ਡਿਪਟੀ ਡੀ.ਈ.ਓ. ਸੈਕੰ: ਲਖਵਿੰਦਰ ਸਿੰਘ ਵੱਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ
ਗੁਰਦਾਸਪੁਰ 18 ਜਨਵਰੀ ( ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ, ਜਸਬੀਰ ਸਿੰਘ )
ਅੱਜ 66ਵੀਆਂ ਪੰਜਾਬ ਸਕੂਲਜ ਖੇਡਾਂ ਜੂਡੋ ਅੰਡਰ 17 ਲੜਕੇ/ਲੜਕੀਆਂ ਦਾ ਆਗਾਜ਼ ਸਰਕਾਰੀ ਮਾਡਲ ਸੀਨੀ: ਸੈਕੰ: ਲੜਕੇ ਗੁਰਦਾਸਪੁਰ ਵਿਖੇ ਹੋਇਆ। ਇਸ ਦੌਰਾਨ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਲਖਵਿੰਦਰ ਸਿੰਘ ਵੱਲੋਂ ਸਥਾਨਕ ਸਰਕਾਰੀ ਮਾਡਲ ਸੀਨੀ: ਸੈਕੰ: ਸਕੂਲ ਲੜਕੇ ਵਿਖੇ ਪਹੁੰਚ ਕੇ ਹਾਜ਼ਰ ਖਿਡਾਰੀਆਂ ਦੀ ਹੋਸਲਾ ਅਫ਼ਜਾਈ ਕੀਤੀ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਅਮਨਦੀਪ ਕੁਮਾਰ ਤੇ ਪ੍ਰਿੰਸੀਪਲ ਗੱਜਣ ਸਿੰਘ ਨੇ ਦੱਸਿਆ ਕਿ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ:/ਐਲੀ: ਸ. ਅਮਰਜੀਤ ਸਿੰਘ ਭਾਟੀਆ ਦੇ ਸਹਿਯੋਗ ਨਾਲ ਵਿੱਚ ਮਿਤੀ 18 ਜਨਵਰੀ ਤੋਂ 20 ਜਨਵਰੀ ਤੱਕ ਸ਼ਹੀਦ ਭਗਤ ਸਿੰਘ ਜੂਡੋ ਟ੍ਰੇਨਿੰਗ ਗੁਰਦਾਸਪੁਰ ਵਿਖੇ 66ਵੀਆਂ ਪੰਜਾਬ ਸਕੂਲਜ ਖੇਡਾਂ ਜੂਡੋ ਅੰਡਰ 17 ਲੜਕੇ/ਲੜਕੀਆਂ ਦਾ ਆਗਾਜ਼ ਕੀਤਾ ਗਿਆ ਹੈ , ਜਿਸ ਵਿੱਚ ਪੰਜਾਬ ਭਰ ਤੋਂ 500 ਦੇ ਲਗਭਗ ਖਿਡਾਰੀ ਤੇ ਅਧਿਕਾਰੀ ਸ਼ਿਰਕਤ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਚੈਂਪੀਅਨਸ਼ਿਪ ਨੂੰ ਸੰਚਾਰੂ ਰੂਪ ਵਿੱਚ ਕਰਵਾਉਣ ਲਈ ਵੱਖ-ਵੱਖ ਕਮੇਟੀਆਂ ਬਣਾ ਕੇ ਅਧਿਆਪਕਾਂ ਅਤੇ ਸਕੂਲ ਮੁੱਖੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਇਸ ਦੌਰਾਨ ਡਿਪਟੀ ਡੀ.ਈ.ਓ. ਸੈਕੰ: ਲਖਵਿੰਦਰ ਸਿੰਘ ਨੇ ਕਿਹਾ ਕਿ ਖੇਡਾਂ ਮਨੁੱਖੀ ਜੀਵਨ ਦਾ ਅਟੁੱਟ ਅੰਗ ਹਨ ਉਨ੍ਹਾਂ ਕਿਹਾ ਕਿ ਖੇਡਾਂ ਸਰੀਰ ਨੂੰ ਤੰਦਰੁਸਤ ਬਣਾਉਂਦੀਆਂ ਹਨ ਹਰ ਮਨੁੱਖ ਨੂੰ ਕਿਸੇ ਨਾ ਕਿਸੇ ਖੇਡ ਵਿੱਚ ਭਾਗ ਲੈਣਾ ਚਾਹੀਦਾ ਹੈ। ਉਨ੍ਹਾਂਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨ ਪੀੜੀ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਸਟੇਟ ਪੱਧਰੀ ਜੂਡੋ ਅੰਡਰ 17 ਲੜਕੇ/ਲੜਕੀਆਂ ਟੂਰਨਾਮੈਂਟ ਵਿੱਚ ਪੂਰੇ ਪੰਜਾਬ ਤੋਂ ਪਹੁੰਚੇ ਖਿਡਾਰੀਆਂ ਨੂੰ ਸ਼ੁਭਇੱਛਾਵਾਂ ਦਿੱਤੀਆਂ। ਇਸ ਮੌਕੇ ਏ.ਈ.ਓ. ਕੰਮ ਡੀ.ਐਮ. ਸਪੋਰਟਸ ਇਕਬਾਲ ਸਿੰਘ ਸਮਰਾ ਨੇ ਕਿਹਾ ਕਿ ਇਸ ਟੂਰਨਾਮੈਂਟ ਨੂੰ ਸੰਪੰਨ ਕਰ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ ਅਤੇ ਇਸ ਲਈ ਢੁਕਵੇਂ ਪ੍ਰਬੰਧ ਕਰ ਲਏ ਗਏ ਹਨ। ਬੱਚਿਆਂ ਦੀ ਰਿਹਾਇਸ਼ ਲਈ ਵੱਖ-ਵੱਖ ਸਕੂਲਾਂ ਵਿੱਚ ਸ਼ਰੀਰਕ ਸਿੱਖਿਆ ਅਧਿਆਪਕਾਂ ਨੂੰ ਜਿੰਮੇਵਾਰੀ ਦਿੱਤੀ ਗਈ ਹੈ। ਰਿਫਰੈਸ਼ਮੈਂਟ ਕਮੇਟੀ ਵੱਲੋਂ ਖਾਣੇ ਦਾ ਪ੍ਰਬੰਧ ਵਿਸ਼ੇਸ਼ ਕੀਤਾ ਗਿਆ ਹੈ। ਇਸ ਮੌਕੇ ਜੂਡੋ ਕੋਚ ਅਮਰਜੀਤ ਸ਼ਾਸਤਰੀ ਨੇ ਸਮੁੱਚੇ ਖੇਡਾਂ ਨਾਲ ਸੰਬੰਧਤ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਇਸ ਦੌਰਾਨ ਖੇਡਾਂ ਨੂੰ ਸੁਚੱਜੇ ਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਇਸ ਮੌਕੇ ਮੀਡੀਆ ਕੋਆਰਡੀਨੇਟਰ ਗਗਨਦੀਪ ਸਿੰਘ, ਸਪੋਰਟਸ ਕਮੇਟੀ ਦੇ ਸੀਨੀ ਮੀਤ ਪ੍ਰਧਾਨ ਪ੍ਰਿੰਸੀਪਲ ਗੱਜਣ ਸਿੰਘ , ਕਨਵੀਨਰ ਪ੍ਰਿੰਸੀਪਲ ਅਮਨਦੀਪ ਕੁਮਾਰ , ਜਨਰਲ ਸਕੱਤਰ ਰਾਜਦੀਪ ਸਿੰਘ ਸਿਧਵਾ, ਕਮੇਟੀ ਮੈਂਬਰ ਅਮਰੀਕ ਸਿੰਘ , ਪ੍ਰਿੰਸੀਪਲ ਰਮੇਸ਼ ਠਾਕੁਰ , ਰਾਜਵਿੰਦਰ ਸਿੰਘ , ਰਮੇਸ਼ ਪਾਲ, ਹਰਜੀਤ ਸਿੰਘ , ਹੈਡਮਾਸਟਰ ਇਕਬਾਲ ਸਿੰਘ , ਪ੍ਰਿੰਸੀਪਲ ਬਲਵਿੰਦਰ ਕੌਰ , ਸੰਜੀਵ ਕੁਮਾਰ , ਪ੍ਰਦੀਪ ਕੁਮਾਰ , ਪੁਸ਼ਪਿੰਦਰ ਸਿੰਘ , ਅਮਰਜੀਤ ਸਿੰਘ ਪੂਰੇਵਾਲ, ਮੈਡਮ ਵੀਨਾ ਆਦਿ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
देहरादून।।हरिद्वार जिला छोड़ बाकी प्रदेश के 12 जिलों में त्रिस्तरीय पंचायत चुनाव कराए जाने संबंधित अधिसूचना जारी हो गई है। त्रिस...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
थौलधार।। धनोल्टी विधानसभा क्षेत्र के पंचायत चुनाव पर्यवेक्षकों अतर सिंह तोमर (पूर्व राज्य मंत्री)व जोगिंदर पुंडीर(किसान मोर्चा प्रदेश अध्यक्...
-
देहरादून।।थौलधार विकास समिति देहरादून के प्रथम वार्षिक सम्मेलन का भव्य आयोजन रविवार को थौलधार क्षेत्र के श्रेष्ठ वेडिंग पॉइंट में संपन्न हुआ...
-
टिहरी गढ़वाल।।(सू.वि.) जिलाधिकारी टिहरी गढ़वाल के निर्देशन में चारधाम यात्रा को सुचारु एवं सुरक्षित बनाने हेतु मंगलवार को तहसीलदार टिहरी मौ....
-
*डिस्ट्रिक्ट बार एसोसिएशन ने दी सेवानिवृत्त जिला जज रविंद्र विक्रम सिंह को विदाई* ...
-
थौलधार।।11वें अन्तर्राष्ट्रीय योग दिवस से पूर्व कार्यक्रमों की श्रृंखला के अंतर्गत जिला आयुर्वेद विभाग टिहरी की थौलधार ब्लॉक की आयुष टीम द्व...
-
देहरादून।।त्रिस्तरीय पंचायत चुनाव की अधिसूचना जारी 25 जून से नामांकन प्रक्रिया,आज से आचार संहिता लागू। उत्तराखंड में पंचायत चुना...
-
ਬਟਾਲਾ 11 ਜੂਨ, (ਡਾ ਬਲਜੀਤ ਸਿੰਘ, ਨੀਰਜ ਸ਼ਰਮਾ, ਜਸਬੀਰ ਸਿੰਘ) - ਇਥੋਂ ਨਜ਼ਦੀਕ ਪਿੰਡ ਢਡਿਆਲਾ ਨਤ ਵਿਖੇ ਕਬੀਰ ਭਵਨ ਧਰਮ ਸਾਲਾ ਸਭਾ (ਰਜਿ) ਕਮੇਟੀ ਵੱਲੋਂ ਸਮੂਹ ਸੰਗ...
COMMENTS