ਗੁਰਦਾਸਪੁਰ, 7 ਫਰਵਰੀ (ਜਗਜੀਤ ਸਿੰਘ ਪੱਡਾ ਨੀਰਜ ਸ਼ਰਮਾ ਜਸਬੀਰ ਸਿੰਘ)
ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਹਦਾਇਤਾਂ ਅਨੁਸਾਰ ਐੱਨ ਐੱਸ ਕਿਊ ਐੱਫ ਵੋਕੇਸ਼ਨਲ ਸਿੱਖਿਆ ਅਧੀਨ ਆਉਂਦੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਸਾਲਾਨਾ ਹੁਨਰ ਮੁਕਾਬਲਾ ਅੱਜ ਸਥਾਨਕ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਗੁਰਦਾਸਪੁਰ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਂਡਰੀ ਸਿੱਖਿਆ ਸ. ਅਮਰਜੀਤ ਸਿੰਘ ਭਾਟੀਆ ਦੀ ਅਗਵਾਈ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਲਖਵਿੰਦਰ ਸਿੰਘ ਦੀ ਦੇਖ-ਰੇਖ ਹੇਠ ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ ਵੱਖ ਸਕੂਲਾਂ ਵਿੱਚੋਂ ਚੁਣੇ ਗਏ ਵਿਦਿਆਰਥੀਆਂ ਨੇ ਭਾਗ ਲਿਆ। ਮੁਕਾਬਲਿਆਂ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ. ਅਮਰਜੀਤ ਸਿੰਘ ਭਾਟੀਆ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਲਖਵਿੰਦਰ ਸਿੰਘ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰ ਵਿਦਿਆਰਥੀਆਂ ਦਾ ਹੌਸਲਾ ਅਫ਼ਜ਼ਾਈ ਕੀਤੀ ਅਤੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ। ਇਸ ਮੁਕਾਬਲੇ ਨੂੰ ਸਫਲ ਬਣਾਉਣ ਲਈ ਬਣਾਈ ਗਈ ਸਮੁੱਚੀ ਕਮੇਟੀ ਵੱਲੋਂ ਅਹਿਮ ਭੂਮਿਕਾ ਨਿਭਾਈ ਗਈ। ਜ਼ਿਲਾ ਵੋਕੇਸ਼ਨਲ ਕੋਆਰਡੀਨੇਟਰ ਪ੍ਰਦੀਪ ਆਰੋੜਾ ਨੇ ਦੱਸਿਆ ਕਿ ਰਾਸ਼ਟਰੀ ਹੁਨਰ ਯੋਗਤਾ ਫਰੇਮਵਰਕ ਐੱਨ ਐੱਸ ਕਿਊ ਐੱਫ ਤਹਿਤ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ 20 ਸਕੂਲਾਂ ਦੇ ਗਿਆਰਵੀਂ ਅਤੇ ਬਾਰਵੀਂ ਦੇ ਵਿਦਿਆਰਥੀਆਂ ਵੱਲੋਂ ਸਿਹਤ ਅਤੇ ਸੁੰਦਰਤਾ, ਨਿੱਜੀ ਸੁਰੱਖਿਆ, ਉਸਾਰੀ, ਆਈ ਟੀ, ਖੇਤੀਬਾੜੀ, ਆਟੋਮੋਬਾਇਲ, ਸਿਲਾਈ ਕਢਾਈ, ਸਰੀਰਕ ਸਿੱਖਿਆ, ਪਲੰਬਰ ਅਤੇ ਸਿਹਤ ਸੰਭਾਲ ਆਦਿ ਵਿਸ਼ਿਆਂ ਨਾਲ ਸਬੰਧਤ ਪ੍ਰੋਜੈਕਟ ਤਿਆਰ ਕੀਤੇ ਗਏ l ਜ਼ਿਲ੍ਹਾ ਵੋਕੇਸ਼ਨਲ ਕੋਆਰਡੀਨੇਟਰ ਪ੍ਰਦੀਪ ਅਰੋੜਾ ਨੇ ਮੁੱਖ ਮਹਿਮਾਨ , ਆਏ ਪਤਵੰਤਿਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਜੀ ਆਇਆਂ ਕਿਹਾ l ਉਨ੍ਹਾਂ ਦੱਸਿਆ ਕਿ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਗੁਰਦਾਸਪੁਰ ਦੀ ਵਿਦਿਆਰਥਣ ਸੁਮਨ ਨੇ ਪਹਿਲੇ ਸਥਾਨ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰਿਆਰ ਦੀ ਵਿਦਿਆਰਥਣ ਅਮਨਪ੍ਰੀਤ ਨੇ ਦੂਜਾ ਸਥਾਨ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੰਗੜ ਨੰਗਲ ਦੀ ਵਿਦਿਆਰਥਣ ਸੁਨੈਨਾ ਨੇ ਤੀਸਰਾ ਸਥਾਨ ਹਾਸਲ ਕੀਤਾ ਹੈ। ਇਸ ਮੌਕੇ ਪ੍ਰਿੰਸੀਪਲ ਰਾਜੀਵ ਮਹਾਜਨ, ਮੀਡੀਆ ਕੋਆਰਡੀਨੇਟਰ ਗਗਨਦੀਪ ਸਿੰਘ, ਗੁਰਪ੍ਰੀਤ ਸਿੰਘ ( ਫੰਕਸ਼ਨਲ ਮੈਨੇਜਰ ਇੰਡਸਟਰੀ ਡੀਵੈਲਪਮੈਟ ), ਡੀ.ਐਮ. ਇਕਬਾਲ ਸਿੰਘ ਸਮਰਾ , ਮਨਪ੍ਰੀਤ ਪਾਲ, ਲੈਕ: ਅਸ਼ਵਨੀ ਕੁਮਾਰ, ਸਮਾਨਿਕਾ, ਨੀਲੂ ਸ਼ਰਮਾ, ਸੁਖਦੇਵ ਸਿੰਘ , ਗੁਰਮੀਤ ਸਿੰਘ ਆਦਿ ਹਾਜ਼ਰ ਸਨ। ਆਦਿ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जिला कानूनी सेवा अथॉरिटी पठानकोट की ओर से क्वार्टरली और अंडर ट्रायल रिव्यू कमेटी की मीटिंग की गई। पठानकोट 6 जनवरी (दीपक महाजन):-...
-
Hello Friends, Pragati Media's Astrology Institute team is such a team that works with astrology and in conjunction with science. You m...
-
धनोल्टी: राजकीय इंटर काँलेज मैडंखाल में आज प्रतिभा दिवस एवं मातृत्व दिवस का कार्यक्रम किया गया है स्कुल के प्रधानाचार्य व मुख्य अतिथियों के ...
-
टिहरी । उत्तराखंड क्रांति दल ने उर्मिला महर को टिहरी जिलाध्यक्ष पद पर मनोनीत किया है। उर्मिला महर ने बताया कि केंद्रीय अध्यक्ष...
-
ਕਿਹਾ - ਕਿਸਾਨਾਂ, ਮਜਦੂਰਾਂ ਤੇ ਆੜਤੀਆਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਕਾਦੀਆਂ (ਬਟਾਲਾ), 24 ਅਪ੍ਰੈਲ (ਨੀਰਜ ਸ਼ਰਮਾ, ਜਸਬੀਰ ਸਿੰਘ) ਡਿ...
-
प्रत्येक बूथ पर मजबूत यूथ से बनेगी सपा सरकार : प्रेम बाल्मीकि कार्यकर्ताओं को क्रियाशील होकर करना होगा जनसंपर्क : आशीष अहारिया ल...
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...
-
टिहरी गढ़वाल।। चम्बा से गजा आ रहे डोबरा गाँव के युवक अनिल कुडियाल पुत्र कमलेश्वर प्रसाद की इंटर कालेज गजा गेट के पास सड़क पर हृदय गति रुकने ...

COMMENTS