ਲੋਕ ਅਦਾਲਤ ਰਾਹੀਂ ਕੇਸਾਂ ਦਾ ਫੈਸਲਾ ਕਰਵਾ ਕੇ ਸਮੇਂ ਤੇ ਪੈਸੇ ਦੀ ਕੀਤੀ ਜਾ ਸਕਦੀ ਹੈ ਬਚਤ
ਗੁਰਦਾਸਪੁਰ, 18 ਜਨਵਰੀ ( ਨੀਰਜ ਸ਼ਰਮਾ, ਜਸਬੀਰ ਸਿੰਘ) - ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ. ਨਗਰ ਦੀਆਂ ਹਦਾਇਤਾਂ ਅਨੁਸਾਰ ਗੁਰਦਾਸਪੁਰ ਜ਼ਿਲ੍ਹੇ ਵਿੱਚ ਅਗਲੀ ਕੌਮੀ ਲੋਕ ਅਦਾਲਤ 11 ਫਰਵਰੀ 2023 ਨੂੰ ਲਗਾਈ ਜਾਵੇਗੀ।
ਰਾਸ਼ਟਰੀ ਲੋਕ ਅਦਾਲਤ ਦੀਆਂ ਤਿਆਰੀਆਂ ਸਬੰਧੀ ਸ੍ਰੀ ਰਜਿੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਅੱਜ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ ਜਿਸ ਵਿੱਚ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਪਰਮਿੰਦਰ ਸਿੰਘ ਰਾਏ, ਮੈਡਮ ਨਵਦੀਪ ਕੌਰ ਗਿੱਲ, ਸਿਵਲ ਜੱਜ (ਸੀਨੀਅਰ ਡਵੀਜ਼ਨ)/ਸੀ.ਜੇ.ਐੱਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ, ਜ਼ਿਲ੍ਹਾ ਅਟਾਰਨੀ ਏ.ਐੱਸ ਸੰਧੂ, ਪੁਲਿਸ ਜ਼ਿਲ੍ਹਾ ਬਟਾਲਾ ਦੇ ਐੱਸ.ਪੀ. ਸ. ਗੁਰਪ੍ਰੀਤ ਸਿੰਘ ਗਿੱਲ, ਡੀ.ਐੱਸ.ਪੀ. ਗੁਰਦਾਸਪੁਰ ਸ. ਰਿਪੂਤਪਨ ਸਿੰਘ, ਸਮਾਜ ਸੇਵੀ ਸ੍ਰੀਮਤੀ ਨੀਲਮ ਮਹੰਤ, ਸ੍ਰੀਮਤੀ ਸੁਰਿੰਦਰ ਕੌਰ ਪੰਨੂ, ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਸ੍ਰੀ ਨਰੇਸ਼ ਸਿੰਘ ਠਾਕੁਰ, ਸਮਾਜ ਸੇਵੀ ਜਗਰੂਪ ਸਿੰਘ ਸਮੇਤ ਹੋਰ ਮੈਂਬਰ ਵੀ ਹਾਜ਼ਰ ਸਨ।
11 ਫਰਵਰੀ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਰਜਿੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿੱਚ 138 ਐੱਨ.ਆਈ. ਐਕਟ, ਬੈਂਕ ਰਿਕਵਰੀ ਕੇਸ, ਲੇਬਰ ਕੇਸ, ਬਿਜਲੀ, ਪਾਣੀ, ਅਤੇ ਕਮੇਟੀ ਘਰ ਦੇ ਹੋਰ ਕੇਸ ਜਿਵੇਂ ਕਿ ਸੀਵਰੇਜ਼, ਵਾਟਰ ਸਪਲਾਈ, ਹਾਊਸ ਟੈਕਸ, ਸਾਇਟ ਪਲੈਨ ਆਦਿ, ਸਾਰੇ ਤਰ੍ਹਾਂ ਦੇ ਸਿਵਲ ਕੇਸ, ਛੋਟੇ ਘੱਟ ਸਜ਼ਾ ਵਾਲੇ ਅਪਰਾਧ, ਵਿਆਹੁਤਾ ਝਗੜੇ, ਐਮ.ਏ.ਸੀ.ਟੀ. (ਮੋਟਰ ਐਕਸੀਡੈਂਟ) ਦੇ ਕੇਸ, ਇੰਸ਼ੀਉਰੈਂਸ ਕਲੇਮ ਦੇ ਕੇਸਾਂ ਦਾ ਵੀ ਨਿਪਟਾਰਾ ਆਪਸੀ ਰਜ਼ਾਮੰਦੀ ਨਾਲ ਕੀਤਾ ਜਾਂਦਾ ਹੈ।
ਉਹਨਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਆਪਣੇ ਝਗੜੇ ਦਾ ਨਿਪਟਾਰਾ ਆਪਸੀ ਰਜ਼ਾਮੰਦੀ ਨਾਲ ਇਸ ਰਾਸ਼ਟਰੀ ਲੋਕ ਅਦਾਲਤ ਜ਼ਰੀਏ ਹੱਲ ਕਰਨਾ ਚਾਹੁੰਦਾ ਹੈ ਤਾਂ ਉਹ ਆਪਣੀ ਅਰਜ਼ੀ ਆਪਣੇ ਸਬੰਧਤ ਕੋਰਟ ਵਿੱਚ ਜਾਂ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫ਼ਤਰ ਵਿਖੇ ਦੇ ਸਕਦਾ ਹੈ। ਉਨ੍ਹਾਂ ਕਿਹਾ ਕਿ ਨੈਸ਼ਨਲ ਲੋਕ ਅਦਾਲਤ ਰਾਹੀਂ ਹੱਲ ਕੀਤੇ ਜਾਂਦੇ ਮੁਕੱਦਮਿਆਂ ਦੀ ਅੱਗੇ ਕਿਸੇ ਵੀ ਅਦਾਲਤ ਵਿੱਚ ਅਪੀਲ ਨਹੀਂ ਕੀਤੀ ਜਾ ਸਕਦੀ ਅਤੇ ਲੋਕ ਅਦਾਲਤ ਰਾਹੀਂ ਹੱਲ ਕੀਤੇ ਗਏ ਮਾਮਲੇ ਦਾ ਫੈਸਲਾ ਅੰਤਿਮ ਹੁੰਦਾ ਹੈ।
ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਕਿਹਾ ਕਿ ਨੈਸ਼ਨਲ ਲੋਕ ਅਦਾਲਤ ਰਾਹੀਂ ਆਪਣੇ ਮੁਕੱਦਮੇ ਹੱਲ ਕਰਵਾਉਣ ਲਈ ਜਿਥੇ ਲੋਕਾਂ ਦੇ ਪੈਸੇ ਦੀ ਬਚਤ ਹੁੰਦੀ ਹੈ ਉਥੇ ਦੋਹਾਂ ਧਿਰਾਂ ਵਿੱਚ ਪ੍ਰੇਮ ਪਿਆਰ ਵੀ ਬਣਿਆ ਰਹਿੰਦਾ ਹੈ ਅਤੇ ਕੋਈ ਵੀ ਧਿਰ ਆਪਣੇ ਆਪ ਨੂੰ ਜਿੱਤੀ ਜਾਂ ਹਾਰੀ ਮਹਿਸੂਸ ਨਹੀਂ ਕਰਦੀ। ਜੇਕਰ ਲੋਕ ਅਦਾਲਤ ਵਿੱਚ ਕੇਸ ਦਾ ਫੈਸਲਾ ਹੋ ਜਾਂਦਾ ਹੈ ਤਾਂ ਇਸ ਕੇਸ ਵਿੱਚ ਲੱਗੀ ਕੋਰਟ ਫੀਸ ਵਾਪਿਸ ਹੋ ਜਾਂਦੀ ਹੈ। ਉਨਾਂ ਜਨਤਾ ਨੂੰ ਅਪੀਲ ਕੀਤੀ ਕਿ ਉਹ ਆਪਣੇ ਕੇਸਾਂ ਦਾ ਇਸ ਕੌਮੀ ਲੋਕ ਅਦਾਲਤ ਵਿੱਚ ਫੈਸਲਾ ਕਰਵਾ ਕੇ ਵੱਧ ਤੋਂ ਵੱਧ ਲਾਭ ਉਠਾਉਣ।
ਮੀਟਿੰਗ ਦੌਰਾਨ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਅਗਰਵਾਲ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਕਿਹਾ ਕਿ ਉਹ ਮਾਲ ਵਿਭਾਗ ਨਾਲ ਸਬੰਧਤ ਜ਼ਮੀਨਾਂ/ਜਾਇਦਾਦਾਂ ਦੇ ਵੱਧ ਤੋਂ ਵੱਧ ਕੇਸਾਂ ਨੂੰ ਲੋਕ ਅਦਾਲਤ ਜਰੀਏ ਹੱਲ ਕਰਨ। ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲੋੜਵੰਦਾਂ ਨੂੰ ਦਿੱਤੀਆਂ ਜਾ ਰਹੀਆਂ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਵੀ ਚਰਚਾ ਕੀਤੀ ਗਈ ਅਤੇ ਇਸ ਗੱਲ ਉੱਪਰ ਜ਼ੋਰ ਦਿੱਤਾ ਗਿਆ ਕਿ ਮੁਫ਼ਤ ਕਾਨੂੰਨੀ ਸੇਵਾਵਾਂ ਅਤੇ ਪੰਜਾਬ ਵਿਕਟਮ ਕੰਪਨਸੇਸ਼ਨ ਸਕੀਮ-2017 ਤਹਿਤ ਐਕਸੀਡੈਂਟ ਕੇਸਾਂ ਵਿੱਚ ਦਿੱਤੇ ਜਾਂਦੇ ਮੁਆਵਜੇ ਬਾਰੇ ਆਮ ਲੋਕਾਂ ਨੂੰ ਜਾਣੂ ਕਰਵਾਇਆ ਜਾਵੇ।
[Important News]$type=slider$c=4$l=0$a=0$sn=600$c=8
अधिक खबरे देखे .
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
टिहरी।।(सू.वि.) जिलाधिकारी टिहरी गढ़वाल नितिका खण्डेलवाल ने जनपद के सभी निर्माणाधीन विभागों को निर्देश दिये है कि जनपद के जनहित से जुड़े महत्व...
-
देहरादून।।हरिद्वार जिला छोड़ बाकी प्रदेश के 12 जिलों में त्रिस्तरीय पंचायत चुनाव कराए जाने संबंधित अधिसूचना जारी हो गई है। त्रिस...
-
थौलधार।। धनोल्टी विधानसभा क्षेत्र के पंचायत चुनाव पर्यवेक्षकों अतर सिंह तोमर (पूर्व राज्य मंत्री)व जोगिंदर पुंडीर(किसान मोर्चा प्रदेश अध्यक्...
-
देहरादून।।थौलधार विकास समिति देहरादून के प्रथम वार्षिक सम्मेलन का भव्य आयोजन रविवार को थौलधार क्षेत्र के श्रेष्ठ वेडिंग पॉइंट में संपन्न हुआ...
-
ਬਟਾਲਾ 11 ਜੂਨ, (ਡਾ ਬਲਜੀਤ ਸਿੰਘ, ਨੀਰਜ ਸ਼ਰਮਾ, ਜਸਬੀਰ ਸਿੰਘ) - ਇਥੋਂ ਨਜ਼ਦੀਕ ਪਿੰਡ ਢਡਿਆਲਾ ਨਤ ਵਿਖੇ ਕਬੀਰ ਭਵਨ ਧਰਮ ਸਾਲਾ ਸਭਾ (ਰਜਿ) ਕਮੇਟੀ ਵੱਲੋਂ ਸਮੂਹ ਸੰਗ...
-
थौलधार।।11वें अन्तर्राष्ट्रीय योग दिवस से पूर्व कार्यक्रमों की श्रृंखला के अंतर्गत जिला आयुर्वेद विभाग टिहरी की थौलधार ब्लॉक की आयुष टीम द्व...
-
टिहरी।। वर्ष 2023 को विश्व स्तर पर अंतर्राष्ट्रीय मोटे अनाज वर्ष के रूप में मनाया जा रहा है। मोटे अनाज स्वास्थ्य के लिए गुणकारी है। इसलिए हम...
-
*डिस्ट्रिक्ट बार एसोसिएशन ने दी सेवानिवृत्त जिला जज रविंद्र विक्रम सिंह को विदाई* ...
COMMENTS