ਨਵੇਂ ਦਾਖ਼ਲੇ ਲਈ ਹਰ ਘਰ ਤੱਕ ਪਹੁੰਚ ਬਣਾਈ ਜਾਵੇ:- ਸ੍ਰੀਮਤੀ ਕਮਲਦੀਪ ਕੌਰ।
ਪਠਾਨਕੋਟ, 20 ਜਨਵਰੀ (ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ,ਜਸਬੀਰ ਸਿੰਘ) ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸਿੱਖਿਆ ਵਿਭਾਗ , ਪੰਜਾਬ ਵੱਲੋਂ ਸਿੱਖਿਆ ਵਿੱਚ ਗੁਣਾਤਮਕ ਸੁਧਾਰ ਲਿਆਉਣ ਲਈ ਵਿਸ਼ੇਸ਼ ਯੋਜਨਾਬੰਦੀ ਤਹਿਤ ਕੰਮ ਕੀਤਾ ਜਾ ਰਿਹਾ ਹੈ। ਇਸ ਦੇ ਤਹਿਤ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਕਮਲਦੀਪ ਕੌਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਸ੍ਰੀ ਡੀ.ਜੀ. ਸਿੰਘ ਵੱਲੋਂ ਜ਼ਿਲ੍ਹਾ ਪਠਾਨਕੋਟ ਦੇ ਸਰਕਾਰੀ ਪ੍ਰਾਇਮਰੀ ਸਕੂਲ ਬਨੀ ਲੋਧੀ, ਸਰਕਾਰੀ ਪ੍ਰਾਇਮਰੀ ਸਕੂਲ ਨੱਕੀ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਖੜਖੜਾ ਠੁਠੋਵਾਲ ਦਾ ਦੌਰਾ ਕਰਕੇ ਅਧਿਆਪਕਾਂ ਅਤੇ ਬੱਚਿਆਂ ਨੂੰ ਮਿਸ਼ਨ 100 ਫੀਸਦੀ ਦੀ ਪ੍ਰਾਪਤੀ ਲਈ ਪ੍ਰੇਰਿਤ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਕਮਲਦੀਪ ਕੌਰ ਅਤੇ ਡਿਪਟੀ ਡੀ.ਈ.ਓ. ਐਲੀ: ਸ੍ਰੀ ਡੀ.ਜੀ. ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਸਕੂਲਾਂ ਦਾ ਦੌਰਾ ਕਰ ਅਧਿਆਪਕਾਂ ਅਤੇ ਬੱਚਿਆਂ ਨਾਲ ਸਕੂਲ ਸਬੰਧੀ ਵਿਸਥਾਰ ਸਾਹਿਤ ਗੱਲ-ਬਾਤ ਕਰਦਿਆਂ ਅਧਿਆਪਕਾਂ ਅਤੇ ਬੱਚਿਆਂ ਨੂੰ ਮਿਸ਼ਨ 100 ਫੀਸਦੀ ਦੀ ਪ੍ਰਾਪਤੀ ਲਈ ਆਪਣਾ ਬੈਸਟ ਦੇਣ ਲਈ ਪ੍ਰੇਰਿਤ ਕੀਤਾ। ਜ਼ਿਲ੍ਹਾ ਅਧਿਕਾਰੀਆਂ ਨੇ ਕਿਹਾ ਕਿ ਨਵੇਂ ਸੈਸ਼ਨ ਦੇ ਦਾਖਲਿਆਂ ਦੀ ਰਜਿਸਟ੍ਰੇਸ਼ਨ ਲਈ ਵੱਡੀ ਪੱਧਰ ਤੇ ਪ੍ਰਚਾਰ ਕੀਤਾ ਜਾਵੇ, ਅਧਿਆਪਕ ਅਤੇ ਅਧਿਕਾਰੀ ਹਰ ਘਰ ਵਿੱਚ ਸਰਕਾਰੀ ਸਕੂਲਾਂ ਵਿੱਚ ਦਾਖ਼ਲੇ ਲਈ ਮਾਪਿਆਂ ਤੱਕ ਪਹੁੰਚ ਬਣਾਉਣ। ਵਿਭਾਗ ਵੱਲੋਂ ਅਲਾਟ ਹੋਈਆਂ ਸਿਵਲ ਵਰਕਸ ਦੀਆਂ ਗ੍ਰਾਂਟਾਂ ਅਤੇ ਹੋਰ ਐਲੋਕੇਟ ਕੀਤੇ ਫੰਡ ਅਤੇ ਮਿਡ ਡੇ ਮੀਲ ਦੇ ਐਲੋਕੇਟ ਕੀਤੇ ਫੰਡ ਨੂੰ ਵੀ ਨਿਯਮਾਂ ਅਨੁਸਾਰ ਖਰਚਿਆ ਜਾਵੇ ਅਤੇ ਮਿਡ ਡੇ ਮੀਲ ਤਹਿਤ ਬੱਚਿਆਂ ਦੀ ਹਾਜ਼ਰੀ ਨੂੰ ਆਨਲਾਈਨ ਈ ਪੰਜਾਬ ਐਪ ਦਰਜ ਕਰਨਾ ਅਤੀ ਜ਼ਰੂਰੀ ਕੰਮ ਹੈ ਇਸ ਵਿੱਚ ਅਣਗਹਿਲੀ ਨਾ ਵਰਤੀ ਜਾਵੇ। ਮਿਡ ਡੇ ਮੀਲ ਤਹਿਤ ਬੱਚਿਆਂ ਨੂੰ ਪੌਸ਼ਟਿਕ ਭੋਜਨ ਦਿੱਤਾ ਜਾਵੇ। ਸਿੱਖਿਆ ਵਿਭਾਗ ਵੱਲੋਂ ਸ਼ੁਰੂ ਕੀਤੇ 'ਮਿਸ਼ਨ ਸੌ ਫ਼ੀਸਦੀ' ਨੂੰ ਵੱਧ ਤੋਂ ਵੱਧ ਪ੍ਰਚਾਰਿਆ ਜਾਵੇ ਤਾਂ ਕਿ ਮਾਪਿਆਂ ਵਿੱਚ ਜਾਗਰੂਕਤਾ ਪੈਦਾ ਹੋ ਸਕੇ। ਉਨ੍ਹਾਂ ਅਧਿਆਪਕਾਂ ਨੂੰ ਪ੍ਰੇਰਿਤ ਕੀਤਾ ਕਿ ਬੋਰਡ ਦੀਆਂ ਜਮਾਤਾਂ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਨਿਰਧਾਰਿਤ ਟੀਚਿਆਂ ਤੱਕ ਪਹੁੰਚਣ ਲਈ ਸਵੇਰ ਦੇ ਸਮੇਂ ਜਾ ਛੁੱਟੀ ਤੋਂ ਬਾਅਦ ਵਾਧੂ ਜਮਾਤਾਂ ਲਗਾਈਆਂ ਜਾਣ। ਜਵਾਹਰ ਨਵੋਦਿਆ ਵਿਦਿਆਲਿਆ ਵਿੱਚ ਛੇਵੀਂ ਜਮਾਤ ਦੇ ਦਾਖ਼ਲਾ ਟੈਸਟ ਲਈ ਪੰਜਵੀਂ ਜਮਾਤ ਵਿੱਚ ਪੜ੍ਹਦੇ ਸਮੂਹ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਨਿਰਧਾਰਿਤ ਮਿਤੀ 31 ਜਨਵਰੀ 2023 ਤੋਂ ਪਹਿਲਾਂ ਕਰਨੀ ਯਕੀਨੀ ਬਣਾਈ ਜਾਵੇ।
ਅਧਿਕਾਰੀਆਂ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਸਵੇਰ ਦੀ ਸਭਾ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕਰਵਾਉਣ ਲਈ ਸਿੱਖਿਆ ਵਿਭਾਗ ਵੱਲੋਂ ਵਿਸ਼ੇਸ਼ ਤੌਰ ਤੇ ਸਲਾਈਡ ਭੇਜੀ ਜਾਂਦੀ ਹੈ ਜਿਸ ਦੇ ਤਹਿਤ ਬੱਚਿਆਂ ਨੂੰ ਆਮ ਗਿਆਨ ਵਿਗਿਆਨ ਦੀਆਂ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਅਧਿਕਾਰੀਆਂ ਨੇ ਦੱਸਿਆ ਕਿ ਸਰਕਾਰੀ ਸਕੂਲ ਵਿੱਚ ਉੱਚ ਯੋਗਤਾ ਪ੍ਰਾਪਤ ਅਧਿਆਪਕਾਂ ਵੱਲੋਂ ਬੱਚਿਆਂ ਨੂੰ ਮਿਆਰੀ ਸਿੱਖਿਆ ਦਿੱਤੀ ਜਾ ਰਹੀ ਹੈ ਅਤੇ ਸਰਕਾਰੀ ਸਕੂਲਾਂ ਦੇ ਬੱਚੇ ਹਰ ਖੇਤਰ ਵਿੱਚ ਮੋਹਰੀ ਹਨ। ਉਨ੍ਹਾਂ ਸਮਾਜਿਕ ਭਾਈਚਾਰੇ ਅਤੇ ਬੱਚਿਆਂ ਦੇ ਮਾਤਾ ਪਿਤਾ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੇ ਬਿਹਤਰ ਭਵਿੱਖ ਲਈ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ। ਇਸ ਮੌਕੇ ਤੇ ਸਮਾਰਟ ਸਕੂਲ ਕੋਆਰਡੀਨੇਟਰ ਸੰਜੀਵ ਮਨੀ ਅਤੇ ਸਕੂਲੀ ਸਟਾਫ਼ ਹਾਜ਼ਰ ਸੀ।
ਫੋਟੋ ਕੈਪਸਨ:- ਆਪਣੇ ਦੌਰੇ ਦੌਰਾਨ ਬੱਚਿਆਂ ਨਾਲ ਗੱਲਬਾਤ ਕਰਦੇ ਹੋਏ ਡੀਈਓ ਐਲੀਮੈਂਟਰੀ ਸ੍ਰੀਮਤੀ ਕਮਲਦੀਪ ਕੌਰ ਅਤੇ ਡਿਪਟੀ ਡੀਈਓ ਐਲੀਮੈਂਟਰੀ ਸ੍ਰੀ ਡੀਜੀ ਸਿੰਘ।
[Important News]$type=slider$c=4$l=0$a=0$sn=600$c=8
अधिक खबरे देखे .
-
टिहरी।। वर्ष 2023 को विश्व स्तर पर अंतर्राष्ट्रीय मोटे अनाज वर्ष के रूप में मनाया जा रहा है। मोटे अनाज स्वास्थ्य के लिए गुणकारी है। इसलिए हम...
-
टैक्सी यूनियन के अध्यक्ष के नेतृत्व में नवसृजित थानाध्यक्ष एवं उनकी टीम का किया स्वागत कार्यक्रम। मैडंखाल।।बैठक में टैक्सी यूनिय...
-
विकासखंड थौलधार में एन आर एल एम की हुई क्लस्टर बैठक।। टिहरी।।बैठक में स्वयं सहायता समूह की विभिन्न क्षेत्र की सहायता समूह के सदस...
-
मुख्य विकास अधिकारी द्वारा प्रकरणों के निस्तारण हेतु समय सीमा निर्धारित करते हुए संबंधित अधिकारियों को आवश्यक दिशा-निर्देश दिये गये। ...
-
टिहरी।। जिला सड़क सुरक्षा समिति की बैठक आज जिला सभागार नई टिहरी में जिला मजिस्ट्रेट/अध्यक्ष जिला सड़क सुरक्षा समिति टिहरी गढ़वाल डाॅ.सौरभ गह...
-
जीरो बजट प्राकृतिक खेती भारतीय कृषि की प्राचीनतम पद्धति है प्राकृतिक खेती. डॉ राकेश यादव किसान मोर्चा जिला महामंत्री उमरिया मध्य प्रदेश ...
-
कैबिनेट मंत्री सतपाल महाराज ने 1313.55 लाख की 11 विभागीय योजनाओं का किया शिलान्यास। टिहरी। उत्तराखण्ड सरकार के कैबिनेट मंत्री सत...
-
ग्राम प्रधानों ने ब्लॉक मुख्यालय थौलधार में जड़ा ताला। थौलधार।।ब्लॉक मुख्यालय थौलधार में विकासखंड के ग्राम प्रधान पूर्व निर्धारि...
-
ਜ਼ਿਲ੍ਹੇ ਦੀਆਂ ਸਹਿਕਾਰੀ ਕਿਰਤ ਤੇ ਉਸਾਰੀ ਸਭਾਵਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਨਹਿਰੀ ਦਫਤਰ ਅੱਗੇ ਲਾਇਆ ਗਿਆਂ ਰੋਸ ਧਰਨਾ ਅੰਮ੍ਰਿਤਸਰ,5 ਫਰਵਰੀ (ਪੱਤਰ ਪ੍ਰੇਰਕ ਬਲ...
-
भाजपा किसान मोर्चा राष्ट्रीय कार्यकारिणी बैठक बेलगाबइ कर्नाटक मे विधिवत गौ माता पूजन कर कार्यक्रम का शुभारंभ हुआ कर्नाटक भाजपा किसान मो...
COMMENTS