਨਾਂ ਦੀ ਪਹਿਲੀ ਤਰਜੀਹ ਹੈ।
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਬਟਾਲਾ ਹਲਕੇ ਦੇ ਲੋਕਾਂ ਨੇ ਜੋ ਉਨਾਂ ਉੱਪਰ ਵਿਸ਼ਵਾਸ ਕੀਤਾ ਹੈ, ਉਹ ਲੋਕਾਂ ਦੇ ਭਰੋਸੇ ਉੱਪਰ ਪੂਰਾ ਉਤਰਨਗੇ। ਬਟਾਲਾ ਵਿਖੇ ਕਰਵਾਏ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਉਨਾਂ ਦੱਸਿਆ ਕਿ ਮੁਰਗੀ ਮੁਹੱਲੇ ਤੋਂ ਦਾਣਾ ਮੰਡੀ ਬਟਾਲਾ ਤੱਕ ਸੜਕ ਦਾ ਨਿਰਮਾਣ ਕਰਵਾਇਆ ਗਿਆ। ਕਿਰਤੀ ਲੋਕਾਂ ਦੀ ਸਹੂਲਤ ਲਈ ਸੁੱਖਾ ਸਿੰਘ ਮਹਿਤਾਬ ਸਿੰਘ ਚੌਂਕ ਵਿਖੇ ਲੇਬਰ ਸ਼ੈੱਡ ਦੀ ਉਸਾਰੀ, ਟਾਇਲਟਸ ਅਤੇ ਆਰ ਓ ਲਗਾਇਆ ਜਾ ਰਿਹਾ ਹੈ। ਹੰਸਲੀ ਪੁਲ ਦੇ ਨਜ਼ਦੀਕ ਬਾਬਾ ਬਾਲਕ ਨਾਥ ਮੰਦਿਰ ਨੂੰ ਜਾਣ ਵਾਲੀ ਸੜਕ ਦਾ ਕੰਮ ਸ਼ੁਰੂ ਕਰਵਾਇਆ। ਨਹਿਰੂ ਗੇਟ ਨੇੜੇ ਰਿਕਸ਼ਾ ਸਟੈਂਡ ਦੀ ਉਸਾਰੀ ਦਾ ਕੰਮ ਸ਼ੁਰੂ ਕਰਾਇਆ। ਕਿਲਾ ਮੰਡੀ ਵਿਖੇ ਮਿਊਂਸਪਲ ਜਨਾਨਾ ਹਸਪਤਾਲ ਦਾ ਨਵੀਨੀਕਰਨ ਕਰਦਿਆਂ ਇਥੇ ਆਮ ਆਦਮੀ ਕਲੀਨਿਕ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ, ਜਿਸ ਨਾਲ ਸ਼ਹਿਰ ਵਾਸੀਆਂ ਨੂੰ ਬਹੁਤ ਲਾਭ ਮਿਲੇਗਾ। ਕਾਹਨੂੰਵਾਨ ਰੋਡ ਤੇ ਸਾਗਰਪੁਰਾ ਵਾਰਡ ਨੰਬਰ 5 ਵਿੱਚ ਵੱਖ-ਵੱਖ ਵਿਕਾਸ ਕਾਰਜ ਸ਼ੁਰੂ ਕਰਵਾਏ ਗਏ। ਇਸੇ ਤਰਾਂ ਬਟਾਲਾ ਹਲਕੇ ਦੇ ਪਿੰਡਾਂ ਅੰਦਰ ਵਿਚ ਕਰੋੜਾਂ ਰੁਪਏ ਦੀ ਲਗਤ ਨਾਲ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ ਅਤੇ ਆਪ ਪਾਰਟੀ ਵਲੋਂ ਲੋਕਾਂ ਨੂੰ ਜੋ ਗਰੰਟੀਆਂ ਦਿੱਤੀਆਂ ਗਈਆਂ ਸਨ, ਉਹ ਪੂਰੀਆਂ ਕੀਤੀਆਂ ਜਾ ਰਹੀਆਂ ਹਨ।
ਵਿਧਾਇਕ ਸ਼ੈਰੀ ਕਲਸੀ, ਲੋਕ ਮਿਲਣੀ ਤਹਿਤ ਲੋਕਾਂ ਦੀਆਂ ਮੁਸ਼ਕਿਲਾਂ ਸੁਣਦੇ ਹੋਏ ਨਜ਼ਰ ਆ ਆ ਰਹੇ ਹਨ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
टिहरी।।(सू.वि.) जिलाधिकारी टिहरी गढ़वाल नितिका खण्डेलवाल ने जनपद के सभी निर्माणाधीन विभागों को निर्देश दिये है कि जनपद के जनहित से जुड़े महत्व...
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
देहरादून।।हरिद्वार जिला छोड़ बाकी प्रदेश के 12 जिलों में त्रिस्तरीय पंचायत चुनाव कराए जाने संबंधित अधिसूचना जारी हो गई है। त्रिस...
-
ਦਫਤਰ ਜ਼ਿਲਾ ਲੋਕ ਸੰਪਰਕ ਅਫਸਰ ਪਠਾਨਕੋਟ ਪ੍ਰੈਸ ਨੋਟ -3 ----- ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਵਿਕਾਸ ਕਾਰਜਾਂ ਨੂੰ ਲੈ ਕੇ ਘਰੋਟਾ ਬਲਾਕ ਦੀਆਂ ਪੰਚਾਇ...
-
थौलधार।। धनोल्टी विधानसभा क्षेत्र के पंचायत चुनाव पर्यवेक्षकों अतर सिंह तोमर (पूर्व राज्य मंत्री)व जोगिंदर पुंडीर(किसान मोर्चा प्रदेश अध्यक्...
-
शाहजहांपुर जेल में बंधिया के बेहतर स्वास्थ्य एवं बीमारियों से बचाव के लिए विशाल चिकित्सा शिविर आयोजित किया गया जिसमें शहर के जाने-माने वि...
-
करणी सेना हिमाचल प्रदेश की महिला शक्ति पिंकी शर्मा ने कहा की हिमाचल प्रदेश में करणी सेना ( Karni Army Himachal Pradesh )पिछले 2 सालों से का...
-
राजस्थान में चल रही है बीना पेपर के बस बस वालो के पास न ही है पेपर, ना ही मानते है किसी तरह के सरकारी नियम को. राजस्थान जितनी सुंदर और Touri...
-
ਅੰਮ੍ਰਿਤਸਰ 20 ਮਈ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ)- ਭਾਰਤੀ ਕਿਸਾਨਾਂ ਦੀ ਵਿਸ਼ਵ ਪੱਧਰੀ ਸਹਿਕਾਰੀ ਖ਼ਾਦ ਸੰਸਥਾ ਇਫਕੋ ਵੱਲੋਂ ...
COMMENTS