ਜ਼ਿਲ੍ਹਾ ਸਿੱਖਿਆ ਅਫ਼ਸਰ ਭਾਟੀਆ ਨੇ ਲਿਆ ਤਿਆਰੀਆਂ ਦਾ ਜਾਇਜ਼ਾ
ਗੁਰਦਾਸਪੁਰ 12 ਜਨਵਰੀ (ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ, ਜਸਬੀਰ ਸਿੰਘ)
66ਵੀਆਂ ਪੰਜਾਬ ਸਕੂਲਜ ਖੇਡਾਂ ਜੂਡੋ ਅੰਡਰ 17 ਲੜਕੇ/ਲੜਕੀਆਂ ਸਬੰਧੀ ਗੁਰਦਾਸਪੁਰ ਵਿਖੇ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਇਸ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ:/ਐਲੀ: ਅਮਰਜੀਤ ਸਿੰਘ ਭਾਟੀਆ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਲਖਵਿੰਦਰ ਸਿੰਘ ਵੱਲੋਂ ਸਥਾਨਕ ਸਰਕਾਰੀ ਮਾਡਲ ਸੀਨੀ: ਸੈਕੰ: ਸਕੂਲ ਲੜਕੇ ਵਿਖੇ ਪਹੁੰਚ ਕੇ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਈ.ਓ. ਭਾਟੀਆ ਨੇ ਦੱਸਿਆ ਕਿ ਮਿਤੀ 17 ਜਨਵਰੀ ਤੋਂ 20 ਜਨਵਰੀ ਤੱਕ ਸ਼ਹੀਦ ਭਗਤ ਸਿੰਘ ਜੂਡੋ ਟ੍ਰੇਨਿੰਗ ਗੁਰਦਾਸਪੁਰ ਵਿਖੇ 66ਵੀਆਂ ਪੰਜਾਬ ਸਕੂਲਜ ਖੇਡਾਂ ਜੂਡੋ ਅੰਡਰ 17 ਲੜਕੇ/ਲੜਕੀਆਂ ਹੋ ਰਹੀਆਂ ਹਨ , ਜਿਸ ਵਿੱਚ ਪੰਜਾਬ ਭਰ ਤੋਂ 500 ਦੇ ਲਗਭਗ ਖਿਡਾਰੀ ਤੇ ਅਧਿਕਾਰੀ ਸ਼ਿਰਕਤ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਚੈਂਪੀਅਨਸ਼ਿਪ ਨੂੰ ਸੰਚਾਰੂ ਰੂਪ ਵਿੱਚ ਕਰਵਾਉਣ ਲਈ ਵੱਖ-ਵੱਖ ਕਮੇਟੀਆਂ ਬਣਾ ਕੇ ਅਧਿਆਪਕਾਂ ਅਤੇ ਸਕੂਲ ਮੁੱਖੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਇਸ ਦੌਰਾਨ ਅੱਜ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਲੜਕੇ ਗੁਰਦਾਸਪੁਰ ਵਿਖੇ ਸਿੱਖਿਆ ਅਧਿਕਾਰੀਆਂ ਵੱਲੋਂ ਸਰੀਰਕ ਸਿੱਖਿਆ ਨਾਲ ਸੰਬੰਧਤ ਅਧਿਆਪਕਾਂ ਤੇ ਸਕੂਲ ਮੁੱਖੀਆਂ ਨਾਲ ਮੀਟਿੰਗ ਕਰਕੇ ਖੇਡ ਪ੍ਰਬੰਧਾਂ ਦਾ ਜਾਇਜ਼ਾ ਲਿਆ। ਟੂਰਨਾਮੈਂਟ ਕਮੇਟੀ ਦੇ ਪ੍ਰਧਾਨ ਪ੍ਰਿੰਸੀਪਲ ਗੱਜਣ ਸਿੰਘ , ਪ੍ਰਿੰਸੀਪਲ ਅਮਨਦੀਪ ਸਿੰਘ ਪਨਿਆੜ ਅਤੇ ਪ੍ਰਿੰਸੀਪਲ ਬਲਵਿੰਦਰ ਕੌਰ ਬਾਜਵਾ ਕੇ ਕੁਹਾ ਕਿ ਇਸ ਟੂਰਨਾਮੈਂਟ ਨੂੰ ਸੰਪੰਨ ਕਰ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ ਅਤੇ ਇਸ ਲਈ ਢੁਕਵੇਂ ਪ੍ਰਬੰਧ ਕਰ ਲਏ ਗਏ ਹਨ। ਬੱਚਿਆਂ ਦੀ ਰਿਹਾਇਸ਼ ਲਈ ਵੱਖ-ਵੱਖ ਸਕੂਲਾਂ ਵਿੱਚ ਸ਼ਰੀਰਕ ਸਿੱਖਿਆ ਅਧਿਆਪਕਾਂ ਨੂੰ ਜਿੰਮੇਵਾਰੀ ਦਿੱਤੀ ਗਈ ਹੈ। ਰਿਫਰੈਸ਼ਮੈਂਟ ਕਮੇਟੀ ਵੱਲੋਂ ਖਾਣੇ ਦਾ ਪ੍ਰਬੰਧ ਖ਼ਾਲਸਾ ਸੀਨੀ ਸੈਕੰ ਸਕੂਲ ਵਿਖੇ ਕੀਤਾ ਗਿਆ ਹੈ। ਇਸ ਮੌਕੇ ਜੂਡੋ ਕੋਚ ਅਮਰਜੀਤ ਸ਼ਾਸਤਰੀ ਨੇ ਸਮੁੱਚੇ ਖੇਡਾਂ ਨਾਲ ਸੰਬੰਧਤ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਇਸ ਦੌਰਾਨ ਖੇਡਾਂ ਨੂੰ ਸੁਚੱਜੇ ਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ।
[Important News]$type=slider$c=4$l=0$a=0$sn=600$c=8
अधिक खबरे देखे .
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
शहर के अंदर साफ-सफाई को लेकर विधायक ने की नगर निगम अधिकारियों के साथ मीटिंग हर रोज शहर के अंदर की जाएगी साफ-सफाई --अमित विज पठानकोट 20 ज...
-
पंजाब के जिला बरनाला में थाना सिटी-1 की पुलिस ने शनिवार को जाली करंसी समेत दो मुस्लिम समुदाय के लोगों को गिरफ्तार किया है। पकड़े गए आरोपियों...
-
॥ *ऐ री सखी, मैं शिव हो जाऊं* ॥ *ऐ री सखी, मैं शिव हो जाऊं* न पहनूं कोई कनक-अम्बर न धारूँ पीताम्बर रेशमी मैं तो मृगछाला ओढ़ इतराऊं *ऐ री ...
-
छत्तीसगढ़ टीचर्स एसोसिएशन ने शिक्षक से हुई मारपीट की निंदा की शिक्षक विजेंदर कुमार गुप्ता कोविड-19 की ड्यूटी में संलग्न थे। छत्तीसगढ़ टीचर्...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
निकटवर्ती ग्राम बिदारा निवासी के समाजसेवी पूरणमल बुनकर को वंचित वर्ग के लिए शिक्षा में शून्य निवेश नवाचार के अंतर्गत शिक्षा की गुणवत्ता में...
-
भारत के खिलाफ टी20 मैचोंके लिए विंडीज टीम घोषित पुसद:-भारत के साथ घरेलू सीरीज के लिए वेस्टइंडीज के चयनकर्ताओं ने अपनी टी20 टीम घोषित...
-
प्रेसनोट धोलापानी ग्राम पंचायत के ग्राम विकास अधिकारी पर ₹2000 रुपये का जुर्माना *श्याम सिंह सालवी आरटीआई एक्टिविस्ट ने पांच बिंदुओ...
-
विकासशील इंसान पार्टी के जुलूस में उमड़ा जनसैलाब, हजारों कार्यकर्ताओं ने निकाला विशाल जुलूस राजू दास कि गिरफ्तारी के लिए आंदोलन मुकेश साहनी...

COMMENTS