ਪਠਾਨਕੋਟ, 28 ਜਨਵਰੀ (ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ, ਜਸਬੀਰ ਸਿੰਘ) ਦੇਸ ਦੇ 74 ਵੇਂ ਗਣਤੰਤਰ ਦਿਹਾੜੇ ਨੂੰ ਸਮਰਪਿਤ ਲਮੀਨੀ ਖੇਡ ਮੈਦਾਨ ਵਿੱਚ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਠਾਨਕੋਟ ਵੱਲੋਂ ਮੁੱਖ ਮਹਿਮਾਨ ਅਤੇ ਹਜ਼ਾਰਾਂ ਦਰਸ਼ਕਾਂ ਸਨਮੁੱਖ ਪੇਸ਼ ਕੀਤਾ ਗਈ ਝਾਂਕੀ ਸਾਰਿਆਂ ਦੇ ਖਿੱਚ ਦਾ ਕੇਂਦਰ ਰਹੀ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਕਮਲਦੀਪ ਕੌਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਡੀਜੀ ਸਿੰਘ ਦੀ ਅਗਵਾਈ ਹੇਠ ਸਿੱਖਿਆ ਵਿਭਾਗ ਪਠਾਨਕੋਟ ਦੀ ਪ੍ਰਾਇਮਰੀ ਵਿੰਗ ਵੱਲੋਂ ਝਾਂਕੀ ਰਾਹੀ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਨੂੰ ਪ੍ਰਦਸ਼ਿਤ ਕਰਦੇ ਹੋਏ ਸਰਕਾਰੀ ਸਕੂਲਾਂ ਦੇ ਵਿਕਾਸ, ਸਵਿਧਾਨ ਨਿਰਮਾਤਾ ਡਾ.ਬੀ.ਆਰ.ਅੰਬੇਦਕਰ ਜੀ ਅਤੇ ਸ. ਭਗਤ ਸਿੰਘ ਜੀ ਵੇਸ਼-ਭੂਸ਼ਾ ਵਿੱਚ ਰੋਲ ਪਲੇਅ ਕਰਦੇ ਵਿਦਿਆਰਥੀ, ਸਮਾਰਟ ਕਲਾਸਰੂਮ ਦਾ ਦ੍ਰਿਸ਼ , ਪ੍ਰੀ ਪ੍ਰਾਇਮਰੀ ਜਮਾਤ ਦਾ ਦ੍ਰਿਸ਼ ( ਖਿਡੌਣੇ ਅਤੇ ਝੂਲੇ ), ਐਜੂਕੇਸ਼ਨਲ ਪਾਰਕ ਦਾ ਦ੍ਰਿਸ਼, ਰੀਡਿੰਗ ਕਾਰਨਰ ਅਤੇ ਲਿਸਨਿੰਗ ਲੈਬ, ਈ-ਕੰਟੈਂਟ ਅਤੇ ਮਲਟੀ - ਮੀਡਿਆ, ਸਕੂਲ ਆਫ਼ ਐਮੀਨੈਂਸ, ਸਰਕਾਰੀ ਸਕੂਲਾਂ ਵਿੱਚ ਮਿਲਦੀਆਂ ਵੱਖ-ਵੱਖ ਸਹੂਲਤਾਂ, ਡਿਜ਼ੀਟਲ – ਡਿਸਪਲੇਅ ਬੋਰਡ ਤੇ ਸਰਕਾਰੀ ਸਕੂਲਾਂ ਵਿੱਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੀ ਜਾਣਕਾਰੀ, ਸਾਉਂਡ ਸਿਸਟਮ, ਅਧਿਆਪਕਾਂ ਵੱਲੋਂ ਹੱਥੀ ਤਿਆਰ ਕੀਤੀ ਟੀ.ਐੱਲ.ਐੱਮ ਰਾਹੀਂ ਸਰਕਾਰੀ ਸਕੂਲਾਂ ਵਿੱਚ ਗੁਣਾਤਮਿਕ ਸਿੱਖਿਆ ਅਤੇ ਸਕੂਲ ਆਫ਼ ਐਮੀਨੇਸ਼ਨ ਰਾਹੀਂ ਪੰਜਾਬ ਸਰਕਾਰ ਵੱਲੋਂ ਸਿੱਖਿਆ ਜਗਤ ਵਿੱਚ ਨਵੀਂ ਸ਼ੁਰੂਆਤ ਵੱਲ ਵੱਧਦੇ ਕਦਮਾਂ ਨੂੰ ਦਰਸ਼ਾਇਆ ਗਿਆ ਹੈ।
ਜ਼ਿਲ੍ਹਾ ਅਧਿਕਾਰੀ ਨੇ ਦੱਸਿਆ ਕਿ ਇਸ ਝਾਂਕੀ ਦੀ ਖਾਸੀਅਤ ਇਹ ਸੀ ਕਿ ਇਸ ਝਾਂਕੀ ਨੂੰ ਸਜਾਉਣ ਲਈ ਪ੍ਰਾਇਮਰੀ ਅਧਿਆਪਕਾਂ ਵੱਲੋਂ ਹੱਥੀਂ ਤਿਆਰ ਕੀਤੇ ਗਏ ਮਟੀਰੀਅਲ ਦੀ ਵਰਤੋਂ ਕੀਤੀ ਗਈ ਹੈ।
ਇਸ ਝਾਕੀ ਦੇ ਦਿਦਾਰ ਕਰ ਦਰਸ਼ਕ ਖੂਬ ਆਨੰਦ ਮਾਣ ਰਹੇ ਸਨ। ਸਮਾਗਮ ਦੌਰਾਨ ਹਾਜ਼ਰ ਮੁੱਖ ਮਹਿਮਾਨ ਅਤੇ ਦਰਸ਼ਕਾਂ ਨੇ ਇਸ ਝਾਂਕੀ ਦੀ ਖ਼ੂਬ ਸਰਾਹਨਾ ਕੀਤੀ।
ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਕਮਲਦੀਪ ਕੌਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਡੀਜੀ ਸਿੰਘ ਨੇ ਕਿਹਾ ਕਿ ਸਕੂਲਾਂ ਦੇ ਢਾਂਚਾਗਤ ਵਿਕਾਸ ਅਤੇ ਗੁਣਾਤਮਕ ਸਿੱਖਿਆ ਲਈ ਸਰਕਾਰ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਪ੍ਰਸ਼ਾਸਨ ਅਤੇ ਦਰਸ਼ਕਾਂ ਵੱਲੋਂ ਝਾਂਕੀ ਨੂੰ ਭਰਵਾਂ ਹੁੰਗਾਰਾ ਦੇਣ ਲਈ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਾਲ ਦੀ ਸ਼ੁਰੂਆਤ ਹੈ ਅਤੇ ਉਹ ਸਾਲ ਭਰ ਆਪਣੀਆਂ ਕੋਸ਼ਿਸ਼ਾਂ ਨਾਲ ਵਿਭਾਗ ਵਿੱਚ ਹੋਰ ਬਿਹਤਰ ਕਰਣਗੇ ਤਾਂ ਜ਼ੋ ਆਉਣ ਵਾਲੀ 15 ਅਗਸਤ ਅਤੇ 26 ਜਨਵਰੀ ਨੂੰ ਹੋਰ ਵਧੀਆ ਢੰਗ ਨਾਲ ਵਿਭਾਗ ਦੀਆਂ ਉਪਲੱਬਧੀਆਂ ਨੂੰ ਗਿਣਾ ਸਕਣ।
ਫੋਟੋ ਕੈਪਸ਼ਨ:- ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਕਮਲਦੀਪ ਕੌਰ ਝਾਂਕੀ ਦੀ ਅਗਵਾਈ ਕਰਦੇ ਹੋਏ।
ਫੋਟੋ ਕੈਪਸ਼ਨ:- 26 ਜਨਵਰੀ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਵੱਲੋਂ ਪੇਸ਼ ਕੀਤੀ ਗਈ ਝਾਂਕੀ ਦਾ ਦ੍ਰਿਸ਼।
[Important News]$type=slider$c=4$l=0$a=0$sn=600$c=8
अधिक खबरे देखे .
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
देहरादून।।हरिद्वार जिला छोड़ बाकी प्रदेश के 12 जिलों में त्रिस्तरीय पंचायत चुनाव कराए जाने संबंधित अधिसूचना जारी हो गई है। त्रिस...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
थौलधार।। धनोल्टी विधानसभा क्षेत्र के पंचायत चुनाव पर्यवेक्षकों अतर सिंह तोमर (पूर्व राज्य मंत्री)व जोगिंदर पुंडीर(किसान मोर्चा प्रदेश अध्यक्...
-
देहरादून।।थौलधार विकास समिति देहरादून के प्रथम वार्षिक सम्मेलन का भव्य आयोजन रविवार को थौलधार क्षेत्र के श्रेष्ठ वेडिंग पॉइंट में संपन्न हुआ...
-
टिहरी गढ़वाल।।(सू.वि.) जिलाधिकारी टिहरी गढ़वाल के निर्देशन में चारधाम यात्रा को सुचारु एवं सुरक्षित बनाने हेतु मंगलवार को तहसीलदार टिहरी मौ....
-
*डिस्ट्रिक्ट बार एसोसिएशन ने दी सेवानिवृत्त जिला जज रविंद्र विक्रम सिंह को विदाई* ...
-
थौलधार।।11वें अन्तर्राष्ट्रीय योग दिवस से पूर्व कार्यक्रमों की श्रृंखला के अंतर्गत जिला आयुर्वेद विभाग टिहरी की थौलधार ब्लॉक की आयुष टीम द्व...
-
देहरादून।।त्रिस्तरीय पंचायत चुनाव की अधिसूचना जारी 25 जून से नामांकन प्रक्रिया,आज से आचार संहिता लागू। उत्तराखंड में पंचायत चुना...
-
ਬਟਾਲਾ 11 ਜੂਨ, (ਡਾ ਬਲਜੀਤ ਸਿੰਘ, ਨੀਰਜ ਸ਼ਰਮਾ, ਜਸਬੀਰ ਸਿੰਘ) - ਇਥੋਂ ਨਜ਼ਦੀਕ ਪਿੰਡ ਢਡਿਆਲਾ ਨਤ ਵਿਖੇ ਕਬੀਰ ਭਵਨ ਧਰਮ ਸਾਲਾ ਸਭਾ (ਰਜਿ) ਕਮੇਟੀ ਵੱਲੋਂ ਸਮੂਹ ਸੰਗ...
COMMENTS